PUNJABMAILUSA.COM

ਪ੍ਰਿਥਵੀ ਨਾਲ ਟਕਰਾਅ ਸਕਦਾ ਹੈ ਸੋਲਰ ਤੂਫਾਨ; ਬਲੈਕ ਆਊਟ ਵਰਗੀ ਸਥਿਤੀ ਹੋ ਸਕਦੀ ਹੈ ਪੈਦਾ

ਪ੍ਰਿਥਵੀ ਨਾਲ ਟਕਰਾਅ ਸਕਦਾ ਹੈ ਸੋਲਰ ਤੂਫਾਨ; ਬਲੈਕ ਆਊਟ ਵਰਗੀ ਸਥਿਤੀ ਹੋ ਸਕਦੀ ਹੈ ਪੈਦਾ

ਪ੍ਰਿਥਵੀ ਨਾਲ ਟਕਰਾਅ ਸਕਦਾ ਹੈ ਸੋਲਰ ਤੂਫਾਨ; ਬਲੈਕ ਆਊਟ ਵਰਗੀ ਸਥਿਤੀ ਹੋ ਸਕਦੀ ਹੈ ਪੈਦਾ
May 07
11:30 2018

ਨਵੀਂ ਦਿੱਲੀ, 7 ਮਈ (ਪੰਜਾਬ ਮੇਲ)-ਆਉਣ ਵਾਲੇ 48 ਘੰਟੇ ਕੁਝ ਸਮੇਂ ਲਈ ਬਲੈਕ ਆਊਟ ਵਰਗੀ ਸਥਿਤੀ ਪੈਦਾ ਕਰ ਸਕਦੇ ਹਨ। ਮਾਹਰਾਂ ਅਨੁਸਾਰ ਪ੍ਰਿਥਵੀ ਨਾਲ ਸੋਲਰ ਤੂਫਾਨ ਟਕਰਾਅ ਸਕਦਾ ਹੈ। ਸੂਰਜ ਵਿਚ ਇਕ ‘ਕੋਰੋਨਲ ਹੋਲ'(ਛੇਕ) ਹੋਵੇਗਾ ਜਿਸ ਵਿਚੋਂ ਭਾਰੀ ਮਾਤਰਾ ਵਿਚ ਊਰਜਾ ਨਿਕਲੇਗੀ। ਜੇਕਰ ਇਹ ‘ਸੋਲਰ ਸਟਾਰਮ’ ਪ੍ਰਿਥਵੀ ਨਾਲ ਟਕਰਾਉਂਦਾ ਹੈ ਤਾਂ ਇਸ ਨਾਲ ਸੈਟੇਲਾਈਟ ਅਧਾਰਿਤ ਮੋਬਾਇਲ, ਟੀ.ਵੀ. ਅਤੇ ਜੀ.ਪੀ. ਆਦਿ ਸੇਵਾਵਾਂ ਠੱਪ ਹੋ ਜਾਣਗੀਆਂ। ਅਮਰੀਕੀ ਸਪੇਸ ਏਜੰਸੀ ਨਾਸਾ ਨੇ ਇਕ ਤਸਵੀਰ ਵੀ ਜਾਰੀ ਕੀਤੀ ਹੈ ਜਿਸ ਵਿਚ ਸੂਰਜ ਤੋਂ ਉੱਠ ਰਹੇ ਗੈਸਾਂ ਦੇ ਤੂਫਾਨ ਨੂੰ ਦੇਖਿਆ ਜਾ ਸਕਦਾ ਹੈ।
ਸੂਰਜ ਉਗਲੇਗਾ ਗਰਮ ਤੂਫਾਨ
ਰਿਪੋਰਟ ਮੁਤਾਬਕ ਇਹ ਤੂਫਾਨ ਧਰਤੀ ਦੇ ਸੋਲਰ ਡਿਸਕ ਦੇ ਲਗਭਗ ਅੱਧੇ ਹਿੱਸੇ ਨੂੰ ਕੱਟਦੇ ਹੋਏ ਇਕ ਵੱਡਾ ਸਾਰਾ ਛੇਕ ਬਣਾਵੇਗਾ, ਜਿਸ ਕਾਰਨ ਸੂਰਜ ਦੇ ਵਾਯੂਮੰਡਲ ਤੋਂ ਪ੍ਰਿਥਵੀ ਵੱਲ ਬਹੁਤ ਹੀ ਗਰਮ ਹਵਾ ਦਾ ਤੂਫਾਨ ਆਵੇਗਾ। ਨੈਸ਼ਨਲ ਓਸ਼ਨ ਐਂਡ ਐਟਮਾਸਫਿਅਰ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਇਹ ‘ਸੋਲਰ ਸਟਾਰਮ'(ਸੂਰਜੀ ਤੂਫਾਨ) ਜੀ-1 ਸ਼੍ਰੇਣੀ ਦਾ ਹੈ। ਯਾਨੀ ਇਹ ਤੂਫਾਨ ਹਲਕਾ ਹੋਵੇਗਾ, ਪਰ ਇਸ ਦੇ ਨਾਲ ਵੀ ਕਾਫੀ ਨੁਕਸਾਨ ਹੋਣ ਦੀ ਸੰਭਾਵਨਾ ਹੈ।
ਇਹ ਸੂਰਜੀ ਤੂਫਾਨ ਪ੍ਰਿਥਵੀ ਨੂੰ ਪਹੁੰਚਾ ਸਕਦਾ ਹੈ ਨੁਕਸਾਨ
ਐਸੋਸੀਏਸ਼ਨ ਫੋਰਕਾਸਟ ਦਾ ਕਹਿਣਾ ਹੈ ਕਿ ਜੀ-1 ਸ਼੍ਰੇਣੀ ਦਾ ਜਿਓਮੈਗਨੇਟਿਕ ਤੂਫਾਨ 48 ਘੰਟੇ ‘ਚ ਉਸ ਸਮੇਂ ਆ ਸਕਦਾ ਹੈ ਜਦੋਂ ਸੌਰ ਹਵਾਵਾਂ ਚਲਣਗੀਆਂ। ਚੁੰਬਕੀ ਤੂਫਾਨ ਨੂੰ ਸੌਰ ਤੂਫਾਨ ਕਹਿੰਦੇ ਹਨ, ਜੋ ਕਿ ਸੂਰਜ ਦੀ ਸਤਹ ‘ਤੇ ਆਈ ਅਸਥਾਈ ਤਬਦੀਲੀ ਤੋਂ ਪੈਦਾ ਹੁੰਦਾ ਹੈ। ਇਨ੍ਹਾਂ ਨੂੰ ਪੰਜ ਸ਼੍ਰੇਣੀ ਜੀ-1, ਜੀ-2, ਜੀ-3, ਜੀ-4 ਅਤੇ ਜੀ-5 ਵਿਚ ਵੰਡਿਆ ਗਿਆ ਹੈ। ਇਸ ਤਰ੍ਹਾਂ ਮੰਨਿਆ ਜਾ ਰਿਹਾ ਹੈ ਕਿ ਜੀ-5 ਸ਼ੇਣੀ ਦਾ ਤੂਫਾਨ ਪ੍ਰਿਥਵੀ ਨੂੰ ਭਾਰੀ ਨੁਕਸਾਨ ਪਹੁੰਚਾ ਸਕਦਾ ਹੈ। ਸੋਲਰ ਸਟਾਰਮ ਨੂੰ ਲੈ ਕੇ ਸਕਾਈਮੇਟ ਦੇ ਵਿਗਿਆਨੀ ਡਾ. ਮਹੇਸ਼ ਪਲਾਵਤ ਦਾ ਕਹਿਣਾ ਹੈ ਕਿ ਜੀ-1 ਸ਼੍ਰੇਣੀ ‘ਚ ਪਾਵਰ ਗਰਿੱਡ ‘ਤੇ ਸਭ ਤੋਂ ਵਧ ਪ੍ਰਭਾਵ ਪੈਂਦਾ ਹੈ। ਪ੍ਰਵਾਸੀ ਪੰਛੀਆਂ ‘ਤੇ ਵੀ ਇਸ ਦਾ ਗੰਭੀਰ ਅਸਰ ਪੈ ਸਕਦਾ ਹੈ। ਇਸ ਤੂਫਾਨ ਦਾ ਵਿਆਪਕ ਅਸਰ ਅਮਰੀਕਾ ਅਤੇ ਯੂ.ਕੇ. ਵਿਚ ਵਧ ਹੋਣ ਦੀ ਸੰਭਾਵਨਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article