PUNJABMAILUSA.COM

ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ‘ਚ ਬਣੀ ਸਹਿਮਤੀ

ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ‘ਚ ਬਣੀ ਸਹਿਮਤੀ

ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ‘ਚ ਬਣੀ ਸਹਿਮਤੀ
October 09
10:06 2019

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਮੇਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ‘ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ‘ਚ ਸਹਿਮਤੀ ਬਣ ਗਈ ਹੈ। ਇਸ ਸਬੰਧੀ ਮੁੜ ਤਾਲਮੇਲ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ‘ਚ ਹੋਈ, ਜਿਸ ਵਿਚ ਦੋਵਾਂ ਧਿਰਾਂ ਨੇ ਮੁੱਖ ਸਮਾਗਮ ਇਕ ਮੰਚ ਤੋਂ ਸਾਂਝੇ ਤੌਰ ‘ਤੇ ਮਨਾਉਣ ਦੀ ਸਹਿਮਤੀ ਦੇ ਦਿੱਤੀ ਹੈ। ਇਹ ਸਮਾਗਮ ਕਿਸ ਮੰਚ ‘ਤੇ ਹੋਵੇਗਾ ਅਤੇ ਇਸ ਦੇ ਪ੍ਰਬੰਧ ਕੌਣ ਕਰੇਗਾ, ਫਿਲਹਾਲ ਇਸ ਬਾਰੇ ਕੁਝ ਵੀ ਤੈਅ ਨਹੀਂ ਹੈ। ਮੀਟਿੰਗ ‘ਚ ਸਰਕਾਰ ਦੇ ਨੁਮਾਇੰਦੇ ਵਜੋਂ ਸਿਰਫ ਇਕ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਪੁੱਜੇ, ਜਦੋਂ ਕਿ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਨਹੀਂ ਹੋਏ।
ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਦੋ ਨੁਮਾਇੰਦੇ ਬੀਬੀ ਜਗੀਰ ਕੌਰ ਅਤੇ ਜਥੇਦਾਰ ਤੋਤਾ ਸਿੰਘ, ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਂਝੇ ਨੁਮਾਇੰਦੇ ਵਜੋਂ ਬਾਬਾ ਨਿਹਾਲ ਸਿੰਘ ਹਰੀਆਂਵੇਲਾਂ ਅਤੇ ਬਾਬਾ ਨਾਰੰਗ ਸਿੰਘ ਸ਼ਾਮਲ ਹੋਏ। ਲਗਭਗ ਇਕ ਘੰਟਾ ਚੱਲੀ ਮੀਟਿੰਗ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਮੀਟਿੰਗ ਸਦਭਾਵਨਾ ਵਾਲੇ ਮਾਹੌਲ ਅਤੇ ਸੁਹਿਰਦ ਭਾਵਨਾ ਨਾਲ ਕੀਤੀ ਗਈ ਹੈ। ਦੋਵਾਂ ਧਿਰਾਂ 550 ਸਾਲਾ ਪ੍ਰਕਾਸ਼ ਪੁਰਬ ਇਕ ਦੂਜੇ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਮਨਾਉਣ ਲਈ ਸਹਿਮਤ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਦੇਸ਼ ਦਿੱਤਾ ਗਿਆ ਹੈ ਕਿ ਮੁੱਖ ਸਮਾਗਮ ਸਾਰੀਆਂ ਧਿਰਾਂ ਇਕ ਮੰਚ ਤੋਂ ਸਾਂਝੇ ਤੌਰ ‘ਤੇ ਮਨਾਉਣ, ਇਸ ਲਈ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਦੋਵੇਂ ਇਸ ਆਦੇਸ਼ ਮੁਤਾਬਕ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਇਸ ਸਮਾਗਮ ਨੂੰ ਰਲ-ਮਿਲ ਕੇ ਮਨਾਉਣ ਲਈ ਯਤਨਸ਼ੀਲ ਹਨ। ਸਰਕਾਰ ਦੇ ਨੁਮਾਇੰਦੇ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਮੀਟਿੰਗ ਵਿਚ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਮੁੱਖ ਸਮਾਗਮ ਇਕੱਠੇ ਹੋ ਕੇ ਆਪਸੀ ਸਹਿਯੋਗ ਨਾਲ ਮਨਾਉਣ ਦਾ ਫੈਸਲਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਕ ਨਿਮਾਣੇ ਸਿੱਖ ਵਜੋਂ ਇਹ ਸਮਾਗਮ ਸਾਂਝੇ ਤੌਰ ‘ਤੇ ਮਨਾਉਣ ਦੇ ਹੱਕ ਵਿਚ ਹਨ।
ਸ਼੍ਰੋਮਣੀ ਕਮੇਟੀ ਨੇ ਵੀ ਪ੍ਰੋਗਰਾਮ ਸਾਂਝੇ ਤੌਰ ‘ਤੇ ਮਨਾਉਣ ਲਈ ਸਹਿਮਤੀ ਦਿੱਤੀ ਹੈ। ਸਰਕਾਰ ਦੇ ਦੂਜੇ ਨੁਮਾਇੰਦੇ ਵਜੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਇਸ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ। ਸ਼੍ਰੀ ਰੰਧਾਵਾ ਨੇ ਮੀਟਿੰਗ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਇਕ ਪੱਤਰ ਦੇ ਕੇ ਸ਼੍ਰੋਮਣੀ ਕਮੇਟੀ ‘ਤੇ ਸਹਿਯੋਗ ਨਾ ਕਰਨ ਦਾ ਦੋਸ਼ ਲਾਇਆ ਸੀ। ਪੱਤਰ ਵਿਚ ਉਨ੍ਹਾਂ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਆਪਣੇ ਤੌਰ ‘ਤੇ ਸੱਦਾ ਪੱਤਰ ਦੇ ਰਹੀ ਹੈ ਅਤੇ ਇਸ ਮਾਮਲੇ ਵਿਚ ਸਰਕਾਰ ਨੂੰ ਅਣਦੇਖਿਆਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲੋਂ ਸਪੱਸ਼ਟੀਕਰਨ ਲੈਣ ਦੀ ਅਪੀਲ ਕੀਤੀ ਸੀ। ਪਿਛਲੀ ਮੀਟਿੰਗ ਵਿਚ ਤੈਅ ਹੋਇਆ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਿਚਾਲੇ ਮੀਟਿੰਗ ਹੋਵੇਗੀ, ਜਿਸ ਵਿਚ ਆਪਸੀ ਸਹਿਮਤੀ ਨਾਲ ਸਾਰੇ ਪ੍ਰੋਗਰਾਮ ਤੈਅ ਕਰ ਲਏ ਜਾਣਗੇ ਪਰ ਇਹ ਮੀਟਿੰਗ ਹੁਣ ਤੱਕ ਨਹੀਂ ਹੋ ਸਕੀ ਹੈ। ਹੁਣ ਮੁੜ ਉਮੀਦ ਪ੍ਰਗਟਾਈ ਗਈ ਹੈ ਕਿ ਜਲਦੀ ਹੀ ਇਹ ਮੀਟਿੰਗ ਹੋਵੇਗੀ। ਇਥੇ ਦੱਸਣਯੋਗ ਹੈ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਚ ਆਪੋ ਆਪਣੇ ਮੰਚ ਤਿਆਰ ਕਰਨ ਦਾ ਕੰਮ ਚੱਲ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article