PUNJABMAILUSA.COM

ਪ੍ਰਿੰ. ਸਰਵਣ ਸਿੰਘ ਦੀ ਪੁਸਤਕ ‘ਪੰਜਾਬ ਦੇ ਕੋਹੇਨੂਰ’ ਲੋਕ ਅਰਪਣ

ਪ੍ਰਿੰ. ਸਰਵਣ ਸਿੰਘ ਦੀ ਪੁਸਤਕ ‘ਪੰਜਾਬ ਦੇ ਕੋਹੇਨੂਰ’ ਲੋਕ ਅਰਪਣ

ਪ੍ਰਿੰ. ਸਰਵਣ ਸਿੰਘ ਦੀ ਪੁਸਤਕ ‘ਪੰਜਾਬ ਦੇ ਕੋਹੇਨੂਰ’ ਲੋਕ ਅਰਪਣ
December 27
06:19 2015

IMG_9446
ਮੁਕੰਦਪੁਰ, 26 ਦਸੰਬਰ (ਪੰਜਾਬ ਮੇਲ)- ਡਾ. ਸਰਦਾਰਾ ਸਿੰਘ ਜੌਹਲ, ਚਾਂਸਲਰ, ਸੈਂਟਰਲ ਯੂਨੀਵਰਸਿਟੀ ਬਠਿੰਡਾ ਨੇ ਪ੍ਰਿੰæ ਸਰਵਣ ਸਿੰਘ ਦੀ ਰੇਖਾ ਚਿੱਤਰਾਂ ਦੀ ਪੁਸਤਕ ‘ਪੰਜਾਬ ਦੇ ਕੋਹੇਨੂਰ’ ਅਮਰਦੀਪ ਕਾਲਜ ਦੇ ਸਾਲਾਨਾ ਮੇਲੇ ਵਿਚ ਪਾਠਕਾਂ ਦੇ ਰੂਬਰੂ ਕੀਤੀ। ‘ਪੰਜਾਬੀ ਵਾਰਤਕ ਦਾ ਉੱਚਾ ਬੁਰਜ’ ਕਹੇ ਜਾਂਦੇ ਸਰਵਣ ਸਿੰਘ ਦੀ ਇਹ ਤੀਹਵੀਂ ਪੁਸਤਕ ਹੈ ਜਿਸ ਵਿਚ ਉੱਚੇ ਬੁਰਜਾਂ ਵਰਗੇ ਨੌਂ ਵਿਅਕਤੀਆਂ ਦੇ ਜੀਵਨੀਨੁਮਾ ਸ਼ਬਦ ਚਿੱਤਰ ਹਨ। ਪੰਜਾਬ ਦੇ ਇਹ ਬੁਰਜ ਡਾ. ਸਰਦਾਰਾ ਸਿੰਘ ਜੌਹਲ, ਕਵੀਸ਼ਰ ਕਰਨੈਲ ਸਿੰਘ ਪਾਰਸ, ਜਸਵੰਤ ਸਿੰਘ ਕੰਵਲ, ਜਗਦੇਵ ਸਿੰਘ ਜੱਸੋਵਾਲ, ਜਰਨੈਲ ਸਿੰਘ, ਦਾਰਾ ਸਿੰਘ, ਬਾਬਾ ਫੌਜਾ ਸਿੰਘ, ਬਲਬੀਰ ਸਿੰਘ ਤੇ ਮਿਲਖਾ ਸਿੰਘ ਹਨ। ਇਨ੍ਹਾਂ ਵਿਚੋਂ ਕੋਈ ਅਰਥਚਾਰੇ ਦਾ ਉੱਚਾ ਬੁਰਜ ਹੈ, ਕੋਈ ਸਾਹਿਤਕਾਰੀ ਦਾ, ਕੋਈ ਕਵੀਸ਼ਰੀ ਦਾ, ਕੋਈ ਮੇਲਿਆਂ ਗੇਲਿਆਂ, ਕੋਈ ਫੁੱਟਬਾਲ ਦੀ ਖੇਡ ਦਾ, ਕੋਈ ਪਹਿਲਵਾਨੀ ਤੇ ਕੋਈ ਹਾਕੀ ਦਾ ਹੀਰੋ ਹੈ। ਕੋਈ ਤੇਜ਼ਤਰਾਰ ਦੌੜ ਦਾ ਬਾਦਸ਼ਾਹ ਹੈ ਤੇ ਕੋਈ ਮੈਰਾਥਨ ਦੌੜ ਦਾ ਮਹਾਰਥੀ। ਇਹ ਸਾਰੇ ਆਪੋ ਆਪਣੇ ਖੇਤਰਾਂ ਦੇ ਨਾਇਕ ਹਨ ਜਿਨ੍ਹਾਂ ਦੀ ਨੇਕਨਾਮੀ ਪੰਜਾਬ ਤੋਂ ਬਾਹਰ ਦੇਸ਼ਾਂ ਬਦੇਸ਼ਾਂ ਤਕ ਫੈਲੀ ਹੈ। ਰੌਚਿਕ ਸ਼ੈਲੀ ਵਿਚ ਵਿਸਥਾਰ ਨਾਲ ਲਿਖੇ ਨੌਂ ਸ਼ਬਦ ਚਿੱਤਰ 320 ਪੰਨਿਆਂ ਉਪਰ ਫੈਲੇ ਹਨ ਜਿਨ੍ਹਾਂ ਨੂੰ ਸੰਗਮ ਪਬਲੀਕੇਸ਼ਨਜ਼ ਫੋਨ 99151-03490 ਨੇ ਪ੍ਰਕਾਸ਼ਿਤ ਕੀਤਾ ਹੈ। ਪੁਸਤਕ ਰਿਲੀਜ਼ ਸਮੇਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਰਜਿਸਟਰਾਰ ਡਾæ ਸ਼ਰਨਜੀਤ ਸਿੰਘ ਢਿੱਲੋਂ, ਅਮਰਦੀਪ ਕਾਲਜ ਦੇ ਬਾਨੀ ਗੁਰਚਰਨ ਸਿੰਘ ਸ਼ੇਰਗਿੱਲ, ਜਨਰਲ ਕੇæ ਐਸ਼ ਗਿੱਲ, ਸੁਰਿੰਦਰ ਸਿੰਘ ਰਹਿਪਾ, ਬਲਦੇਵ ਸਿੰਘ ਔਜਲਾ, ਮਹਿੰਦਰ ਸਿੰਘ ਦੁਸਾਂਝ, ਬਲਦੇਵ ਸਿੰਘ ਰਹਿਪਾ, ਪ੍ਰਿੰæ ਗੁਰਜੰਟ ਸਿੰਘ, ਪ੍ਰਿੰæ ਪਰਮਜੀਤ ਕੌਰ, ਕਾਲਜ ਦਾ ਸਟਾਫ ਤੇ ਵਿਦਿਆਰਥੀ ਅਤੇ ਇਲਾਕੇ ਦੇ ਮੋਹਤਬਰ ਸੱਜਣ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