PUNJABMAILUSA.COM

ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬੀ ‘ਚ ਕੰਪਿਊਟਰ ਦੀ ਸਿੱਖਿਆ ਦੇਣ ਲਈ ਸ਼ੁਰੂ ਕੀਤੇ ਯਤਨਾਂ ਦੇ ਸਾਰਥਿਕ ਸਿੱਟੇ ਨਿਕਲਣਗੇ : ਅਜੈਬ ਸਿੰਘ ਚੱਠਾ

November 26
16:52 2017

ਪਟਿਆਲਾ, 26 ਨਵੰਬਰ (ਰਘਬੀਰ ਸਿੰਘ ਕਾਹਲੋਂ/ਪੰਜਾਬ ਮੇਲ)- ਪੰਜਾਬੀਆਂ ਵਿਚ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਕੈਨੇਡਾ ਦੀ ਪ੍ਰਸਿੱਧ ਪੰਜਾਬੀ ਸਖਸ਼ੀਅਤ ਅਜੈਬ ਸਿੰਘ ਚੱਠਾ ਨੇ ਕਿਹਾ ਹੈ ਕਿ ਪੰਜਾਬੀ ਯੂਨੀਵਰਸਿਟੀ ਵਲੋਂ ਪੰਜਾਬੀ ਭਾਸ਼ਾ ਵਿਚ ਕੰਪਿਊਟਰ ਦੀ ਜਾਣਕਾਰੀ ਮੁਹਈਆ ਕਰਵਾਉਣ ਅਤੇ ਪੰਜਾਬੀ ਵਿਚ ਕੰਪਿਊਟਰ ਚਲਾਉਣ ਲਈ ਜੋ ਕੰਮ ਕੀਤਾ ਜਾ ਰਿਹਾ ਹੈ, ਉਹ ਬਹੁਤ ਹੀ ਸਲਾਹੁਣਯੋਗ ਹੈ। ਉਨ੍ਹਾਂ ਨੇ ਕਿਹਾ ਕਿ ਇਸਦੇ ਬਹੁਤ ਹੀ ਸਾਰਥਿਕ ਸਿੱਟੇ ਨਿਕਲਣਗੇ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਵਲੋਂ ਕੰਪਿਊਟਰ ਬਾਰੇ ਕਰਵਾਈ ਜਾ ਰਹੀ ਵਰਕਸ਼ਾਪ ਦਾ ਉਦਘਾਟਨ ਕਰਨ ਪਿਛੋਂ ਸੰਬੋਧਨ ਕਰਦਿਆਂ ਸ੍ਰ ਅਜੈਬ ਸਿੰਘ ਚੱਠਾ ਨੇ ਕਿਹਾ ਕਿ ਤਕਨਾਲੋਜੀ ਦੇ ਵਿਕਾਸ ਦੇ ਨਾਲ ਨਾਲ ਸਾਨੂੰ ਹਰ ਵਿਅਕਤੀ ਨੂੰ ਅੱਪਡੇਟ ਹੋਣਾ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਕੰਪਿਊਟਰ ਦੇ ਯੁੱਗ ਵਿਚ ਜਿੰਨਾ ਵਿਕਾਸ ਹੋ ਚੁੱਕਾ ਹੈ, ਉਸ ਮੁਤਾਬਿਕ ਪੰਜਾਬੀ ਭਾਸ਼ਾ ਅਜੇ ਕਾਫੀ ਪਿੱਛੇ ਹੈ। ਹੁਣ ਪੰਜਾਬੀ ਯੂਨੀਵਰਸਿਟੀ ਵਲੋਂ ਸ. ਰਾਜਵਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬੀ ਵਿਚ ਕੰਪਿਊਟਰ ਚਲਾਉਣ ਅਤੇ ਪੰਜਾਬੀ ਵਿਚ ਕੰਪਿਊਟਰ ਦੀ ਜਾਣਕਾਰੀ ਮੁਹਈਆ ਕਰਵਾਉਣ ਦੀ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਇਹ ਬਹੁਤ ਹੀ ਸਲਾਹੁਣਯੋਗ ਹੈ। ਇਸ ਨਾਲ ਪੰਜਾਬੀ ਭਾਸ਼ਾ ਹਰ ਪੱਖੋਂ ਪ੍ਰਫੁੱਲਿਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੂੰ ਪੰਜਾਬੀ ਵਿਚ ਹਰ ਤਰਾਂ ਦਾ ਗਿਆਨ ਮੁਹਈਆ ਕਰਵਾਉਣਾ ਬਹੁਤ ਹੀ ਲਾਜ਼ਮੀ ਹੈ। ਉਨ੍ਹਾਂ ਨੇ ਦੱਸਿਆ ਕਿ ਕੈਨੇਡਾ ਵਿਚ ਉਨ੍ਹਾਂ ਨੇ ਪੰਜਾਬੀ ਦੇ ਵਿਕਾਸ ਲਈ ਹੀ ਵਿਸ਼ਵ ਪੰਜਾਬੀ ਕਾਨਫਰੰਸ ਕਰਵਾਈ ਜਾਂਦੀ ਹੈ, ਜਿਸ ਨੂੰ ਦੁਨੀਆਂ ਭਰ ਵਿਚੋਂ ਬਹੁਤ ਜ਼ਿਆਦਾ ਸਹਿਯੋਗ ਮਿਲਦਾ ਹੈ। ਹੁਣ ਪੰਜਾਬ ਦੇ ਸਾਰੇ ਸਕੂਲੀ ਵਿਦਿਆਰਥੀਆਂ ਨੂੰ ਨੈਤਿਕਤਾ ਦੀ ਪੜ੍ਹਾਈ ਸ਼ੁਰੂ ਕਰਵਾਉਣ ਲਈ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਨੈਤਿਕਤਾ ਦੀ ਪੜ੍ਹਾਈ ਸ਼ੁਰੂ ਕਰਵਾਉਣ ਲਈ ਹਰ ਸੰਸਥਾ ਨੂੰ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਪ੍ਰੋ. ਸਤੀਸ਼ ਕੁਮਾਰ ਵਰਮਾਂ ਨੇ ਵੀ ਕੰਪਿਊਟਰ ਦੀ ਸਿੱਖਿਆ ਦੇ ਹਾਂ ਪੱਖੀ ਅਤੇ ਨਾਂਹ ਪੱਖੀ ਪ੍ਰਭਾਵਾਂ ਬਾਰੇ ਚਰਚਾ ਕੀਤੀ। ਪੰਜਾਬੀ ਪੀਡੀਆ ਦੇ ਮੁਖੀ ਰਾਜਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਮਰੀਕਾ ਵਿਚ ਪੰਜਾਬੀ ਸਭਿਆਚਾਰ ਅਤੇ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਸਖਸ਼ੀਅਤ ਬਲਵਿੰਦਰ ਸਿੰਘ ਚੱਠਾ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article