PUNJABMAILUSA.COM

ਪੰਜਾਬੀ ਦੇ ਟਰੱਕ ਨੇ ਲਈ ਇਕ ਜਾਨ, 4 ਗੰਭੀਰ ਫੱਟੜ

ਪੰਜਾਬੀ ਦੇ ਟਰੱਕ ਨੇ ਲਈ ਇਕ ਜਾਨ, 4 ਗੰਭੀਰ ਫੱਟੜ

ਪੰਜਾਬੀ ਦੇ ਟਰੱਕ ਨੇ ਲਈ ਇਕ ਜਾਨ, 4 ਗੰਭੀਰ ਫੱਟੜ
January 13
10:29 2016

15
ਕੁਨੈਕਟੀਕਟ, 13 ਜਨਵਰੀ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)-ਅਮਰੀਕਾ ਦੇ ਕੁਨੈਕਟੀਕਟ ਸੂਬੇ ਦੀ ਸਟੇਟ ਹਾਈਵੇ 84 ਉੱਪਰ ਇਕ ਪੰਜਾਬੀ ਟਰੱਕ ਚਾਲਕ ਦੀ ਵਜ੍ਹਾ ਕਾਰਨ ਵਾਪਰੇ ਹਾਦਸੇ ‘ਚ 19 ਸਾਲਾ ਲੜਕੀ ਦੀ ਮੌਤ ਹੋ ਗਈ, ਜਦਕਿ 4 ਵਿਅਕਤੀ ਫੱਟੜ ਹੋ ਗਏ। ਹਾਦਸੇ ਕਾਰਨ ਹਾਈਵੇ 9 ਘੰਟੇ ਬੰਦ ਰੱਖਣੀ ਪਈ।
ਸਟੇਟ ਹਾਈਵੇ ਪੈਟਰੋਲ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਹਾਦਸਾ ਉਸ ਸਮੇਂ ਵਾਪਰਿਆ ਜਦ ਵਾਟਰਬੁਰੀ ਟਾਊਨ ਨੇੜੇ ਤੇਜ਼ ਰਫਤਾਰ ਜਾ ਰਹੇ ਮੈਰੀਓਨ ਸਿਟੀ (ਇੰਡੀਆਨਾ) ਦੇ 30 ਸਾਲਾ ਜਸਵੀਰ ਸਿੰਘ ਦੇ ਟਰੱਕ ਨੇ ਅਚਾਨਕ ਹੀ ਦੂਜੀ ਲਾਈਨ ਵਿਚ ਜਾ ਕੇ ਇਕ ਹੋਰ ਟਰੱਕ ਨੂੰ ਟੱਕਰ ਮਾਰ ਦਿੱਤੀ। ਨਤੀਜੇ ਵਜੋਂ ਦੋਵਾਂ ਟਰੱਕਾਂ ਦਾ ਸੰਤੁਲਨ ਵਿਗੜ ਜਾਣ ਕਾਰਨ ਪੰਜ ਹੋਰ ਗੱਡੀਆਂ ਟਕਰਾਅ ਗਈਆਂ। ਜਸਵੀਰ ਸਿੰਘ ਦਾ ਟਰੱਕ ਇਕ ਟੋਇਟਾ ਕਾਰਨ ਨੂੰ ਭੰਨਣ ਪਿੱਛੋਂ ਸੁਬਰੂ ਕਾਰ ਨਾਲ ਜਾ ਟਕਰਾਇਆ ਅਤੇ ਹਾਈਵੇ ਦੇ ਬੀਮ ਨਾਲ ਟਕਰਾ ਜਾਣ ਕਾਰਨ ਟਰੱਕ ਅਤੇ ਕਾਰ ਨੂੰ ਅੱਗ ਲੱਗ ਗਈ।
ਬਚਾਅ ਅਮਲੇ ਨੇ ਕਾਰ ਚਾਲਕ ਕੁੜੀ ਨੂੰ ਤਾਂ ਬਚਾ ਲਿਆ ਪਰ 19 ਸਾਲਾ ਕੇਸੀ ਲੇਨ ਜੀਆਨੋਨ ਦੀ ਕਾਰ ਅੰਦਰ ਹੀ ਸੜ ਜਾਣ ਕਾਰਨ ਮੌਤ ਹੋ ਗਈ। ਦੋ ਗੰਭੀਰ ਫੱਟੜ ਵਿਅਕਤੀਆਂ ਨੂੰ ਹੈਲੀਕਾਪਟਰ ਰਾਹੀਂ ਸੇਂਟ ਮੈਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਇਹ ਕਹਿਣਾ ਮੁਸ਼ਕਿਲ ਹੈ ਕਿ ਹਾਦਸਾ ਕਿਵੇਂ ਹੋਇਆ। ਸੜਕ ਉੱਪਰ ਬਰਫੀਲੀ ਬਾਰਿਸ਼ ਦੀ ਤਿਲਕਣ ਵੀ ਹਾਦਸੇ ਦਾ ਕਾਰਨ ਹੋ ਸਕਦੀ ਹੈ।
ਪਰ ਜੇਕਰ ਹਾਦਸਾ ਜਸਵੀਰ ਸਿੰਘ ਦੀ ਲਾਪ੍ਰਵਾਹੀ ਨਾਲ ਵਾਪਰਿਆ ਹੋਇਆ, ਤਾਂ ਉਸ ਨੂੰ ਚਾਰਜਸ਼ੀਟ ਕੀਤਾ ਜਾ ਸਕਦਾ ਹੈ। ਜਸਵੀਰ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਸਪਤਾਲ ਤੋਂ ਛੁੱਟੀ ਉਪਰੰਤ ਉਸ ਤੋਂ ਪੁੱਛਗਿੱਛ ਕੀਤੀ ਗਈ ਹੈ। ਇਸ ਹਾਦਸੇ ਕਾਰਨ ਭੀੜ-ਭੜੱਕੇ ਤੇ ਟਰੈਫਿਕ ਵਾਲਾ ਇਹ ਹਾਈਵੇ 9 ਘੰਟੇ ਬੰਦ ਰਿਹਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article