PUNJABMAILUSA.COM

ਪੇਸ਼ਾਵਰ ‘ਚ ਇਕਲੌਤਾ ਸਿੱਖ ਉਮੀਦਵਾਰ ਚੋਣ ਮੈਦਾਨ ‘ਚ

ਪੇਸ਼ਾਵਰ ‘ਚ ਇਕਲੌਤਾ ਸਿੱਖ ਉਮੀਦਵਾਰ ਚੋਣ ਮੈਦਾਨ ‘ਚ

ਪੇਸ਼ਾਵਰ ‘ਚ ਇਕਲੌਤਾ ਸਿੱਖ ਉਮੀਦਵਾਰ ਚੋਣ ਮੈਦਾਨ ‘ਚ
July 18
10:18 2018

ਪੇਸ਼ਾਵਰ, 18 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਸ਼ਹਿਰ ਪੇਸ਼ਾਵਰ ‘ਚ ਸਿੱਖ ਭਾਈਚਾਰੇ ਨਾਲ ਸੰਬੰਧ ਰੱਖਦੇ ਰਦੇਸ਼ ਸਿੰਘ ਟੋਨੀ ਇਕੱਲੇ ਅਜਿਹੇ ਉਮੀਦਵਾਰ ਹਨ, ਜੋ ਘੱਟ ਗਿਣਤੀ ਭਾਈਚਾਰੇ ਵਿਚੋਂ ਹੁੰਦੇ ਹੋਏ ਜਨਰਲ ਸੀਟ ਉੱਤੇ ਵੱਡੇ ਸਿਆਸੀ ਦਲਾਂ ਦੇ ਉਮੀਦਵਾਰਾਂ ਦੇ ਸਾਹਮਣੇ ਮੈਦਾਨ ਵਿਚ ਹਨ।
ਰਦੇਸ਼ ਸਿੰਘ ਦਾ ਕਹਿਣਾ ਹੈ ਕਿ ਇਹ ਮੁਕਾਬਲਾ ਮੁਸ਼ਕਿਲ ਹੈ, ਉਨ੍ਹਾਂ ਨੂੰ ਡਰ ਵੀ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਲੋਕ ਉਨ੍ਹਾਂ ਨੂੰ ਜ਼ਰੂਰ ਵੋਟ ਦੇਣਗੇ। ਉਹ ਪੇਸ਼ਾਵਰ ਦੀ ਅਸੈਂਬਲੀ ਸੀਟ ਨੰਬਰ 75 ਤੋਂ ਚੋਣ ਲੜ ਰਹੇ ਹਨ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਵੋਟ ਦੀ ਅਪੀਲ ਕਰਦੇ ਹਨ। ਰਦੇਸ਼ ਸਿੰਘ ਦਾ ਕਹਿਣਾ ਹੈ ਕਿ ਹਾਲੇ ਉਹ ਤੇ ਉਨ੍ਹਾਂ ਦਾ ਪੁੱਤਰ ਚੋਣ ਪ੍ਰਚਾਰ ਕਰਦੇ ਹਨ, ਪਰ ਉਨ੍ਹਾਂ ਦਾ ਦਾਅਵਾ ਹੈ ਕਿ ਸਥਾਨਕ ਲੋਕ ਉਨ੍ਹਾਂ ਦਾ ਸਮਰਥਨ ਕਰਦੇ ਹਨ। ਕੁਝ ਦਿਨ ਪਹਿਲਾਂ ਸਿੱਖ ਸਮਾਜ ਦੇ ਇਕ ਮੈਂਬਰ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਦੇ ਬਾਵਜੂਦ ਉਨ੍ਹਾਂ ਦਾ ਭਰੋਸਾ ਘੱਟ ਨਹੀਂ ਹੋਇਆ ਅਤੇ ਉਹ ਆਪਣੀ ਜਿੱਤ ਬਾਰੇ ਭਰੋਸੇਮੰਦ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਖੇਤਰ ਦੇ ਮੁਸਲਮਾਨ ਅਤੇ ਦੂਜੇ ਧਰਮਾਂ ਦੇ ਵੋਟਰ ਵੀ ਉਨ੍ਹਾਂ ਦੇ ਪੱਖ ਵਿਚ ਖੜ੍ਹੇ ਹਨ।
