ਪੰਜਾਬੀ ਨੌਜਵਾਨ ਦੀ ਇਟਲੀ ‘ਚ ਮੌਤ

64
Share

ਹੁਸ਼ਿਆਰਪੁਰ, 15 ਨਵੰਬਰ (ਪੰਜਾਬ ਮੇਲ)- ਹੁਸ਼ਿਆਰਪੁਰ ਦੇ ਉੱਪ ਮੰਡਲ ਮੁਕੇਰੀਆਂ ‘ਚ ਪੈਂਦੇ ਪਿੰਡ ਉਮਰਪੁਰ ਦੇ ਨੌਜਵਾਨ ਦੀ ਇਟਲੀ ‘ਚ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ 31 ਸਾਲਾ ਅਜੀਤ ਸਿੰਘ ਪਿਛਲੇ ਲਗਭਗ 7 ਸਾਲ ਤੋਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ ਹੋਇਆ ਸੀ ਅਤੇ ਉਹ ਮਾਰਚ ਮਹੀਨੇ ਲਾਕਡਾਊਨ ਤੋਂ ਪਹਿਲਾਂ ਘਰ ਛੁੱਟੀ ਆਇਆ ਹੋਇਆ ਸੀ। ਅਜੇ ਉਸ ਨੂੰ ਘਰੋਂ ਛੁੱਟੀ ਕੱਟ ਕੇ ਇਟਲੀ ਵਾਪਸ ਗਏ ਨੂੰ ਦੋ ਮਹੀਨੇ ਹੀ ਹੋਏ ਸਨ ਕਿ ਉੱਥੇ ਉਸ ਨੂੰ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਉਪਰੰਤ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ 6 ਸਾਲ ਦਾ ਲੜਕਾ, 4 ਸਾਲ ਦੀ ਲੜਕੀ, ਪਤਨੀ ਅਤੇ ਮਾਤਾ-ਪਿਤਾ ਨੂੰ ਰੋਂਦੇ ਕੁਰਲਾਉਂਦੇ ਛੱਡ ਗਿਆ। ਮ੍ਰਿਤਕ ਨੌਜਵਾਨ ਦੀ ਦੇਹ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Share