PUNJABMAILUSA.COM

ਪੰਜਵਾਂ ਟੈਸਟ -ਇੰਗਲੈਂਡ ਨੇ ਭਾਰਤ ਨੂੰ ਜਿੱਤ ਲਈ 464 ਦੌੜਾਂ ਦਾ ਟੀਚਾ ਦਿੱਤਾ

ਪੰਜਵਾਂ ਟੈਸਟ -ਇੰਗਲੈਂਡ ਨੇ ਭਾਰਤ ਨੂੰ ਜਿੱਤ ਲਈ 464 ਦੌੜਾਂ ਦਾ ਟੀਚਾ ਦਿੱਤਾ

ਪੰਜਵਾਂ ਟੈਸਟ -ਇੰਗਲੈਂਡ ਨੇ ਭਾਰਤ ਨੂੰ ਜਿੱਤ ਲਈ 464 ਦੌੜਾਂ ਦਾ ਟੀਚਾ ਦਿੱਤਾ
September 10
21:10 2018

ਲੰਡਨ, 10 ਸਤੰਬਰ (ਪੰਜਾਬ ਮੇਲ)- ਇੰਗਲੈਂਡ ਨੇ ਪੰਜਵੇਂ ਅਤੇ ਅੰਤਿਮ ਟੈਸਟ ਕ੍ਰਿਕਟ ਮੈਚ ਵਿੱਚ ਅੱਜ ਆਪਣੀ ਦੂਜੀ ਪਾਰੀ ਅੱਠ ਵਿਕਟਾਂ ਪਿੱਛੇ 423 ਦੌੜਾਂ ’ਤੇ ਖ਼ਤਮ ਕਰਨ ਦਾ ਐਲਾਨ ਕਰਦਿਆਂ ਭਾਰਤ ਨੂੰ ਜਿੱਤ ਲਈ 464 ਦੌੜਾਂ ਦਾ ਟੀਚਾ ਦਿੱਤਾ। ਇੰਗਲੈਂਡ ਵੱਲੋਂ ਅਲਿਸਟੇਅਰ ਕੁੱਕ ਨੇ 147 ਅਤੇ ਜੋਏ ਰੂਟ ਨੇ 125 ਦੌੜਾਂ ਬਣਾਈਆਂ।
ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤ ਟੀਮ ਦੀਆਂ ਤਿੰਨ ਵਿਕਟਾਂ ਪਹਿਲੇ ਤਿੰਨ ਓਵਰਾਂ ਵਿੱਚ ਹੀ ਡਿੱਗ ਗਈਆਂ ਅਤੇ ਉਹ 3.2 ਓਵਰਾਂ ਵਿੱਚ ਦੋ ਦੌੜਾਂ ਹੀ ਬਣਾ ਸਕੀ। ਜੇਮਜ ਐਂਡਰਸਨ ਨੇ ਸ਼ਿਖਰ ਧਵਨ ਇੱਕ ਅਤੇ ਚੇਤੇਸ਼ਵਰ ਪੁਜਾਰਾ (ਸਿਫ਼ਰ) ਨੂੰ ਆਊਟ ਕੀਤਾ, ਜਦੋਂਕਿ ਸਟੂਅਰਟ ਬਰੌਡ ਨੇ ਭਾਰਤੀ ਕਪਤਾਨ ਵਿਰਾਟ ਕੋਹਲੀ (ਸਿਫ਼ਰ) ਦੀ ਵਿਕਟ ਲਈ। ਭਾਰਤ ਤਿੰਨ ਵਿਕਟਾਂ ’ਤੇ 43 ਦੌੜਾਂ ਬਣਾ ਕੇ ਖੇਡ ਰਿਹਾ ਸੀ। ਲੋਕੇਸ਼ ਰਾਹੁਲ 46 ਅਤੇ ਅਜਿੰਕਿਆ ਰਹਾਣੇ ਦਸ ਦੌੜਾਂ ਬਣਾ ਕੇ ਕ੍ਰੀਜ਼ ’ਤੇ ਡਟੇ ਹੋਏ ਹਨ।
