PUNJABMAILUSA.COM

ਪ੍ਰਦੁੱਮਣ ਕਤਲ ਕੇਸ; ਆਰੂਸ਼ੀ ਕਤਲ ਕੇਸ ‘ਚੋਂ ਬਰੀ ਹੋਏ ਤਲਵਾਰ ਜੋੜੇ ਦੇ ਵਕੀਲ ਲੜਨਗੇ ਦੋਸ਼ੀ ਵਿਦਿਆਰਥੀ ਦਾ ਕੇਸ

ਪ੍ਰਦੁੱਮਣ ਕਤਲ ਕੇਸ; ਆਰੂਸ਼ੀ ਕਤਲ ਕੇਸ ‘ਚੋਂ ਬਰੀ ਹੋਏ ਤਲਵਾਰ ਜੋੜੇ ਦੇ ਵਕੀਲ ਲੜਨਗੇ ਦੋਸ਼ੀ ਵਿਦਿਆਰਥੀ ਦਾ ਕੇਸ

ਪ੍ਰਦੁੱਮਣ ਕਤਲ ਕੇਸ; ਆਰੂਸ਼ੀ ਕਤਲ ਕੇਸ ‘ਚੋਂ ਬਰੀ ਹੋਏ ਤਲਵਾਰ ਜੋੜੇ ਦੇ ਵਕੀਲ ਲੜਨਗੇ ਦੋਸ਼ੀ ਵਿਦਿਆਰਥੀ ਦਾ ਕੇਸ
November 25
16:46 2017

ਗੁਰੂਗ੍ਰਾਮ, 25 ਨਵੰਬਰ (ਪੰਜਾਬ ਮੇਲ)- ਆਰੂਸ਼ੀ ਕਤਲ ਕੇਸ ‘ਚ ਬਰੀ ਹੋਏ ਤਲਵਾਰ ਜੋੜੇ ਦੇ ਵਕੀਲ ਤਨਵੀਰ ਅਹਿਮਦ ਮੀਰ ਪ੍ਰਦੁੱਮਣ ਕਤਲ ਕੇਸ ਦੇ ਦੋਸ਼ੀ ਨਾਬਾਲਗ ਵਿਦਿਆਰਥੀ ਦਾ ਕੇਸ ਲੜਨਗੇ। ਇਸ ਗੱਲ ਦੀ ਪੁਸ਼ਟੀ ਖੁਦ ਤਨਵੀਰ ਅਹਿਮਦ ਮੀਰ ਨੇ ਕੀਤੀ ਹੈ। ਸ਼ੁੱਕਰਵਾਰ ਨੂੰ ਵਿਦਿਆਰਥੀ ਦੇ ਪਰਿਵਾਰ ਵਾਲਿਆਂ ਨੇ ਵਕੀਲ ਤਨਵੀਰ ਅਹਿਮਦ ਨਾਲ ਗੱਲ ਕੀਤੀ ਸੀ। ਇਸ ਤੋਂ ਬਾਅਦ ਇਹ ਕੇਸ ਲੈਣ ਦੀ ਗੱਲ ਚੱਲੀ। ਦੋਸ਼ੀ ਵਿਦਿਆਰਥੀ ਦੇ ਪਿਤਾ ਦਾ ਮੰਨਣਾ ਹੈ ਕਿ ਤਨਵੀਰ ਅਹਿਮਦ ਉਨ੍ਹਾਂ ਨੂੰ ਨਿਆਂ ਦਿਵਾ ਸਕਦੇ ਹਨ। ਉੱਥੇ ਹੀ ਵਕੀਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਦੋਸ਼ੀ ਨਾਬਾਲਗ ਦੇ ਪਰਿਵਾਰ ਵਾਲਿਆਂ ਨਾਲ ਸ਼ੁਰੂਆਤੀ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਲੜਕੇ ਦੇ ਪਿਤਾ ਨੇ ਆਪਣੇ ਇਕ ਦੋਸਤ ਰਾਹੀਂ ਉਨ੍ਹਾਂ ਨਾਲ ਸੰਪਰਕ ਕੀਤਾ। ਜ਼ਿਕਰਯੋਗ ਹੈ ਕਿ ਲੜਕੇ ਦੇ ਪਿਤਾ ਖੁਦ ਵੀ ਵਕੀਲ ਹਨ ਅਤੇ ਗੁੜਗਾਓਂ ਕੋਰਟ ‘ਚ ਪ੍ਰੈਕਟਿਸ ਕਰਦੇ ਹਨ। ਤਨਵੀਰ ਅਹਿਮਦ ਨੇ ਕਿਹਾ ਕਿ ਇਸ ਮਾਮਲੇ ‘ਚ ਕੀ ਹੋਵੇਗਾ, ਅਜੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ, ਕਿਉਂਕਿ ਸੀ.ਬੀ.ਆਈ. ਨੂੰ ਅਜੇ ਉੱਚਿਤ ਅਦਾਲਤ ‘ਚ ਆਪਣਾ ਕੇਸ ਰੱਖਣਾ ਹੈ। ਹਾਲਾਂਕਿ ਸੀ.ਬੀ.ਆਈ. ਦੇ ਸੂਤਰਾਂ ਦਾ ਕਹਿਣਾ ਹੈ ਕਿ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਹੈ ਕਿ ਦੋਸ਼ੀ ਦਾ ਵਕੀਲ ਕੌਣ ਹੈ। ਸੀ.ਬੀ.ਆਈ. ਦੇ ਇਕ ਸੂਤਰ ਨੇ ਕਿਹਾ ਕਿ ਕਿਸੇ ਵੀ ਵਕੀਲ ਦੀਆਂ ਸੇਵਾਵਾਂ ਹਾਸਲ ਕਰਨਾ ਦੋਸ਼ੀ ਦਾ ਅਧਿਕਾਰ ਹੈ। ਉਨ੍ਹਾਂ ਨੂੰ ਆਪਣੀ ਜਾਂਚ ‘ਤੇ ਪੂਰਾ ਭਰੋਸਾ ਹੈ।
ਵਕੀਲ ਦਾ ਕਹਿਣਾ ਹੈ ਕਿ ਸੀ.ਬੀ.ਆਈ. ਵੱਲੋਂ ਕਤਲ ਦੇ ਪਿੱਛੇ ਪ੍ਰੀਖਿਆ ਅਤੇ ਪੇਰੈਂਟਸ-ਟੀਚਰ ਮੀਟਿੰਗ ਟਾਲਣ ਦੀ ਮੰਸ਼ਾ ਜ਼ਾਹਰ ਸਹੀ ਨਹੀਂ ਹੈ। ਸੀ.ਬੀ.ਆਈ. ਦੇ ਸਬੂਤ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ‘ਤੇ ਹਨ, ਜਦੋਂ ਕਿ ਸੀ.ਸੀ.ਟੀ.ਵੀ. ‘ਚ ਕਈ ਲੋਕ ਦਿਖਾਈ ਦੇ ਰਹੇ ਹਨ। ਕਿਸੇ ‘ਤੇ ਦੋਸ਼ ਸਾਬਤ ਕਰਨ ਲਈ ਠੋਸ ਸਬੂਤਾਂ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਸੀ.ਬੀ.ਆਈ. ਆਰੂਸ਼ੀ ਕੇਸ ਦੀ ਤਰ੍ਹਾਂ ਗਲਤੀ ਦੋਹਰਾ ਰਿਹਾ ਹੈ। ਜ਼ਿਕਰਯੋਗ ਹੈ ਕਿ 8 ਸਤੰਬਰ ਨੂੰ ਸਕੂਲ ਕੰਪਲੈਕਸ ‘ਚ 7 ਸਾਲ ਦੇ ਪ੍ਰਦੁੱਮਣ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ‘ਚ ਕੰਡਕਟਰ ਅਸ਼ੋਕ ਨੂੰ ਦੋਸ਼ੀ ਬਣਾਇਆ ਸੀ। ਬਾਅਦ ‘ਚ ਪ੍ਰਦੁੱਮਣ ਦੇ ਪਰਿਵਾਰ ਵਾਲਿਆਂ ਦੀ ਗੁਹਾਰ ‘ਤੇ ਕੇਸ ਸੀ.ਬੀ.ਆਈ. ਨੂੰ ਸੌਂਪ ਦਿੱਤਾ ਗਿਆ। ਜਿਸ ਤੋਂ ਬਾਅਦ ਸੀ.ਬੀ.ਆਈ. ਨੇ ਉਸੇ ਸਕੂਲ ਦੇ 11ਵੀਂ ਦੇ ਵਿਦਿਆਰਥੀ ਨੂੰ ਦੋਸ਼ੀ ਬਣਾਇਆ। ਜਿਸ ਤੋਂ ਬਾਅਦ ਦੋਸ਼ੀ ਅਸ਼ੋਕ ਨੇ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ। ਜਿਸ ‘ਤੇ ਕੋਰਟ ਨੂੰ 50 ਹਜ਼ਾਰ ਦੇ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਤੋਂ ਬਾਅਦ ਅਸ਼ੋਕ ਨੇ ਪੁਲਿਸ ‘ਤੇ ਉਸ ਨੂੰ ਟਾਰਚਰ ਕਰਨ ਦੇ ਦੋਸ਼ ਲਗਾਏ ਹਨ। ਉੱਥੇ ਹੀ ਹੁਣ ਦੋਸ਼ੀ ਵਿਦਿਆਰਥੀ ਦੇ ਕੇਸ ਨੂੰ ਆਰੂਸ਼ੀ ਕਤਲ ਕੇਸ ‘ਚ ਬਰੀ ਹੋਏ ਤਲਵਾੜ ਜੋੜੇ ਦੇ ਵਕੀਲ ਲੜਨਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article