PUNJABMAILUSA.COM

ਪ੍ਰੋ. ਚੰਦੂਮਾਜਰਾ ਵੱਲੋਂ ਕਾਂਗਰਸੀ ਨੇਤਾਵਾਂ ਨੂੰ ਬੇਤੁਕੀ ਬਿਆਨਬਾਜ਼ੀ ਬੰਦ ਕਰਨ ਦੀ ਅਪੀਲ

ਪ੍ਰੋ. ਚੰਦੂਮਾਜਰਾ ਵੱਲੋਂ ਕਾਂਗਰਸੀ ਨੇਤਾਵਾਂ ਨੂੰ ਬੇਤੁਕੀ ਬਿਆਨਬਾਜ਼ੀ ਬੰਦ ਕਰਨ ਦੀ ਅਪੀਲ

ਪ੍ਰੋ. ਚੰਦੂਮਾਜਰਾ ਵੱਲੋਂ ਕਾਂਗਰਸੀ ਨੇਤਾਵਾਂ ਨੂੰ ਬੇਤੁਕੀ ਬਿਆਨਬਾਜ਼ੀ ਬੰਦ ਕਰਨ ਦੀ ਅਪੀਲ
October 21
10:04 2015

123
ਨਵੀਂ ਦਿੱਲੀ, 21 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਂਗਰਸੀ ਨੇਤਾਵਾਂ ਨੂੰ ਖ਼ਾਲਸਾ ਪੰਥ ਦੀਆਂ ਉਤੇਜਿਤ ਤੇ ਜ਼ਖ਼ਮੀ ਹੋਈਆਂ ਭਾਵਨਾਵਾਂ ਨੂੰ ਭੜਕਾ ਕੇ ਵਕਤੀ ਰਾਜਸੀ ਲਾਹਾ ਲੈਣ ਲਈ ਸਿਆਸੀ ਰੋਟੀਆਂ ਸੇਕਦਿਆਂ ਬੇਤੁਕੀ ਬਿਆਨਬਾਜ਼ੀ ਬੰਦ ਕਰਨ ਦੀ ਅਪੀਲ ਕੀਤੀ ਹੈ।
ਕਾਂਗਰਸੀ ਨੇਤਾਵਾਂ ਨੂੰ ਲੰਮੇ ਹੱਥੀਂ ਲੈਂਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਲਈ ਜ਼ਿੰਮੇਵਾਰ ਘੋਰ ਅਪਰਾਧੀਆਂ ਤੇ ਗੁਨਾਹਗਾਰਾਂ ਨੂੰ ਛੁਪਾ ਕੇ ਇਸ ਘਟਨਾ ਨੂੰ ਹੋਰ ਰਾਜਸੀ ਰੰਗਤ ਦੇਣ ਦੇ ਉਨ੍ਹਾਂ (ਕਾਂਗਰਸੀ ਨੇਤਾਵਾਂ) ਦੇ ਬਿਆਨ ਨਿੰਦਣਯੋਗ ਹਨ। ਉਨ੍ਹਾਂ ਇਸ ਗੱਲ ‘ਤੇ ਦੁੱਖ ਪ੍ਰਗਟ ਕੀਤਾ ਕਿ ਕਾਂਗਰਸੀ ਨੇਤਾਵਾਂ ਦੀ ਅਜਿਹੀ ਬਿਆਨਬਾਜ਼ੀ ਇਸ ਦੁਖਦਾਈ ਘਟਨਾ ਦੇ ਘੋਰ ਗੁਨਾਹਗਾਰਾਂ ਦੀ ਤਲਾਸ਼ ਵਿਚ ਲੱਗੇ ਖ਼ਾਲਸਾ ਪੰਥ ਅਤੇ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਠੀਕ ਨਿਸ਼ਾਨੇ ਵੱਲ ਸੇਧਤ ਕਰਨ ਦੀ ਥਾਂ ਉਹ ਇਸ ਘਟਨਾ ਦੇ ਰੁਖ ਨੂੰ ਕਿਸੇ ਹੋਰ ਪਾਸੇ ਮੋੜ ਰਹੀ ਹੈ। ਇਹ ਕਿਸੇ ਵੀ ਤਰ੍ਹਾਂ ਨੈਤਿਕ ਤੌਰ ‘ਤੇ ਠੀਕ ਨਹੀਂ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਸੇ ਵੀ ਧਰਮ ਦੇ ਪਵਿੱਤਰ ਗ੍ਰੰਥ ਅਤੇ ਧਾਰਮਿਕ ਅਸਥਾਨ ਦੀ ਬੇਅਦਬੀ ਕਰਨ ਵਾਲੇ ਕਿਸੀ ਸ਼ਰਾਰਤੀ ਤੇ ਗੁਨਾਹਗਾਰ ਨੂੰ ਢੁੱਕਵੀਂ ਸਜ਼ਾ ਦੇਣ ਲਈ ਦੇਸ਼ ਦੇ ਸੰਵਿਧਾਨ ਵਿਚ ਸੋਧ ਕਰਨ ਦੀ ਲੋੜ ਹੈ, ਤਾਂ ਕਿ ਸ਼ਰਾਰਤੀ ਅਨਸਰ ਆਪਣੇ ਇਸ ਮਾੜੇ ਮਿਸ਼ਨ ਵਿਚ ਮੁੜ ਕਾਮਯਾਬ ਨਾ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਰਲੀਮੈਂਟ ਦੇ ਆਉਣ ਵਾਲੇ ਸੈਸ਼ਨ ਵਿਚ ਬਕਾਇਦਾ ਮਤਾ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਘੋਰ ਅਪਰਾਧੀ ਦੀ ਤਲਾਸ਼ ਕਰਨੀ ਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਹਰ ਨਾਨਕ ਨਾਮ ਲੇਵਾ ਦੀ ਇੱਛਾ ਹੈ, ਮਨ ਦੀ ਰੀਝ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮੁੱਦੇ ‘ਤੇ ਜਲਦੀ ਤੇ ਸਖਤ ਕਾਰਵਾਈ ਹੋਵੇ, ਤਾਂ ਕਿ ਭਵਿੱਖ ਵਿਚ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਮੁੜ ਕਦੀ ਜ਼ੁਰੱਅਤ ਨਾ ਪਵੇ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦੁਖਦਾਈ ਘੜੀ ਵਿਚ ਸਬਰ ਤੋਂ ਕੰਮ ਲੈਣ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article