PUNJABMAILUSA.COM

ਪੈਂਡਾ ਅਜੇ ਬੜਾ ਲੰਮਾ ਹੈ ਅਕਾਲੀ ਲੀਡਰਸ਼ਿਪ ਲਈ

ਪੈਂਡਾ ਅਜੇ ਬੜਾ ਲੰਮਾ ਹੈ ਅਕਾਲੀ ਲੀਡਰਸ਼ਿਪ ਲਈ

ਪੈਂਡਾ ਅਜੇ ਬੜਾ ਲੰਮਾ ਹੈ ਅਕਾਲੀ ਲੀਡਰਸ਼ਿਪ ਲਈ
November 25
12:30 2015

11
-ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ, 916-320-9444
ਪਿਛਲੇ ਸਮੇਂ ਤੋਂ ਬੇਹੱਦ ਤਿੱਖੀ ਬੇਭਰੋਸਗੀ ਅਤੇ ਸਖ਼ਤ ਗੁੱਸੇ ਦਾ ਸ਼ਿਕਾਰ ਅਕਾਲੀ ਲੀਡਰਸ਼ਿਪ ਨੇ ਲੋਕਾਂ ਦਾ ਭਰੋਸਾ ਹਾਸਲ ਕਰਨ ਅਤੇ ਲੋਕਾਂ ਵਿਚ ਆਪਣਾ ਆਧਾਰ ਮੁੜ ਕਾਇਮ ਕਰਨ ਲਈ ਆਰੰਭੇ ਗਏ ਯਤਨਾਂ ਵਜੋਂ 23 ਨਵੰਬਰ ਨੂੰ ਬਠਿੰਡਾ ਵਿਖੇ ਸਦਭਾਵਨਾ ਰੈਲੀ ਕੀਤੀ। ਇਸ ਵਿਚ ਇਕੱਠ ਕਰਨ ਲਈ ਅਕਾਲੀ ਦਲ ਨੇ ਸਰਕਾਰੀ ਮਸ਼ੀਨਰੀ ਦੀ ਦੱਬ ਕੇ ਵਰਤੋਂ ਕੀਤੀ ਅਤੇ ਲੋਕਾਂ ਨੂੰ ਇਕੱਠ ਵਿਚ ਲਿਆਉਣ ਲਈ ਹਰ ਜਾਇਜ਼-ਨਾਜਾਇਜ਼ ਤਰੀਕਿਆਂ ਦੀ ਵੀ ਵਰਤੋਂ ਕੀਤੀ ਗਈ। ਅਕਾਲੀ ਲੀਡਰਸ਼ਿਪ ਹੋਏ ਇਕੱਠ ਨੂੰ ਦੇਖ ਕੇ ਖੁਸ਼ੀ ਵਿਚ ਝੂਮ ਰਹੀ ਨਜ਼ਰ ਆ ਰਹੀ ਸੀ। ਇਸ ਰੈਲੀ ਵਿਚ 2 ਗੱਲਾਂ ਉਪਰ ਜ਼ੋਰ ਦਿੱਤਾ ਗਿਆ। ਪਹਿਲਾ, ਅਕਾਲੀ ਲੀਡਰਸ਼ਿਪ ਦਾ ਮਨਭਾਉਂਦਾ ਨਾਅਰਾ ਹੈ ਪੰਜਾਬ ਵਿਚ ‘ਅਮਨ ਅਤੇ ਸ਼ਾਂਤੀ’ ਬਰਕਰਾਰ ਰੱਖਣਾ ਅਤੇ ਦੂਜਾ, ਪੰਜਾਬ ਵਿਚ ਵਿਕਾਸ ਕਰਨ ਦੀਆਂ ਟਾਹਰਾਂ ਮਾਰੀਆਂ ਗਈਆਂ। ਅਕਾਲੀ ਆਗੂਆਂ ਖਾਸਕਰ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਬੜਾ ਠੋਕ-ਵਜਾ ਕੇ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ ਉਨ੍ਹਾਂ ਦੀ ਸਰਕਾਰ ਹੀ ਕਰ ਸਕਦੀ ਹੈ ਅਤੇ ਪੰਜਾਬ ਅੰਦਰ ਅਮਨ-ਸ਼ਾਂਤੀ ਕਾਇਮ ਰੱਖਣਾ ਵੀ ਉਨ੍ਹਾਂ ਦੇ ਹੀ ਜ਼ਿੰਮੇ ਆਇਆ ਹੈ। ਬਾਕੀ ਸਭਨਾਂ ਰਾਜਸੀ ਪਾਰਟੀਆਂ ਕਾਂਗਰਸ, ਆਮ ਆਦਮੀ ਪਾਰਟੀ ਅਤੇ ਪੰਥਕ ਜਥੇਬੰਦੀਆਂ ਨੂੰ ਪੰਜਾਬ ਦਾ ਮਾਹੌਲ ਵਿਗਾੜਨ ਵਾਲੇ ਕਰਾਰ ਦਿੱਤਾ ਗਿਆ। ਰੈਲੀ ਵਿਚ ਇਕੱਠ ਕਰਕੇ ਅਕਾਲੀ ਲੀਡਰਸ਼ਿਪ ਮਹਿਸੂਸ ਕਰਦੀ ਨਜ਼ਰ ਆ ਰਹੀ ਹੈ ਕਿ ਉਸ ਨੇ ਲੋਕਾਂ ‘ਚ ਆਪਣੀ ਅਲਹਿਦਗੀ ਦਾ ਵਕਤ ਲੰਘਾ ਲਿਆ ਹੈ ਅਤੇ ਹੁਣ ਉਹ ਫਿਰ ਮੁੜ ਲੋਕਾਂ ਨੂੰ ਆਪਣੇ ਦੁਆਲੇ ਕੇਂਦਰਿਤ ਕਰ ਸਕਣਗੇ। ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਤਾਂ ਬਾਂਹ ਖੜ੍ਹੀ ਕਰਕੇ ਇਥੋਂ ਤੱਕ ਵੀ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਕਈ ਸਾਲ ਪਹਿਲਾਂ ਕਹੀ ਇਹ ਗੱਲ ਕਿ ਅਕਾਲੀ ਦਲ ਦਾ ਰਾਜ ਹੁਣ 25 ਸਾਲ ਰਹੇਗਾ, ਪੂਰੀ ਹੋਣ ਦੇ ਸਪੱਸ਼ਟ ਸੰਕੇਤ ਬਣ ਗਏ ਹਨ। ਇਸ ਤੋਂ ਲੱਗਦਾ ਹੈ ਕਿ ਅਕਾਲੀ ਲੀਡਰਸ਼ਿਪ ਪਿਛਲੇ ਦਿਨਾਂ ਅੰਦਰ ਜਿਨ੍ਹਾਂ ਗੱਲਾਂ ਕਰਕੇ ਲੋਕਾਂ ਵਿਚ ਦੇਸ਼-ਵਿਦੇਸ਼ ਵਿਚ ਵਸਦੇ ਲੋਕਾਂ ਅੰਦਰ ਭਾਰੀ ਰੋਸ ਅਤੇ ਗੁੱਸਾ ਫੈਲਿਆ ਸੀ, ਉਹ ਮਸਲੇ ਹੱਲ ਕਰਨ ਤੋਂ ਹੁਣ ਫਿਰ ਮੂੰਹ ਹੀ ਮੋੜ ਲਿਆ ਹੈ। ਅਸੀਂ ਸਮਝਦੇ ਹਾਂ ਕਿ ਪੰਜਾਬ ਦੇ ਲੋਕਾਂ ਅਤੇ ਬਾਹਰਲੇ ਮੁਲਕਾਂ ਵਿਚ ਵਸਦੇ ਸਿੱਖਾਂ ਦੇ ਮਨ ਸਿਰਫ ਰੈਲੀ ਦੇ ਇਕੱਠ ਨਾਲ ਨਹੀਂ ਪਰਚਾਏ ਜਾ ਸਕਦੇ। ਅਕਾਲੀ ਲੀਡਰਸ਼ਿਪ ਅਤੇ ਪੰਜਾਬ ਸਰਕਾਰ ਨੂੰ ਕੁਝ ਅਜਿਹੇ ਠੋਸ ਕਦਮ ਉਠਾਉਣੇ ਪੈਣਗੇ, ਜਿਨ੍ਹਾਂ ਨਾਲ ਲੋਕਾਂ ਦੇ ਮਨਾਂ ਵਿਚ ਇਹ ਯਕੀਨ ਬਣੇ ਕਿ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਸਰਕਾਰ ਸਮਝਣ ਲੱਗੀ ਹੈ ਅਤੇ ਹੱਲ ਕਰਨ ਦੇ ਰਾਹ ਤੁਰ ਪਈ ਹੈ। ਇਸ ਤੋਂ ਵੀ ਵਧੇਰੇ ਲੋਕਾਂ ਦੀ ਮਾਨਸਿਕ ਅਵਸਥਾ ਨੂੰ ਸਮਝ ਕੇ ਉਸ ਨੂੰ ਸ਼ਾਂਤ ਕਰਨ ਲਈ ਵੀ ਬਹੁਤ ਸਾਰੇ ਕਦਮ ਚੁੱਕਣ ਦੀ ਲੋੜ ਹੈ। ਸਭ ਤੋਂ ਪਹਿਲਾ ਮਸਲਾ ਡੇਰਾ ਸਿਰਸਾ ਦੇ ਮੁਖੀ ਨੂੰ ਪੰਜ ਸਿੰਘ ਸਾਹਿਬ ਵੱਲੋਂ ਅਚਾਨਕ ਮੁਆਫ ਕਰ ਦਿੱਤੇ ਜਾਣ ਦਾ ਸੀ। ਹੁਣ ਇਹ ਗੱਲ ਚਿੱਟੇ ਦਿਨ ਵਾਂਗ ਸਾਫ ਹੋ ਗਈ ਹੈ ਕਿ ਡੇਰਾ ਮੁਖੀ ਨੂੰ ਮੁਆਫ ਕਰਨ ਦਾ ਫੈਸਲਾ ਸਿੰਘ ਸਾਹਿਬ ਦਾ ਆਪਣਾ ਨਹੀਂ ਸੀ, ਸਗੋਂ ਸਿਆਸੀ ਮੁਫਾਦ ਕਾਰਨ ਅਕਾਲੀ ਲੀਡਰਸ਼ਿਪ ਵੱਲੋਂ ਦਬਾਅ ਪਾ ਕੇ ਕਰਵਾਇਆ ਗਿਆ ਸੀ। ਇਹੀ ਕਾਰਨ ਹੈ ਕਿ ਅਕਾਲੀ ਲੀਡਰਸ਼ਿਪ ਡੇਰਾ ਸਾਧ ਨੂੰ ਮੁਆਫ ਕਰਨ ਵਾਲੇ ਸਿੰਘ ਸਾਹਿਬ ਨੂੰ ਹਟਾਉਣ ਤੋਂ ਪਾਸਾ ਵੱਟ ਰਹੀ ਹੈ। ਹਾਲਾਂਕਿ ਇਨ੍ਹਾਂ ਸਿੰਘ ਸਾਹਿਬਾਨ ਦੀ ਹਾਲਤ ਇੰਨੀ ਖਰਾਬ ਹੋ ਚੁੱਕੀ ਹੈ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਕਿਸੇ ਵੀ ਧਾਰਮਿਕ ਸਮਾਗਮ ‘ਚ ਸ਼ਾਮਲ ਹੀ ਨਹੀਂ ਹੋ ਸਕੇ। ਸਿੱਖ ਸੰਗਤ ਵਿਚ ਅੰਦਰ ਉਨ੍ਹਾਂ ਖਿਲਾਫ ਬੇਹੱਦ ਨਫਰਤ ਤੇ ਰੋਸ ਹੈ। ਦੂਜਾ ਮਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨਾਲ ਨਿਪਟਣ ਦਾ ਸੀ। ਪਹਿਲਾਂ ਪਹਿਲ ਤਾਂ ਇਨ੍ਹਾਂ ਘਟਨਾਵਾਂ ਨੂੰ ਕਦੇ ਵੀ ਸਰਕਾਰ ਨੇ ਗੰਭੀਰਤਾ ਨਾਲ ਨਹੀਂ ਲਿਆ। ਜਦ ਬਰਗਾੜੀ ਘਟਨਾ ਨੂੰ ਲੈ ਕੇ ਲੋਕਾਂ ਵਿਚ ਵੱਡਾ ਰੋਸ ਜਾਗ ਉੱਠਿਆ ਅਤੇ ਸਿੱਖ ਸੰਗਤ ਧਰਨਿਆਂ ਉਪਰ ਆ ਬੈਠੀ, ਤਾਂ ਸਰਕਾਰ ਨੇ ਲੋਕਾਂ ਨੂੰ ਸ਼ਾਂਤ ਕਰਨ ਦੀ ਬਜਾਏ, ਉਨ੍ਹਾਂ ਉਪਰ ਲਾਠੀਆਂ ਅਤੇ ਗੋਲੀਆਂ ਵਰਾਉਣ ਦਾ ਰਸਤਾ ਅਖਤਿਆਰ ਕਰ ਲਿਆ। ਇਸ ਦੇ ਨਾਲ ਹੀ ਸਿੱਖਾਂ ਨੂੰ ਦੁਨੀਆ ਭਰ ਵਿਚ ਬਦਨਾਮ ਕਰਨ ਲਈ ਦੋ ਅੰਮ੍ਰਿਤਧਾਰੀ ਸਕੇ ਭਰਾਵਾਂ ਨੂੰ ਬਰਗਾੜੀ ਬੇਅਦਬੀ ਕਾਂਡ ਵਿਚ ਝੂਠੇ ਤੌਰ ‘ਤੇ ਫਸਾ ਲਿਆ ਅਤੇ ਐਲਾਨ ਕੀਤੇ ਗਏ ਕਿ ਇਨ੍ਹਾਂ ਲੋਕਾਂ ਵੱਲੋਂ ਵਿਦੇਸ਼ਾਂ ਵਿਚ ਬੈਠੇ ਕੁਝ ਸਿੱਖਾਂ ਨਾਲ ਮਿਲ ਕੇ ਇਹ ਸਾਜ਼ਿਸ਼ ਰਚੀ ਗਈ ਹੈ। ਪਰ ਇਸ ਝੂਠੀ ਕਹਾਣੀ ਦਾ ਉਸੇ ਸਮੇਂ ਪਰਦਾਫਾਸ਼ ਹੋ ਗਿਆ ਅਤੇ ਸੰਗਤ ਦੇ ਭਾਰੀ ਦਬਾਅ ਅੱਗੇ ਸਰਕਾਰ ਨੂੰ ਝੁੱਕਣਾ ਪਿਆ ਅਤੇ ਇਹ ਦੋਵੇਂ ਭਰਾ ਰਿਹਾਅ ਕਰਨੇ ਪਏ। ਪਰ ਬਹਿਬਲ ਕਲਾਂ ਵਿਖੇ ਪੁਲਿਸ ਗੋਲੀ ਨਾਲ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੇ ਕਤਲਾਂ ਬਾਰੇ ਸਰਕਾਰ ਅਜੇ ਵੀ ਚੁੱਪ ਬੈਠੀ ਹੈ। ਭਾਵੇਂ ਲੋਕਾਂ ਦੇ ਦਬਾਅ ਹੇਠ ਅਣਪਛਾਤੇ ਪੁਲਿਸ ਮੁਲਾਜ਼ਮਾਂ ਖਿਲਾਫ ਪਰਚਾ ਤਾਂ ਦਰਜ ਕਰ ਲਿਆ ਗਿਆ ਹੈ ਪਰ ਲੋਕਾਂ ਵੱਲੋਂ ਕੀਤੀ ਜਾ ਰਹੀ ਮੰਗ ਕਿ ਪੁਲਿਸ ਅਧਿਕਾਰੀਆਂ ਦੇ ਨਾਂਵਾਂ ਹੇਠ ਪਰਚੇ ਦਰਜ ਹੋਣ ਅਤੇ ਗ੍ਰਿਫ਼ਤਾਰ ਕੀਤਾ ਜਾਵੇ, ਦੀ ਮੰਗ ਅਜੇ ਪੂਰੀ ਨਹੀਂ ਹੋਈ। ਫਿਰ ਸਰਬੱਤ ਖਾਲਸਾ ਪੁਰ-ਅਮਨ ਢੰਗ ਨਾਲ ਕਰਨ ਵਾਲੇ ਆਗੂਆਂ ਨੂੰ ਜੇਲ੍ਹਾਂ ਵਿਚ ਡੱਕਣਾ ਵੀ ਇਕ ਹੋਰ ਮਸਲਾ ਬਣ ਗਿਆ ਹੈ। ਪ੍ਰਵਾਸੀ ਸਿੱਖ ਇਸ ਗੱਲੋਂ ਬੇਹੱਦ ਚਿੰਤਤ ਅਤੇ ਰੋਸ ਵਿਚ ਹਨ ਕਿ ਅਮਰੀਕਾ ਤੋਂ ਸਰਬੱਤ ਖਾਲਸਾ ‘ਚ ਸ਼ਾਮਲ ਹੋਣ ਗਏ ਚਾਰ ਸਿੱਖਾਂ ਖਿਲਾਫ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਕ ਪ੍ਰਵਾਸੀ ਸਿੱਖ ਭੁਪਿੰਦਰ ਸਿੰਘ ਚੀਮਾ ਨੂੰ ਫੜ ਕੇ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ। ਹਾਲਾਂਕਿ ਇਨ੍ਹਾਂ ਸਿੱਖਾਂ ਦਾ ਕੋਈ ਵੀ ਕਸੂਰ ਨਹੀਂ। ਇਨ੍ਹਾਂ ਸਿੱਖ ਆਗੂਆਂ ਨੇ ਨਾ ਤਾਂ ਭਾਰਤ ਵਿਚ ਜਾ ਕੇ ਕੋਈ ਦੰਗਾ-ਫਸਾਦ ਕੀਤਾ, ਨਾ ਕੋਈ ਭੜਕਾਊ ਗੱਲ ਕੀਤੀ ਅਤੇ ਨਾ ਹੀ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਕਾਰਵਾਈ ਕੀਤੀ ਹੈ। ਪਰ ਇਸ ਦੇ ਬਾਵਜੂਦ ਪੂਰੀ ਤਰ੍ਹਾਂ ਸ਼ਾਂਤਪੂਰਣ ਢੰਗ ਨਾਲ ਸਰਬੱਤ ਖਾਲਸਾ ਦੀ ਕਾਰਵਾਈ ਦੇਖਣ ਗਏ ਇਨ੍ਹਾਂ ਸਿੱਖ ਆਗੂਆਂ ਖਿਲਾਫ ਪਰਚੇ ਦਰਜ ਕਰਨ ਵਿਰੁੱਧ ਵਿਦੇਸ਼ੀ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਰੈਲੀ ਵਿਚ ਇਹ ਕਹਿਣ ਕਿ ਸਰਬੱਤ ਖਾਲਸਾ ਕਰਵਾਉਣ ਵਾਲੇ ਲੋਕ ਪਿਛਲੇ ਸਮੇਂ ਵਿਚ ਇਹ ਨਾਅਰੇ ਲਗਾਉਂਦੇ ਰਹੇ ਹਨ ਕਿ ‘ਪਹਿਲਾਂ ਵੱਢਾਂਗੇ ਮੋਨੇ, ਫਿਰ ਕੱਢਾਂਗੇ ਝੋਨੇ’, ਦਾ ਬਹੁਤ ਸਾਰੇ ਲੋਕਾਂ ਨੇ ਬੁਰਾ ਮਨਾਇਆ ਹੈ। ਅਜਿਹੇ ਲੋਕਾਂ ਦਾ ਕਹਿਣਾ ਹੈ ਕਿ ਸ. ਬਾਦਲ ਨੇ ਅਜਿਹੀਆਂ ਗੱਲਾਂ ਕਰਕੇ ਪੰਜਾਬ ਦੇ ਹਿੰਦੂਆਂ ਅੰਦਰ ਤਾਂ ਭਾਵੇਂ ਆਪਣਾ ਵੋਟ ਬੈਂਕ ਤਾਂ ਥੋੜਾ ਵਧਾ ਲਿਆ ਹੋਵੇ, ਪਰ ਸਿੱਖਾਂ ਲਈ ਇਹ ਗੱਲਾਂ ਕੰਢੇ ਬੀਜਣ ਵਾਲੀਆਂ ਹਨ। ਅਕਾਲੀ ਦਲ ਨੇ ਇਹ ਰੈਲੀ ਪੰਜਾਬ ਅੰਦਰ ਸਦਭਾਵਨਾ ਬਣਾਉਣ ਦੇ ਨਾਂ ਹੇਠ ਰੱਖੀ ਸੀ, ਪਰ ਜਿਸ ਤਰ੍ਹਾਂ ਦੀ ਬਿਆਨਬਾਜ਼ੀ ਅਤੇ ਭਾਸ਼ਨ ਰੈਲੀ ਵਿਚ ਕੀਤੇ ਗਏ, ਉਸ ਤੋਂ ਨਹੀਂ ਲੱਗਦਾ ਕਿ ਰੈਲੀ ਦੀ ਸੁਰ ਅਜਿਹੀ ਸੀ। ਰੈਲੀ ਵਿਚ ਸਰਬੱਤ ਖਾਲਸਾ ਬੁਲਾਉਣ ਵਾਲੀਆਂ ਪੰਥਕ ਧਿਰਾਂ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਹੀ ਭੜਾਸ ਕੱਢੀ ਗਈ ਅਤੇ ਇਹ ਪ੍ਰਭਾਵ ਦੇਣ ਦਾ ਯਤਨ ਕੀਤਾ ਕਿ ਇਹ ਸਾਰੇ ਮਿਲ ਕੇ ਪੰਜਾਬ ਅੰਦਰਲੇ ਸ਼ਾਂਤ ਮਾਹੌਲ ਨੂੰ ਵਿਗਾੜ ਰਹੇ ਹਨ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਤਾਂ ਇਥੋਂ ਤੱਕ ਕਿਹਾ ਕਿ ਉਹ ਇਨ੍ਹਾਂ ਤਾਕਤਾਂ ਨੂੰ ਕਿਸੇ ਵੀ ਤਰ੍ਹਾਂ ਰਾਜ ਅੰਦਰ ਸਿਰ ਨਹੀਂ ਚੁੱਕਣ ਦੇਣਗੇ। ਇਸ ਤਰ੍ਹਾਂ ਦੀ ਟਕਰਾਅ ਅਤੇ ਭੜਕਾਹਟ ਪੈਦਾ ਕਰਨ ਵਾਲੀ ਭਾਸ਼ਨਬਾਜ਼ੀ ਰਾਜ ਅੰਦਰ ਸਦਭਾਵਨਾ ਦਾ ਨਹੀਂ, ਸਗੋਂ ਆਪਸੀ ਟਕਰਾਅ ਦਾ ਮਾਹੌਲ ਸਿਰਜਣ ਦਾ ਰਾਹ ਹੀ ਖੋਲ੍ਹ ਸਕਦੀ ਹੈ। ਸਰਕਾਰ ਲਈ ਅਜੇ ਵੀ ਸਮਾਂ ਹੈ, ਜੇਕਰ ਉਹ ਲੋਕਾਂ ਦਾ ਭਰੋਸਾ ਹਾਸਲ ਕਰਨਾ ਚਾਹੁੰਦੀ ਹੈ ਅਤੇ ਮੁੜ ਆਪਣਾ ਆਧਾਰ ਕਾਇਮ ਕਰਨਾ ਚਾਹੁੰਦੀ ਹੈ, ਤਾਂ ਉਸ ਨੂੰ ਮਹਿਜ਼ ਰੈਲੀਆਂ ਵਿਚ ਕੀਤੇ ਇਕੱਠ ਦੇ ਦਮਗੱਜੇ ਨਾਲ ਹੀ ਕੰਮ ਸਾਰਨ ਦੀ ਬਿਰਤੀ ਨੂੰ ਤਿਆਗਣਾ ਪਵੇਗਾ। ਇਸ ਦੇ ਉਲਟ ਕਿਸਾਨਾਂ ਦੇ ਮਸਲੇ ਹੱਲ ਕਰਨ, ਸਿੱਖਾਂ ਨਾਲ ਹੋ ਰਹੀ ਬੇਇਨਸਾਫੀ ਦੂਰ ਕਰਨ, ਸਿੱਖ ਧਾਰਮਿਕ ਅਦਾਰਿਆਂ ਉਪਰ ਅਕਾਲੀ ਦਲ ਦੀ ਬੇਲੋੜੀ ਅਜ਼ਾਰੇਦਾਰੀ ਖਤਮ ਕਰਨ, ਧਾਰਮਿਕ ਮਾਮਲਿਆਂ ‘ਚ ਸਿੱਧੇ ਦਖਲ ਤੋਂ ਸੰਕੋਚ ਕਰਨ ਵਰਗੇ ਅਹਿਮ ਕਦਮ ਪੁੱਟਣੇ ਪੈਣਗੇ। ਇਸ ਮਾਮਲੇ ਵਿਚ ਵਿਦੇਸ਼ੀ ਸਿੱਖਾਂ ਦਾ ਭਰੋਸਾ ਹਾਸਲ ਕਰਨ ਲਈ ਵੀ ਉਨ੍ਹਾਂ ਨੂੰ ਵਿਸ਼ੇਸ਼ ਕਦਮ ਉਠਾਉਣੇ ਪੈਣਗੇ। ਜੇਕਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮੂਹ ਸਿੱਖ ਸੰਗਤ ਦਾ ਕੇਂਦਰ ਰੱਖਣਾ ਹੈ ਅਤੇ ਸ਼੍ਰੋਮਣੀ ਕਮੇਟੀ ਸਮੂਹ ਸਿੱਖਾਂ ਦੀ ਪਾਰਲੀਮੈਂਟ ਬਣਾਉਣੀ ਹੈ, ਤਾਂ ਲਾਜ਼ਮੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੰਸਥਾ ਅਤੇ ਸ਼੍ਰੋਮਣੀ ਕਮੇਟੀ ਵਿਚ ਵਿਦੇਸ਼ੀ ਸਿੱਖਾਂ ਦੀ ਸ਼ਮੂਲੀਅਤ ਬਣਾਉਣੀ ਵੀ ਲਾਜ਼ਮੀ ਹੋਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article