PUNJABMAILUSA.COM

ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ‘ਚ 35 ਸੀਟਾਂ ਨੌਜਵਾਨਾਂ ਨੂੰ ਦੇਣ ਦਾ ਐਲਾਨ

ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ‘ਚ 35 ਸੀਟਾਂ ਨੌਜਵਾਨਾਂ ਨੂੰ ਦੇਣ ਦਾ ਐਲਾਨ

ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ‘ਚ 35 ਸੀਟਾਂ ਨੌਜਵਾਨਾਂ ਨੂੰ ਦੇਣ ਦਾ ਐਲਾਨ
July 16
21:35 2016

captain
100 ਆਮ ਆਦਮੀ ਪਾਰਟੀ ਦੇ ਯੂਥ ਵਰਕਰ ਕਾਂਗਰਸ ‘ਚ ਸ਼ਾਮਲ
ਚੰਡੀਗੜ, 16 ਜੁਲਾਈ (ਪੰਜਾਬ ਮੇਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਨੌਜ਼ਵਾਨਾਂ ਨੂੰ ਸਿਆਸੀ ਪੱਧਰ ‘ਤੇ ਮਜ਼ਬੂਤ ਕਰਨ ਲਈ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ‘ਚ ਉਨ੍ਹਾਂ ਦੀ ਹਿੱਸੇਦਾਰੀ ਨੂੰ ਵਧਾਉਣ ਵਾਸਤੇ ਐਲਾਨ ਕੀਤਾ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 117 ਸੀਟਾਂ ਲਈ ਪਾਰਟੀ ਦੀਆਂ ਟਿਕਟਾਂ ‘ਚੋਂ 35 ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸੁਝਾਅ ਦਿੱਤਾ ਗਿਆ ਸੀ। ਉਨ੍ਹਾਂ ਨੇ ਇਸ ਦੌਰਾਨ ਇਹ ਵੀ ਸਪੱਸ਼ਟ ਕੀਤਾ ਕਿ ਨੌਜਵਾਨਾਂ ਨੂੰ ਨੁਮਾਇੰਦਗੀ ਪਾਰਟੀ ਪ੍ਰਤੀ ਉਨ੍ਹਾਂ ਦੀ ਮਿਹਨਤ ਤੇ ਯੋਗਦਾਨ ਦੇ ਆਧਾਰ ‘ਤੇ ਦਿੱਤੀ ਜਾਵੇਗੀ, ਨਾ ਕਿ ਰਿਸ਼ਤੇਦਾਰੀ ਦੇ ਅਧਾਰ ‘ਤੇ।
ਯੂਥ ਆਰਗੇਨਾਈਜੇਸ਼ਨ ਆਫ ਇੰਡੀਆ (ਯੋਈ) ਦੇ ਕਾਂਗਰਸ ‘ਚ ਰਸਮੀ ਤੌਰ ‘ਤੇ ਰਲੇਵੇਂ ਅਤੇ 100 ਦੇ ਕਰੀਬ ਆਮ ਆਮਦੀ ਪਾਰਟੀ ਵਰਕਰਾਂ ਨੂੰ ਪਾਰਟੀ ‘ਚ ਸ਼ਾਮਿਲ ਕਰਨ ਮੌਕੇ ਅਯੋਜਿਤ ਇਕ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਨੇ ਨੌਜਵਾਨਾਂ ਨੂੰ ਅੱਗੇ ਆਉਣ ਤੇ ਸਿਆਸੀ ਪ੍ਰਕਿਰਿਆ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਸ ਮੌਕੇ 1000 ਤੋਂ ਵੱਧ ਨੌਜ਼ਵਾਨਾਂ ਦੀ ਸ਼ਮੂਲਿਅਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਤੁਹਾਡੀਆਂ ਉਮੀਦਾਂ ਤੋਂ ਜਾਣੂ ਹਨ ਅਤੇ ਚਾਹੁੰਦੇ ਹਨ ਕਿ ਤੁਸੀਂ ਨਾ ਸਿਰਫ ਆਪਣੇ ਸੁਫਨਿਆਂ ਨੂੰ ਸੱਚ ਕਰੋ, ਬਲਕਿ ਸਿਆਸੀ ਤੇ ਆਰਥਿਕ ਪੱਧਰ ‘ਤੇ ਵੀ ਫੈਸਲਾ ਲੈਣ ਸਬੰਧੀ ਪ੍ਰੀਕ੍ਰਿਆ ਦਾ ਹਿੱਸਾ ਬਣੋ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦੀਆਂ ਆਖਿਰੀ ਚੋਣਾਂ ਹਨ ਅਤੇ ਉਨ੍ਹਾਂਦਾ ਇਕੋਮਾਤਰ ਉਦੇਸ਼ ਸਾਰੇ ਪੰਜਾਬੀਆਂ ਦੇ ਚੇਹਰਿਆਂ ‘ਤੇ ਮੁੜ ਤੋਂ ਖੁਸ਼ੀਆਂ ਲਿਆਉਣਾ ਹੈ। ਉਨ੍ਹਾਂ ਨੇ ਆਪਣੇ ਮਿਸ਼ਨ ‘ਚ ਨੌਜਵਾਨਾਂ ਦਾ ਸਮਰਥਨ ਮੰਗਦਿਆਂ ਕਿਹਾ ਕਿ ਭਵਿੱਖ ਤੁਹਾਡਾ ਹੈ ਅਤੇ ਅਸੀਂ ਕਾਂਗਰਸ ‘ਚ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਤੁਹਾਡੀ ਵੱਧ ਤੋਂ ਵੱਧ ਹਿੱਸੇਦਾਰੀ ਚਾਹੁੰਦੇ ਹਾਂ। ਉਨ੍ਹਾਂ ਨੇ 25 ਸਾਲ ਪੰਜਾਬ ‘ਚ ਰਾਜ ਕਰਨ ਲਈ ਵੋਟਾਂ ਮੰਗਣ ਵਾਲੇ ਸੁਖਬੀਰ ਬਾਦਲ ‘ਤੇ ਪ੍ਰਤੀਕ੍ਰਿਆ ਜਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ 25 ਸਾਲ ਨਹੀਂ ਚਾਹੁੰਦੇ, ਪੰਜਾਬ ‘ਚ ਮੁੜ ਖੁਸ਼ਹਾਲੀ, ਉਸਦਾ ਮਾਣ ਤੇ ਹਰੇਕ ਪੰਜਾਬੀ ਦੇ ਚੇਹਰੇ ‘ਤੇ ਮੁਸਕੁਰਾਹਟ ਲਿਆਉਣ ਖਾਤਿਰ ਉਨ੍ਹਾਂ ਨੂੰ ਸਿਰਫ ਪੰਜ ਸਾਲ ਦੇ ਦਿਓ। ਜਦਕਿ ਸੁਖਬੀਰ ਵੱਲੋਂ 25 ਸਾਲ ਮੰਗਣ ਨੂੰ ਲੈ ਕੇ ਚੇਤਾਵਨੀ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਰੱਬ ਕਰੇ ਅਜਿਹਾ ਕਦੇ ਨਾ ਹੋਵੇ, ਤੁਸੀਂ ਕਲਪਨਾ ਕਰ ਸਕਦੇ ਹੋ ਕਿ ਉਦੋਂ ਪੰਜਾਬ ਦਾ ਕੀ ਜਾਵੇਗਾ, ਜਿਹੜੇ ਪਹਿਲਾਂ ਹੀ ਬੀਤੇ ਨੌ ਸਾਲਾਂ ਦੌਰਾਨ ਪੰਜਾਬ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾ ਚੁੱਕੇ ਹਨ। ਜਦਕਿ ਨੌਕਵਾਨਾਂ ਦੀ ਸਿਆਸੀ, ਆਰਥਿਕ ਤੇ ਵਿੱਤੀ ਮਜ਼ਬੂਤੀ ਨੂੰ ਲੈ ਕੇ ਆਪਣੀ ਸੋਚ ਦਾ ਖੁਲਾਸਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਨੌਜ਼ਵਾਨਾਂ ਨੂੰ ਪਾਰਟੀ ਦੀਆਂ 35 ਟਿਕਟਾਂ ਦੇਣ ਤੋਂ ਇਲਾਵਾ, ਕਾਂਗਰਸ ਸਰਕਾਰ ਹਰੇਕ ਪਰਿਵਾਰ ਦੇ ਮੈਂਬਰ ਨੂੰ ਇਕ ਨੌਕਰੀ ਦੇਣਾ ਪੁਖਤਾ ਕਰੇਗੀ। ਇਸਦੇ ਤਹਿਤ ਨੌਜ਼ਵਾਨਾਂ ‘ਚ ਹੁਨਰ ਪੈਦਾ ਕਰਨ ਅਤੇ ਉਨ੍ਹਾਂ ਨੂੰ ਵਿਕਾਸ ਦੇ ਮੌਕੇ ਦੇਣ ਤੋਂ ਇਲਾਵਾ, ਸਰਕਾਰੀ ਤੇ ਪ੍ਰਾਈਵੇਟ ਦੋਨਾਂ ਖੇਤਰਾਂ ‘ਚ ਨੌਕਰੀਆਂ ਵੀ ਸ਼ਾਮਿਲ ਹੋਣਗੀਆਂ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਬਾਦਲਾਂ ਨੇ ਹਰੇਕ ਵਪਾਰ ਤੇ ਬਿਜਨੇਸ ‘ਤੇ ਏਕਾਧਿਕਾਰ ਕਾਇਮ ਕਰ ਲਿਆ ਹੈ, ਜਿਸ ਕਾਰਨ ਧੰਨ ਇਕ ਪਰਿਵਾਰ ਤੇ ਇਸਦੇ ਨਜ਼ਦੀਕੀ ਰਿਸ਼ਤੇਦਾਰਾਂ ਤੱਕ ਸੀਮਿਤ ਰਹਿ ਗਿਆ ਹੈ। ਲੇਕਿਨ ਉਨ੍ਹਾਂ ਇਨ੍ਹਾਂ ਦਾ ਏਕਾਧਿਕਾਰ ਖਤਮ ਕਰਨਗੇ ਅਤੇ ਧੰਨ ਦਾ ਉਚਿਤ ਵੰਡ ਪੁਖਤਾ ਕਰਨਗੇ। ਇਸ ਲੜੀ ਹੇਠ ਨੌਜ਼ਵਾਨਾਂ ਨੂੰ ਬੱਸਾਂ ਲਈ ਰੂਟਾਂ ਦੀਆਂ ਪਰਮਿਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੂੰ ਬੱਸਾਂ ਖਰੀਦਣ ਤੇ ਚਲਾਉਣ ਲਈ ਅਸਾਨ ਲੋਨ ਦਿੱਤੇ ਜਾਣਗੇ। ਇਸ ਨਾਲ ਇਕੋ ਪਰਿਵਾਰ ਦੀ ਬਜਾਏ ਬਹੁਤ ਸਾਰੇ ਪਰਿਵਾਰਾਂ ਨੂੰ ਫਾਇਦਾ ਪਹੁੰਚੇਗਾ। ਇਸੇ ਤਰ•ਾਂ, ਕੇਬਲ ਦੀ ਵੰਡ, ਰੇਤ ਦੀ ਖੁਦਾਈ ਤੇ ਸ਼ਰਾਬ ਦੇ ਵਪਾਰ ‘ਚ ਵੀ ਵੱਡੇ ਪੱਧਰ ‘ਤੇ ਨੌਜ਼ਵਾਨਾਂ ਦੀ ਭਾਗੀਦਾਰੀ ਕਾਇਮ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ, ਕੈਪਟਨ ਅਮਰਿੰਦਰ ਨੇ ਯੋਈ ਦਾ ਉਸਦੇ ਸੈਂਕੜਾਂ ਵਰਕਰਾਂ ਦੀ ਮੌਜ਼ੂਦਗੀ ‘ਚ ਉਨ੍ਹਾਂ ਦੇ ਪ੍ਰਧਾਨ ਰਾਜਵਿੰਦਰ ਸਿੰਘ ਧਨੋਲਾ ਦੀ ਅਗਵਾਈ ਹੇਠ ਕਾਂਗਰਸ ‘ਚ ਰਲੇਵੇਂ ਦਾ ਐਲਾਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਧਨੋਲਾ ਨੇ ਕਿਹਾ ਕਿ ਵਿਕਾਸ ਤੇ ਨੌਕਰੀਆਂ ਵਾਸਤੇ ਨੌਜਵਾਨ ਕੈਪਟਨ ਅਮਰਿੰਦਰ ਵੱਲ ਵੇਖ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ‘ਚ ਸ਼ਾਮਿਲ ਹੋਣ ਵਾਲੇ ਆਪ ਵਲੰਟਿਅਰ ਆਪ ਅਗਵਾਈ ਤੋਂ ਪੂਰੀ ਤਰ•ਾਂ ਨਿਰਾਸ਼ ਹਨ, ਜਿਹੜੀ ਦਿੱਲੀ ਤੇ ਹਰਿਆਣਾ ਵਰਗੇ ਬਾਹਰੀ ਸੂਬਿਆਂ ਤੋਂ ਨਿਕਲ ਕੇ ਆਈ ਹੈ। ਇਸ ਦੌਰਾਨ ਲਗਭਗ 100 ਯੂਥ ਆਪ ਵਰਕਰ ਪਾਰਟੀ ‘ਚ ਸ਼ਾਮਿਲ ਹੋਏ।
ਕੈਪਟਨ ਅਮਰਿੰਦਰ ਨੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਨੁਮਾਇੰਦਗੀ ਵਾਲੇ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਚਾਰ ਅਕਾਲੀ ਸਰਪੰਚਾਂ, 2 ਬਲਾਕ ਸੰਮਤੀ ਮੈਂਬਰਾਂ ਤੇ ਇਕ ਕੌਂਸਲਰ ਨੂੰ ਪਾਰਟੀ ‘ਚ ਸ਼ਾਮਿਲ ਕੀਤਾ। ਸਮਾਰੋਹ ਦੌਰਾਨ ਹੋਰਨਾਂ ਤੋਂ ਇਲਾਵਾ, ਲਾਲ ਸਿੰਘ, ਬ੍ਰਹਮ ਮੋਹਿੰਦਰਾ, ਸੁਖਜਿੰਦਰ ਰੰਧਾਵਾ, ਜੋਗਿੰਦਰ ਸਿੰਘ ਪੰਜਗਰਾਈਂ, ਜੋਗਿੰਦਰ ਸਿੰਘ ਮਾਨ, ਕਿੱਕੀ ਢਿਲੋਂ, ਕੈਪਟਨ ਸੰਦੀਪ ਸੰਧੂ ਵੀ ਮੌਜੂਦ ਰਹੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article