PUNJABMAILUSA.COM

ਪ੍ਰਵਾਸੀ ਭਾਰਤੀਆਂ ਨੂੰ ਵੋਟ ਪਾਉਣ ਦੀ ਮਿਲੇ ਸਹੂਲਤ

ਪ੍ਰਵਾਸੀ ਭਾਰਤੀਆਂ ਨੂੰ ਵੋਟ ਪਾਉਣ ਦੀ ਮਿਲੇ ਸਹੂਲਤ

ਪ੍ਰਵਾਸੀ ਭਾਰਤੀਆਂ ਨੂੰ ਵੋਟ ਪਾਉਣ ਦੀ ਮਿਲੇ ਸਹੂਲਤ
October 05
11:18 2016

vote
ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ, 916-320-9444
ਭਾਰਤ ਸਰਕਾਰ ਵੱਲੋਂ ਦੋਹਰੀ ਨਾਗਰਿਕਤਾ ਦਿੱਤੇ ਜਾਣ ਦੇ ਫੈਸਲੇ ਨਾਲ ਪ੍ਰਵਾਸੀ ਭਾਰਤੀਆਂ ਨੂੰ ਵੋਟ ਦਾ ਹੱਕ ਤਾਂ ਮਿਲ ਗਿਆ ਸੀ। ਪਰ ਇਸ ਵੋਟ ਦਾ ਇਸਤੇਮਾਲ ਕਰਨ ਦੀ ਸਹੂਲਤ ਬੜੀ ਹੀ ਸੀਮਤ ਸੀ। ਕਿਉਂਕਿ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ 2010 ‘ਚ ਦੋਹਰੀ ਨਾਗਰਿਕਤਾ ਵਾਲਿਆਂ ਨੂੰ ਭਾਰਤ ਅੰਦਰ ਵੋਟ ਦਾ ਹੱਕ ਦੇਣ ਵੇਲੇ ਨਾਲ ਇਹ ਸ਼ਰਤ ਰੱਖ ਦਿੱਤੀ ਸੀ ਕਿ ਅਜਿਹੇ ਪ੍ਰਵਾਸੀ ਭਾਰਤੀ ਸਿਰਫ ਭਾਰਤ ਅੰਦਰ ਆ ਕੇ ਹੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਅਜਿਹੇ ਫੈਸਲੇ ਕਾਰਨ ਵੱਡੀ ਗਿਣਤੀ ‘ਚ ਦੋਹਰੀ ਨਾਗਰਿਕਤਾ ਹਾਸਲ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਬੇਹੱਦ ਮੁਸ਼ਕਿਲ ਹੈ। ਕਿਉਂਕਿ ਹਰ ਚੋਣ ਸਮੇਂ ਵੱਖ-ਵੱਖ ਮੁਲਕਾਂ ਤੋਂ ਅਜਿਹੇ ਪ੍ਰਵਾਸੀ ਭਾਰਤੀ ਸਿਰਫ ਵੋਟ ਪਾਉਣ ਲਈ ਹੀ ਭਾਰਤ ਜਾਣ, ਇਹ ਸੰਭਵ ਨਹੀਂ ਹੈ।
ਇਸ ਸਮੱਸਿਆ ਨੂੰ ਆਬੂਧਾਬੀ ਵਸਦੇ ਅਤੇ ਕੇਰਲਾ ਨਾਲ ਸਬੰਧਿਤ ਡਾਕਟਰ ਸ਼ਮਸ਼ੇਰ ਵੀ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ, ਜਿਸ ‘ਤੇ ਸੁਣਵਾਈ ਕਰਦਿਆਂ ਜਨਵਰੀ 2015 ਨੂੰ ਸੁਪਰੀਮ ਕੋਰਟ ਨੇ ਭਾਰਤ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਅੱਠ ਹਫ਼ਤਿਆਂ ਦੇ ਅੰਦਰ ਇਹ ਰੂਪ-ਰੇਖਾ ਸਪੱਸ਼ਟ ਕਰੇ ਕਿ ਪ੍ਰਵਾਸੀ ਭਾਰਤੀ ਕਿਸ ਤਰ੍ਹਾਂ ਵਿਦੇਸ਼ ਵਿਚੋਂ ਹੀ ਆਪਣੀ ਵੋਟ ਪਾ ਸਕਣ। ਇਸ ਫ਼ੈਸਲੇ ਨੂੰ ਡੇਢ ਸਾਲ ਹੋਣ ਦੇ ਬਾਵਜੂਦ ਕਿਸੇ ਰਾਜਸੀ ਪਾਰਟੀ ਨੇ ਅਗਾਂਹ ਗੱਲ ਨਹੀਂ ਤੋਰੀ। ਹੁਣ ਥੋੜ੍ਹੇ ਸਮੇਂ ਬਾਅਦ ਹੀ ਪੰਜਾਬ ਅੰਦਰ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। 