PUNJABMAILUSA.COM

ਪੰਜਾਬੀ ਸਾਹਿਤ ਸਭਾ ਗਲਾਸਗੋ ਦੇ ਸਾਲਾਨਾ ਸਮਾਗਮ ‘ਚ ਲੱਗੀਆਂ ਰੌਣਕਾਂ

ਪੰਜਾਬੀ ਸਾਹਿਤ ਸਭਾ ਗਲਾਸਗੋ ਦੇ ਸਾਲਾਨਾ ਸਮਾਗਮ ‘ਚ ਲੱਗੀਆਂ ਰੌਣਕਾਂ

ਪੰਜਾਬੀ ਸਾਹਿਤ ਸਭਾ ਗਲਾਸਗੋ ਦੇ ਸਾਲਾਨਾ ਸਮਾਗਮ ‘ਚ ਲੱਗੀਆਂ ਰੌਣਕਾਂ
May 11
21:55 2018

ਲੰਡਨ, 11 ਮਈ (ਪੰਜਾਬ ਮੇਲ/ਮਨਦੀਪ ਖੁਰਮੀ)- ਸਕਾਟਲੈਂਡ ਵਿੱਚ ਮੋਹਰੀ ਸੰਸਥਾ ਵਜੋਂ ਜਾਣੀ ਜਾਂਦੀ ਪੰਜਾਬੀ ਸਾਹਿਤ ਸਭਾ ਗਲਾਸਗੋ ਵੱਲੋਂ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਜ ਸਾਲ ਤੋਂ ਲੈ ਕੇ ਸੱਠ ਸਾਲ ਦੀ ਉਮਰ ਤੱਕ ਦੇ 70 ਤੋਂ ਵੱਧ ਸਥਾਨਕ ਕਲਾਕਾਰਾਂ ਨੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਬੱਚਿਆਂ ਨੇ ਸ਼ਬਦ ਗਾਇਨ ਨਾਲ ਕੀਤੀ। ਇਸ ਤੋਂ ਇਲਾਵਾ ਇਆਮੀ ਡਾਂਸ ਗਰੁੱਪ (ਐਡਨਬਰਾ), ਲਿਟਲ ਸਟਾਰ ਗਰੁੱਪ, ਬੌਲੀਫੀਟ ਡਾਂਸ ਗਰੁੱਪ ਅਤੇ ਸਕਾਟਲੈਂਡ ਦੇ ਮਸ਼ਹੂਰ ਯਾਦੂਗਰ ਅਫ਼ਜ਼ਲ ਅਜ਼ੀਜ਼ ਵਲੋਂ ਆਪਣੀ ਯਾਦੂ ਦੀ ਕਲਾ ਦੇ ਜੌਹਰ ਵਿਖਾਏ ਗਏ। ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਪੌਲਕਸ਼ੀਲਡ ਦੀਆਂ ਪੰਜਾਬੀ ਅਧਿਆਪਕਾਵਾਂ ਪ੍ਰਭਜੋਤ ਕੌਰ ਅਤੇ ਜਸਪ੍ਰੀਤ ਕੌਰ ਵੱਲੋਂ ਲਿਖਿਆ ਤੇ ਤਿਆਰ ਕਰਵਾਇਆ ਗਿਆ ਪੰਜਾਬੀ ਨਾਟਕ “ਧੀ ਰਾਣੀ“ ਇਸ ਸਮਾਗਮ ਦਾ ਸਿਖਰ ਹੋ ਨਿੱਬੜਿਆ। ਇਸ ਨਾਟਕ ਦੁਆਰਾ ਸਮਾਜ ਵਿਚ ਲੜਕੀਆਂ ਨਾਲ ਹੋ ਰਹੇ ਵਿਤਕਰੇ ਨੂੰ ਬਾਲ ਕਲਾਕਾਰਾਂ ਨੇ ਬਹੁਤ ਹੀ ਕਲਾਤਮਕ ਢੰਗ ਨਾਲ ਪੇਸ਼ ਕੀਤਾ। ਪਾਕਿਸਤਾਨੀ ਗਾਇਕਾ ਸ਼ਮਸ਼ਾਦ ਗਨੀ ਤੇ ਇੰਗਲੈਡ ਤੋਂ ਆਏ ਗਾਇਕ ਰਾਜ ਸੇਖੋਂ ਨੇ ਆਪਣੇ ਸਾਫ ਸੁਥਰੇ ਗੀਤਾਂ ਨਾਲ ਸਰੋਤਿਆਂ ਦੀ ਵਾਹ ਵਾਹ ਖੱਟੀ। ਅਖੀਰ ਵਿਚ “ਮਹਿਕ ਪੰਜਾਬ ਦੀ“ ਗਿੱਧਾ ਗਰੁੱਪ ਦੀਆਂ ਮੁਟਿਆਰਾਂ ਵੱਲੋਂ ਗਿੱਧਾ ਪੇਸ਼ ਕਰਕੇ ਸਮਾਗਮ ਨੂੰ ਸਿਖ਼ਰ ‘ਤੇ ਪਹੁੰਚਾਇਆ। ਮੰਚ ਸੰਚਾਲਨ ਦੇ ਫ਼ਰਜ਼ ਦਿਲਬਾਗ ਸੰਧੂ ਤੇ ਰੂਪਾ ਦਿਲਬਰ ਨੇ ਬਾਖੂਬੀ ਨਿਭਾਇਆ। ਅੰਤ ਵਿੱਚ ਸਭਾ ਦੇ ਪ੍ਰਧਾਨ ਦਿਲਾਵਰ ਸਿੰਘ ਨੇ ਖਚਾ-ਖਚ ਭਰੇ ਹਾਲ ਵਿੱਚ ਕਲਾਕਾਰਾਂ, ਸਰੋਤਿਆਂ ਅਤੇ ਸਾਰੇ ਵਲੰਟੀਅਰਾਂ ਦਾ ਹੁਣ ਤੱਕ ਮਿਲਦੇ ਆ ਰਹੇ ਨਿਰੰਤਰ ਸਹਿਯੋਗ ਦਾ ਧੰਨਵਾਦ ਕਰਦਿਆਂ ਅਗਲੇ ਸਾਲ ਮਿਲਣ ਦਾ ਵਾਅਦਾ ਲਿਆ।

About Author

Punjab Mail USA

Punjab Mail USA

Related Articles

ads

Latest Category Posts

    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article