PUNJABMAILUSA.COM

ਪੈਟਰੋਲ ਤੇ ਡੀਜ਼ਲ ਨੂੰ ਜਲਦ ਲਿਆਂਦਾ ਜਾ ਸਕਦੈ ਜੀ.ਐੱਸ.ਟੀ. ਦੇ ਦਾਇਰੇ ‘ਚ

ਪੈਟਰੋਲ ਤੇ ਡੀਜ਼ਲ ਨੂੰ ਜਲਦ ਲਿਆਂਦਾ ਜਾ ਸਕਦੈ ਜੀ.ਐੱਸ.ਟੀ. ਦੇ ਦਾਇਰੇ ‘ਚ

ਪੈਟਰੋਲ ਤੇ ਡੀਜ਼ਲ ਨੂੰ ਜਲਦ ਲਿਆਂਦਾ ਜਾ ਸਕਦੈ ਜੀ.ਐੱਸ.ਟੀ. ਦੇ ਦਾਇਰੇ ‘ਚ
December 21
16:42 2017

ਨਵੀਂ ਦਿੱਲੀ, 21 ਦਸੰਬਰ (ਪੰਜਾਬ ਮੇਲ)- ਪੈਟਰੋਲ ਅਤੇ ਡੀਜ਼ਲ ਨੂੰ ਜਲਦ ਜੀ. ਐੱਸ. ਟੀ. ਦੇ ਦਾਇਰੇ ‘ਚ ਲਿਆਂਦਾ ਜਾ ਸਕਦਾ ਹੈ। ਜੀ. ਐੱਸ. ਟੀ. ਪ੍ਰੀਸ਼ਦ ਪੈਟਰੋਲ-ਡੀਜ਼ਲ ਨੂੰ ਜੀ. ਐੱਸ. ਟੀ. ‘ਚ ਲਿਆਉਣ ਲਈ ਸੂਬਿਆਂ ਵਿਚਕਾਰ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰੀਸ਼ਦ ਸੂਬਿਆਂ ਨੂੰ ਯਕੀਨ ਦਿਵਾ ਰਹੀ ਹੈ ਕਿ ਅਜਿਹਾ ਹੋਣ ਨਾਲ ਉਨ੍ਹਾਂ ਦੇ ਰੈਵੇਨਿਊ (ਮਾਲੀਏ) ‘ਤੇ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਵੇਗਾ। ਇਸ ਤਹਿਤ ਪ੍ਰਸਤਾਵ ਇਹ ਹੈ ਕਿ ਪੈਟਰੋਲੀਅਮ ‘ਤੇ 28 ਫੀਸਦੀ ਜੀ. ਐੱਸ. ਟੀ. ਲਗਾਇਆ ਜਾਵੇ ਅਤੇ ਕੇਂਦਰ ਤੇ ਸੂਬਿਆਂ ਨੂੰ ਇਸ ‘ਤੇ ਆਪਣੇ ਇੱਥੇ ਮੌਜੂਦਾ ਟੈਕਸਾਂ ਦੇ ਹਿਸਾਬ ਨਾਲ ਟੈਕਸ ਲਾਉਣ ਦੀ ਮਨਜ਼ੂਰੀ ਦਿੱਤੀ ਜਾਵੇ। ਇਸ ਦਾ ਮਤਲਬ ਹੈ ਕਿ ਪੈਟਰੋਲ-ਡੀਜ਼ਲ ‘ਤੇ 28 ਫੀਸਦੀ ਜੀ. ਐੱਸ. ਟੀ. ਲਾਉਣ ਦੇ ਇਲਾਵਾ ਸੈੱਸ ਜਾਂ ਕੋਈ ਵਾਧੂ ਟੈਕਸ ਲਗਾਇਆ ਜਾ ਸਕਦਾ ਹੈ।
ਹਾਲਾਂਕਿ ਸੂਬੇ ਪੈਟਰੋਲੀਅਮ ਨੂੰ ਜੀ. ਐੱਸ. ਟੀ. ‘ਚ ਸ਼ਾਮਲ ਕਰਨ ਦੇ ਪੱਖ ‘ਚ ਨਹੀਂ ਹਨ ਕਿਉਂਕਿ ਉਨ੍ਹਾਂ ਦੇ ਟੈਕਸ ਰੈਵੇਨਿਊ ‘ਚ ਇਸ ਦੀ ਹਿੱਸੇਦਾਰੀ ਤਕਰੀਬਨ 40 ਫੀਸਦੀ ਹੈ। ਅਜਿਹੇ ‘ਚ ਇਸ ‘ਤੇ ਜੀ. ਐੱਸ. ਟੀ. ਦੇ ਇਲਾਵਾ ਵੈਟ ਜਾਂ ਕੋਈ ਵਾਧੂ ਟੈਕਸ ਲਾਉਣ ਦੀ ਮਨਜ਼ੂਰੀ ਦੇ ਕੇ ਸੂਬਿਆਂ ਨੂੰ ਰਾਜ਼ੀ ਕੀਤਾ ਜਾ ਸਕਦਾ ਹੈ। ਉੱਥੇ ਹੀ, ਕੇਂਦਰ ਸਰਕਾਰ ਪੈਟਰੋਲੀਅਮ ਨੂੰ ਜੀ. ਐੱਸ. ਟੀ. ‘ਚ ਲਿਆਉਣ ਦੀ ਚਾਹਵਾਨ ਹੈ ਅਤੇ ਉਸ ਨੂੰ ਜੀ. ਐੱਸ. ਟੀ. ਦੇ ਉਪਰ ਐਕਸਾਈਜ਼ ਡਿਊਟੀ ਲਾਉਣ ਦੀ ਮਨਜ਼ੂਰੀ ਮਿਲ ਸਕਦੀ ਹੈ। ਬਿਹਾਰ ਦੇ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਨੇ ਕਿਹਾ ਕਿ ਮੌਜੂਦਾ ਸਮੇਂ ਸੂਬਿਆਂ ਦੇ ਕੁੱਲ ਮਾਲੀਏ ‘ਚ 40 ਫੀਸਦੀ ਹਿੱਸੇਦਾਰੀ ਪੈਟਰੋਲੀਅਮ ਪਦਾਰਥਾਂ ਦੀ ਹੈ। ਅਜਿਹੇ ‘ਚ ਜੀ. ਐੱਸ. ਟੀ. ਦਰ ਦੇ ਉਪਰ ਟੈਕਸ ਲਾਉਣ ਜਾਂ ਸੂਬਿਆਂ ਅਤੇ ਕੇਂਦਰ ਨੂੰ ਵਾਧੂ ਟੈਕਸ ਲਾਉਣ ਦੀ ਆਜ਼ਾਦੀ ਮਿਲਣੀ ਚਾਹੀਦੀ ਹੈ। ਇਸ ਦਾ ਮਤਲਬ ਹੋਇਆ ਕਿ ਪੈਟਰੋਲ-ਡੀਜ਼ਲ ਨੂੰ 28 ਫੀਸਦੀ ਦੇ ਦਾਇਰੇ ‘ਚ ਰੱਖਿਆ ਜਾ ਸਕਦਾ ਹੈ, ਜਦੋਂ ਕਿ ਇਸ ਦੇ ਉਪਰ ਟੈਕਸ ਜਾਂ ਸੈੱਸ ਲਾਉਣ ਦਾ ਅਧਿਕਾਰ ਸੂਬਿਆਂ ਅਤੇ ਕੇਂਦਰ ਨੂੰ ਮਿਲ ਸਕਦਾ ਹੈ। ਸੁਸ਼ੀਲ ਮੋਦੀ ਨੇ ਕਿਹਾ ਕਿ ਦੁਨੀਆ ਭਰ ‘ਚ ਪੈਟਰੋਲੀਅਮ ਨੂੰ ਲੈ ਕੇ ਇਹ ਆਮ ਸਿਧਾਂਤ ਹੈ। ਇਸ ਨਾਲ ਇਹ ਪੱਕਾ ਹੋਵੇਗਾ ਕਿ ਕੰਪਨੀਆਂ ਇਨਪੁਟ ਟੈਕਸ ਪ੍ਰਾਪਤ ਕਰ ਸਕਣਗੀਆਂ।
ਦੱਸਣਯੋਗ ਹੈ ਕਿ ਇਸ ਤਰ੍ਹਾਂ ਦੀ ਵਿਵਸਥਾ ਤਹਿਤ ਫਿਲਹਾਲ ਮਨੋਰੰਜਨ ‘ਤੇ ਸੈੱਸ ਲਗਾਇਆ ਜਾ ਰਿਹਾ ਹੈ, ਜਿਸ ‘ਚ ਸੂਬਿਆਂ ਨੂੰ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਸਿਨੇਮਾ ‘ਤੇ 28 ਫੀਸਦੀ ਜੀ. ਐੱਸ. ਟੀ. ਦੇ ਉਪਰ ਸਥਾਨਕ ਟੈਕਸ ਲਗਾ ਸਕਦੇ ਹਨ। ਸਰਕਾਰ ਦੇ ਇਕ ਅਧਿਕਾਰੀ ਨੇ ਕਿਹਾ ਕਿ ਜੇਕਰ ਸੂਬਿਆਂ ਨੂੰ ਜੀ. ਐੱਸ. ਟੀ. ਦਰ ਤੋਂ ਇਲਾਵਾ ਵਾਧੂ ਟੈਕਸ ਲਾਉਣ ਦੀ ਮਨਜ਼ੂਰੀ ਮਿਲਦੀ ਹੈ ਤਾਂ ਇਸ ਨਾਲ ਪੈਟਰੋਲੀਅਮ ‘ਤੇ ਸੂਬਿਆਂ ਨੂੰ ਮਨਾਉਣਾ ਆਸਾਨ ਹੋ ਸਕਦਾ ਹੈ। ਮੰਗਲਵਾਰ ਨੂੰ ਜੀ. ਐੱਸ. ਟੀ. ਪ੍ਰੀਸ਼ਦ ਦੀ ਬੈਠਕ ‘ਚ ਵਿੱਤ ਮੰਤਰੀ ਅਰੁਣ ਜੇਤਲੀ ਵੀ ਪੈਟਰੋਲੀਅਮ ਨੂੰ ਜੀ. ਐੱਸ. ਟੀ. ‘ਚ ਲਿਆਉਣ ਦੇ ਪੱਖ ‘ਚ ਬੋਲੇ ਸਨ। ਉਨ੍ਹਾਂ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਇਸ ‘ਤੇ ਸੂਬਿਆਂ ਦੀ ਪ੍ਰਤੀਕਿਰਿਆ ਦੀ ਉਡੀਕ ਕਰ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article