PUNJABMAILUSA.COM

ਪ੍ਰਵਾਸੀ ਭਾਰਤੀ ਕਰੰਸੀ ਬਦਲਣ ਲਈ ਹੋ ਰਹੇ ਖੱਜਲ-ਖੁਆਰ

ਪ੍ਰਵਾਸੀ ਭਾਰਤੀ ਕਰੰਸੀ ਬਦਲਣ ਲਈ ਹੋ ਰਹੇ ਖੱਜਲ-ਖੁਆਰ

ਪ੍ਰਵਾਸੀ ਭਾਰਤੀ ਕਰੰਸੀ ਬਦਲਣ ਲਈ ਹੋ ਰਹੇ ਖੱਜਲ-ਖੁਆਰ
March 02
10:44 2017

notes-india-300x178
ਚੰਡੀਗੜ੍ਹ, 2 ਮਾਰਚ (ਪੰਜਾਬ ਮੇਲ)- ਨੋਟਬੰਦੀ ਕਾਰਨ ਜਿੱਥੇ ਪੂਰੇ ਦੇਸ਼ ਦੇ ਲੋਕ ਖੱਜਲ ਖੁਆਰ ਹੋ ਰਹੇ ਹਨ, ਉਥੇ ਹੀ ਵਿਦੇਸ਼ ਤੋਂ ਆਉਣ ਵਾਲੇ ਐਨਆਰਆਈਜ਼ ਕੇਂਦਰ ਸਰਕਾਰ ਤੇ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਪ੍ਰੇਸ਼ਾਨ ਹੀ ਨਹੀਂ ਹੋ ਰਹੇ ਸਗੋਂ ਉਨ੍ਹਾਂ ਕੋਲ ਜਮ੍ਹਾਂ ਭਾਰਤੀ ਕਰੰਸੀ ਮਿੱਟੀ ਹੋ ਰਹੀ ਹੈ। ਪੁਰਾਣੀ ਕਰੰਸੀ ਬਦਲਣ ਲਈ ਪਰਵਾਸੀ ਭਾਰਤੀ ਰਿਜ਼ਰਵ ਬੈਂਕ ਦੇ ਗੇੜੇ ਕੱਢ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਪਰਵਾਸੀ ਭਾਰਤੀਆਂ ਪ੍ਰਤੀ ਕੇਂਦਰ ਸਰਕਾਰ ਅਤੇ ਰਿਜ਼ਰਵ ਬੈਂਕ ਦੀਆਂ ਨੀਤੀਆਂ ਦੀ ਲੋਕ ਨਿੰਦਾ ਕਰ ਰਹੇ ਹਨ। ਕੈਨੇਡਾ ਤੋਂ ਭਾਰਤ ਪਰਤੇ ਭਗਤਾ ਭਾਈਕਾ ਦੇ ਸ਼੍ਰੋਮਣੀ ਕਮੇਟੀ ਮੈਂਬਰ ਫੁੰਮਣ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਵਿਦੇਸ਼ਾਂ ਵਿਚੋਂ ਭਾਰਤ ਆਉਣ ਵਾਲੇ ਐਨਆਰਆਈਜ਼ ਲਈ 25 ਹਜ਼ਾਰ ਰੁਪਏ ਤੱਕ ਦੀ ਭਾਰਤੀ ਕਰੰਸੀ ਦੇ ਬੰਦ ਕੀਤੇ ਪੰਜ ਪੰਜ ਸੌ ਤੇ ਹਜ਼ਾਰ ਦੇ ਨੋਟ ਬਦਲਣ ਦੀ ਸਹੂਲਤ ਦਿੱਤੀ ਸੀ ਪਰ ਐਨਆਰਆਈਜ਼ ਆਪਣੇ ਨੋਟ ਬਦਲਾਉਣ ਲਈ ਖੱਜਲ ਖੁਆਰ ਹੋ ਰਹੇ ਹਨ। ਫੁੰਮਣ ਸਿੰਘ ਕੋਲ 25 ਹਜ਼ਾਰ ਰੁਪਏ ਦੇ ਪੁਰਾਣੇ ਨੋਟ ਸਨ। ਕੈਨੇਡਾ ਤੋਂ 25 ਜਨਵਰੀ ਨੂੰ ਆਏ ਸ਼੍ਰੋਮਣੀ ਕਮੇਟੀ ਮੈਂਬਰ ਨੇ ਦੱਸਿਆ ਕਿ ਹਵਾਈ ਅੱਡੇ ਤੋਂ ਉਹ ਨੋਟ ਬਦਲਣ ਲਈ ਕਰੀਬ ਡੇਢ ਸੌ ਐਨਆਰਆਈਜ਼ ਦੀ ਲਾਈਨ ਲੱਗੀ ਹੋਈ ਸੀ। ਉਹ ਵੀ ਨੋਟ ਬਦਲਣ ਲਈ ਲਾਈਨ ਵਿਚ ਲੱਗ ਗਿਆ। ਪੰਜ ਘੰਟੇ ਬਾਅਦ ਜਦੋਂ ਉਸ ਦੀ ਵਾਰੀ ਆਈ ਤਾਂ ਉਸ ਦੀ ਕਰੰਸੀ ਬਦਲਣ ਤੋਂ ਇਨਕਾਰ ਕਰ ਦਿੱਤਾ। ਬੈਂਕ ਅਧਿਕਾਰੀਆਂ ਨੇ ਕਿਹਾ ਕਿ ਪਹਿਲਾਂ ਉਹ ਕਸਟਮ ਅਧਿਕਾਰੀਆਂ ਤੋਂ ਫਾਰਮ ਭਰਵਾ ਕੇ ਲਿਆਓ। ਫੁੰਮਣ ਸਿੰਘ ਦਾ ਕਹਿਣਾ ਹੈ ਕਿ ਪਹਿਲਾਂ ਐਨਆਰਆਈਜ਼ ਨੂੰ ਅਜਿਹੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਸੇ ਤਰ੍ਹਾਂ ਹੀ ਸਿੰਗਾਪੁਰ ਤੋਂ ਵਾਪਸ ਪਰਤੇ ਜ਼ਿਲ੍ਹੇ ਦੇ ਪਿੰਡ ਸੀਰੀਏਵਾਲਾ ਦੇ ਨੌਜਵਾਨ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਹਵਾਈ ਅੱਡੇ ਤੋਂ ਸਿੱਧਾ ਅਪਣੇ ਪਿੰਡ ਆ ਗਿਆ। ਕੁਝ ਦਿਨਾਂ ਬਾਅਦ ਜਦੋਂ ਉਸ ਨੂੰ ਪੈਸਿਆਂ ਦੀ ਜ਼ਰੂਰਤ ਪਈ ਤਾਂ ਉਹ ਨੇੜਲੇ ਬੈਂਕ ਵਿਚ ਪੈਸੇ ਕਢਾਉਣ ਗਿਆ ਪਰ ਪੈਸੇ ਨਹੀਂ ਮਿਲੇ। ਉਹ ਨੋਟ ਬਦਲਣ ਲਈ ਗਿਆ ਤਾਂ ਉਸ ਦੇ ਨਾਲ ਵੀ ਫੁੰਮਣ ਸਿੰਘ ਵਾਲਾ ਹੀ ਹੋਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article