ਇਸ ਤੋਂ ਪਹਿਲਾਂ ਅੱਜ ਦੀ ਖੇਡ ਸ਼ੁਰੂ ਹੋਣ ਦੇ ਨਾਲ ਹੀ ਇੰਗਲੈਂਡ ਦੇ ਕੱਲ੍ਹ ਦੇ ਨਾਬਾਦ ਬੱਲੇਬਾਜ਼ ਕੁੱਕ ਅਤੇ ਰੂਟ ਨੇ ਆਪਣੀਆਂ ਪਾਰੀਆਂ ਨੂੰ ਸ਼ਾਨਦਾਰ ਢੰਗ ਨਾਲ ਅੱਗੇ ਵਧਾਉਂਦਿਆਂ ਤੀਜੀ ਵਿਕਟ ਲਈ ਮਹੱਤਵਪੂਰਨ 259 ਦੌੜਾਂ ਬਣਾਈਆਂ ਅਤੇ ਮੇਜ਼ਬਾਨ ਟੀਮ ਨੂੰ ਮਜ਼ਬੂਤ ਸਥਿਤੀ ਤੱਕ ਪਹੁੰਚਾਇਆ। ਕੁੱਕ ਨੇ ਇਸ ਤਰ੍ਹਾਂ ਨਾਲ 161 ਟੈਸਟ ਮੈਚਾਂ ਵਿੱਚ 12472 ਦੌੜਾਂ ਬਣਾ ਕੇ ਆਪਣੇ ਲੰਮੇ ਟੈਸਟ ਕਰੀਅਰ ਨੂੰ ਸਮਾਪਤ ਕੀਤਾ, ਜਿਸ ਦੀ ਸ਼ੁਰੂਆਤ ਉਸ ਨੇ 2006 ਵਿੱਚ ਨਾਗਪੁਰ ਵਿੱਚ ਭਾਰਤ ਖ਼ਿਲਾਫ਼ ਕੀਤੀ ਸੀ। ਉਸ ਦੀ ਪਾਰੀ ਬੇਦਾਗ਼ ਰਹੀ, ਪਰ ਰੂਟ ਨੂੰ 46 ਅਤੇ 94 ਦੌੜਾਂ ਦੇ ਨਿੱਜੀ ਸਕੋਰ ’ਤੇ ਕ੍ਰਮਵਾਰ ਅਜਿੰਕਿਆ ਰਹਾਣੇ ਅਤੇ ਚੇਤੇਸ਼ਵਰ ਪੁਜਾਰਾ ਨੇ ਜੀਵਨਦਾਨ ਦਿੱਤੇ। ਭਾਰਤੀ ਬੱਲੇਬਾਜ਼ਾਂ ਲਈ ਵੱਡੇ ਟੀਚੇ ਦਾ ਪਿੱਛਾ ਕਰਨਾ ਆਸਾਨ ਨਹੀਂ ਹੋਵੇਗਾ। ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਆਪਣਾ ਪਹਿਲਾ ਮੈਚ ਖੇਡ ਰਹੇ ਹਨੁਮਾ ਵਿਹਾਰੀ (24 ਦੌੜਾਂ ਦੇ ਕੇ ਦੋ ਵਿਕਟਾਂ) ਨੂੰ ਭਾਵੇਂ ਦੇਰ ਨਾਲ ਗੇਂਦ ਸੌਂਪੀ, ਪਰ ਉਸ ਨੇ ਅਖ਼ੀਰ ਭਾਰਤ ਨੂੰ ਸਫਲਤਾ ਦਿਵਾਈ। ਵਿਹਾਰੀ ਨੇ ਅੱਠਵੇਂ ਓਵਰ ਦੀਆਂ ਪਹਿਲੀਆਂ ਦੋ ਗੇਂਦਾਂ ’ਤੇ ਰੂਟ ਅਤੇ ਕੁੱਕ ਨੂੰ ਆਊਟ ਕੀਤਾ। ਵਿਹਾਰੀ ਨੇ ਜੋਏ ਵਜੋਂ ਆਪਣੀ ਪਹਿਲੀ ਟੈਸਟ ਵਿਕਟ ਲਈ, ਇਸ ਤੋਂ ਬਾਅਦ ਕੁੱਕ ਨੂੰ ਆਊਟ ਕੀਤਾ। ਭਾਰਤੀ ਖਿਡਾਰੀਆਂ ਨੇ ਹੱਥ ਮਿਲਾ ਕੇ ਕੁੱਕ ਨੂੰ ਵਿਦਾਇਗੀ ਦਿੱਤੀ, ਜਦੋਂਕਿ ਦਰਸ਼ਕਾਂ ਨੇ ਖੜ੍ਹੇ ਹੋ ਕੇ ਉਸ ਦਾ ਸਵਾਗਤ ਕੀਤਾ। ਭਾਰਤ ਇਸ ਤੋਂ ਤੁਰੰਤ ਮਗਰੋਂ ਨਵੀਂ ਗੇਂਦ ਨਾਲ ਖੇਡਣਾ ਸ਼ੁਰੂ ਕੀਤਾ। -ਪੀਟੀਆਈ

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article