PUNJABMAILUSA.COM

ਪੰਜਾਬ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਾਂਝੇ ਉਪਰੇਸ਼ਨ ਸਦਕਾ ਕਸ਼ਮੀਰੀ ਅੱਤਵਾਦੀ ਸੰਗਠਨਾ ਨਾਲ ਸਬੰਧਤ ਤਿੰਨ ਵਿਦਿਆਰਥੀ ਗ੍ਰਿਫਤਾਰ ਅਤੇ ਅਸਲਾ ਬਰਾਮਦ

October 11
03:37 2018

ਚੰਡੀਗੜ੍ਹ/ਜਲੰਧਰ, 11 ਅਕਤੂਬਰ (ਪੰਜਾਬ ਮੇਲ)- ਇਕ ਸਾਂਝੇ ਅਪ੍ਰੇਸ਼ਨ ਦੌਰਾਨ ਪੰਜਾਬ ਪੁਲਿਸ ਅਤੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨਜ਼ ਗਰੁੱਪ (ਐਸ.ਓ.ਜੀ) ਨੇ ਮਿਲ ਕੇ ਅੱਜ ਜਲੰਧਰ ਵਿਖੇ ਜੰਮੂ-ਕਸ਼ਮੀਰ ਦੇ ਅੱਤਵਾਦੀ ਸੰਗਠਨ ‘ਅੰਸਾਰ ਗਜ਼ਵਤ-ਉਲ-ਹਿੰਦ’ (ਏ.ਜੀ.ਐਚ) ਨਾਲ ਸਬੰਧਤ ਤਿੰਨ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਦੇ ਜੈਸ਼-ਏ-ਮੁਹੰਮਦ (ਜੇ.ਈ.ਐਮ) ਨਾਲ ਵੀ ਸਬੰਧ ਹਨ ਤੇ ਉਨ੍ਹਾਂ ਤੋਂ ਦੋ ਹਥਿਆਰ ਵੀ ਬਰਾਮਦ ਕੀਤੇ ਹਨ।
ਡੀ ਜੀ ਪੀ ਸੁਰੇਸ਼ ਅਰੋੜਾ ਨੇ ਇਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਜਲੰਧਰ ਦੇ ਸ਼ਾਹਪੁਰ ਵਿਚ ਸਥਿਤ ਸੀ.ਟੀ. ਇੰਸਟੀਚਿਊਟ ਆਫ ਇੰਜੀਨੀਅਰਿੰਗ ਮੈਨੇਜਮੈਂਟ ਅਤੇ ਤਕਨਾਲੋਜੀ ਦੇ ਹੋਸਟਲ ਤੋਂ ਇਨ੍ਹਾਂ ਕਸ਼ਮੀਰੀ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਅੱਜ ਸਵੇਰੇ ਸਾਂਝੀ ਟੀਮ ਵਲੋਂ ਇਸ ਸੰਸਥਾ ਦੇ ਇਕ ਹੋਸਟਲ ‘ਤੇ ਛਾਪਾ ਮਾਰਕੇ ਇਕ ਅਸਾਲਟ ਰਾਈਫਲ ਸਮੇਤ ਦੋ ਹਥਿਆਰ ਬੀ.ਟੇਕ (ਸਿਵਲ) ਦੂਜੇ ਸਮੈਸਟਰ ਦੇ ਵਿਦਿਆਰਥੀ ਜ਼ਾਹੀਦ ਗੁਲਜਾਰ ਪੁੱਤਰ ਗੁਲਜ਼ਾਰ ਅਹਮਦ ਰਾਦਰ ਵਾਸੀ ਰਾਜਪੋਰਾ, ਥਾਣਾ ਅਵਨਤੀਪੁਰਾ, ਸ਼੍ਰੀਨਗਰ (ਜੰਮੂ ਅਤੇ ਕਸ਼ਮੀਰ) ਦੇ ਕਮਰੇ ਵਿਚੋ ਬਾਰਮਦ ਕੀਤੇ ਗਏ। ਜ਼ਾਹਿਦ ਨੂੰ ਮੁਹੰਮਦ ਇੰਦਰੀਸ ਸ਼ਾਹ ਨਾਲ ਗ੍ਰਿਫਤਾਰ ਕੀਤਾ ਗਿਆ ਸੀ ਜੋ ਕਿ ਪੁੱਲਵਾਮਾ ਜੰਮੂ-ਕਸ਼ਮੀਰ ਤੋਂ ਅਤੇ ਯੂਸੁਫ ਰਫੀਕ ਭੱਟ, ਨੂਰਪੁਰਾ, ਪੁੱਲਵਾਮਾ ਜੰਮੂ ਅਤੇ ਕਸ਼ਮੀਰ ਦਾ ਵਾਸੀ ਹੈ।
ਡੀ.ਜੀ.ਪੀ ਨੇ ਕਿਹਾ ਕਿ ਇਹਨਾਂ ਗ੍ਰਿਫਤਾਰੀਆਂ ਨੇ ਜੰਮੂ-ਕਸ਼ਮੀਰ ਅਤੇ ਪੰਜਾਬ ਵਿਚ ਸਰਗਰਮ ਹੋ ਰਹੀਆਂ ਅੱਤਵਾਦੀ ਜਥੇਬੰਦੀਆਂ/ਵਿਅਕਤੀਆਂ ਦੀ ਮੌਜੂਦਗੀ ਅਤੇ ਗਤੀਵਿਧੀਆਂ ਦੀ ਪੁਸ਼ਟੀ ਕੀਤੀ ਹੈ।
