PUNJABMAILUSA.COM

ਪੈਨਸਿਲਵੇਨੀਆ ਰਾਜ ਦੀ ਵਿਧਾਨ ਸਭਾ ਨੇ 1984 ਦੇ ਸਿੱਖ ਕਤਲੇਆਮ ਨੂੰ ”ਸਿੱਖ-ਨਸਲਕੁਸ਼ੀ” ਐਲਾਨਿਆ

 Breaking News

ਪੈਨਸਿਲਵੇਨੀਆ ਰਾਜ ਦੀ ਵਿਧਾਨ ਸਭਾ ਨੇ 1984 ਦੇ ਸਿੱਖ ਕਤਲੇਆਮ ਨੂੰ ”ਸਿੱਖ-ਨਸਲਕੁਸ਼ੀ” ਐਲਾਨਿਆ

ਪੈਨਸਿਲਵੇਨੀਆ ਰਾਜ ਦੀ ਵਿਧਾਨ ਸਭਾ ਨੇ 1984 ਦੇ ਸਿੱਖ ਕਤਲੇਆਮ ਨੂੰ ”ਸਿੱਖ-ਨਸਲਕੁਸ਼ੀ” ਐਲਾਨਿਆ
October 24
11:30 2018

ਹੈਰਿਸਬਰਗ, 24 ਅਕਤੂਬਰ (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਅਮਰੀਕਾ ਦੇ ਪੈਨਸਿਲਵੇਨੀਆ ਰਾਜ ਦੀ ਕਾਨੂੰਨ ਬਣਾਉਣ ਵਾਲੀ ਵਿਧਾਨ ਸਭਾ ਨੇ ਆਪਣੇ ਮਤਾ ਨੰਬਰ 1160 ਅਨੁਸਾਰ, ਨਵੰਬਰ 1984 ‘ਚ ਭਾਰਤ ਦੀ ਰਾਜਧਾਨੀ ਦਿੱਲੀ ਤੇ ਹੋਰ ਅਨੇਕਾਂ ਸ਼ਹਿਰਾਂ ‘ਚ ਭਾਰਤ ਦੀ ਕਾਂਗਰਸ ਸਰਕਾਰ ਦੁਆਰਾ ਕਰਵਾਏ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਦਾ ਨਾਮ ਦਿੰਦਿਆਂ, ਇਸ ਦਾ ਐਲਾਨ ਵੀ ਕਰ ਦਿੱਤਾ ਹੈ। ਇਹ ਨਿਰਵਿਵਾਦ ਬਿੱਲ ਵਿਧਾਨ ਸਭਾ ‘ਚ 15 ਅਕਤੂਬਰ ਨੂੰ ਪੇਸ਼ ਕੀਤਾ ਗਿਆ, ਜੋ 17 ਅਕਤੂਬਰ ਨੂੰ ਪਾਸ ਹੋ ਗਿਆ। ਸੰਸਾਰ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਨੇ ਇਸ ਬਿੱਲ ਦੇ ਪਾਸ ਹੋਣ ਦੀ ਸ਼ਲਾਘਾ ਕੀਤੀ ਹੈ।
ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾਕਟਰ ਪ੍ਰਿਤਪਾਲ ਸਿੰਘ ਤੇ ਅਮਰੀਕਨ ਸਿੱਖ ਕਾਕਸ ਕਮੇਟੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੰਧੂ ਅਤੇ ਹੋਰ ਬਹੁਤ ਸਾਰੇ ਸਿੱਖ ਆਗੂਆਂ ਨੇ ਪੈਨਸਿਲਵੇਨੀਆ ਦੇ ਕਾਨੂੰਨ ਘਾੜਿਆਂ ਦੀ ਹਿੰਮਤ ਤੇ ਸਿਆਣਪ ਦੀ ਭਾਰੀ ਸ਼ਲਾਘਾ ਕੀਤੀ ਹੈ। ਆਗੂਆਂ ਨੇ ਕਿਹਾ ਹੈ ਕਿ 1984 ‘ਚ ਨਵੰਬਰ ਮਹੀਨੇ ਦੇ ਪਹਿਲੇ ਤਿੰਨ ਦਿਨ ਪੂਰੇ ਭਾਰਤ ਵਿਚ ਤੇ ਖਾਸ ਕਰਕੇ ਦਿੱਲੀ ‘ਚ ਹਜ਼ਾਰਾਂ ਸਿੱਖਾਂ ਦਾ ਬੇਰਹਿਮੀ ਨਾਲ ਕਤਲੇਆਮ ਕੀਤਾ ਗਿਆ, ਜਿਸ ਨੂੰ ਭਾਰਤ ਦੀ ਕਾਂਗਰਸ ਸਰਕਾਰ ਤੇ ਇਸਦੇ ਹਮਾਇਤੀ, ਦਿੱਲੀ ਦੇ ਸਿੱਖ ਦੰਗੇ ਕਰਕੇ ਸੰਬੋਧਨ ਕਰਦੇ ਆਏ ਹਨ ਪਰ ਇਹ ਅਸਲ ਵਿਚ ਸਿੱਖ ਨਸਲਕੁਸ਼ੀ ਸੀ, ਜਿਸ ਦੇ ਵੱਡੇ ਸਬੂਤ ਮੌਜੂਦ ਹਨ ਤੇ ਇਸੇ ਨੂੰ ਹੀ ਕਾਨੂੰਨ ਘਾੜਿਆਂ ਨੇ ਮਾਨਤਾ ਦਿੱਤੀ ਹੈ। ਅਮਰੀਕਾ ਦੇ ਸਿੱਖਾਂ ਦੀ ਇਕ ਹੋਰ ਜਥੇਬੰਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ, ਜਿਸ ਵਿਚ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਤੇ ਪੰਥਕ ਜਥੇਬੰਦੀਆਂ ਸ਼ਾਮਲ ਹਨ, ਦੇ ਕੋਆਡੀਨੇਟਰ ਹਿੰਮਤ ਸਿੰਘ ਨੇ ਵੀ ਪੈਨਸਿਲਵੇਨੀਆ ਵਿਧਾਨ ਸਭਾ ਦੁਆਰਾ ਪਾਸ ਕੀਤੇ ਸਿੱਖ ਨਸਲਕੁਸ਼ੀ ਦੇ ਮਤੇ ਦੀ ਜ਼ੋਰਦਾਰ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਪਹਿਲੀ ਵਾਰ ਹੈ ਕਿ ਪੈਨਸਿਲਵੇਨੀਆ ਵਿਧਾਨ ਸਭਾ ਨੇ ਸਿੱਖ ਨਸਲਕੁਸ਼ੀ ਸ਼ਬਦ ਵਰਤਿਆ ਹੈ। ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਇਸ ਮਤੇ ਨੂੰ ਰਾਜ ਦੀ ਜਨਰਲ ਅਸੈਂਬਲੀ ਦੇ ਦੋ ਮੈਂਬਰਾਂ ਜਨਾਬ ਜੇਮਜ਼ ਸੈਨਟੋਰਾ ਅਤੇ ਜਨਾਬ ਅਲੈਗਜ਼ੈਂਡਰ ਚਾਰਲਟਨ ਨੇ ਪੇਸ਼ ਕੀਤਾ, ਜਿਸਨੂੰ ਪੂਰੀ ਵਿਧਾਨ ਸਭਾ ਦੇ 190 ਮੈਂਬਰਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪਾਸ ਕੀਤੇ ਮਤੇ ਵਿਚ ਇਹ ਕਿਹਾ ਗਿਆ ਹੈ ਕਿ ਸਿੱਖ ਨਸਲਘਾਤ ਦੇ ਵੱਡੇ ਸਬੂਤ ਮੌਜੂਦ ਹਨ, ਜਿਸਦੀ ਜ਼ਿੰਦਾ ਗਵਾਹੀ ਮੌਜੂਦ ਹੈ ਤੇ ਹਜ਼ਾਰਾਂ ਸਿੱਖ ਬੀਬੀਆਂ ਦੀ ਵਿਧਵਾ ਕਲੌਨੀ ਦਿੱਲੀ ਵਿਚ ਮੌਜੂਦ ਹੈ, ਜਿਸ ਵਿਚ ਰਹਿ ਰਹੀਆਂ ਹਜ਼ਾਰਾਂ ਸਿੱਖ ਬੀਬੀਆਂ ਦੇ ਪਤੀ ਤੇ ਪੁੱਤਰ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਕਤਲ ਕੀਤੇ ਗਏ, ਸਾੜੇ ਗਏ। ਇਸ ਭਿਆਨਕ ਨਸਲਕੁਸ਼ੀ ਵਿਚ ਭਾਰਤ ਸਰਕਾਰ ਤੇ ਇਸਦੀ ਪੁਲਿਸ ਪੂਰੀ ਤਰ੍ਹਾਂ ਸ਼ਾਮਲ ਸੀ। ਜਾਣਬੁੱਝ ਕੇ ਸਰਕਾਰੀ ਪੱਧਰ ‘ਤੇ ਇਸ ਨਸਲਕੁਸ਼ੀ ਦੇ ਨਾਮ ਨੂੰ ਵਿਗਾੜ ਕੇ ਦੰਗਿਆਂ ਦਾ ਨਾਮ ਦਿੱਤਾ ਗਿਆ, ਤਾਂ ਕਿ ਨਾਜ਼ੀਆਂ ਵਾਂਗ ਭਾਰਤ ਦੇ ਸਿਰ ਉੱਤੇ ਵੀ ਨਸਲਕੁਸ਼ੀ ਦੀ ਤਲਵਾਰ ਨਾ ਲਟਕ ਜਾਵੇ। ਪਰ ਸੱਚਾਈ ਤੋਂ ਮੂੰਹ ਨਹੀਂ ਮੋੜਿਆ ਜਾ ਸਕਦਾ, ਸਮੂਹ ਸਿੱਖ ਭਾਈਚਾਰੇ ਨੇ ਸੋਸ਼ਲ ਮੀਡੀਏ ਉੱਤੇ ਵੀ ਇਸ ਮਤੇ ਦੇ ਪਾਸ ਹੋਣ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ ਤੇ ਸੱਚਾਈ ਨੂੰ ਪਛਾਣ ਦੇਣ ਵਿਚ ਪੈਨਸਿਲਵੇਨੀਆ ਵਿਧਾਨ ਸਭਾ ਦੀ ਪ੍ਰਸ਼ੰਸਾ ਕੀਤੀ ਹੈ। ਇਸ ਮਤੇ ਨੂੰ ਪਾਸ ਕਰਾਉਣ ਲਈ ਭਾਈ ਜੁਗਰਾਜ ਸਿੰਘ, ਭਾਈ ਨਰਿੰਦਰ ਸਿੰਘ, ਭਾਈ ਕੇਵਲ ਸਿੰਘ ਤੇ ਭਾਈ ਹਰਜਿੰਦਰ ਸਿੰਘ ਨਿਊਜਰਸੀ ਨੇ ਬਹੁਤ ਜ਼ੋਰਦਾਰ ਲਾਬੀ ਕੀਤੀ, ਜਿਸ ਦੇ ਨਤੀਜੇ ਵਜੋਂ ਇਹ ਮਤਾ ਪਾਸ ਹੋ ਸਕਿਆ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article