PUNJABMAILUSA.COM

ਪੰਜਾਬ ਕਲਾ ਪਰਿਸ਼ਦ ਵੱਲੋਂ ਜਸਵੰਤ ਸਿੰਘ ਕੰਵਲ ਨੂੰ 100ਵੇਂ ਜਨਮ ਦਿਨ ਮੌਕੇ ‘ਪੰਜਾਬ ਗੌਰਵ ਪੁਰਸਕਾਰ’ ਨਾਲ ਸਨਮਾਨਿਆ ਜਾਵੇਗਾ

June 25
16:33 2018

ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਖੁਦ 26 ਜੂਨ ਨੂੰ ਪਿੰਡ ਢੁੱਡੀਕੇ ਜਾ ਕੇ ਕਰਨਗੇ ਸਨਮਾਨਤ
ਪੁਰਸਕਾਰ ਦੇ ਨਾਲ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ, ਦੋਸ਼ਾਲਾ ਤੇ ਸਨਮਾਨ ਪੱਤਰ ਦਿੱਤਾ ਜਾਵੇਗਾ
ਸਾਹਿਤ ਜਗਤ ਸ.ਕੰਵਲ ਦਾ 100ਵਾਂ ਜਨਮ ਦਿਨ ਇਕ ਤਿਉਹਾਰ ਵਾਂਗ ਮਨਾਏਗਾ: ਡਾ.ਸੁਰਜੀਤ ਪਾਤਰ

