PUNJABMAILUSA.COM

ਪੰਜਾਬ ਆਉਣ ਲਈ ਪਰਵਾਸੀ ਪੰਜਾਬੀਆਂ ਨੂੰ ਡਰਨ ਦੀ ਲੋੜ ਨਹੀਂ : ਅਮਰਿੰਦਰ

ਪੰਜਾਬ ਆਉਣ ਲਈ ਪਰਵਾਸੀ ਪੰਜਾਬੀਆਂ ਨੂੰ ਡਰਨ ਦੀ ਲੋੜ ਨਹੀਂ : ਅਮਰਿੰਦਰ

ਪੰਜਾਬ ਆਉਣ ਲਈ ਪਰਵਾਸੀ ਪੰਜਾਬੀਆਂ ਨੂੰ ਡਰਨ ਦੀ ਲੋੜ ਨਹੀਂ : ਅਮਰਿੰਦਰ
April 21
10:38 2016

amrinder
ਚੰਡੀਗੜ, 21 ਅਪ੍ਰੈਲ (ਪੰਜਾਬ ਮੇਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕਾ ‘ਚ ਵੱਸੇ ਪੰਜਾਬੀ ਭਾਈਚਾਰੇ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਪੰਜਾਬ ਆਉਣ ਤੋਂ ਸਿਰਫ ਇਸ ਕਾਰਨ ਡਰਨ ਦੀ ਲੋੜ ਨਹੀਂ ਹੈ ਕਿ ਉਹ ਕਿਸੇ ਪਾਰਟੀ ਪ੍ਰਤੀ ਕੋਈ ਵਿਸ਼ੇਸ਼ ਵਿਚਾਰ ਰੱਖਦੇ ਹਨ। ਕੈਪਟਨ ਅਮਰਿੰਦਰ ਨੇ ਆਪਣੀ ਫੇਰੀ ਦੇ ਪਹਿਲੇ ਦਿਨ ਸ਼ਿਕਾਗੋ ਵਿਖੇ ਪ੍ਰਵਾਸੀ ਪੰਜਾਬੀ ਭਾਰਤੀ ਭਾਈਚਾਰੇ ਦੇ ਵੱਖ ਵੱਖ ਵਫਦਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ । ਪ੍ਰਵਾਸੀ ਪੰਜਾਬੀਆਂ ਨੇ ਕੈਪਟਨ ਨੂੰ ਆਪਣੀ ਸੱਭ ਤੋਂ ਵੱਡੀ ਮੁਸ਼ਕਲ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਜਾਣ ਵੇਲੇ ਡਰ ਬਣਿਆ ਰਹਿਦਾ ਹੈ ਕਿ ਉਨ੍ਹਾਂ ਦੀ ਜ਼ਮੀਨ ਜਾਇਦਾਦ ਜਾਂ ਸੰਪਤੀ ਹਥਿਆਉਣ ਲਈ ਉਨ੍ਹਾਂ ਨੂੰ ਕਿਸੇ ਝੂਠੇ ਕੇਸ ‘ਚ ਨਾ ਫਸਾ ਦਿੱਤਾ ਜਾਵੇ ਉਨ੍ਹਾਂ ਕਿਹਾ ਕਿ ਕਈ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰਾਂ ਦੇ ਆਲੋਚਕ ਹੋਣ ਦਾ ਵੀ ਖਮਿਆਜ਼ਾ ਭੁਗਤਣਾ ਪੈਂਦਾ ਹੈ ਉਨ੍ਹਾਂ ਕਿਹਾ ਕਿ ਭਾਵੇਂ ਉਹ ਅਮਰੀਕਾ ਤੇ ਕੈਨੇਡਾ ਵਰਗੇ ਦੇਸ਼ਾਂ ‘ਚ ਵੱਸੇ ਹੋਏ ਹਨ ਤੇ ਵਧੀਆ ਜ਼ਿੰਦਗੀ ਬਤੀਤ ਕਰ ਰਹੇ ਹਨ, ਪਰ ਉਹ ਹਾਲੇ ਵੀ ਆਪਣੀ ਮਿੱਟੀ, ਆਪਣੇ ਪੰਜਾਬ ਨੂੰ ਲੈ ਕੇ ਚਿੰਤਤ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਪ੍ਰਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਪੰਜਾਬ ਆਉਣ ਵੇਲੇ ਬਿਲਕੁਲ ਡਰਨ ਦੀ ਲੋੜ ਨਹੀਂ ਤੇ ਪਰਵਾਸੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਇਸ ਤੋਂ ਪਹਿਲਾਂ, ਕੈਪਟਨ ਅਮਰਿੰਦਰ ਦਾ ਉਨ੍ਹਾਂ ਦੇ 20 ਦਿਨੀਂ ਅਮਰੀਕਾ ਤੇ ਕੈਨੇਡਾ ਦੌਰੇ ਦੇ ਪਹਿਲੇ ਪੜਾਅ ਹੇਠ ਸ਼ਿਕਾਗੋ ‘ਚ ਸ਼ਾਨਦਾਰ ਸਵਾਗਤ ਕੀਤਾ ਗਿਆ। ਸਾਬਕਾ ਮੁੱਖ ਮੰਤਰੀ ਬੀਤੇ ਦਿਨ ਸ਼ਿਕਾਗੋ ਪਹੁੰਚੇ ਸਨ। ਜਿਥੇ ਉਨ੍ਹਾਂ ਦਾ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਏਅਰਪੋਰਟ ਪਹੁੰਚੇ ਵੱਡੀ ਗਿਣਤੀ ‘ਚ ਐਨ.ਆਰ.ਆਈ ਭਾਈਚਾਰੇ ਦੇ ਮੈਂਬਰਾਂ ਵੱਲੋਂ ਸਵਾਗਤ ਕੀਤਾ ਗਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article