PUNJABMAILUSA.COM

ਪ੍ਰੇਮ ਵਿਆਹ ਕਰਵਾ ਐਨ ਆਰ ਆਈ ਲਾੜਾ ਗਾਇਬ

ਪ੍ਰੇਮ ਵਿਆਹ ਕਰਵਾ ਐਨ ਆਰ ਆਈ ਲਾੜਾ ਗਾਇਬ

ਪ੍ਰੇਮ ਵਿਆਹ ਕਰਵਾ ਐਨ ਆਰ ਆਈ ਲਾੜਾ ਗਾਇਬ
February 19
22:09 2016

lada-300x200
ਅਮਲੋਹ (ਫਤਿਹਗੜ੍ਹ ਸਾਹਿਬ), 19 ਫਰਵਰੀ (ਪੰਜਾਬ ਮੇਲ)- ਪ੍ਰੇਮ ਵਿਆਹ ਕਰਨ ਵਾਲਾ ਕੈਨੇਡਾ ਦਾ ਪ੍ਰਿੰਸਪਾਲ ਸਿੰਘ 13 ਫਰਵਰੀ ਨੂੰ ਆਪਣੀ ਪ੍ਰੇਮਿਕਾ ਨਾਲ ਵਿਆਹ ਦੇ ਬਾਅਦ ਲਾਪਤਾ ਹੋ ਗਿਆ। ਪੁਲਸ ਨੇ ਪ੍ਰਿੰਸ ਦੀ ਕਾਰ ਬੱਸੀ ਪਠਾਣਾ ਦੇ ਪਿੰਡ ਥਾਂਬਲਾ ਤੋਂ ਲਾਵਾਰਸ ਹਾਲਾਤ ਵਿੱਚ ਬਰਾਮਦ ਕੀਤੀ ਹੈ। ਦਿੱਲੀ ਨੰਬਰ ਦੀ ਕਾਰ ਤੋਂ ਪੁਲਸ ਨੇ ਲਾਪਤਾ ਨੌਜਵਾਨ ਦਾ ਮੋਬਾਈਲ ਫੋਨ ਅਤੇ ਹੋਰ ਜ਼ਰੂਰੀ ਸਾਮਾਨ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਪ੍ਰਿੰਸਪਾਲ ਸਿੰਘ ਦੇ ਪਟਿਆਲਾ ਦੇ ਮਹਿੰਦਰਾ ਕਾਲਜ ਵਿੱਚ ਅਮਲੋਹ ਦੀ ਲੜਕੀ ਨਾਲ ਪ੍ਰੇਮ ਸੰਬੰਧ ਬਣ ਗਏ ਸਨ। ਪਿਛਲੇ ਚਾਰ ਸਾਲ ਤੋਂ ਦੋਵੇਂ ਰਿਲੇਸ਼ਨਸ਼ਿਪ ਵਿੱਚ ਸਨ ਅਤੇ ਵਿਆਹ ਕਰਨਾ ਚਾਹੁੰਦੇ ਸਨ। ਵਿਆਹ ਕਰਵਾਉਣ ਲਈ ਕੈਨੇਡਾ ਤੋਂ ਅਮਲੋਹ ਆਇਆ ਪ੍ਰਿੰਸਪਾਲ ਸਿੰਘ ਆਪਣੇ ਘਰ ਵਾਲਿਆਂ ਤੋਂ ਨਾਰਾਜ਼ ਹੋ ਕੇ ਪੰਜਾਬ ਆਇਆ ਸੀ। ਲੜਕੀ ਵਾਲਿਆਂ ਦੀ ਰਜਾਮੰਦੀ ਨਾਲ ਉਸ ਨੇ 13 ਫਰਵਰੀ ਨੂੰ ਖੰਨਾ ਦੇ ਇਕ ਗੁਰਦੁਆਰੇ ਵਿੱਚ ਵਿਆਹ ਕਰ ਲਿਆ। ਉਸ ਦੇ ਬਾਅਦ ਲੜਕੀ ਆਪਣੇ ਘਰ ਆ ਗਈ ਸੀ ਅਤੇ ਲੜਕੀ ਦੇ ਪਿਤਾ ਨੇ ਪ੍ਰਿੰਸਪਾਲ ਸਿੰਘ ਦੇ ਪਿਤਾ ਨੂੰ ਇਹ ਕਿਹਾ ਕਿ 16 ਫਰਵਰੀ ਨੂੰ ਖੰਨਾ ਦੇ ਗ੍ਰੀਨਲੈਂਡ ਹੋਟਲ ਵਿੱਚ ਰਿਸੇਪਸ਼ਨ ਰੱਖੀ ਗਈ ਹੈ। 