PUNJABMAILUSA.COM

ਪੰਜਾਬ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਮੋਦੀ ਸਰਕਾਰ ਖਿਲਾਫ ਕੀਤਾ ਰੋਸ ਵਿਖਾਵਾ

ਪੰਜਾਬ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਮੋਦੀ ਸਰਕਾਰ ਖਿਲਾਫ ਕੀਤਾ ਰੋਸ ਵਿਖਾਵਾ

ਪੰਜਾਬ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਮੋਦੀ ਸਰਕਾਰ ਖਿਲਾਫ ਕੀਤਾ ਰੋਸ ਵਿਖਾਵਾ
August 03
14:29 2018

ਜਲੰਧਰ, 3 ਅਗਸਤ (ਪੰਜਾਬ ਮੇਲ)- ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ ਦੀ ਅਗਵਾਈ ਹੇਠ ਵੀਰਵਾਰ ਪੰਜਾਬ ਨਾਲ ਸਬੰਧ ਰੱਖਣ ਵਾਲੇ ਸਭ ਕਾਂਗਰਸੀ ਸੰਸਦ ਮੈਂਬਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਲਈ ਸਕਾਲਰਸ਼ਿਪ ਦੀ ਰਕਮ ਜਾਰੀ ਨਾ ਕਰਨ ਦੇ ਮੁੱਦੇ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਰੋਸ ਵਿਖਾਵਾ ਕੀਤਾ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਰੋਸ ਵਿਖਾਵੇ ‘ਚ ਸਾਬਕਾ ਮੰਤਰੀ ਅੰਬਿਕਾ ਸੋਨੀ, ਰਵਨੀਤ ਸਿੰਘ ਬਿੱਟੂ, ਪ੍ਰਤਾਪ ਸਿੰਘ ਬਾਜਵਾ, ਚੌਧਰੀ ਸੰਤੋਖ ਸਿੰਘ ਅਤੇ ਗੁਰਜੀਤ ਸਿੰਘ ਔਜਲਾ ਨੇ ਹਿੱਸਾ ਲਿਆ। ਜਾਖੜ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਨਹੀਂ ਚਾਹੁੰਦੀ ਕਿ ਦਲਿਤ ਵਿਦਿਆਰਥੀ ਉੱਚ ਸਿੱਖਿਆ ਹਾਸਲ ਕਰ ਸਕਣ, ਇਸ ਲਈ ਉਨ੍ਹਾਂ ਦੀ ਸਕਾਲਰਸ਼ਿਪ ਦੀ 1287 ਕਰੋੜ ਰੁਪਏ ਦੀ ਗ੍ਰਾਂਟ ਨੂੰ ਮੋਦੀ ਸਰਕਾਰ ਨੇ ਰੋਕਿਆ ਹੋਇਆ ਹੈ। ਵਾਰ-ਵਾਰ ਕੇਂਦਰ ਸਰਕਾਰ ਦਾ ਧਿਆਨ ਇਸ ਗ੍ਰਾਂਟ ਨੂੰ ਜਾਰੀ ਕਰਨ ਵੱਲ ਸੰਸਦ ‘ਚ ਵੀ ਦਿਵਾਇਆ ਜਾ ਚੁੱਕਾ ਹੈ ਪਰ ਇਸ ਦੇ ਬਾਵਜੂਦ ਦਲਿਤਾਂ ਦੇ ਕਲਿਆਣ ਲਈ ਕੇਂਦਰ ਸਰਕਾਰ ਗੰਭੀਰ ਨਹੀਂ ਹੈ।
ਜਾਖੜ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਮਨਮੋਹਨ ਸਿੰਘ ਸਰਕਾਰ ਵੇਲੇ ਸ਼ੁਰੂ ਕੀਤੀ ਗਈ ਸੀ, ਜਿਸ ਅਧੀਨ ਦਲਿਤ ਪਰਿਵਾਰਾਂ ਦੇ ਉਨ੍ਹਾਂ ਬੱਚਿਆਂ ਨੂੰ ਸਕਾਲਰਸ਼ਿਪ ਦਿੱਤੀ ਜਾਂਦੀ ਸੀ, ਜਿਨ੍ਹਾਂ ਦੀ ਸਾਲਾਨਾ ਆਮਦਨ ਢਾਈ ਲੱਖ ਰੁਪਏ ਤੋਂ ਘੱਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਇਹ ਸਕੀਮ ਇਸ ਇਰਾਦੇ ਨਾਲ ਸ਼ੁਰੂ ਕੀਤੀ ਸੀ ਕਿ ਹਰ ਗਰੀਬ ਦਾ ਬੱਚਾ ਸਿੱਖਿਆ ਹਾਸਲ ਕਰ ਸਕੇ ਪਰ 2014 ‘ਚ ਮੋਦੀ ਸਰਕਾਰ ਦੇ ਬਣਦਿਆਂ ਹੀ ਇਸ ਯੋਜਨਾ ਨੂੰ ਗ੍ਰਹਿਣ ਲੱਗ ਗਿਆ। ਪੰਜਾਬ ਨੂੰ ਗ੍ਰਾਂਟ ਜਾਰੀ ਕਰਨ ‘ਚ ਦੇਰੀ ਕੀਤੀ ਜਾ ਰਹੀ ਹੈ। ਹੁਣ ਕੇਂਦਰ ਸਰਕਾਰ ਇਸ ਰਕਮ ‘ਚੋਂ 780 ਕਰੋੜ ਦਾ ਭਾਰ ਕਮਿਊਟਿਡ ਲਾਇਬਿਲਟੀ ਦੇ ਨਾਂ ‘ਤੇ ਪੰਜਾਬ ‘ਤੇ ਪਾਉਣਾ ਚਾਹੁੰਦੀ ਹੈ।
