PUNJABMAILUSA.COM

ਪ੍ਰੀਤ ਕੌਰ ਡਿਡਬਾਲ ਨੇ ਯੂਬਾ ਸਿਟੀ ਦੇ ਮੇਅਰ ਲਈ ਸਹੁੰ ਚੁੱਕੀ

 Breaking News
  • ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ? ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444 ਪਾਕਿਸਤਾਨ ਵਿਚਲੇ ਭਾਰਤੀ ਸਰਹੱਦ ਤੋਂ ਤਕਰੀਬਨ ਚਾਰ ਕਿਲੋਮੀਟਰ ਦੂਰ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ...
  • ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸਾਲਾਨਾ ਕਬੱਡੀ ਕੱਪ 7 ਅਕਤੂਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ...
  • APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਚੌਥਾ ਸਾਲਾਨਾ ਟਰੇਡ ਸ਼ੋਅ ਸੈਕਰਾਮੈਂਟੋ ‘ਚ ਕਰਵਾਇਆ ਜਾ ਰਿਹਾ ਹੈ। ਵੀਰਵਾਰ 20 ਸਤੰਬਰ ਨੂੰ ਦੁਪਹਿਰ 1 ਵਜੇ ਤੋਂ...
  • ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਲਾਹੌਰ ਦੇ ਉੱਘੇ ਵਕੀਲ ਅਤੇ ਮੈਂਬਰ ਪੰਜਾਬ ਬਾਰ ਕੌਂਸਲ ਅਤੇ ਜਨਰਲ ਸਕੱਤਰ ਲਾਹੌਰ ਬਾਰ, ਰਾਣਾ ਇੰਤਜ਼ਾਰ ਅੱਜਕੱਲ੍ਹ ਕੈਲੀਫੋਰਨੀਆ ਦੌਰੇ ‘ਤੇ ਹਨ। ਇਸ ਦੌਰਾਨ ਉਹ ਵੱਖ-ਵੱਖ...
  • ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਵਿਸ਼ਵ ਪ੍ਰਸਿੱਧ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ ਪਿਛਲੇ ਦਿਨੀਂ ਪੰਜਾਬ ਮੇਲ ਦੇ ਦਫਤਰ ਪਹੁੰਚੇ। ਇਸ ਮੁਲਾਕਾਤ ਦੌਰਾਨ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਤੋਂ ਆਏ...

