PUNJABMAILUSA.COM

ਪ੍ਰਦੂਸ਼ਣ ਮਾਮਲੇ ‘ਤੇ ਕੈਪਟਨ ਨੇ ਕੇਜਰੀਵਾਲ ਦੀ ਮੰਗ ਕੀਤੀ ਖਾਰਜ

 Breaking News

ਪ੍ਰਦੂਸ਼ਣ ਮਾਮਲੇ ‘ਤੇ ਕੈਪਟਨ ਨੇ ਕੇਜਰੀਵਾਲ ਦੀ ਮੰਗ ਕੀਤੀ ਖਾਰਜ

ਪ੍ਰਦੂਸ਼ਣ ਮਾਮਲੇ ‘ਤੇ ਕੈਪਟਨ ਨੇ ਕੇਜਰੀਵਾਲ ਦੀ ਮੰਗ ਕੀਤੀ ਖਾਰਜ
November 09
17:34 2017

ਕਿਹਾ; ਸਿਰਫ ਕੇਂਦਰ ਸਰਕਾਰ ਹੀ ਮਸਲੇ ਦਾ ਕੱਢ ਸਕਦੀ ਹੈ ਹੱਲ
ਚੰਡੀਗੜ੍ਹ, 9 ਨਵੰਬਰ (ਪੰਜਾਬ ਮੇਲ)- ਦਿੱਲੀ ‘ਚ ਹਵਾ ਦਾ ਪੱਧਰ ਬਦਤਰ ਹੁੰਦਾ ਦੇਖ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਬੁੱਧਵਾਰ ਨੂੰ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਨਾਲ ਬੈਠਕ ਦੀ ਅਪੀਲ ਕੀਤੀ। ਕੇਜਰੀਵਾਲ ਨੇ ਇਸ ਖਤਰੇ ਨਾਲ ਨਜਿੱਠਣ ਲਈ ਸਾਂਝੀ ਕਾਰਵਾਈ ਦੀ ਸ਼ੁਰੂਆਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ, ਜਿਸ ‘ਚ ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਪਰਾਲੀ ਸਾੜਨ ਤੋਂ ਇਲਾਵਾ ਕੋਈ ਆਰਥਿਕ ਸੂਝਾਅ ਮੁੱਹਈਆ ਕਰਵਾਉਣ ‘ਚ ਨਾਕਾਮ ਰਹੀ ਹੈ। ਜਿਸ ਕਾਰਨ ਰਾਸ਼ਟਰੀ ਰਾਜਧਾਨੀ ਖੇਤਰ ਦੀ ਹਵਾ ਪ੍ਰਦੂਸ਼ਿਤ ਹੁੰਦੀ ਜਾ ਰਹੀ ਹੈ।
ਕੇਜਰੀਵਾਲ ਨੇ ਮਾਮਲੇ ਨੂੰ ਸੁਲਝਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਤੇ ਜਲਦ ਹੀ ਭਵਿੱਖ ‘ਚ ਚਰਚਾ ਦੇ ਲਈ ਇਕ ਬੈਠਕ ਕਰਨ ਦੀ ਅਪੀਲ ਕੀਤੀ। ਕੇਜਰੀਵਾਲ ਨੇ ਪੱਤਰ ‘ਚ ਲਿਖਿਆ, ”ਤੁਸੀਂ ਦਿੱਲੀ ਦੀ ਹਵਾ ‘ਚ ਘੁੱਲ ਰਹੇ ਜ਼ਹਿਰ ਤੋਂ ਜਾਣੂ ਹੋਵੋਂਗੇ, ਜਿਸ ਦੇ ਮੁੱਖ ਕਾਰਨਾਂ ‘ਚੋਂ ਇਕ, ਸਾਲ ਦੇ ਇਸ ਹਿੱਸੇ ਦੌਰਾਨ ਗੁਆਂਢੀ ਰਾਜ ਪੰਜਾਬ ਤੇ ਹਰਿਆਣਾ ‘ਚ ਪਰਾਲੀ ਸਾੜਨਾ ਹੈ।” ਹਾਲਾਂਕਿ ਅਮਰਿੰਦਰ ਸਿੰਘ ਨੇ ਬੈਠਕ ਤੋਂ ਇਨਕਾਰ ਕਰ ਦਿੱਤਾ। ਇਕ ਅੰਗ੍ਰੇਜ਼ੀ ਅਖਬਾਰ ਦੇ ਮੁਤਾਬਕ, ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀਆਂ ‘ਚ ਗੱਲਬਾਤ ਦਾ ਕੋਈ ਮਤਲਬ ਨਹੀਂ ਨਿਕਲੇਗਾ ਕਿਉਂਕਿ ਕੇਂਦਰ ਨੂੰ ਅੰਤਰਰਾਜੀ ਪ੍ਰਭਾਵ ਨੂੰ ਧਿਆਨ ‘ਚ ਰੱਖਦੇ ਹੋਏ ਮਾਮਲੇ ਦਾ ਹੱਲ ਕੱਢਣਾ ਹੋਵੇਗਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵਲੋਂ ਧੁੰਦ ਤੇ ਵੱਧਦੇ ਪ੍ਰਦੂਸ਼ਣ ਦੀ ਮੁਸ਼ਕਲ ਨਾਲ ਨਿਪਟਣ ਲਈ ਉੱਤਰੀ ਰਾਜਾਂ ਦੇ ਮੁੱਖ ਮੰਤਰੀ ਦੀ ਬੈਠਕ ਬੁਲਾਉਣ ਦੀ ਮੰਗ ਨੂੰ ਖਾਰਿਜ ਕਰਦੇ ਹੋਏ ਕਿਹਾ ਹੈ ਕਿ ਹਾਲਾਤ ਇੰਨੇ ਗੰਭੀਰ ਬਣ ਚੁੱਕੇ ਹਨ ਕਿ ਸਿਰਫ ਕੇਂਦਰ ਸਰਕਾਰ ਹੀ ਇਸ ਮਸਲੇ ਦਾ ਹੱਲ ਕੱਢ ਸਕਦੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਮੁਆਵਜ਼ਾ ਦੇਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਦਖਲ ਨਹੀਂ ਦਿੰਦਾ ਹੈ ਤਾਂ ਸਥਿਤੀ ਹੋਰ ਗੰਭੀਰ ਬਣ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਉਹ ਪਿੱਛਲੇ ਇਕ ਸਾਲ ਤੋਂ ਕੇਂਦਰ ਨੂੰ ਇਸ ਮੁਸ਼ਕਲ ਦਾ ਹੱਲ ਕੱਢਣ ਲਈ ਕਿਹਾ ਜਾ ਰਿਹਾ ਹੈ ਪਰ ਕੋਈ ਕਦਮ ਕੇਂਦਰੀ ਪੱਧਰ ‘ਤੇ ਨਹੀਂ ਚੁੱਕਿਆ ਗਿਆ। ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਝੋਨੇ ਦੇ ਘੱਟ ਤੋਂ ਘੱਟ ਸਮਰਥਨ ਮੁੱਲ ਦੇ ਉਪਰ 100 ਰੁਪਏ ਪ੍ਰੀਤ ਕੁਇੰਟਲ ਬੋਨਸ ਦੇਣਾ ਚਾਹੀਦਾ ਹੈ ਤਾਂ ਜੋ ਉਹ ਪਰਾਲੀ ਪ੍ਰਬੰਧਨ ਵਲ ਦੇਖ ਸਕਣ। ਪੰਜਾਬ ਇਸ ਮਾਮਲੇ ‘ਚ ਕੁਝ ਕਰਨ ‘ਚ ਸਮਰਥ ਨਹੀਂ ਕਿਉਂਕਿ ਕਿਸਾਨਾਂ ਨੂੰ ਆਰਥਿਕ ਮਦਦ ਕੇਂਦਰ ਸਰਕਾਰ ਦੇ ਸਹਿਯੋਗ ਦੇ ਬਿਨਾਂ ਨਹੀਂ ਦਿੱਤੀ ਜਾ ਸਕਦੀ।

About Author

Punjab Mail USA

Punjab Mail USA

Related Articles

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article