ਜਾਖੜ ਨੇ ਕਿਹਾ ਕਿ ਮਨਮੋਹਨ ਸਿੰਘ ਸਰਕਾਰ ਨੇ ਇਸ ਯੋਜਨਾ ਅਧੀਨ ਕੇਂਦਰ ਦੀ 90 ਫੀਸਦੀ ਭਾਈਵਾਲੀ ਰੱਖੀ ਸੀ ਪਰ ਮੋਦੀ ਸਰਕਾਰ ਨੇ ਇਸ ‘ਚ ਸੋਧ ਕਰ ਕੇ ਸੂਬਿਆਂ ‘ਤੇ ਭਾਰ ਪਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬਾ ਸਰਕਾਰ ਦੇ ਆਰਥਕ ਸੋਮੇ ਪਹਿਲਾਂ ਹੀ ਘੱਟ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਨਾਲ ਸਬੰਧ ਰੱਖਦੇ ਭਾਜਪਾ ਅਤੇ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਕਦੇ ਵੀ ਇਸ ਮਾਮਲੇ ਨੂੰ ਆਪਣੀ ਸਰਕਾਰ ਦੇ ਸਾਹਮਣੇ ਕੇਂਦਰ ਕੋਲ ਨਹੀਂ ਉਠਾਇਆ। ਆਰਥਕ ਪੱਖੋਂ ਕਮਜ਼ੋਰ ਬੱਚਿਆਂ ਕੋਲ ਉੱਚ ਸਿੱਖਿਆ ਲਈ ਪੈਸੇ ਨਹੀਂ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਹੋ ਸਕਦੀ ਹੈ।
ਜਾਖੜ ਨੇ ਸਭ ਕਾਂਗਰਸੀ ਸੰਸਦ ਮੈਂਬਰਾਂ ਨੂੰ ਇਕ ਲੜੀ ‘ਚ ਪਿਰੋਇਆ
ਸੁਨੀਲ ਜਾਖੜ ਜਦੋਂ ਤੋਂ ਗੁਰਦਾਸਪੁਰ ਸੀਟ ਤੋਂ ਜਿੱਤ ਕੇ ਲੋਕ ਸਭਾ ‘ਚ ਪਹੁੰਚੇ ਹਨ, ਉਦੋਂ ਤੋਂ ਉਨ੍ਹਾਂ ਪੰਜਾਬ ਨਾਲ ਸਬੰਧ ਰੱਖਦੇ ਸੰਸਦ ਮੈਂਬਰਾਂ ਨੂੰ ਇਕ ਲੜੀ ‘ਚ ਪਿਰੋ ਦਿੱਤਾ ਹੈ। ਪਿਛਲੇ 6-7 ਮਹੀਨਿਆਂ ਤੋਂ ਸੰਸਦ ਅੰਦਰ ਅਤੇ ਬਾਹਰ ਜਾਖੜ ਨੇ ਇਨ੍ਹਾਂ ਸੰਸਦ ਮੈਂਬਰਾਂ ਨੂੰ ਆਪਣੇ ਨਾਲ ਲੈ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਕਈ ਵਾਰ ਹਮਲਾ ਬੋਲਿਆ ਹੈ। ਹੁਣ ਪੰਜਾਬ ਦੇ ਮਸਲਿਆਂ ਨੂੰ ਦਿੱਲੀ ‘ਚ ਸੰਸਦ ਭਵਨ ਕੰਪਲੈਕਸ ‘ਚ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕਦੇ ਵੀ ਕਿਸੇ ਵੀ ਪਾਰਟੀ ਦੇ ਸੰਸਦ ਮੈਂਬਰ ਨੇ ਸੰਸਦ ਦੇ ਅੰਦਰ ਅਤੇ ਬਾਹਰ ਆਪਣੀ ਆਵਾਜ਼ ਇਸ ਤਰ੍ਹਾਂ ਬੁਲੰਦ ਨਹੀਂ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਰਿਪੋਰਟ : ਰਾਸ਼ਟਰਪਤੀ ਟਰੰਪ ਕਰਨਾ ਚਾਹੁੰਦੇ ਸਨ ਹਿਲੇਰੀ ‘ਤੇ ਮੁਕੱਦਮਾ

ਰਿਪੋਰਟ : ਰਾਸ਼ਟਰਪਤੀ ਟਰੰਪ ਕਰਨਾ ਚਾਹੁੰਦੇ ਸਨ ਹਿਲੇਰੀ ‘ਤੇ ਮੁਕੱਦਮਾ

Read Full Article
    ਅਮਰੀਕਾ ਨੇ ਪਾਕਿਸਾਨ ਦੀ 12 ਹਜ਼ਾਰ ਕਰੋੜੀ ਮਦਦ ਰੋਕੀ

ਅਮਰੀਕਾ ਨੇ ਪਾਕਿਸਾਨ ਦੀ 12 ਹਜ਼ਾਰ ਕਰੋੜੀ ਮਦਦ ਰੋਕੀ

Read Full Article
    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article