ਚੰਡੀਗੜ੍ਹ, 25 ਜੂਨ (ਪੰਜਾਬ ਮੇਲ)- ਪੰਜਾਬ ਕਲਾ ਪਰਿਸ਼ਦ ਵੱਲੋਂ ਉਘੇ ਪੰਜਾਬੀ ਸਾਹਿਤਕਾਰ ਸ. ਜਸਵੰਤ ਸਿੰਘ ਕੰਵਲ ਦੇ ਸ਼ਤਾਬਦੀ ਜਨਮ ਦਿਨ ਦੀ ਪੂਰਵ-ਸੰਧਿਆ ਮੌਕੇ ‘ਪੰਜਾਬ ਗੌਰਵ ਪੁਰਸਕਾਰ’ ਨਾਲ ਸਨਮਾਨਤ ਕੀਤਾ ਜਾਵੇਗਾ। ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਪਰਿਸ਼ਦ ਦੇ ਚੇਅਰਪਰਸਨ ਡਾ. ਸੁਰਜੀਤ ਪਾਤਰ ਤੇ ਸਕੱਤਰ ਜਨਰਲ ਡਾ.ਲਖਵਿੰਦਰ ਜੌਹਲ ਖੁਦ ਭਲਕੇ 26 ਜੂਨ ਨੂੰ ਸ. ਕੰਵਲ ਦੇ ਜੱਦੀ ਪਿੰਡ ਢੁੱਡੀਕੇ (ਜ਼ਿਲਾ ਮੋਗਾ) ਵਿਖੇ ਉਨ੍ਹ•ਾਂ ਦੇ ਘਰ ਪਹੁੰਚ ਕੇ ਇਹ ਸਨਮਾਨ ਦੇਣਗੇ।
ਡਾ.ਸੁਰਜੀਤ ਪਾਤਰ ਨੇ ਕਿਹਾ ਕਿ ਪੰਜਾਬੀ ਸਾਹਿਤ ਜਗਤ ਲਈ ਇਹ ਖੁਸ਼ੀ ਦਾ ਮੌਕਾ ਹੈ ਜਦੋਂ ਪੰਜਾਬੀ ਦੇ ਚੋਟੀ ਦੇ ਸਾਹਿਤਕਾਰ ਸ.ਜਸਵੰਤ ਸਿੰਘ ਕੰਵਲ ਦੇ 100ਵੇਂ ਜਨਮ ਦਿਨ ਨੂੰ ਮਨਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਸਾਹਿਤ ਨਾਲ ਜੁੜੀ ਹਰ ਸਖ਼ਸ਼ੀਅਤ ਸ.ਕੰਵਲ ਦੇ ਪਿੰਡ ਢੁੱਡੀਕੇ ਸਥਿਤ ਘਰ ਇਕੱਠੀ ਹੋ ਕੇ ਇਹ ਖੁਸ਼ੀਆਂ ਸਾਂਝੀਆਂ ਕਰੇਗੀ ਜੋ ਸਾਹਿਤ ਜਗਤ ਲਈ ਇਕ ਤਿਉਹਾਰ ਵਾਂਗ ਹੋਵੇਗੀ।
ਸਨਮਾਨ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਕਲਾ ਪਰਿਸ਼ਦ ਦੇ ਸਕੱਤਰ ਜਨਰਲ ਡਾ. ਲਖਵਿੰਦਰ ਜੌਹਲ ਨੇ ਦੱਸਿਆ ਕਿ ਪੰਜਾਬ ਕਲਾ ਪਰਿਸ਼ਦ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਪੰਜਾਬੀ ਸਾਹਿਤ ਦੀ ਝੋਲੀ ਅਨੇਕਾ ਪੁਸਤਕਾਂ ਪਾਉਣ ਵਾਲੇ ਉਘੇ ਨਾਵਲਕਾਰ ਸ.ਜਸਵੰਤ ਸਿੰਘ ਕੰਵਲ ਦੇ 100ਵੇਂ ਜਨਮ ਦਿਨ ਦੀਆਂ ਖੁਸ਼ੀਆਂ ਉਨ੍ਹਾਂ ਦੇ ਘਰ ਜਾ ਕੇ ਮਨਾਈਆਂ ਜਾਣ। ਕਲਾ ਪਰਿਸ਼ਦ ਵੱਲੋਂ ਇਸ ਇਸ ਮੌਕੇ ਸ. ਕੰਵਲ ਨੂੰ ‘ਪੰਜਾਬ ਗੌਰਵ ਪੁਰਸਕਾਰ’ ਨਾਲ ਸਨਮਾਨਤ ਕੀਤਾ ਜਾਵੇਗਾ ਜਿਸ ਵਿੱਚ ਇਕ ਲੱਖ ਰੁਪਏ ਦੀ ਰਾਸ਼ੀ, ਦੋਸ਼ਾਲਾ ਤੇ ਸਨਮਾਨ ਪੱਤਰ ਸ਼ਾਮਲ ਹੋਵੇਗਾ।
ਪੰਜਾਬ ਕਲਾ ਪਰਿਸ਼ਦ ਦੇ ਮੀਡੀਆ ਕੋਆਰਡੀਨੇਟਰ ਨਿੰਦਰ ਘੁਗਿਆਣਵੀ ਨੇ ਦੱਸਿਆ ਕਿ ਕਲਾ ਪਰਿਸ਼ਦ ਵੱਲੋਂ ਦਿੱਤਾ ਜਾਣ ਵਾਲਾ ਸਨਮਾਨ ਸ. ਕੰਵਲ ਨੂੰ ਸੌਂਪਣ ਲਈ ਵਿਭਾਗ ਦੇ ਮੰਤਰੀ ਸ. ਸਿੱਧੂ, ਪਰਿਸ਼ਦ ਦੇ ਚੇਅਰਪਰਸਨ ਡਾ.ਪਾਤਰ ਤੇ ਸਕੱਤਰ ਜਨਰਲ ਡਾ.ਜੌਹਲ ਦੀ ਅਗਵਾਈ ਹੇਠ ਪਰਿਸ਼ਦ ਦੇ ਸਮੂਹ ਅਹੁਦੇਦਾਰ ਪਿੰਡ ਢੁੱਡੀਕੇ ਜਾਣਗੇ। ਉਨ੍ਹਾਂ ਦੱਸਿਆ ਕਿ ਸ.ਕੰਵਲ ਦੇ ਘਰ ਭਲਕੇ 26 ਜੂਨ ਨੂੰ ਸ਼ਾਮ ਚਾਰ ਵਜੇ ਇਸ ਸਨਮਾਨ ਦੇਣ ਮੌਕੇ ਪੰਜਾਬੀ ਦੇ ਉੱਘੇ ਨਾਵਲਕਾਰ, ਕਹਾਣੀਕਾਰ ਤੇ ਹੋਰ ਲੇਖਕ ਵੀ ਸ਼ਾਮਲ ਹੋਣਗੇ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