PUNJABMAILUSA.COM

ਪੰਜਾਬੀ ਗਾਇਕ ਦੂਰ ਰਹਿਣਗੇ ਰੀਜਨੀਤੀ ‘ਤੋਂ

ਪੰਜਾਬੀ ਗਾਇਕ ਦੂਰ ਰਹਿਣਗੇ ਰੀਜਨੀਤੀ ‘ਤੋਂ

ਪੰਜਾਬੀ ਗਾਇਕ ਦੂਰ ਰਹਿਣਗੇ ਰੀਜਨੀਤੀ ‘ਤੋਂ
December 27
21:27 2015

0144-copy
ਚੋਣ ਪ੍ਰਚਾਰ ਤੇ ਸਿਆਸੀ ਰੈਲੀਆਂ ਤੋਂ ਦੂਰੀ ਬਣਾ ਕੇ ਰੱਖਣ ਦਾ ਫ਼ੈਸਲਾ;
ਕਿਸੇ ਵੀ ਰਾਜਨੀਤਕ ਪਾਰਟੀ ਨੂੰ ਨਹੀਂ ਦੇਣਗੇ ਹਮਾਇਤ

ਚੰਡੀਗਡ਼੍ਹ, 27 ਦਸੰਬਰ (ਪੰਜਾਬ ਮੇਲ)- ਪਿਛਲੇ ਸਾਲ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਸਿਆਸੀ ਪਾਰਟੀਆਂ ਤੇ ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ’ਤੇ ਪੰਜਾਬੀ ਗਾਇਕਾਂ ਨੂੰ ਆਪਣੇ ਪ੍ਰਸ਼ੰਸਕਾਂ ਦੇ ਵੱਡੇ ਰੋਸ ਦਾ ਸਾਹਮਣਾ ਕਰਨਾ ਪਿਆ ਸੀ। ਇਸ ਕਾਰਨ ਪੰਜਾਬੀ ਗਾਇਕਾਂ ਨੇ ਪਹਿਲਾਂ ਵਾਲੀ ਗ਼ਲਤੀ ਨਾ ਕਰਦਿਆਂ ਇਸ ਵਾਰ ਸਿਆਸੀ ਪ੍ਰਚਾਰ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਮਸ਼ਹੂਰ ਪੰਜਾਬੀ ਗਾਇਕਾਂ ਤੇ ਕਾਮੇਡੀਅਨਾਂ ਨੇ ਇਸ ਵਾਰ ਸਿਆਸੀ ਰੈਲੀਆਂ ਤੋਂ ਦੂਰੀ ਬਣਾ ਕੇ ਰੱਖਣ ਦੀ ਨੀਤੀ ਅਪਣਾੲੀ ਹੈ। ਇਸ ਵਾਰ ਸਿਆਸੀ ਪਾਰਟੀਆਂ ਨੂੰ ਵੀ ਚੋਣ ਪ੍ਰਚਾਰ ਬਿਨਾਂ ਗਾਇਕਾਂ ਤੋਂ ਕਰਨਾ ਪੈਣਾ ਦਿਖਾੲੀ ਦੇ ਰਿਹਾ ਹੈ, ਕਿੳੁਂਕਿ ਬਹੁਤੇ ਪੰਜਾਬੀ ਗਾਇਕ ਕਿਸੇ ਵੀ ਪਾਰਟੀ ਦੇ ਸਿਆਸੀ ਪ੍ਰਚਾਰ ਜਾਂ ਚੋਣ ਰੈਲੀ ਵਿੱਚ ਭਾਗ ਨਹੀਂ ਲੈਣਗੇ।