50 ਲੱਖ ਤੋਂ ਵਧੇਰੇ ਪਰਵਾਸੀ ਪੰਜਾਬੀ ਇਸ ਵੇਲੇ ਵੱਖ-ਵੱਖ ਮੁਲਕਾਂ ਵਿਚ ਵਸ ਰਹੇ ਹਨ। ਪਰਵਾਸੀ ਪੰਜਾਬੀ ਇਨ੍ਹਾਂ ਚੋਣਾਂ ਵਿਚ ਬੇਹੱਦ ਦਿਲਚਸਪੀ ਲੈ ਰਹੇ ਹਨ। ਪੰਜਾਬ ਦੀਆਂ ਚੋਣਾਂ ਵਿਚ ਜਿੱਥੇ ਆਰਥਿਕ ਅਤੇ ਵਿਚਾਰਕ ਤੌਰ ‘ਤੇ ਪਰਵਾਸੀ ਪੰਜਾਬੀਆਂ ਦੀ ਚੋਣਾਂ ਵਿਚ ਵੱਡੀ ਦਿਲਚਸਪੀ ਹੁੰਦੀ ਹੈ, ਉਥੇ ਬਹੁਤ ਸਾਰੇ ਲੋਕ ਸਿਰਫ ਵੋਟ ਪਾਉਣ ਲਈ ਹੀ ਪੰਜਾਬ ਜਾਣਾ ਵੀ ਪਸੰਦ ਕਰਦੇ ਹਨ। ਸੁਪਰੀਮ ਕੋਰਟ ਦੀ ਹਦਾਇਤ ਉਪਰ ਸਰਕਾਰ ਵੱਲੋਂ ਕੋਈ ਕਦਮ ਨਾ ਚੁੱਕੇ ਜਾਣ ਦਾ ਨਤੀਜਾ ਇਹ ਹੈ ਕਿ ਹੁਣ ਤੱਕ ਸਿਰਫ 11,000 ਦੇ ਕਰੀਬ ਪ੍ਰਵਾਸੀ ਭਾਰਤੀ ਹੀ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਤੋਂ ਭਾਰਤ ਦੇ ਵੋਟਰ ਵਜੋਂ ਰਜਿਸਟਰਡ ਹੋਏ ਹਨ। ਪਰ ਜੇ ਇਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਭਾਰਤ ‘ਚ ਆਏ ਬਗੈਰ ਹੀ ਆਨਲਾਈਨ ਵੋਟ ਪਾਉਣ ਦਾ ਅਧਿਕਾਰ ਮਿਲ ਜਾਂਦਾ ਹੈ, ਤਾਂ ਇਨ੍ਹਾਂ ਪ੍ਰਵਾਸੀ ਭਾਰਤੀ ਵੋਟਰਾਂ ਦੀ ਗਿਣਤੀ 1,00,37,761 ਦੇ ਕਰੀਬ ਹੋ ਸਕਦੀ ਹੈ।
ਇਹ ਅੰਕੜੇ 2014 ਦੇ ਹਨ ਅਤੇ ਹੁਣ ਗਿਣਤੀ ਹੋਰ ਵਧ ਗਈ ਹੈ। ਵਿਦੇਸ਼ੀਂ ਵਸਦੇ ਪੰਜਾਬੀਆਂ ਦੀ ਗਿਣਤੀ ਵੀ 50 ਲੱਖ ਦੇ ਕਰੀਬ ਹੈ। ਇਸ ਵਕਤ ਪੰਜਾਬ ਵਿਚ ਸਿਰਫ 178 ਦੇ ਕਰੀਬ ਪ੍ਰਵਾਸੀ ਭਾਰਤੀ ਪੰਜਾਬੀ ਵੋਟਰ ਬਣੇ ਹਨ। ਇਸ ਤੋਂ ਇਲਾਵਾ ਜਿਨ੍ਹਾਂ ਵੀ ਪਰਵਾਸੀ ਪੰਜਾਬੀਆਂ ਨੇ ਆਪਣੀਆਂ ਵੋਟਾਂ ਭਾਰਤ ‘ਚ ਬਣਵਾਈਆਂ ਹੋਈਆ ਹਨ, ਉਨ੍ਹਾਂ ਨੇ ਵੋਟਾਂ ਇਸ ਸ਼੍ਰੇਣੀ ‘ਚ ਨਹੀਂ ਬਣਵਾਈਆਂ ਹੋਈਆਂ, ਜਿਸ ਕਾਰਨ ਉਨ੍ਹਾਂ ਦੇ ਭਾਰਤ ਛੱਡ ਜਾਣ ਤੋਂ ਬਾਅਦ ਵਿਰੋਧੀ ਉਨ੍ਹਾਂ ਦੀ ਵੋਟ ਕਟਵਾ ਦਿੰਦੇ ਹਨ। ਪਰ ਹੁਣ ਜੇ ਪ੍ਰਵਾਸੀ ਭਾਰਤੀ ਫਾਰਮ 6-ਏ ਭਰ ਕੇ ਆਪਣੀ ਵੋਟ ਪ੍ਰਵਾਸੀ ਭਾਰਤੀ ਸ਼੍ਰੇਣੀ ਵਿਚ ਬਣਵਾਉਣ ਤਾਂ ਉਹ ਕਿਸੇ ਵੀ ਹਾਲਤ ‘ਚ ਕਦੇ ਵੀ ਕੱਟੀ ਨਹੀਂ ਜਾ ਸਕਦੀ। ਜੇਕਰ ਦੋਹਰੀ ਨਾਗਰਿਕਤਾ ਅਧੀਨ ਵੋਟ ਪਾਉਣ ਦਾ ਹੱਕ ਦੇਣ ਵਾਲੇ ਦੇਸ਼ਾਂ ਉਪਰ ਇਕ ਨਜ਼ਰ ਮਾਰੀ ਜਾਵੇ, ਤਾਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਇਨ੍ਹਾਂ ਦੇਸ਼ਾਂ ਵਿਚ ਦੁਨੀਆਂ ਭਰ ਦੇ 20 ਏਸ਼ੀਅਨ ਦੇਸ਼ਾਂ ਸਮੇਤ 114 ਮੁਲਕਾਂ ਨੇ ਬਾਹਰੀ ਦੇਸ਼ਾਂ ਤੋਂ ਆਪਣੀ ਵੋਟ ਪਾਉਣ ਦੀ ਪ੍ਰਣਾਲੀ ਅਪਣਾ ਲਈ ਹੈ। ਇਸ ਸੰਦਰਭ ਵਿਚ ਭਾਰਤ ਸਰਕਾਰ ਨੂੰ ਵੀ ਵਿਦੇਸ਼ਾਂ ‘ਚ ਵਸਦੇ ਪ੍ਰਵਾਸੀ ਭਾਰਤੀ ਵੋਟਰਾਂ ਨੂੰ ਵਿਦੇਸ਼ਾਂ ਵਿਚੋਂ ਹੀ ਆਨਲਾਈਨ, ਭਾਰਤੀ ਹਾਈ ਕਮਿਸ਼ਨਾਂ ਜਾਂ ਪ੍ਰੌਕਸੀ ਰਾਹੀਂ ਭਾਰਤ ‘ਚ ਆਪਣੀ ਵੋਟ ਪਾਉਣ ਦਾ ਹੱਕ ਦੇਣਾ ਚਾਹੀਦਾ ਹੈ। ਅਕਤੂਬਰ 2014 ‘ਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਤਾਮੀਲ ਕਰਦਿਆਂ ਮੁਲਕ ਦੇ ਚੋਣ ਕਮਿਸ਼ਨ ਦੀ ਇੱਕ ਕਮੇਟੀ ਨੇ ਸੁਪਰੀਮ ਕੋਰਟ ਨੂੰ ਪੇਸ਼ ਕੀਤੀ ਰਿਪੋਰਟ ਵਿਚ ਇਹ ਸਿਫਾਰਿਸ਼ ਕੀਤੀ ਸੀ, ਜਿਸ ‘ਚ ਕਮੇਟੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਸੀ ਕਿ ਪ੍ਰਵਾਸੀ ਭਾਰਤੀਆਂ ਦੀ ਵੋਟ ਉਨ੍ਹਾਂ ਦੇ ਭਾਰਤ ਆਏ ਬਗ਼ੈਰ ਪ੍ਰੌਕਸੀ ਰਾਹੀਂ ਜਾਂ ਇਲੈਕਟ੍ਰਾਨਿਕ ਪੋਸਟਲ ਬੈਲਟ ਪੇਪਰ ਰਾਹੀਂ ਪੋਲ ਕਰਵਾਈ ਜਾ ਸਕਦੀ ਹੈ। ਇਸ ਵੇਲੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਉਲੰਘਣਾ ਦੇ ਮਾਮਲੇ ਅਤੇ ਦੇਰੀ ਨੂੰ ਅਦਾਲਤੀ ਤੌਹੀਨ ਦੀ ਰੰਗਤ ਦੇ ਕੇ ਭਾਰਤ ਸਰਕਾਰ ਨੂੰ ਘੇਰਿਆ ਜਾ ਸਕਦਾ ਹੈ ਕਿਉਂਕਿ ਡੇਢ ਸਾਲ ਬੀਤਣ ਦੇ ਬਾਵਜੂਦ ਇਸ ਬਾਰੇ ਭਾਰਤ ਸਰਕਾਰ ਨੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਇਸ ਤੋਂ ਨਾ ਕੇਵਲ ਸਰਕਾਰ ਹੀ ਟਾਲਾ ਵੱਟ ਰਹੀ ਹੈ, ਬਲਕਿ ਨਵੀਂ ਉਭਰੀ ਆਮ ਆਦਮੀ ਪਾਰਟੀ ਅਤੇ ਪ੍ਰਵਾਸੀ ਪੰਜਾਬੀਆਂ ਸਮੇਤ ਕੋਈ ਵੀ ਇਸ ਪਾਸੇ ਗੰਭੀਰਤਾ ਨਹੀਂ ਦਿਖਾ ਰਿਹਾ। ਸਿਆਸੀ ਹਲਕਿਆਂ ਵਿਚ ਇਹ ਪ੍ਰਭਾਵ ਹੈ ਕਿ ਪੰਜਾਬ ਦੀਆਂ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪ੍ਰਵਾਸੀ ਪੰਜਾਬੀਆਂ ਦਾ ਬਹੁਤਾ ਝੁਕਾਅ ਆਮ ਆਦਮੀ ਪਾਰਟੀ ਵੱਲ ਹੋਣ ਕਰਕੇ ਹੋਰ ਰਾਸ਼ਟਰੀ ਪਾਰਟੀਆਂ ਇਸ ਪਾਸੇ ਵੱਲ ਕੋਈ ਖਾਸ ਧਿਆਨ ਨਹੀਂ ਦੇ ਰਹੀਆਂ। ਹਕੂਮਤ ਕਰ ਰਹੇ ਅਕਾਲੀ-ਭਾਜਪਾ ਗਠਜੋੜ ਉਪਰ ਤਾਂ ਸਗੋਂ ਲਗਾਤਾਰ ਇਹ ਦੋਸ਼ ਲੱਗ ਰਹੇ ਹਨ ਕਿ ਉਸ ਨੇ ਪ੍ਰਵਾਸੀ ਪੰਜਾਬੀਆਂ ਪ੍ਰਤੀ ਰੰਜਿਸ਼ ਵਾਲਾ ਵਤੀਰਾ ਅਪਣਾ ਲਿਆ ਹੈ, ਜਿਸ ਕਾਰਨ ਪਿਛਲੇ ਸਾਲ ਤੋਂ ਨਾ ਕੋਈ ਪ੍ਰਵਾਸੀ ਪੰਜਾਬੀ ਸੰਮੇਲਨ ਹੋਇਆ ਹੈ, ਨਾ ਪ੍ਰਵਾਸੀ ਪੰਜਾਬੀ ਸਭਾ ਦੀ ਚੋਣ ਕਰਵਾਈ ਗਈ ਹੈ। ਇੱਥੋਂ ਤੱਕ ਕਿ ਪੰਜਾਬ ਤੋਂ ਵਿਦੇਸ਼ਾਂ ਵਿਚ ਆਏ ਸਰਕਾਰੀ ਪੈਨਸ਼ਨਰਾਂ ਦੇ ਭੱਤੇ ਰੋਕਣ ਵਰਗੀਆਂ ਕਾਰਵਾਈਆਂ ਵੀ ਕੀਤੀਆਂ ਗਈਆਂ ਹਨ। ਅਜਿਹੇ ਸਭ ਕੁਝ ਤੋਂ ਇਹੀ ਪ੍ਰਭਾਵ ਲਿਆ ਜਾ ਰਿਹਾ ਹੈ ਕਿ ਮੌਜੂਦਾ ਸਰਕਾਰ ਪ੍ਰਵਾਸੀ ਪੰਜਾਬੀਆਂ ਨੂੰ ਵੋਟ ਦੇ ਮਿਲੇ ਅਧਿਕਾਰ ਦੀ ਵਰਤੋਂ ਬਾਰੇ ਟਾਲ-ਮਟੋਲ ਦੀ ਨੀਤੀ ਉਪਰ ਹੀ ਚੱਲ ਰਹੀ ਹੈ। ਪਰ ਦੂਜੇ ਪਾਸੇ ਆਮ ਆਦਮੀ ਪਾਰਟੀ ਸਮੇਤ ਵਿਰੋਧੀ ਰਾਜਸੀ ਪਾਰਟੀਆਂ ਵੀ ਇਸ ਮਾਮਲੇ ਉਪਰ ਕੋਈ ਹਿਲਜੁੱਲ ਨਹੀਂ ਕਰ ਰਹੀਆਂ। ਇਹ ਗੱਲ ਤਾਂ ਕਿਸੇ ਤੋਂ ਲੁਕੀ ਹੋਈ ਨਹੀਂ ਕਿ ਭਾਰਤ ਦੀਆਂ ਸਿਆਸੀ ਪਾਰਟੀਆਂ ਪ੍ਰਵਾਸੀ ਭਾਰਤੀਆਂ ਦੇ ਭਾਰਤ ਅੰਦਰ ਵੋਟ ਦੇ ਇਸਤੇਮਾਲ ਪ੍ਰਤੀ ਕਿਸੇ ਵੀ ਤਰ੍ਹਾਂ ਬਹੁਤੀਆਂ ਗੰਭੀਰ ਨਹੀਂ, ਸਗੋਂ ਉਨ੍ਹਾਂ ਦੀ ਨਜ਼ਰ ਤਾਂ ਪ੍ਰਵਾਸੀ ਭਾਰਤੀਆਂ ਤੋਂ ਮਾਇਕ ਸਹਾਇਤਾ ਹਾਸਲ ਕਰਨ ਤੱਕ ਹੀ ਸੀਮਤ ਹੁੰਦੀ ਹੈ। ਇਸ ਕਰਕੇ ਪ੍ਰਵਾਸੀ ਭਾਰਤੀਆਂ ਨੂੰ ਸਿਆਸੀ ਲੋਕਾਂ ਉਪਰ ਹੀ ਟੇਕ ਨਹੀਂ ਰੱਖਣੀ ਚਾਹੀਦੀ, ਸਗੋਂ ਖੁਦ ਵੀ ਸਰਗਰਮ ਹੋਣਾ ਚਾਹੀਦਾ ਹੈ। ਜਿੱਥੇ ਇਕ ਪਾਸੇ ਵਿਦੇਸ਼ਾਂ ਵਿਚ ਬੈਠਿਆਂ ਹੀ ਆਪਣੀ ਵੋਟ ਦਾ ਇਸਤੇਮਾਲ ਕੀਤੇ ਜਾਣ ਦੇ ਹੱਕ ਲਈ ਵੱਖ-ਵੱਖ ਪਲੇਟਫਾਰਮਾਂ ਰਾਹੀਂ ਆਪਣੀ ਆਵਾਜ਼ ਉਠਾਉਣੀ ਚਾਹੀਦੀ ਹੈ, ਉਥੇ ਨਾਲ ਹੀ ਵਿਦੇਸ਼ ਬੈਠਿਆਂ ਹੀ ਪ੍ਰਵਾਸੀ ਪੰਜਾਬੀਆਂ ਨੂੰ ਆਪਣੀਆਂ ਵੋਟਾਂ ਬਣਾਉਣ ਲਈ ਵੀ ਯਤਨ ਕਰਨਾ ਚਾਹੀਦਾ ਹੈ। ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਵਿਦੇਸ਼ ਬੈਠੇ ਪ੍ਰਵਾਸੀ ਪੰਜਾਬੀ ਵੋਟਰ ਬਣਨ ਵਾਸਤੇ ਆਨਲਾਈਨ ਫਾਰਮ ਭਰ ਸਕਦੇ ਹਨ ਅਤੇ ਵੋਟਰ ਬਣ ਸਕਦੇ ਹਨ। ਵੋਟਰ ਬਣਨ ਲਈ 31 ਦਸੰਬਰ ਤੱਕ ਦਾ ਸਮਾਂ ਮਿੱਥਿਆ ਗਿਆ ਹੈ। 18 ਸਾਲ ਦੇ ਬਾਲਗ ਅਤੇ ਦੋਹਰੀ ਨਾਗਰਿਕਤਾ ਹਾਸਲ ਕਰਨ ਵਾਲੇ ਸਾਰੇ ਪ੍ਰਵਾਸੀ ਪੰਜਾਬੀ ਇਹ ਫਾਰਮ ਭਰ ਕੇ ਵੋਟਰ ਬਣ ਸਕਦੇ ਹਨ।
ਇਸ ਲਈ ਬਿਨਾਂ ਦੇਰੀ ਕੀਤਿਆਂ ਪੰਜਾਬ ਤੋਂ ਬਾਹਰ ਵੱਸਦੇ ਭਾਰਤੀ ਆਪਣੇ ਪਾਸਪੋਰਟ ਤੇ ਵੀਜ਼ਾ ਆਦਿ ਦੀ ਫੋਟੋ ਕਾਪੀ ਫਾਰਮ 6-ਏ ਨਾਲ ਜਮ੍ਹਾਂ ਕਰਾ ਕੇ ਐੱਨ.ਆਰ.ਆਈ. ਕੈਟੇਗਰੀ ‘ਚ ਆਪਣੀ ਵੋਟ ਬਣਾਉਣ। ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਐੱਨ.ਆਰ.ਆਈ. ਵੋਟ ਵਾਸਤੇ ਫਾਰਮ 6-ਏ ਡਾਊਨਲੋਡ ਕਰਕੇ ਉਸ ਨਾਲ ਆਪਣੇ ਭਾਰਤੀ ਪਾਸਪੋਰਟ ਦੀ ਫੋਟੋ ਕਾਪੀ ਤੇ ਵੀਜ਼ਾ ਸਟੇਟਸ ਦੇ ਸਬੂਤ ਦੀ ਫੋਟੋ ਕਾਪੀ ਲੈ ਕੇ ਖ਼ੁਦ ਹੀ ਅਟੈਸਟ ਕਰਕੇ ਡਾਕ ਰਾਹੀਂ ਜਾਂ ਕਿਸੇ ਰਿਸ਼ਤੇਦਾਰ ਰਾਹੀਂ ਜਾਂ ਆਨਲਾਈਨ ਪੰਜਾਬ ਵਿਚ ਆਪਣੇ ਹਲਕੇ ਦੇ ਐੱਸ.ਡੀ.ਐੱਮ. ਜਾਂ ਬਲਾਕ ਚੋਣ ਅਧਿਕਾਰੀ ਕੋਲ ਭੇਜਕੇ ਆਪਣੀ ਵੋਟ ਬਣਾ ਸਕਦੇ ਹੋ। ਆਨਲਾਈਨ ਵੋਟਰ ਬਣਨ ਬਾਰੇ ਅਰਜ਼ੀ ਮਿਲਣ ਸੰਬੰਧੀ ਤਸਦੀਕ ਵੀ ਸੰਬੰਧਤ ਅਧਿਕਾਰੀਆਂ ਵੱਲੋਂ ਕੀਤੀ ਜਾਂਦੀ ਹੈ। ਇਸ ਤਰ੍ਹਾਂ ਹਰ ਤਰ੍ਹਾਂ ਦੀ ਜਾਣਕਾਰੀ ਤੁਸੀਂ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਲੈ ਸਕਦੇ ਹੋ। ਪੰਜਾਬ ਅੰਦਰ ਹੋਣ ਜਾ ਰਹੀਆਂ ਚੋਣਾਂ ਵਿਚ ਆਪਣੀ ਪਸੰਦ ਦੀ ਰਾਜਸੀ ਪਾਰਟੀ ਅਤੇ ਨੇਤਾ ਦੀ ਚੋਣ ਲਈ ਇਹ ਬਹੁਤ ਹੀ ਚੰਗਾ ਮੌਕਾ ਹੈ ਅਤੇ ਇਸ ਵਿਚ ਹਰ ਇਕ ਨੂੰ ਹਿੱਸਾ ਲੈਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

Read Full Article
    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

Read Full Article
    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

Read Full Article
    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

Read Full Article
    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

Read Full Article
    ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

Read Full Article
    ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

Read Full Article
    ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

Read Full Article
    ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

Read Full Article
    ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

Read Full Article
    ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

Read Full Article
    ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ 24ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ 24ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

Read Full Article
    ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

Read Full Article