PUNJABMAILUSA.COM

ਪ੍ਰਧਾਨਗੀ ਨੂੰ ਲੈ ਕੇ ਇੰਡੀਆਨਾਪੋਲਿਸ ਦੇ ਗੁਰਦੁਆਰੇ ’ਚ ਦੋ ਧੜਿਆਂ ਵਿਚ ਹੋਈ ਝੜਪ, ਚਾਰ ਜ਼ਖ਼ਮੀ

 Breaking News

ਪ੍ਰਧਾਨਗੀ ਨੂੰ ਲੈ ਕੇ ਇੰਡੀਆਨਾਪੋਲਿਸ ਦੇ ਗੁਰਦੁਆਰੇ ’ਚ ਦੋ ਧੜਿਆਂ ਵਿਚ ਹੋਈ ਝੜਪ, ਚਾਰ ਜ਼ਖ਼ਮੀ

ਪ੍ਰਧਾਨਗੀ ਨੂੰ ਲੈ ਕੇ ਇੰਡੀਆਨਾਪੋਲਿਸ ਦੇ ਗੁਰਦੁਆਰੇ ’ਚ ਦੋ ਧੜਿਆਂ ਵਿਚ ਹੋਈ ਝੜਪ, ਚਾਰ ਜ਼ਖ਼ਮੀ
April 16
21:29 2018

ਗ੍ਰੀਨਵੁੱਡ (ਅਮਰੀਕਾ),16 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿੱਚ ਇੰਡੀਆਨਾਪੋਲਿਸ ਦੇ ਇਕ ਗੁਰਦੁਆਰੇ ਵਿੱਚ ਪ੍ਰਧਾਨਗੀ ਨੂੰ ਲੈ ਕੇ ਦੋ ਧੜਿਆਂ ਦਰਮਿਆਨ ਹੋਈ ਝੜਪ ਦੌਰਾਨ ਚਾਰ ਸਿੱਖ ਮਾਮੂਲੀ ਜ਼ਖ਼ਮੀ ਹੋ ਗਏ। ਇਹ ਘਟਨਾ ਇੰਡੀਆਨਾਪੋਲਿਸ ਦੇ ਦੱਖਣ ਵਿੱਚ ਸਥਿਤ ਗੁਰਦੁਆਰੇ ਵਿੱਚ ਦੋ-ਸਾਲਾ ਚੋਣਾਂ ਦੌਰਾਨ ਵਾਪਰੀ।
ਗ੍ਰੀਨਵੁੱਡ ਦੇ ਅਸਿਸਟੈਂਟ ਪੁਲੀਸ ਚੀਫ਼ ਮੈਥਊ ਫਲਿਨਰੈਥ ਨੇ ਦੱਸਿਆ ਗੁਰਦੁਆਰੇ ਵਿੱਚ ਚੋਣ ਦੌਰਾਨ ਕਰੀਬ 150 ਜਣਿਆਂ ਦਰਮਿਆਨ ਹੋਈ ਤਕਰਾਰ ਛੇਤੀ ਹੀ ਹੱਥੋਪਾਈ ਵਿੱਚ ਬਦਲ ਗਈ। ਇਸ ਕਾਰਨ ਮੌਕੇ ’ਤੇ ਪੁਲੀਸ ਨੂੰ ਦਖ਼ਲ ਦੇਣਾ ਪਿਆ ਅਤੇ ਨਾਲ ਹੀ ਮੈਡੀਕਲ ਸਹਾਇਤਾ ਟੀਮਾਂ ਸੱਦਣੀਆਂ ਪਈਆਂ।
ਉਨ੍ਹਾਂ ਇਕ ਨਿਊਜ਼ ਚੈਨਲ ‘ਵਿਸ਼ ਟੀਵੀ’ ਨੂੰ ਦੱਸਿਆ ਕਿ ਚੋਣਾਂ ਦੌਰਾਨ ਲੀਡਰਸ਼ਿਪ ਵਿੱਚ ਤਬਦੀਲੀ ਹੋਈ ਸੀ, ਜੋ ਲੜਾਈ ਦਾ ਕਾਰਨ ਬਣੀ। ਗੁਰਦੁਆਰੇ ਵਿੱਚ ਹਰ ਦੋ ਸਾਲਾਂ ਬਾਅਦ ਚੋਣਾਂ ਹੁੰਦੀਆਂ ਹਨ। ਸ੍ਰੀ ਫਲਿਨਰੈਥ ਮੁਤਾਬਕ ਸੰਭਵ ਤੌਰ ’ਤੇ ਲੜਾਈ ਸਮੇਂ ਗੁਰਦੁਆਰੇ ਵਿੱਚ ਪਾਠ ਚੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਜ਼ਖ਼ਮੀ ਹੋਏ ਚਾਰ ਵਿਅਕਤੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਗੁਰਦੁਆਰੇ ਵਿੱਚ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਘੋਖਣ ਤੋਂ ਇਲਾਵਾ ਉਥੇ ਮੌਜੂਦ ਹੋਰ ਲੋਕਾਂ ਦੇ ਬਿਆਨ ਵੀ ਕਲਮਬੰਦ ਕੀਤੇ ਜਾ ਰਹੇ ਸਨ। ਇਸ ਤੋਂ ਬਾਅਦ ਪੁਲੀਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article