PUNJABMAILUSA.COM

ਪ੍ਰਦੂਸ਼ਣ ਮਾਮਲਾ – ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਰਾਜਾਂ ਸਰਕਾਰਾਂ ਨੂੰ ਨੋਟਿਸ

 Breaking News

ਪ੍ਰਦੂਸ਼ਣ ਮਾਮਲਾ – ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਰਾਜਾਂ ਸਰਕਾਰਾਂ ਨੂੰ ਨੋਟਿਸ

ਪ੍ਰਦੂਸ਼ਣ ਮਾਮਲਾ – ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਰਾਜਾਂ ਸਰਕਾਰਾਂ ਨੂੰ ਨੋਟਿਸ
November 13
19:57 2017

ਨਵੀਂ ਦਿੱਲੀ, 13 ਨਵੰਬਰ (ਪੰਜਾਬ ਮੇਲ)- ਦਿੱਲੀ ਤੇ ਕੌਮੀ ਰਾਜਧਾਨੀ ਖੇਤਰ ਵਿੱਚ ਪ੍ਰਦੂਸ਼ਣ ਦੀ ਸਮੱਸਿਆ ’ਤੇ ਕਾਬੂ ਪਾਉਣ ਦੀ ਮੰਗ ਕਰਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਸਮੇਤ ਉੱਤਰ ਪ੍ਰਦੇਸ਼, ਹਰਿਆਣਾ ਤੇ ਪੰਜਾਬ ਦੀਆਂ ਰਾਜ ਸਰਕਾਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਅਤੇ ਜਸਟਿਸ ਏ.ਐਮ.ਖਾਨਵਿਲਕਰ ਤੇ ਡੀ.ਵਾਈ. ਚੰਦਰਚੂੜ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਸਾਫ਼ ਕਰ ਦਿੱਤਾ ਹੈ ਕਿ ਪ੍ਰਦੂਸ਼ਣ ਨੂੰ ਲੈ ਕੇ ਹੋਰਨਾਂ ਅਦਾਲਤਾਂ ਵਿੱਚ ਵਿਚਾਰ ਅਧੀਨ ਕਿਸੇ ਵੀ ਮਾਮਲੇ ’ਤੇ ਰੋਕ ਨਹੀਂ ਲੱਗੇਗੀ। ਵਕੀਲ ਆਰ.ਕੇ.ਕਪੂਰ ਵੱਲੋਂ ਦਾਇਰ ਪਟੀਸ਼ਨ ’ਚ ਦਾਅਵਾ ਕੀਤਾ ਗਿਆ ਸੀ ਕਿ ਹਰਿਆਣਾ ਤੇ ਪੰਜਾਬ ਜਿਹੇ ਗੁਆਂਢੀ ਰਾਜਾਂ ਵਿੱਚ ਪਰਾਲੀ ਸਾੜੇ ਜਾਣ ਤੇ ਸੜਕਾਂ ’ਤੇ ਘੱਟਾ ਮਿੱਟੀ ਦੇ ਕਣ ਵਧਣ ਨਾਲ ਐਨਸੀਆਰ ਤੇ ਨਾਲ ਲਗਦੇ ਖੇਤਰਾਂ ’ਚ ਪ੍ਰਦੂਸ਼ਣ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਟੱਪ ਗਿਆ ਹੈ। ਇਸ ਸੱਜਰੀ ਪਟੀਸ਼ਨ ’ਚ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਤੇ ਵਾਹਨਾਂ ਲਈ ਜਿਸਤ ਟਾਂਕ ਸਕੀਮ ਨੂੰ ਕਾਰਗਰ ਢੰਗ ਨਾਲ ਲਾਗੂ ਕੀਤੇ ਜਾਣ ਲਈ ਕੇਂਦਰ ਤੇ ਰਾਜ ਸਰਕਾਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article