PUNJABMAILUSA.COM

ਪੰਜਾਬ ਚੋਣਾਂ 2017; ਕਿਸੇ ਨੂੰ ਮਿਲੀ ਟਿਕਟ, ਕਿਸੇ ਦਾ ਕੱਟਿਆ ਪੱਤਾ

ਪੰਜਾਬ ਚੋਣਾਂ 2017; ਕਿਸੇ ਨੂੰ ਮਿਲੀ ਟਿਕਟ, ਕਿਸੇ ਦਾ ਕੱਟਿਆ ਪੱਤਾ

ਪੰਜਾਬ ਚੋਣਾਂ 2017; ਕਿਸੇ ਨੂੰ ਮਿਲੀ ਟਿਕਟ, ਕਿਸੇ ਦਾ ਕੱਟਿਆ ਪੱਤਾ
January 18
10:13 2017

6
ਚੰਡੀਗੜ੍ਹ, 18 ਜਨਵਰੀ (ਪੰਜਾਬ ਮੇਲ)- ਕਾਂਗਰਸ ਪਾਰਟੀ ਨੇ ਇਕ ਹਫਤੇ ਦੌਰਾਨ ਜਲੰਧਰ ਉੱਤਰੀ ਹਲਕੇ ਦੇ ਉਮੀਦਵਾਰ ‘ਚ ਤੀਜੀ ਵਾਰ ਬਦਲਾਅ ਕੀਤਾ। ਜਲੰਧਰ ਉੱਤਰੀ ਤੋਂ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਲੜਕੇ ਅਵਤਾਰ ਸਿੰਘ ਸੰਘੇੜਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਨਾਲ ਹੀ ਜਗਰਾਉਂ ਅਤੇ ਭੁਲੱਥ ਹਲਕਿਆਂ ਦੇ ਉਮੀਦਵਾਰ ਵੀ ਬਦਲੇ ਗਏ ਹਨ। ਇਸ ਤਰ੍ਹਾਂ ਪਾਰਟੀ ਵੱਲੋਂ ਬਦਲੇ ਗਏ ਉਮੀਦਵਾਰਾਂ ਦੀ ਗਿਣਤੀ 6 ਹੋ ਗਈ ਹੈ।
ਇਨ੍ਹਾਂ ਟਿਕਟਾਂ ਦੇ ਐਲਾਨ ਨਾਲ ਕਾਂਗਰਸ ਨੇ ਇਕ ਪਰਿਵਾਰ ਨੂੰ ਇਕ ਟਿਕਟ ਦੇਣ ਦੇ ਵਾਅਦੇ ‘ਤੇ ਮੋਹਰ ਲਾ ਦਿੱਤੀ ