PUNJABMAILUSA.COM

ਪੰਜਾਬੀ ਨੌਜਵਾਨ ਜਸਕੀਰਤ ਸਿੱਧੂ ਨੇ ਸਸਕੈਚਵਨ ਅਦਾਲਤ ‘ਚ ਦੋਸ਼ ਕਬੂਲੇ

ਪੰਜਾਬੀ ਨੌਜਵਾਨ ਜਸਕੀਰਤ ਸਿੱਧੂ ਨੇ ਸਸਕੈਚਵਨ ਅਦਾਲਤ ‘ਚ ਦੋਸ਼ ਕਬੂਲੇ

ਪੰਜਾਬੀ ਨੌਜਵਾਨ ਜਸਕੀਰਤ ਸਿੱਧੂ ਨੇ ਸਸਕੈਚਵਨ ਅਦਾਲਤ ‘ਚ ਦੋਸ਼ ਕਬੂਲੇ
January 10
17:24 2019

ਮਾਮਲਾ ਸੜਕ ਹਾਦਸੇ ‘ਚ 16 ਜੂਨੀਅਰ ਹਾਕੀ ਖਿਡਾਰੀਆਂ ਦੀ ਮੌਤ ਦਾ
* ਹੋ ਸਕਦੀ ਹੈ 10 ਤੋਂ 14 ਸਾਲ ਦੀ ਕੈਦ, ਡਿਪੋਰਟ ਵੀ ਕੀਤਾ ਜਾ ਸਕਦੈ

ਕੈਲਗਰੀ, 10 ਜਨਵਰੀ (ਪੰਜਾਬ ਮੇਲ)-ਪਿਛਲੇ ਸਾਲ ਸਸਕੈਚਵਨ ‘ਚ ਇਕ ਸੜਕ ਹਾਦਸੇ ਦੌਰਾਨ 16 ਜੂਨੀਅਰ ਹਾਕੀ ਖਿਡਾਰੀਆਂ ਦੀ ਮੌਤ ਹੋ ਗਈ ਸੀ, ਦੇ ਦੋਸ਼ ਪੰਜਾਬੀ ਨੌਜਵਾਨ ਜਸਕੀਰਤ ਸਿੱਧੂ ਨੇ ਸਸਕੈਚਵਨ ਅਦਾਲਤ ‘ਚ ਕਬੂਲ ਲਏ ਹਨ।
ਇਹ ਹਾਦਸਾ ਪਿਛਲੇ ਸਾਲ 6 ਅਪ੍ਰੈਲ , 2018 ਨੂੰ ਸਸਕੈਚਵਨ ‘ਚ ਵਾਪਰਿਆ ਸੀ, ਜਿਸ ‘ਚ 16 ਖਿਡਾਰੀਆਂ ਦੀ ਮੌਤ ਹੋ ਗਈ ਸੀ ਤੇ 13 ਹੋਰ ਲੋਕ ਜ਼ਖ਼ਮੀ ਹੋ ਗਏ ਸਨ। ਇਹ ਹਾਦਸਾ ਟਰੱਕ ਤੇ ਬੱਸ ਦੀ ਟੱਕਰ ਕਾਰਨ ਵਾਪਰਿਆ ਸੀ। ਟਰੱਕ ਚਾਲਕ ਜਸਕੀਰਤ ਸਿੱਧੂ ਨੂੰ ਇਸ ਸਾਰੇ ਹਾਦਸੇ ਦਾ ਦੋਸ਼ੀ ਮੰਨਿਆ ਜਾ ਰਿਹਾ ਸੀ, ਜਿਸ ਨੇ ਸਸਕੈਚਵਨ ਅਦਾਲਤ ‘ਚ ਸਾਰੇ ਦੋਸ਼ਾਂ ਨੂੰ ਕਬੂਲ ਕਰ ਲਿਆ। ਸਜ਼ਾ 28 ਜਨਵਰੀ ਨੂੰ ਸੁਣਾਈ ਜਾਣੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਜਸਕੀਰਤ ਨੂੰ 10 ਤੋਂ 14 ਸਾਲ ਦੀ ਸਜ਼ਾ ਸੁਣਾਈ ਜਾ ਸਕਦੀ ਹੈ ਤੇ ਨਾਲ ਹੀ ਉਸ ਨੂੰ ਡਿਪੋਰਟ ਵੀ ਕੀਤਾ ਜਾ ਸਕਦਾ ਹੈ। ਵਰਣਨਯੋਗ ਹੈ ਕਿ ਜਦੋਂ ਹਾਦਸੇ ਦੇ ਮਾਮਲੇ ਵਿਚ ਟਰੱਕ ਡਰਾਈਵਰ ਜਸਕੀਰਤ ਸਿੱਧੂ ਨੂੰ ਸਾਰੇ ਦੋਸ਼ਾਂ ਲਈ ਕਸੂਰਵਾਰ ਠਹਿਰਾਇਆ ਜਾ ਰਿਹਾ ਸੀ ਤਾਂ ਹਾਦਸੇ ਵਿਚ ਆਪਣੇ 18 ਸਾਲਾ ਲੜਕੇ ਨੂੰ ਗੁਆਉਣ ਵਾਲਾ ਸਕੌਟ ਥਾਮਸ ਉੱਥੇ ਹੀ ਬੈਠਾ ਸੀ। ਸਕੌਟ ਥਾਮਸ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਇਹ ਚਾਹੁੰਦੇ ਸਨ ਕਿ ਟਰੱਕ ਡਰਾਈਵਰ ਇਸ ਹਾਦਸੇ ਦੀ ਜ਼ਿੰਮੇਵਾਰੀ ਲਵੇ। ਉਨ੍ਹਾਂ ਨੂੰ ਹੁਣ ਰਾਹਤ ਮਿਲੀ ਹੈ ਕਿ ਇਹ ਮਾਮਲਾ ਕਸੂਰਵਾਰ ਨੂੰ ਸਜ਼ਾ ਦੇਣ ਵੱਲ ਵਧ ਰਿਹਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਚਿੰਤਾ ਨਹੀਂ ਹੈ ਕਿ ਜਸਕੀਰਤ ਸਿੰਘ ਸਿੱਧੂ ਨੂੰ ਲੰਮੇ ਸਮੇਂ ਲਈ ਸਜ਼ਾ ਹੁੰਦੀ ਹੈ ਜਾਂ ਥੋੜ੍ਹੇ ਸਮੇਂ ਲਈ। ਉਹ ਕਸੂਰਵਾਰ ਹੈ ਤੇ ਉਸ ਨੇ ਇਹ ਮੰਨਿਆ ਵੀ ਹੈ, ਬਸ ਇਹੋ ਉਨ੍ਹਾਂ ਨੇ ਸੁਣਨਾ ਸੀ।
