PUNJABMAILUSA.COM

ਪੰਜਾਬ ਕਲਾ ਪ੍ਰੀਸ਼ਦ ਵੱਲੋਂ ਇਕ ਕਰੋੜ ਰੁਪਏ ਦੀ ਗਰਾਂਟ ਦੇਣ ਦੇ ਐਲਾਨ ਲਈ ਸਿੱਧੂ ਦਾ ਧੰਨਵਾਦ

ਪੰਜਾਬ ਕਲਾ ਪ੍ਰੀਸ਼ਦ ਵੱਲੋਂ ਇਕ ਕਰੋੜ ਰੁਪਏ ਦੀ ਗਰਾਂਟ ਦੇਣ ਦੇ ਐਲਾਨ ਲਈ ਸਿੱਧੂ ਦਾ ਧੰਨਵਾਦ

ਪੰਜਾਬ ਕਲਾ ਪ੍ਰੀਸ਼ਦ ਵੱਲੋਂ ਇਕ ਕਰੋੜ ਰੁਪਏ ਦੀ ਗਰਾਂਟ ਦੇਣ ਦੇ ਐਲਾਨ ਲਈ ਸਿੱਧੂ ਦਾ ਧੰਨਵਾਦ
September 26
14:40 2017

ਕਲਾ ਪ੍ਰੀਸ਼ਦ ਨੂੰ ਪਿੰਡਾਂ ਨਾਲ ਸਿੱਧਾ ਜੋੜਿਆ ਜਾਵੇਗਾ: ਡਾ.ਸੁਰਜੀਤ ਪਾਤਰ
ਚੰਡੀਗੜ੍ਹ, 26 ਸਤੰਬਰ (ਪੰਜਾਬ ਮੇਲ)- ਪੰਜਾਬ ਕਲਾ ਪ੍ਰੀਸ਼ਦ ਦੀ ਜਨਰਲ ਕਾਊਂਸਲ ਤੇ ਕਾਰਜਕਾਰਨੀ ਦੀ ਮੀਟਿੰਗ ਵਿੱਚ ਸੱਭਿਆਚਾਰ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਕਲਾ ਪ੍ਰੀਸ਼ਦ ਲਈ ਇਕ ਕਰੋੜ ਰੁਪਏ ਦੀ ਗਰਾਂਟ ਦਾ ਐਲਾਨ ਕਰਨ ਲਈ ਧੰਨਵਾਦ ਕੀਤਾ ਗਿਆ। ਚੇਅਰਮੈਨ ਡਾ.ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਸੈਕਟਰ 16 ਸਥਿਤ ਕਲਾ ਭਵਨ ਵਿਖੇ ਹੋਈ ਮੀਟਿੰਗ ਵਿੱਚ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਧੰਨਵਾਦੀ ਮਤਾ ਪਾਇਆ।
ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਡਾ.ਸੁਰਜੀਤ ਪਾਤਰ ਨੇ ਕਿਹਾ ਕਿ ਕਲਾ ਪ੍ਰੀਸ਼ਦ ਨੂੰ ਪਿੰਡਾਂ ਨਾਲ ਸਿੱਧਾ ਜੋੜਿਆ ਜਾਵੇਗਾ ਅਤੇ ਪੰਜਾਬ ਦੇ ਹਰ ਪਿੰਡ ਵਿੱਚ ਸਰਗਰਮੀਆਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮਹਾਨ ਕਵੀ ਧਨੀ ਰਾਮ ਚਾਤ੍ਰਿਕ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਉਨ੍ਹਾਂ ਦੇ ਪਿੰਡ ਲੋਪੋਕੇ ਵਿਖੇ ਪਹਿਲਾ ਸਮਾਗਮ ਕਰਵਾ ਕੇ ਇਸ ਲੜੀ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਉਪਰੰਤ ਸਾਹਿਤਾਕਾਰਾਂ ਦੇ ਮੱਕੇ ਵਜੋਂ ਜਾਣੇ ਜਾਂਦੇ ਪ੍ਰੀਤਨਗਰ ਦੀ ਫੇਰੀ ਪਾਈ ਗਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਮੌਕੇ ਕੈਬਨਿਟ ਮੰਤਰੀ ਸ. ਸਿੱਧੂ ਵੱਲੋਂ ਕਲਾ ਪ੍ਰੀਸ਼ਦ ਲਈ ਇਕ ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਸ਼ਲਾਘਾਯੋਗ ਫੈਸਲਾ ਹੈ ਜਿਸ ਦਾ ਅੱਜ ਦੀ ਮੀਟਿੰਗ ਵਿੱਚ ਧੰਨਵਾਦੀ ਮਤਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਪੰਜਾਬ ਦੇ ਹੋਰਨਾਂ ਪਿੰਡਾਂ ਵਿੱਚ ਵੀ ਸਮਾਗਮ ਕਰਵਾਏ ਜਾਣਗੇ। ਸਾਹਿਤਕਾਰਾਂ ਤੇ ਸੁਤੰਤਰਤਾ ਸੰਗਰਾਮੀਆਂ ਦੀ ਯਾਦ ਵਿੱਚ ਉਨ੍ਹਾਂ ਦੇ ਹੀ ਜੱਦੀ ਪਿੰਡਾਂ ਵਿੱਚ ਸਮਾਗਮ ਕਰਵਾਏ ਜਾਣਗੇ।
ਡਾ.ਪਾਤਰ ਨੇ ਕਿਹਾ ਕਿ ਕਲਾ ਪ੍ਰੀਸ਼ਦ ਪੰਜਾਬ ਦੇ ਅਮੀਰ ਸੱਭਿਆਚਾਰ, ਸਾਹਿਤ, ਮਾਂ ਬੋਲੀ ਅਤੇ ਵਿਰਸੇ ਦੀ ਸਾਂਭ ਸੰਭਾਲ ਲਈ ਗਤੀਵਿਧੀਆਂ ਆਰੰਭੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਨਾਲ ਸਬੰਧਤ ਕਲਾ ਪ੍ਰੀਸ਼ਦ ਦੇ ਬੈਨਰ ਹੇਠ 12 ਵਿੰਗ ਬਣਾਏ ਜਾ ਰਹੇ ਜਿਨ੍ਹਾਂ ਦਾ ਰਸਮੀ ਐਲਾਨ ਜਲਦ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀ ਸਾਹਿਤ, ਸੱਭਿਆਚਾਰ ਤੇ ਸੰਗੀਤ ਨਾਲ ਜੁੜੀ ਹਰ ਸਖਸ਼ੀਅਤ ਨੂੰ ਕਲਾ ਪ੍ਰੀਸ਼ਦ ਨਾਲ ਜੋੜਿਆ ਜਾਵੇਗਾ। ਮੀਟਿੰਗ ਦੀ ਕਾਰਵਾਈ ਸਕੱਤਰ ਜਨਰਲ ਲਖਵਿੰਦਰ ਸਿੰਘ ਜੌਹਲ ਨੇ ਚਲਾਈ। ਮੀਟਿੰਗ ਵਿੱਚ ਵਾਈਸ ਚੇਅਰਮੈਨ ਨੀਲਮ ਮਾਨ ਸਿੰਘ ਚੌਧਰੀ, ਲਲਿਤ ਕਲਾ ਅਕੈਡਮੀ ਦੇ ਪ੍ਰਧਾਨ ਦੀਵਾਨ ਮਾਨਾ, ਸੰਗੀਤ ਨਾਟਕ ਅਕੈਡਮੀ ਦੇ ਪ੍ਰਧਾਨ ਕੇਵਲ ਧਾਲੀਵਾਲ, ਸਕੱਤਰ ਪ੍ਰੀਤਮ ਸਿੰਘ ਰੁਪਾਲ ਤੇ ਉਪ ਪ੍ਰਧਾਨ ਡਾ.ਨਿਰਮਲ ਜੌੜਾ, ਪੰਜਾਬ ਸਾਹਿਤ ਅਕੈਡਮੀ ਦੀ ਡਾ.ਸਰਬਜੀਤ ਕੌਰ ਸੋਹਲ, ਕਾਰਜਕਾਰਨੀ ਮੈਂਬਰ ਸ. ਹਰਵਿੰਦਰ ਸਿੰਘ ਖਾਲਸਾ, ਗੁਰਮੀਤ ਜੌੜਾ, ਸਾਧਨਾ ਸੰਗਰ ਤੇ ਕਿਰਨਪ੍ਰੀਤ ਧਾਮੀ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article