ਖੈਬਰ ਪਖਤੂਨਖਵਾ ਸੂਬੇ ਤੋਂ ਰਦੇਸ਼ ਸਿੰਘ ਘੱਟ ਗਿਣਤੀ ਭਾਈਚਾਰੇ ਵਿਚੋਂ ਇਕੱਲੇ ਉਮੀਦਵਾਰ ਹਨ, ਜੋ ਜਨਰਲ ਸੀਟ ਤੋਂ ਖੜੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ 2003 ਤੋਂ ਜਦੋਂ ਘੱਟ ਗਿਣਤੀਆਂ ਲਈ ਵੱਖਰੀਂ ਚੋਣ ਵਿਵਸਥਾ ਖਤਮ ਕਰ ਦਿੱਤੀ ਗਈ ਤਾਂ ਜਨਰਲ ਸੀਟ ਉੱਤੇ ਘੱਟ ਗਿਣਤੀ ਭਾਈਚਾਰੇ ਦਾ ਕੋਈ ਉਮੀਦਵਾਰ ਸਾਹਮਣੇ ਨਹੀਂ ਆਇਆ ਸੀ। ਰਦੇਸ਼ ਸਿੰਘ ਪਹਿਲਾਂ ਨਗਰ ਚੋਣਾਂ ਵਿਚ ਘੱਟ ਗਿਣਤੀ ਭਾਈਚਾਰੇ ਲਈ ਰਿਜ਼ਰਵ ਸੀਟ ਤੋਂ ਕੌਂਸਲਰ ਬਣੇ ਸਨ, ਪਰ ਅਸੈਂਬਲੀ ਚੋਣਾਂ ਵਿਚ ਹਿੱਸਾ ਲੈਣ ਲਈ ਉਨ੍ਹਾਂ ਨੂੰ ਕੌਂਸਲਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
49 ਸਾਲਾ ਰਦੇਸ਼ ਸਿੰਘ 2011 ਤੱਕ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਵਿਚ ਘੱਟ ਗਿਣਤੀ ਭਾਈਚਾਰਾ ਵਿੰਗ ਦੇ ਨੇਤਾ ਸਨ। ਉਹ ਕਹਿੰਦੇ ਹਨ ਕਿ 2011 ਤੋਂ ਪਿੱਛੋਂ ਪੀ.ਟੀ.ਆਈ. ਵਿਚ ਅਮੀਰਾਂ ਨੂੰ ਪਹਿਲ ਦਿੱਤੀ ਜਾਣ ਲੱਗੀ ਤੇ ਉਨ੍ਹਾਂ ਵਰਗੇ ਲੋਕਾਂ ਲਈ ਪਾਰਟੀ ਵਿਚ ਕੋਈ ਥਾਂ ਨਹੀਂ ਬਚੀ। ਉਨ੍ਹਾਂ ਨੇ ਪਸ਼ਤੂਨਾਂ ਦੇ ਅੰਦੋਲਨ ਦਾ ਸਮਰਥਨ ਵੀ ਕੀਤਾ, ਪਰ ਅੱਜਕੱਲ੍ਹ ਉਹ ਉਸ ਸੰਗਠਨ ਦੇ ਮੈਂਬਰ ਨਹੀਂ ਰਹੇ, ਕਿਉਂਕਿ ਚੋਣਾਂ ਲੜਨ ਦੇ ਫੈਸਲੇ ਕਾਰਨ ਪਸ਼ਤੂਨਾਂ ਦੇ ਅੰਦੋਲਨ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ। ਪੱਤਰਕਾਰਾਂ ਨੇ ਉਨ੍ਹਾਂ ਤੋਂ ਪੁੱਛਿਆ ਕਿ ਉਨ੍ਹਾਂ ਨੇ ਸਿਆਸੀ ਪਾਰਟੀਆਂ ਨਾਲ ਕੋਈ ਸੰਪਰਕ ਕੀਤਾ ਹੈ, ਤਾਂ ਉਨ੍ਹਾਂ ਨੇ ਕਿਹਾ ਕਿ ਮਜ਼ਦੂਰ ਕਿਸਾਨ ਪਾਰਟੀ ਤੇ ਦੂਜੀਆਂ ਛੋਟੀਆਂ ਪਾਰਟੀਆਂ ਨੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article