ਜਸਕੀਰਤ ਜਿਸ ਆਦੇਸ਼ ਦਿਓਲ ਟਰੱਕਿੰਗ ਕੰਪਨੀ ਦਾ ਟਰੱਕ ਚਲਾ ਰਿਹਾ ਸੀ, ਉਸ ਦੇ ਮਾਲਕ ਨੂੰ ਵੀ ਅਦਾਲਤ ਨੇ ਫ਼ਰਵਰੀ ਮਹੀਨੇ ਪੇਸ਼ ਹੋਣ ਲਈ ਕਿਹਾ ਹੈ। ਇਸ ਹਾਦਸੇ ਨੂੰ ਕੈਨੇਡਾ ਸਰਕਾਰ ਨੇ ਕਾਫ਼ੀ ਗੰਭੀਰਤਾ ਨਾਲ ਲੈਂਦਿਆਂ ਟਰੈਫਿਕ ਨਿਯਮਾਂ ਤੇ ਲਾਇਸੈਂਸ ਦੇਣ ਦੇ ਨਿਯਮਾਂ ‘ਚ ਕਾਫ਼ੀ ਵੱਡੇ ਬਦਲਾਅ ਕੀਤੇ ਹਨ, ਜਿਸ ਕਾਰਨ ਹੁਣ ਲਾਇਸੈਂਸ ਲੈਣ ਦੀ ਪ੍ਰਕਿਰਿਆ ਨੂੰ ਵੀ ਕਾਫ਼ੀ ਔਖਾ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਜਸਕੀਰਤ ਸਿੰਘ ਸਿੱਧੂ ਸਾਲ 2013 ‘ਚ ਕੈਨੇਡਾ ਪੜ੍ਹਨ ਲਈ ਆਇਆ ਸੀ। ਕੈਲਗਰੀ ਦੇ ਬੋਅ-ਵੈਲੀ ਕਾਲਜ ‘ਚ ਉਸ ਨੇ ਬਿਜ਼ਨੈੱਸ ਐਡਮਨਿਸਟ੍ਰੇਸ਼ਨ ਦਾ ਡਿਪਲੋਮਾ ਲਿਆ। ਇਸ ਮਗਰੋਂ ਉਸ ਨੇ ਕੈਨੇਡਾ ਦੀ ਪਰਮਾਨੈਂਟ ਰੈਜ਼ੀਡੈਂਸੀ ਹਾਸਲ ਕੀਤੀ। ਹਾਦਸੇ ਤੋਂ ਕੁਝ ਸਮਾਂ ਪਹਿਲਾਂ ਹੀ ਉਸ ਨੇ ਆਦੇਸ਼ ਦਿਓਲ ਟਰੱਕਿੰਗ ਕੰਪਨੀ ਦਾ ਟਰੱਕ ਚਲਾਉਣਾ ਸ਼ੁਰੂ ਕੀਤਾ ਸੀ।
ਅਦਾਲਤ ਵਿਚ ਜੱਜ ਸਾਹਮਣੇ ਖੜ੍ਹੇ ਹੋ ਕੇ ਸਿੱਧੂ ਨੇ ਆਖਿਆ ਕਿ ਉਹ ਆਪਣੀ ਗਲਤੀ ਮੰਨਦਾ ਹੈ। ਉਸ ਉੱਤੇ 16 ਮਾਮਲਿਆਂ ਵਿਚ ਖਤਰਨਾਕ ਡਰਾਈਵਿੰਗ ਕਰਨ, ਜਿਸ ਕਾਰਨ 16 ਖਿਡਾਰੀਆਂ ਦੀ ਮੌਤ ਹੋਈ ਅਤੇ 13 ਮਾਮਲਿਆਂ ਵਿਚ ਸਰੀਰਕ ਨੁਕਸਾਨ ਪਹੁੰਚਾਉਣ ਦਾ ਦੋਸ਼ ਸੀ।
ਅਦਾਲਤ ਵਿਚੋਂ ਬਾਹਰ ਨਿਕਲਣ ਸਮੇਂ ਜਸਕੀਰਤ ਦਾ ਸਿਰ ਝੁਕਿਆ ਹੋਇਆ ਸੀ ਤੇ ਉਹ ਆਪਣੇ ਵਕੀਲ ਦੇ ਨੇੜੇ ਖੜ੍ਹਾ ਸੀ। ਉਸ ਦੇ ਵਕੀਲ ਮਾਰਕ ਬ੍ਰੇਅਫੋਰਡ ਨੇ ਦੱਸਿਆ ਕਿ ਜਸਕੀਰਤ ਸਿੱਧੂ ਨੇ ਉਨ੍ਹਾਂ ਨੂੰ ਆਖਿਆ ਕਿ ਉਹ ਨਾ ਤਾਂ ਹਾਲਾਤ ਨੂੰ ਹੋਰ ਵਿਗਾੜਨਾ ਚਾਹੁੰਦਾ ਹੈ ਅਤੇ ਨਾ ਹੀ ਇਸ ਨੂੰ ਸੁਧਾਰ ਸਕਦਾ ਹੈ, ਇਸ ਲਈ ਉਹ ਸੁਣਵਾਈ ਵਿਚ ਨਹੀਂ ਪੈਣਾ ਚਾਹੁੰਦਾ। ਉਹ ਆਪਣੀ ਗਲਤੀ ਮੰਨਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article