PUNJABMAILUSA.COM

ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ

ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ

ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ
January 14
09:19 2018

ਬਰੈਂਪਟਨ, 14 ਜਨਵਰੀ (ਪੰਜਾਬ ਮੇਲ)- ਬਰੈਂਪਟਨ ‘ਚ ਇਕ 29 ਸਾਲਾ ਪੰਜਾਬੀ ਦਲਵਿੰਦਰ ਸਿੰਘ ਨੇ ਆਪਣੀ ਪਤਨੀ ਅਤੇ ਸੱਸ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੀਲ ਪੁਲਿਸ ਨੇ ਦਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ’ਤੇ ‘ਸੈਕਿੰਡ ਡਿਗਰੀ ਮਰਡਰ’ ਦੇ ਚਾਰਜ ਲਾਏ ਹਨ। ਦੱਸ ਦੇਈਏ ਕਿ ਮ੍ਰਿਤਕ ਬਲਜੀਤ ਕੌਰ (32 ਸਾਲਾ) 2007 ਵਿਚ ਕੈਨੇਡਾ ਗਈ ਸੀ ਅਤੇ ਕਰੀਬ ਦੋ ਸਾਲ ਪਹਿਲਾਂ ਹੀ ਉਸਦਾ ਵਿਆਹ ਜਲੰਧਰ ਦੇ ਪਿੰਡ ਸਮਰਾਵਾਂ ਦੇ ਰਹਿਣ ਵਾਲੇ ਦਲਵਿੰਦਰ ਸਿੰਘ ਨਾਲ ਹੋਇਆ ਸੀ ਅਤੇ ਉਨ੍ਹਾਂ ਦਾ ਇਕ ਅੱਠ ਮਹੀਨਿਆਂ ਦਾ ਪੁੱਤਰ ਵੀ ਹੈ। ਦੋ ਸਾਲ ਪਹਿਲਾਂ ਹੀ ਬਲਜੀਤ ਕੌਰ ਦੇ ਪਿਤਾ ਸਰਪੰਚ ਸਿੰਘ ਅਤੇ ਉਸ ਦੀ ਮਾਤਾ ਅਵਤਾਰ ਕੌਰ ਵੀ ਆਪਣੀ ਧੀ ਬਲਜੀਤ ਕੌਰ ਕੋਲ ਕੈਨੇਡਾ ਚਲੇ ਗਏ ਅਤੇ ਉਥੇ ਹੀ ਰਹਿਣ ਲੱਗੇ। ਹਰ ਘਰ ਦੀ ਤਰ੍ਹਾਂ ਉਨ੍ਹਾਂ ਦੇ ਘਰ ਵੀ ਲੜਾਈ-ਝਗੜਾ ਚਲਦਾ ਰਹਿੰਦਾ ਸੀ, ਪਰ ਇਹ ਲੜਾਈ-ਝਗੜਾ ਐਨਾ ਵੱਧ ਗਿਆ ਕਿ ਬੀਤੇ ਦਿਨ ਬਲਜੀਤ ਦੇ ਪਤੀ ਦਲਵਿੰਦਰ ਸਿੰਘ ਨੇ ਆਪਣੀ ਪਤਨੀ ਅਤੇ ਸੱਸ ਅਵਤਾਰ ਕੌਰ ਦਾ ਚਾਕੂ ਮਾਰਕੇ ਕਤਲ ਕਰ ਦਿੱਤਾ।
ਦੋਵੇਂ ਮ੍ਰਿਤਕਾਂ ਪੰਜਾਬ ਦੇ ਸ਼ਹਿਰ ਨਵਾਂਸ਼ਹਿਰ ਦੇ ਪਿੰਡ ਛੋਕਰਾਂ ਦੀਆਂ ਵਾਸੀ ਸਨ। ਪੰਜਾਬ ਰਹਿੰਦੇ ਮ੍ਰਿਤਕ ਅਵਤਾਰ ਕੌਰ ਦੇ ਪੁੱਤਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਕੁਲਦੀਪ ਸਿੰਘ ਨੇ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਕਰਕੇ ਇਸ ਘਟਨਾ ਦੀ ਖਬਰ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਦੱਸਿਆ ਕਿ ਜਦੋਂ ਉਹ ਕੰਮ ਤੇ ਗਿਆ ਹੋਇਆ ਸੀ ਤਾਂ ਉਸ ਪਿਛੋਂ ਹੀ ਉਨ੍ਹਾਂ ਦੇ ਜਵਾਈ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਪੁਲਿਸ ਵੱਲੋਂ ਦਿੱਤੀ ਸੂਚਨਾ ਉਪਰੰਤ ਜਦੋਂ ਉਹ ਘਰ ਪਰਤਿਆ ਤਾਂ ਦੋਵਾਂ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਪਈਆਂ ਸਨ। ਜਦੋਂ ਦੋਸ਼ੀ ਇਸ ਵਾਰਦਾਤ ਨੂੰ ਅੰਜਾਮ ਦੇ ਰਿਹਾ ਸੀ ਤਾਂ ਉਨ੍ਹਾਂ ਦਾ ਅੱਠ ਮਹੀਨਿਆਂ ਦਾ ਬੱਚਾ ਵੀ ਘਰ ‘ਚ ਮੌਜੂਦ ਸੀ। ਉਧਰ ਨਵਾਂਸ਼ਹਿਰ ਤੋਂ ਬਲਕਾਰ ਸਿੰਘ ਨੇ ਦੱਸਿਆ ਕਿ ਨਵਾਂਸ਼ਹਿਰ ਸਥਿਤ ਮ੍ਰਿਤਕਾਂ ਦੇ ਘਰ ‘ਚ ਅੱਠ ਮਹੀਨਿਆਂ ਦੇ ਬੱਚੇ ਦੀ ਪਹਿਲੀ ਲੋਹੜੀ ਦੇ ਜਸ਼ਨ ਦੀਆਂ ਤਿਆਰੀਆਂ ਸਨ ਅਤੇ ਉਹ ਜਸ਼ਨ ਉਸ ਸਮੇਂ ਫਿੱਕਾ ਪੈ ਗਿਆ ਜਦੋਂ ਉਨ੍ਹਾਂ ਕੋਲ ਇਹ ਮੰਦਭਾਗੀ ਘਟਨਾ ਪਹੁੰਚੀ। ਉਧਰ ਪੀਲ ਪੁਲਿਸ ਨੇ ਵੀ ਦੱਸਿਆ ਕਿ ਦੋਸ਼ੀ ਦਲਵਿੰਦਰ ਸਿੰਘ ਨੂੰ ਸੈਕਿੰਡ ਡਿਗਰੀ ਮਰਡਰ ਦਾ ਦੋਸ਼ੀ ਕਰਾਰ ਦਿੰਦਿਆਂ ਗ੍ਰਿਫਤਾਰ ਕਰ ਲਿਆ ਹੈ ਅਤੇ ਪੁਲਿਸ ਹੱਤਿਆ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article