ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ ਦੇਹਾਂਤ

99
Share

ਚੰਡੀਗੜ੍ਹ, 24 ਫਰਵਰੀ (ਪੰਜਾਬ ਮੇਲ)- ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਾਇਕ ਸਰਦੂਲ ਸਿਕੰਦਰ ਦਾ ਦੇਹਾਂਤ ਹੋ ਗਿਆ ਹੈ। ਸਰਦੂਲ ਸਿਕੰਦਰ ਕਰੀਬ ਡੇਢ ਮਹੀਨੇ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਕੋਰੋਨਾ ਵਾਇਰਸ ਰੂਪੀ ਮਹਾਮਾਰੀ ਦਾ ਇਲਾਜ ਕਰਵਾ ਰਹੇ ਸਨ। ਉਨ੍ਹਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਸਰਦੂਲ ਸਿਕੰਦਰ ਵੱਲੋਂ ਗਾਏ ਪੰਜਾਬੀ ਗੀਤ ‘ਰੋਡਵੇਜ਼ ਦੀ ਲਾਰੀ’ ਨਾਲ ਉਨ੍ਹਾਂ ਨੂੰ ਕਾਫੀ ਪ੍ਰਸਿੱਧੀ ਮਿਲੀ। ਉਨ੍ਹਾਂ ਨੇ ਵੱਖ-ਵੱਖ ਕਲਾਕਾਰਾਂ ਦੇ ਅੰਦਾਜ਼ ਨੂੰ ਇਸ ਗਾਣੇ ’ਚ ਪੇਸ਼ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਮਸ਼ਹੂਰ ਗੀਤ ਦਿੱਤੇ। ਪੰਜਾਬੀ ਗਾਇਕੀ ਤੋਂ ਇਲਾਵਾ ਉਨ੍ਹਾਂ ਨੇ ਕਈ ਪੰਜਾਬੀ ਫਿਲਮਾਂ ’ਚ ਵੀ ਅਹਿਮ ਭੂਮਿਕਾ ਨਿਭਾਈਆਂ।
ਪ੍ਰਸਿੱਧ ਪੰਜਾਬੀ ਗਾਇਕਾ ਅਮਰ ਨੂਰੀ ਉਨ੍ਹਾਂ ਦੀ ਪਤਨੀ ਹੈ ਅਤੇ ਉਨ੍ਹਾਂ ਦੇ ਬੱਚੇ ਕੈਨੇਡਾ ’ਚ ਪੜ੍ਹਾਈ ਕਰ ਰਹੇ ਹਨ।
ਉਨ੍ਹਾਂ ਦੇ ਦੇਹਾਂਤ ਨਾਲ ਦੇਸ਼ਾਂ-ਵਿਦੇਸ਼ਾਂ ’ਚ ਸੋਗ ਦੀ ਲਹਿਰ ਦੌੜ ਗਈ ਹੈ।

Share