ਇਸ ਸਬੰਧੀ ਕੇਸ (ਐਫ.ਆਈ.ਆਰ. ਨੰਬਰ 166 ਮਿਤੀ 10.10.18, ਧਾਰਾ 121, 121-ਏ, 120-ਆਈ.ਪੀ.ਸੀ. ਅਤੇ 25/54/59 ਆਰਮਜ਼ ਐਕਟ, 3/4/5 ਵਿਸਫੋਟਕ ਐਕਟ, 10/13/17/18/ 18-ਬੀ /20/38/39/40 ਗ਼ੈਰਕਾਨੂੰਨੀ ਪ੍ਰੀਵੈਨਸ਼ਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਜਲੰਧਰ ਸਥਿਤ ਸਦਰ ਥਾਣੇ ਵਿਖੇ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਪੜਤਾਲ ਜਾਰੀ ਹੈ ਅਤੇ ਪੰਜਾਬ ਪੁਲਿਸ ਜੰਮੂ-ਕਸ਼ਮੀਰ ਪੁਲੀਸ ਨਾਲ ਮਿਲ ਕੇ ਜਾਂਚ ਕਰ ਰਹੀ ਹੈ ਤਾਂ ਕਿ ਪੰਜਾਬ ਅਤੇ ਜੰਮੂ-ਕਸ਼ਮੀਰ ਵਿਚ ਇਨ੍ਹਾਂ ਅੱਤਵਾਦੀ ਸੰਗਠਨਾਂ/ਵਿਅਕਤੀਆਂ ਦੁਆਰਾ ਤਿਆਰ ਕੀਤੀ ਸਾਰੀ ਸਾਜ਼ਿਸ਼ ਅਤੇ ਨੈਟਵਰਕ ਨੂੰ ਖਤਮ ਕੀਤਾ ਜਾ ਸਕੇ।
ਡੀ.ਜੀ.ਪੀ ਨੇ ਕਿਹਾ ਕਿ ਏ.ਜੀ.ਐਚ ਨਾਲ ਸਬੰਧਤ ਅੱਤਵਾਦੀ ਗਰੁੱਪ ਦੀ ਮੌਜੂਦਗੀ ਅਤੇ ਜਲੰਧਰ ਵਿਚ ਹਥਿਆਰਾਂ ਦੀ ਪ੍ਰਾਪਤੀ ਭਾਰਤ ਦੇ ਪੱਛਮੀ ਸਰਹੱਦ ‘ਤੇ ਅੱਤਵਾਦ ਨੂੰ ਵਧਾਉਣ ਲਈ ਪਾਕਿਸਤਾਨ ਦੇ ਆਈ.ਐਸ.ਆਈ ਦੇ ਯਤਨਾਂ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਕਿ ਇਨ੍ਹਾਂ ਦਾ ਸਬੰਧ ਜੈਸ਼-ਏ-ਮੁਹੰਮਦ (ਜੇ. ਈ.ਐਮ) ਨਾਲ ਹੈ।
ਇਹ ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਪੰਜਾਬ ਪੁਲਿਸ ਨੇ ਬਨੂੜ, ਪਟਿਆਲਾ ਵਿਖੇ ਗਾਜ਼ੀ ਅਹਮਦ ਮਲਿਕ ਵਾਸੀ ਸ਼ੌਪੀਆਂ, ਜੰਮੂ-ਕਸ਼ਮੀਰ, ਜੋ ਕਿ ਆਰੀਅਨਜ਼ ਗਰੁੱਪ ਪਾਲੀਟੈਕਨਿਕ ਕਾਲਜ ਵਿਚ ਪੜ੍ਹ ਰਿਹਾ ਸੀ ਨੂੰ ਗ੍ਰਿਫਤਾਰ ਕੀਤਾ ਗਿਆ ਕਿਉਕਿ ਇਹ ਪਤਾ ਲਗਿਆ ਸੀ ਕਿ ਗਾਜ਼ੀ ਸ਼੍ਰੀਨਗਰ ਦੇ ਪੀ.ਡੀ.ਪੀ ਵਿਧਾਇਕ ਦੇ ਨਿਵਾਸ ਤੋਂ 7 ਰਾਈਫਲਜ਼ਾਂ ਸਮੇਤ ਭਗੌੜਾ ਹੋਇਆ ਜੰਮੂ ਅਤੇ ਕਸ਼ਮੀਰ ਪੁਲਿਸ ਵਿਚ ਤਾਇਨਾਤ ਐਸ.ਪੀ.ਓ. ਅਦਿਲ ਬਸ਼ੀਰ ਸ਼ੇਖ ਨਾਲ ਨਜ਼ਦੀਕੀ ਸਬੰਧ ਰਖਦਾ ਸੀ ਅਤੇ ਇਕ ਅੱਤਵਾਦੀ ਸਮੂਹ ਹਿਜ਼ਬ-ਉਲ-ਮੁਜਾਹਿਦੀਨ ਨਾਲ ਜੁੜੇ ਹੋਣ ਦਾ ਸ਼ੱਕੀ ਸੀ ਅਤੇ ਬਾਅਦ ਵਿਚ ਉਸ ਨੂੰ ਅਗਲੇਰੀ ਜਾਂਚ ਲਈ ਜੰਮੂ ਅਤੇ ਕਸ਼ਮੀਰ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਸੀ

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article