ਇਸ ਸਾਲ ਫਿਲਮ ਅੰਗਰੇਜ਼ ਰਾਹੀਂ ਚੰਗਾ ਨਾਮਣਾ ਖੱਟਣ ਵਾਲੇ ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਦਾ ਕਹਿਣਾ ਹੈ, ‘ਮੈਂ ਸਿਆਸਤਦਾਨਾਂ ਨੂੰ ਸਿਰਫ਼ ਨਾਂਹ ਵਿੱਚ ਹੀ ਜਵਾਬ ਦੇਵਾਂਗਾ। ੳੁਨ੍ਹਾਂ ਨੂੰ ਕਹਿ ਦਿੱਤਾ ਹੈ ਕਿ ਮੈਂ ਕਿਸੇ ਵੀ ਸਿਆਸੀ ਪਾਰਟੀ ਨੂੰ ਹਮਾਇਤ ਨਹੀਂ ਕਰਦਾ ਤੇ ਨਾ ਹੀ ਭਵਿੱਖ ਵਿੱਚ ਕਰਾਂਗਾ।’ ਅਮਰਿੰਦਰ ਗਿੱਲ ਵੱਲੋਂ ਇਹ ਬਿਆਨ ੳੁਸ ਸਮੇਂ ਦਿੱਤਾ ਗਿਆ ਹੈ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ 2017 ਲੲੀ ਸਿਅਾਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ। ਅਮਰਿੰਦਰ ਗਿੱਲ ਨੇ ਕਿਹਾ ਕਿ ਕੲੀ ਸਿਅਾਸੀ ਪਾਰਟੀਆਂ ਨੇ ਚੋਣ ਪ੍ਰਚਾਰ ਲੲੀ ੳੁਸ ਨਾਲ ਸੰਪਰਕ ਕੀਤਾ ਹੈ। ੳੁਨ੍ਹਾਂ ਕਿਹਾ ਕਿ ਹਰ ਸਿਅਾਸੀ ਪਾਰਟੀ ਨੂੰ ਮਨ੍ਹਾਂ ਕਰਨਾ ਮੁਸ਼ਕਲ ਹੈ, ਪਰ ੳੁਹ ਹਮੇਸ਼ਾ ਸਿਆਸਤ ਤੋਂ ਦੂਰ ਰਿਹਾ ਹੈ ਤੇ 2017 ਦੀਆਂ ਚੋਣਾਂ ਦੌਰਾਨ ਵੀ ਇਸ ਤੋਂ ਦੂਰੀ ਬਣਾ ਕੇ ਰੱਖੇਗਾ।
ਅਮਰਿੰਦਰ ਗਿੱਲ ਹੀ ਇਕੱਲਾ ਪੰਜਾਬੀ ਗਾਇਕ ਨਹੀਂ ਹੈ ਜਿਸ ਨੇ ਚੋਣ ਪ੍ਰਚਾਰ ਤੋਂ ਇਨਕਾਰ ਕੀਤਾ ਹੈ ਬਲਕਿ ਪੰਜਾਬ ਦੇ ਬਹੁਤੇ ਗਾਇਕਾਂ ਤੇ ਕਾਮੇਡੀਅਨਾਂ ਦਾ ਵੀ ਇਹੀ ਫੈਸਲਾ ਹੈ। ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਨੇ ਪਿਛਲੇ ਸਾਲ ਲੋਕ ਸਭਾ ਚੋਣਾਂ ਦੌਰਾਨ ਇੱਕ ਪ੍ਰੋਗਰਾਮ ਵਿੱਚ ਪੇਸ਼ਕਾਰੀ ਦੇਣ ਦੀ ਘਟਨਾ ਦੱਸੀ ਜੋ ਕਾਂਗਰਸ ਪਾਰਟੀ ਵੱਲੋਂ ਕਰਾਇਆ ਗਿਆ ਸੀ। ੳੁਸ ਨੇ ਦੱਸਿਆ ਕਿ ਇਸ ਦੌਰਾਨ ੳੁਸ ਨੇ ਕੁਝ ਨਹੀਂ ਕੀਤਾ ਸੀ। ੳੁਹ ਸਿਰਫ਼ ਪ੍ਰੋਗਰਾਮ ਪੇਸ਼ ਕਰਕੇ ਚਲਾ ਗਿਆ ਸੀ। ਇੱਕ ਹੋਰ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਕਿਹਾ ਕਿ ੳੁਹ ਆਪਣੇ ਪ੍ਰਸ਼ੰਸਕਾਂ ਨੂੰ ਮੂਰਖ਼ ਨਹੀਂ ਬਣਾ ਸਕਦਾ। ਮੇਰੇ ੳੁੱਪਰ ਇੱਕ ਜ਼ਿੰਮੇਵਾਰੀ ਹੈ ਤੇ ਮੈਂ ੳੁਹ ਪੂਰੀ ਕਰਨੀ ਹੈ। ੳੁਨ੍ਹਾਂ ਦੱਸਿਆ ਕਿ ਗਾਇਕੀ ਤੋਂ ਸਿਅਾਸਤ ਵਿੱਚ ਆਏ ਬਲਕਾਰ ਸਿੱਧੂ ਅਤੇ ਭਗਵੰਤ ਮਾਨ ਨੇ ੳੁਨ੍ਹਾਂ ਨਾਲ ਸੰਪਰਕ ਕੀਤਾ ਸੀ। ੳੁਸ ਵੱਲੋਂ ਮਨ੍ਹਾਂ ਕਰਨ ’ਤੇ ੳੁਹ ਨਾਰਾਜ਼ ਤਾਂ ਹੋਏ, ਪਰ ੳੁਹ ੳੁਨ੍ਹਾਂ ਦੀ ਗੱਲ ਮੰਨ ਕੇ ਆਪਣੇ ਪ੍ਰਸ਼ੰਸਕਾਂ ਨੂੰ ਗ਼ਲਤ ਸੁਨੇਹਾ ਨਹੀਂ ਦੇਣਾ ਚਾਹੁੰਦਾ।
ਇਸੇ ਦੌਰਾਨ ਗਾਇਕ-ਅਦਾਕਾਰ ਨਿਸ਼ਵਾਨ ਭੁੱਲਰ ਨੇ ਵੀ ਕਿਸੇ ਕਿਸਮ ਦੇ ਸਿਆਸੀ ਪ੍ਰਚਾਰ ਦੂਰ ਰਹਿਣ ਦੀ ਗੱਲ ਕਹੀ ਹੈ। ਪੰਜਾਬ ਤੋਂ ਬਿਨਾਂ ਕੈਨੇਡਾ, ਆਸਟਰੇਲੀਆ ਅਤੇ ਨਿੳੂਜ਼ੀਲੈਂਡ ਵਿੱਚ ਵੀ ਪੰਜਾਬੀ ਗਾਇਕਾਂ ਦੇ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਹਨ। ਇਸ ਕਰਕੇ ਪੰਜਾਬੀ ਗਾਇਕ ਕਿਸੇ ਵੀ ਸਿਆਸੀ ਪਾਰਟੀ ਨੂੰ ਹਮਾਇਤ ਦੇ ਪ੍ਰਸ਼ੰਸਕਾਂ ਦੀ ਨਾਰਾਜ਼ਗੀ ਸਹੇਡ਼ਣਾ ਨਹੀਂ ਚਾਹੁੰਦੇ। ਪੰਜਾਬੀ ਗਾਇਕ ਗਿੱਪੀ ਗਰੇਵਾਲ ਤੇ ਦਿਲਜੀਤ ਦੁਸਾਂਝ ਵੀ ਸਿਆਸੀ ਰੈਲੀਆਂ ਤੋਂ ਦੂਰੀ ਬਣਾ ਕੇ ਰੱਖਣਗੇ। ਪੰਜਾਬੀ ਗਾਇਕ ਏਕੇ ਨੇ ਕਿਹਾ ਕਿ ੳੁਸ ਨੂੰ ਕੲੀ ਸਿਅਾਸੀ ਪਾਰਟੀਆਂ ਵੱਲੋਂ ਪ੍ਰਚਾਰ ਲੲੀ ਕਿਹਾ ਗਿਆ ਪਰ ੳੁਸ ਦਾ ਜਵਾਬ ਹੈ, ‘ਆਰਟਿਸਟ ਨੂੰ ਮਾਫ ਕਰੋ ਜੀ’।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