PUNJABMAILUSA.COM

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਲਾਭਪਾਤਰੀਆਂ ਨੂੰ 4.7 ਕਰੋੜ ਰੁਪਏ ਜਾਰੀ: ਰਜ਼ੀਆ ਸੁਲਤਾਨਾ

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਲਾਭਪਾਤਰੀਆਂ ਨੂੰ 4.7 ਕਰੋੜ ਰੁਪਏ ਜਾਰੀ: ਰਜ਼ੀਆ ਸੁਲਤਾਨਾ

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਲਾਭਪਾਤਰੀਆਂ ਨੂੰ 4.7 ਕਰੋੜ ਰੁਪਏ ਜਾਰੀ: ਰਜ਼ੀਆ ਸੁਲਤਾਨਾ
February 28
18:36 2018

ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਲਈ ਦੇਸ਼ ਦੇ 10 ਜ਼ਿਲ੍ਹਿਆਂ ਵਿਚ ਤਰਨ ਤਾਰਨ ਦੀ ਚੋਣ ਮਾਣ ਵਾਲੀ ਗੱਲ
ਚੰਡੀਗੜ੍ਹ, 28 ਫਰਵਰੀ (ਪੰਜਾਬ ਮੇਲ)- ਅੱਜ ਇਥੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਵਲੋਂ ਵਿਭਾਗ ਦੀਆਂ ਭਲਾਈ ਸਕੀਮਾਂ ਦੀ ਸਮੀਖਿਆ ਕਰਦਿਆਂ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਲਾਭਪਾਤਰੀਆਂ ਨੂੰ 4.7 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਸ ਉਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਸੁਲਤਾਨਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਕੇ ਲੋੜਵੰਦ ਲੋਕਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਗਰਭਵਤੀ ਔਰਤਾਂ ਲਈ ਖ਼ਾਸ ਤੌਰ ‘ਤੇ ਉਲੀਕੀ ਗਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਇਮਦਾਦ ਸਹੀ ਸਮੇਂ ‘ਤੇ ਮਿਲ ਸਕੇ।
ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਉਨ੍ਹਾਂ ਦਾ ਪਹਿਲਾ ਬੱਚਾ ਹੋਣ ‘ਤੇ ਤਿੰਨ ਕਿਸ਼ਤਾਂ ਵਿੱਚ ਕ੍ਰਮਵਾਰ 1000, 2000 ਤੇ 2000 (ਕੁੱਲ 5000 ਰੁਪਏ) ਅਦਾ ਕੀਤੇ ਜਾ ਰਹੇ ਹਨ ਅਤੇ ਇਸ ਵਿੱਤੀ ਇਮਦਾਦ ਦੀ ਪ੍ਰਾਪਤੀ ਲਈ ਕੋਈ ਆਮਦਨ ਹੱਦ ਦਾ ਮਾਪਦੰਡ ਵੀ ਨਹੀਂ ਮਿੱਥਿਆ ਗਿਆ। ਸਕੀਮ ਅਧੀਨ 28 ਦਸੰਬਰ, 2017 ਤੋਂ 28 ਫ਼ਰਵਰੀ, 2018 ਤੱਕ ਕੁੱਲ 64767 ਲਾਭਪਾਤਰੀ ਰਜਿਸਟਰ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 30,605 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਰਾਹੀਂ ਕੁੱਲ 4,07,14,000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।
ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ, ”ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਤਰਨ ਤਾਰਨ ਜ਼ਿਲ੍ਹੇ ਨੂੰ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਦੇਸ਼ ਦੇ 10 ਜ਼ਿਲ੍ਹਿਆਂ ਵਿੱਚ ਜਗ੍ਹਾ ਮਿਲੀ ਹੈ। ਜਿਵੇਂ ਤਰਨ ਤਾਰਨ ਜ਼ਿਲ੍ਹੇ ਵਿਚ ਵਿਭਾਗ ਨੇ ਲੋਕਾਂ ਨੂੰ ਜਾਗਰੂਕ ਕਰਕੇ ਲੜਕਾ-ਲੜਕੀ ਦੀ ਜਨਮ ਦਰ ਵਿਚ ਸੁਧਾਰ ਕੀਤਾ ਹੈ, ਉਹ ਪੂਰੇ ਸੂਬੇ ਦੇ ਲਈ ਮਿਸਾਲ ਹੈ।”