ਪ੍ਰੀਤ ਕੌਰ ਡਿਡਬਾਲ ਨੇ ਯੂਬਾ ਸਿਟੀ ਦੇ ਮੇਅਰ ਲਈ ਸਹੁੰ ਚੁੱਕੀ

ਪ੍ਰੀਤ ਕੌਰ ਡਿਡਬਾਲ ਨੇ ਯੂਬਾ ਸਿਟੀ ਦੇ ਮੇਅਰ ਲਈ ਸਹੁੰ ਚੁੱਕੀ
December 06
10:17 2017

ਯੂਬਾ ਸਿਟੀ, 6 ਦਸੰਬਰ (ਪੰਜਾਬ ਮੇਲ)- ਪੰਜਾਬੀਆਂ ਦੀ ਘੁੱਗ ਵਸੋਂ ਵਾਲੇ ਕੈਲੀਫੋਰਨੀਆ ਦੇ ਸ਼ਹਿਰ ਯੂਬਾ ਸਿਟੀ ਲਈ ਪਹਿਲੀ ਸਿੱਖ ਔਰਤ ਪ੍ਰੀਤ ਕੌਰ ਡਿਡਬਾਲ ਮੇਅਰ ਬਣੀ ਹੈ। ਮੰਗਲਵਾਰ ਸ਼ਾਮ ਨੂੰ ਇਕ ਭਰਵੇਂ ਸਮਾਗਮ ਦੌਰਾਨ ਪ੍ਰੀਤ ਡਿਡਬਾਲ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ। ਸਮਾਗਮ ਦੇ ਸ਼ੁਰੂ ਵਿਚ ਚਰਚ ਦੇ ਫਾਦਰ ਵੱਲੋਂ ਅਤੇ ਗੁਰੂ ਘਰ ਦੇ ਪਾਠੀ ਸਿੰਘ ਵੱਲੋਂ ਅਰਦਾਸ ਕੀਤੀ ਗਈ। ਉਪਰੰਤ ਅਮਰੀਕਾ ਦਾ ਰਾਸ਼ਟਰੀ ਗੀਤ ਗਾਇਆ ਗਿਆ। ਛੋਟੇ ਬੱਚਿਆਂ ਨੇ ਸਲਾਮੀ ਦਿੱਤੀ। ਇਸ ਤੋਂ ਬਾਅਦ ਪ੍ਰੀਤ ਡਿਡਬਾਲ ਨੇ ਪਹਿਲੇ ਮੇਅਰ ਸਟੇਨ ਕਲੀਵਲੈਂਡ ਦਾ ਧੰਨਵਾਦ ਕੀਤਾ ਅਤੇ ਉਸ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਪ੍ਰੀਤ ਡਿਡਬਾਲ ਨੇ ਕਿਹਾ ਕਿ ਮੇਅਰ ਬਣਨ ਤੋਂ ਬਾਅਦ ਉਹ ਯੂਥ ਐਜੂਕੇਸ਼ਨ, ਬੇਘਰੇ ਲੋਕਾਂ ਬਾਰੇ ਵਿਸ਼ੇਸ਼ ਧਿਆਨ ਦੇਵੇਗੀ। ਇਸ ਤੋਂ ਇਲਾਵਾ ਫਿਫਥ ਸਟਰੀਟ ਦੇ ਪੁਲ ਦੇ ਪ੍ਰਾਜੈਕਟ ਨੂੰ ਪੂਰਾ ਕਰਵਾਏਗੀ ਅਤੇ ਅਰਥਚਾਰੇ ਨੂੰ ਵਧਾਉਣ ਦੀ ਕੋਸ਼ਿਸ਼ ਕਰੇਗੀ।
ਇਸ ਮੌਕੇ ਜਿੱਥੇ ਅਮਰੀਕੀ ਲੋਕ ਭਾਰੀ ਗਿਣਤੀ ਵਿਚ ਹਾਜ਼ਰ ਸਨ, ਉਥੇ ਸਿੱਖ ਭਾਈਚਾਰੇ ਨੇ ਵੀ ਇਸ ਵਿਚ ਭਰਵੀਂ ਸ਼ਮੂਲੀਅਤ ਕੀਤੀ। ਪ੍ਰੀਤ ਡਿਡਬਾਲ 2014 ‘ਚ ਯੂਬਾ ਸਿਟੀ ਦੀ ਕੌਂਸਲ ਮੈਂਬਰ ਚੁਣੀ ਗਈ ਸੀ। ਉਸ ਤੋਂ ਪਹਿਲਾਂ ਉਹ ਲੰਮਾ ਸਮਾਂ ਪਲੈਨਿੰਗ ਕਮਿਸ਼ਨ ਦੀ ਮੈਂਬਰ ਵੀ ਰਹੀ।
ਪ੍ਰੀਤ ਡਿਡਬਾਲ ਯੂਬਾ ਸਿਟੀ ਦੀ ਵਾਈਸ ਮੇਅਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੀ ਹੈ। ਹੁਣ ਮੇਅਰ ਚੁਣੇ ਜਾਣ ‘ਤੇ ਦੁਨੀਆਂ ਭਰ ‘ਚ ਬੈਠੇ ਸਿੱਖ ਭਾਈਚਾਰੇ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਪ੍ਰੀਤ ਡਿਡਬਾਲ ਦਾ ਪਰਿਵਾਰ 1968 ‘ਚ ਕੈਲੀਫੋਰਨੀਆ ਦੇ ਸ਼ਹਿਰ ਯੂਬਾ ਸਿਟੀ ਵਿਖੇ ਆਣ ਕੇ ਵਸ ਗਿਆ ਸੀ। ਉਸ ਦਾ ਬਚਪਨ ਇਥੋਂ ਦੇ ਖੇਤਾਂ ਵਿਚ ਬੀਤਿਆ। ਉਸ ਨੇ ਦੱਸਿਆ ਕਿ ਮੇਰੇ ਮਾਤਾ-ਪਿਤਾ ਨੇ ਮੈਨੂੰ ਪੜ੍ਹਾਉਣ ਲਈ ਕਾਫੀ ਮਿਹਨਤ ਕੀਤੀ ਅਤੇ ਉਹ ਆਪਣੇ ਪਰਿਵਾਰ ਵਿਚ ਪੜ੍ਹਾਈ ‘ਚ ਮਾਸਟਰ ਦੀ ਡਿਗਰੀ ਲੈਣ ਵਾਲੀ ਪਹਿਲੀ ਲੜਕੀ ਸੀ। ਪ੍ਰੀਤ ਡਿਡਬਾਲ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਸੈਕਰਾਮੈਂਟੋ ਤੋਂ 1998 ਵਿਚ ਮਾਸਟਰ ਦੀ ਡਿਗਰੀ ਹਾਸਲ ਕੀਤੀ ਅਤੇ 2012 ‘ਚ ਉਸ ਨੇ ਯੂਨੀਵਰਸਿਟੀ ਆਫ ਸਾਨ ਫਰਾਂਸਿਸਕੋ ਤੋਂ ਪਬਲਿਕ ਐਡਮਿਨਿਸਟ੍ਰੇਸ਼ਨ ਮਾਸਟਰ ਦੀ ਡਿਗਰੀ ਹਾਸਲ ਕੀਤੀ। ਪ੍ਰੀਤ ਡਿਡਬਾਲ ਨੇ ਲੰਬਾ ਸਮਾਂ ਕੈਲੀਫੋਰਨੀਆ ਕੋਰੈਕਸ਼ਨਲ ਹੈਲਥ ਕੇਅਰ ਸਰਵਿਸਿਜ਼ ਵਿਚ ਨੌਕਰੀ ਕੀਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਕ ਹੋਰ ਸਿੱਖ ਕਸ਼ਮੀਰ ਸਿੰਘ ਗਿੱਲ ਯੂਬਾ ਸਿਟੀ ਦੇ ਮੇਅਰ ਰਹਿ ਚੁੱਕੇ ਹਨ। ਹੁਣ ਪਿੱਛੇ ਜਿਹੇ ਰਵੀ ਭੱਲਾ ਨੇ ਨਿਊਜਰਸੀ ਦੇ ਇਕ ਸ਼ਹਿਰ ਤੋਂ ਮੇਅਰ ਦੀ ਚੋਣ ਜਿੱਤੀ ਹੈ, ਜੋ ਕਿ ਦਸਤਾਰਧਾਰੀ ਹਨ। ਇਸੇ ਤਰ੍ਹਾਂ ਇਕ ਹੋਰ ਦਸਤਾਰਧਾਰੀ ਸਤਿੰਦਰਾ ਸਿੰਘ ਹੂਜਾ ਵੀ ਵਰਜੀਨੀਆ ਦੇ ਇਕ ਸ਼ਹਿਰ ‘ਚ ਮੇਅਰ ਦੀ ਸੇਵਾ ਨਿਭਾਅ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article