16 ਫਰਵਰੀ ਨੂੰ ਪ੍ਰਿੰਸਪਾਲ ਸਿੰਘ ਰਿਸੇਪਸ਼ਨ ‘ਤੇ ਨਹੀਂ ਪੁੱਜਾ। ਲੜਕੀ ਤੇ ਉਸ ਦੇ ਪਰਵਾਰਕ ਮੈਂਬਰਾਂ ਨੇ ਇਸ ਦੀ ਸੂਚਨਾ ਸਥਾਨਕ ਪੁਲਸ ਨੂੰ ਦਿੱਤੀ। ਇਸ ਮਾਮਲੇ ਦੀ ਜਾਂਚ ਵਿੱਚ ਲੱਗੇ ਥਾਣਾ ਅਮਲੋਹ ਦੇ ਐਸ ਐਚ ਓ ਹਰਵਿੰਦਰ ਸਿੰਘ ਨੇ ਦੱਸਿਆ ਕਿ ਲੜਕਾ ਅਤੇ ਲੜਕੀ ਦੋਵਾਂ ਪੱਖਾਂ ਵੱਲੋਂ ਉਨ੍ਹਾਂ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਐਸ ਐਚ ਓ ਨੇ ਦੱਸਿਆ ਕਿ ਲੜਕਾ-ਲੜਕੀ ਪਿਛਲੇ ਚਾਰ ਪੰਜ ਸਾਲ ਤੋਂ ਇਕ ਦੂਜੇ ਦੇ ਸੰਪਰਕ ਵਿੱਚ ਸਨ। ਉਨ੍ਹਾਂ ਨੂੰ ਬੱਸੀ ਪਠਾਣਾ ਦੇ ਥਾਂਬਲਾ ਇਲਾਕੇ ਤੋਂ ਪ੍ਰਿੰਸ ਦੀ ਦਿੱਲੀ ਨੰਬਰ ਦੀ ਕਾਰ ਤੇ ਮੋਬਾਈਲ ਮਿਲਿਆ ਹੈ। ਦੋਵਾਂ ਪੱਖਾਂ ਵਲੋਂ ਇਕ ਦੂਸਰੇ ‘ਤੇ ਦੋਸ਼ ਲਾਏ ਜਾ ਰਹੇ ਹਨ, ਜਿਸ ਦੀ ਪੂਰੀ ਜਾਂਚ ਪਿੱਛੋਂ ਕੁਝ ਕਿਹਾ ਜਾ ਸਕਦਾ ਹੈ। ਲੜਕੀ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਜਵਾਈ ਪ੍ਰਿੰਸਪਾਲ ਸਿੰਘ ਦੇ ਮਾਤਾ ਪਿਤਾ ਨੇ ਉਸ ਦੀ ਬੇਟੀ ਨੂੰ ਵਿਆਹ ਦੇ ਬਾਅਦ ਕੈਨੇਡਾ ਤੋਂ ਫੋਨ ‘ਤੇ ਗੱਲ ਕਰਕੇ ਵੱਧ ਦਾਜ ਦੀ ਮੰਗ ਕੀਤੀ ਸੀ ਤੇ ਪਿੰਡ ਖਨੀਆਣਾ ਵਿੱਚ ਉਨ੍ਹਾਂ ਦੀ ਕਰੋੜਾਂ ਦੀ ਜ਼ਮੀਨ ਦਾ ਹਵਾਲਾ ਵੀ ਦਿੱਤਾ ਸੀ। ਇਹ ਮੰਗ ਪੂਰੀ ਕਰਨ ਤੋਂ ਉਹ ਅਸਮਰੱਥ ਹਨ। ਲੜਕੇ ਦੇ ਪਿਤਾ ਕੈਨੇਡਾ ਵਾਸੀ ਜੋਗਿੰਦਰ ਸਿੰਘ ਆਪਣੇ ਪਿੰਡ ਆਏ ਹੋਏ ਹਨ, ਪਰ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article