PUNJABMAILUSA.COM

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੇਅਦਬੀ ਮਾਮਲੇ ਵਿਚ ਆਏ ਅਦਾਲਤੀ ਫੈਸਲੇ ਦਾ ਕੀਤਾ ਸਵਾਗਤ

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੇਅਦਬੀ ਮਾਮਲੇ ਵਿਚ ਆਏ ਅਦਾਲਤੀ ਫੈਸਲੇ ਦਾ ਕੀਤਾ ਸਵਾਗਤ

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੇਅਦਬੀ ਮਾਮਲੇ ਵਿਚ ਆਏ ਅਦਾਲਤੀ ਫੈਸਲੇ ਦਾ ਕੀਤਾ ਸਵਾਗਤ
September 26
14:34 2017

ਅੰਮ੍ਰਿਤਸਰ 26 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਿੰਡ ਰਾਮਦੀਵਾਲੀ ਮੁਸਲਮਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ ਬੀਤੇ ਕੱਲ੍ਹ ਆਏ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚੋਂ ਹਰ ਧਰਮ, ਜਾਤੀ ਤੇ ਨਸਲ ਦੇ ਲੋਕਾਂ ਲਈ ਸਾਂਝੀਵਾਲਤਾ ਅਤੇ ਆਪਸੀ ਸਹਿਹੋਂਦ ਦਾ ਮਹਾਨ ਉਪਦੇਸ਼ ਮਿਲਦਾ ਹੈ ਅਤੇ ਪਾਵਨ ਗੁਰਬਾਣੀ ਸਮੁੱਚੀ ਮਨੁੱਖਤਾ ਦਾ ਮਾਰਗ ਦਰਸ਼ਨ ਕਰਦੀ ਹੈ ਪਰ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਭਾਈਚਾਰਕ ਸਾਂਝ ਨੂੰ ਲਾਂਬੂ ਲਾ ਕੇ ਫਿਰਕਾਪ੍ਰਸਤੀ ਦੀ ਅੱਗ ਵੱਲ ਧੱਕਣ ਦਾ ਯਤਨ ਕੀਤਾ ਜਾਂਦਾ ਹੈ। ਅਜਿਹੇ ਮਨੁੱਖਤਾ ਦੇ ਵੈਰੀ ਅਨਸਰਾਂ ਨੂੰ ਨੱਥ ਪਾਉਣ ਲਈ ਸਖਤ ਸਜ਼ਾਵਾਂ ਦਿੱਤੀਆਂ ਜਾਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਰਾਮਦੀਵਾਲੀ ਵਿਖੇ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ 7-7 ਸਾਲ ਦੀ ਕੈਦ ਦਾ ਫੈਸਲਾ ਆਉਣ ਨਾਲ ਇਨ੍ਹਾਂ ਅਮਨ ਦੇ ਵੈਰੀਆਂ ਵਿਚ ਕਾਨੂੰਨ ਦਾ ਡਰ ਪੈਦਾ ਹੋਵੇਗਾ ਅਤੇ ਉਹ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਪਹਿਲਾਂ ਕਾਨੂੰਨ ਤੋਂ ਡਰਨਗੇ। ਪ੍ਰੋ: ਬਡੂੰਗਰ ਨੇ ਇਸ ਕੇਸ ਦੀ ਪੈਰਵਾਈ ਕਰਨ ਵਾਲੇ ਵਕੀਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਭਗਵੰਤ ਸਿੰਘ ਸਿਆਲਕਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਸਿਆਲਕਾ ਜੋਧਪੁਰ ਸਿੱਖ ਬੰਦੀਆਂ ਨੂੰ ਮੁਆਵਜ਼ਾ ਦਿਵਾਉਣ ਅਤੇ ਹੋਰ ਸਿੱਖ ਕੇਸਾਂ ਵਿਚ ਅਦਾਲਤੀ ਪੈਰਵਾਈ ਕਰਨ ਲਈ ਵੀ ਪ੍ਰਸ਼ੰਸਾ ਦੇ ਪਾਤਰ ਹਨ।
ਪ੍ਰੋ: ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਤੋਂ ਜਲਦ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਨਾਂ ਘਟਨਾਵਾਂ ਸਬੰਧੀ ਸਰਕਾਰ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਆਪਣੇ ਜਾਂਚ ਤੰਤਰ ਨੂੰ ਵੀ ਤੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੇਅਦਬੀ ਮਾਮਲਿਆਂ ਵਿਚ ਫੜੇ ਜਾਣ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਵਿਚ ਦੇਰੀ ਨਹੀਂ ਹੋਣੀ ਚਾਹੀਦੀ। ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸਰਕਾਰ ਅਤੇ ਨਿਆਂਪਾਲਿਕਾ ਤੋਂ ਮੰਗ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਅਦਾਲਤਾਂ ਲਗਾਈਆਂ ਜਾਣ ਅਤੇ ਜਾਂਚ ਕਮਿਸ਼ਨ ਤੋਂ ਜਲਦ ਰਿਪੋਰਟ ਲੈ ਕੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇ। ਉਨ੍ਹਾਂ ਇਕ ਵਾਰ ਫਿਰ ਮਾਨਯੋਗ ਅਦਾਲਤ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article