PUNJABMAILUSA.COM

ਪੰਜਾਬੀ ਨੌਜਵਾਨ ਸਾਊਦੀ ਅਰਬ ਦੀ ਜੇਲ੍ਹ ‘ਚ ਬੰਦ; ਲੜ ਰਿਹੈ ਜ਼ਿੰਦਗੀ ਤੇ ਮੌਤ ਦੀ ਜੰਗ!

ਪੰਜਾਬੀ ਨੌਜਵਾਨ ਸਾਊਦੀ ਅਰਬ ਦੀ ਜੇਲ੍ਹ ‘ਚ ਬੰਦ; ਲੜ ਰਿਹੈ ਜ਼ਿੰਦਗੀ ਤੇ ਮੌਤ ਦੀ ਜੰਗ!

ਪੰਜਾਬੀ ਨੌਜਵਾਨ ਸਾਊਦੀ ਅਰਬ ਦੀ ਜੇਲ੍ਹ ‘ਚ ਬੰਦ; ਲੜ ਰਿਹੈ ਜ਼ਿੰਦਗੀ ਤੇ ਮੌਤ ਦੀ ਜੰਗ!
December 02
16:45 2019

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਪੰਜਾਬ ਮੇਲ)- ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਮੱਲ੍ਹਣ ਦਾ ਨੌਜਵਾਨ ਬਲਵਿੰਦਰ ਸਿੰਘ ਸਾਊਦੀ ਅਰਬ ਦੇ ਅਲਹੇਰ ਦੀ ਜੇਲ ‘ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਜੇਕਰ ਬਲੱਡ ਮਨੀ ਨਾ ਭਰੀ ਗਈ ਤਾਂ ਪੰਜਾਬੀ ਨੌਜਵਾਨ ਦਾ ਸਿਰ ਕਲਮ ਕਰ ਦਿੱਤਾ ਜਾਵੇਗਾ। ਦਰਅਸਲ ਬਲਵਿੰਦਰ ਸਿੰਘ 11 ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਭਾਲ ‘ਚ ਸਾਊਦੀ ਅਰਬ ਗਿਆ ਪਰ ਉਸ ਨੇ ਸ਼ਾਇਦ ਕਦੇ ਸੋਚਿਆ ਨਹੀਂ ਹੋਵੇਗਾ ਕਿ ਸੁਨਿਹਰੇ ਭਵਿੱਖ ਦਾ ਸੁਪਨਾ ਉਸ ਨੂੰ ਇਸ ਕਦਰ ਮਹਿੰਗਾ ਪਵੇਗਾ। ਇਕ ਕਤਲ ਕੇਸ ‘ਚ ਕਰੀਬ 7 ਸਾਲਾਂ ਤੋਂ ਅਲਹੇਰ ਦੀ ਜੇਲ ‘ਚ ਬੰਦ ਬਲਵਿੰਦਰ ਨੂੰ ਸਜਾਏ ਮੌਤ ਜਾਂ ਫਿਰ ਬਲੱਡ ਮਨੀ ਜੋ ਕਿ 90 ਲੱਖ ਰੁਪਏ ਦੇ ਕਰੀਬ ਬਣਦੀ ਹੈ, ਮੰਗੀ ਗਈ ਹੈ। ਦੂਜੇ ਪਾਸੇ ਬਲਵਿੰਦਰ ਦੀ ਵਿਧਵਾ ਮਾਂ ਲਈ ਇੰਨੀ ਵੱਡੀ ਰਕਮ ਇਕੱਠੀ ਕਰ ਸਕਣਾ ਸੰਭਵ ਨਹੀਂ ਹੈ।
ਬਲਵਿੰਦਰ ਸਿੰਘ ਦਾ ਪਰਿਵਾਰ ਵੀ ਗਰੀਬੀ ਵਿਚ ਡੁੱਬਾ ਪਿਆ ਹੈ। ਪੁੱਤ ਨੂੰ ਮੁੜ ਮਿਲਣ ਲਈ ਤਰਸ ਰਹੀ ਬਿਮਾਰ ਅਤੇ ਇਕੱਲੀ ਮਾਂ ਦੇ ਪੱਲੇ ਲਾਚਾਰੀ ਤੋਂ ਸਿਵਾਏ ਕੁਝ ਨਹੀਂ ਹੈ। ਬਲਵਿੰਦਰ ਦੇ ਗਮ ‘ਚ ਉਸਦੇ ਪਿਤਾ ਦਾ ਵੀ ਦਿਹਾਂਤ ਹੋ ਗਿਆ। ਇਕ ਵੱਡਾ ਭਰਾ ਡਰਾਈਵਰੀ ਕਰਦਾ ਹੈ, ਜਿਸ ਨਾਲ ਘਰ ਦਾ ਤੋਰੀ-ਫੁਲਕਾ ਚੱਲਦਾ ਹੈ। ਬਲਵਿੰਦਰ ਦੀ ਮਾਤਾ ਅਤੇ ਰਿਸ਼ਤੇਦਾਰਾਂ ਨੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਮਦਦ ਲਈ ਗੁਹਾਰ ਲਗਾਈ ਹੈ।