ਸ੍ਰੀਮਤੀ ਸੁਲਤਾਨਾ ਨੇ ਨਿਰਦੇਸ਼ ਦਿੱਤੇ ਕਿ ”ਯੂਨੀਕ ਡਿਸੇਬਿਲਟੀ ਆਈ.ਡੀ. ਕਾਰਡ ਪ੍ਰਾਜੈਕਟ” ਤਹਿਤ ਸੂਬੇ ਦੇ ਹਰ ਪਿੰਡ ਨੂੰ ਜਲਦ ਕਵਰ ਕਰਕੇ ਅਪਾਹਜ ਲੋੜਵੰਦਾਂ ਨੂੰ ਰਜਿਸਟਰਡ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਅਪੰਗਤਾ ਸਰਟੀਫ਼ਿਕੇਟ ਜਾਰੀ ਕੀਤੇ ਜਾ ਸਕਣ ਅਤੇ ਸਰਕਾਰ ਵਲੋਂ ਮਿਲਣ ਵਾਲੀਆਂ ਵਿੱਤੀ ਤੇ ਹੋਰ ਸਹਾਇਤਾ ਦਾ ਲਾਭਪਤਾਰੀ ਲਾਭ ਉਠਾ ਸਕੇ।
ਇਸੇ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਬੀ.ਐਸ. ਸਿੱਧੂ ਨੇ ਦੱਸਿਆ ਕਿ ਆਂਗਨਵਾੜੀ ਸੇਵਾਵਾਂ ਸਕੀਮ ਪੰਜਾਬ ਰਾਜ ਵਿੱਚ 27,314 ਆਂਗਨਵਾੜੀ ਕੇਂਦਰਾਂ ਰਾਹੀਂ ਚਲਾਈ ਜਾ ਰਹੀ ਹੈ, ਜਿਨ੍ਹਾਂ ਵਿੱਚ ਰਾਸ਼ਨ ਮੁਹੱਈਆ ਕਰਾਉਣ ਸਬੰਧੀ 33 ਕਰੋੜ ਰੁਪਏ ਦੀ ਰਾਸ਼ੀ ਕਢਵਾਈ ਜਾ ਚੁੱਕੀ ਹੈ ਅਤੇ ਜਲਦੀ ਹੀ ਆਂਗਨਵਾੜੀ ਕੇਂਦਰਾਂ ਵਿੱਚ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਈਟਸ ਆਫ਼ ਪਰਸਨਜ਼ ਵਿੱਦ ਡਿਸਏਬਿਲਟੀ ਐਕਟ-2016 ਐਕਟ ਤਹਿਤ ਨਿਯਮ ਤਿਆਰ ਕਰ ਲਏ ਗਏ ਹਨ। ਵਿਭਾਗ ਅੰਗਹੀਣ ਵਿਅਕਤੀਆਂ ਨੂੰ ਸਰਕਾਰੀ ਇਮਾਰਤਾਂ ਵਿੱਚ ਅੜਚਣ ਰਹਿਤ ਮਾਹੌਲ ਪ੍ਰਦਾਨ ਕਰਨ ਲਈ ਕਾਰਵਾਈ ਕਰ ਰਿਹਾ ਹੈ।
ਇਸ ਮੌਕੇ ਕਵਿਤਾ ਸਿੰਘ ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਨੇ ਦੱਸਿਆ ਕਿ ਵਿਭਾਗ ਵੱਲੋਂ ਗੂੰਗੇ ਤੇ ਬੋਲੇ ਬੱਚਿਆਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਰਾਜ ਵਿੱਚ ਵਿਸ਼ੇਸ਼ ਸਕੂਲ ਸਥਾਪਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਪਹਿਲੀ ਕਲਾਸ ਤੋਂ ਗ੍ਰੈਜੂਏਸ਼ਨ ਤੱਕ ਅੰਗਹੀਣ ਵਿਅਕਤੀਆਂ ਨੂੰ ਪੜ੍ਹਾਈ ਲਈ ਵਜ਼ੀਫ਼ਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਈ.ਸੀ.ਪੀ.ਐਸ ਸਕੀਮ ਅਧੀਨ ਬੱਚਿਆਂ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਵਰਗਾਂ ਦੇ ਵਿਭਾਗ ਵਲੋਂ 19 ਹੋਮ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਰਹਿ ਰਹੇ 560 ਬੱਚਿਆਂ ਨੂੰ ਜੇ.ਜੇ. ਐਕਟ ਤਹਿਤ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਮੀਟਿੰਗ ਵਿਚ ਆਂਗਨਵਾੜੀ ਕੇਂਦਰਾਂ ਦੇ ਰਿਕਾਰਡ ਨੂੰ ਆਨਲਾਈਨ ਕਰਨਾ, ਅਪੰਗ ਵਿਅਕਤੀਆਂ ਲਈ ਵਜ਼ੀਫ਼ਾ, ਕਰੈੱਚ ਸਕੀਮ ਤੇ ਸਪਲੀਮੈਂਟਰੀ ਪੌਸ਼ਟਿਕ ਭੋਜਨ ਪ੍ਰੋਗਰਾਮ ਆਦਿ ਸਕੀਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article