ਉਧਰ ਬਲਵਿੰਦਰ ਸਿੰਘ ਨੇ ਫੋਨ ‘ਤੇ ਗੱਲ ਕਰਦਿਆਂ ਦੱਸਿਆ ਕਿ ਕਿਵੇਂ ਉਹ ਕਤਲ ਕੇਸ ‘ਚ ਫਸ ਗਿਆ। ਬਲਵਿੰਦਰ ਨੇ ਫੋਨ ‘ਤੇ ਆਪਣੀ ਦਾਸਤਾਂ ਸੁਣਾਉਂਦਿਆਂ ਦੱਸਿਆ ਕਿ ਉਹ ਪੰਜਾਬੀ ਮੁੰਡੇ ਜਿਸ ਵਰਕਸ਼ਾਪ ਵਿਚ ਕੰਮ ਕਰਦੇ ਸਨ, ਉਥੇ ਮਿਸਰ ਦਾ ਇਕ ਵਿਅਕਤੀ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਇਕ ਦਿਨ ਉਸ ਨਾਲ ਪੰਜਾਬੀ ਮੁੰਡਿਆਂ ਦੀ ਲੜਾਈ ਹੋ ਗਈ ਤਾਂ ਉਸਨੇ ਬਲਵਿੰਦਰ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਬਲਵਿੰਦਰ ਸਿੰਘ ਅਤੇ ਉਸਦੇ ਸਾਥੀ ਨੇ ਬਚਾਅ ਕਰਦਿਆਂ ਉਸ ਵਿਅਕਤੀ ‘ਤੇ ਸੋਟੀ ਨਾਲ ਵਾਰ ਕੀਤਾ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਇਸ ਦੌਰਾਨ ਉਨ੍ਹਾਂ ਕੰਪਨੀ ਮਾਲਕ ਨੂੰ ਬੁਲਾਇਆ ਅਤੇ ਉਕਤ ਵਿਅਕਤੀ ਨੂੰ ਹਸਪਤਾਲ ‘ਚ ਭਰਤੀ ਕਰਵਾ ਦਿੱਤਾ।
ਬਲਵਿੰਦਰ ਅਤੇ ਉਸਦੇ ਸਾਥੀ ਜਲੰਧਰ ਵਾਸੀ ਜਤਿੰਦਰ ਨੂੰ ਪੁਲਿਸ ਕੁੱਟਮਾਰ ਦੇ ਦੋਸ਼ ‘ਚ ਜੇਲ ‘ਚ ਲੈ ਗਈ ਅਤੇ ਕੁੱਟਮਾਰ ਦੋਵਾਂ ਨੂੰ ਪੰਜ ਸਾਲ ਜੇਲ ‘ਚ ਰੱਖਿਆ ਗਿਆ। ਪੰਜ ਸਾਲ ਬਾਅਦ ਬਲਵਿੰਦਰ ਨੂੰ ਦੱਸਿਆ ਗਿਆ ਕਿ ਮਿਸਰ ਦੇ ਉਕਤ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਉਸ ਦੇ ਪਰਿਵਾਰ ਨਾਲ ਸਮਝੌਤਾ ਕੀਤਾ ਜਾਵੇ ਨਹੀਂ ਤਾਂ ਉਸ ਦਾ ਸਿਰ ਕਲਮ ਕਰ ਦਿੱਤਾ ਜਾਵੇਗਾ। ਬਲਵਿੰਦਰ ਅਨੁਸਾਰ ਮ੍ਰਿਤਕ ਵਿਅਕਤੀ ਦੇ ਵਾਰਸ ਕਰੀਬ 90 ਲੱਖ ਰੁਪਏ ਬਲੱਡ ਮਨੀ ਦੀ ਮੰਗ ਕਰ ਰਹੇ ਹਨ। ਜੇਕਰ ਉਹ ਉਚ ਅਦਾਲਤ ਵਿਚ ਵੀ ਅਪੀਲ ਕਰਦਾ ਹੈ ਤਾਂ ਵੀ ਵੱਧ ਤੋਂ ਵੱਧ ਦੋ ਮਹੀਨੇ ਦਾ ਸਮਾਂ ਮਿਲੇਗਾ। ਬਲਵਿੰਦਰ ਦਾ ਦੋਸ਼ ਹੈ ਕਿ ਭਾਰਤੀ ਅੰਬੈਸੀ ‘ਚ ਵੀ ਉਸਦੀ ਕੋਈ ਸੁਣਵਾਈ ਨਹੀਂ ਹੋ ਰਹੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article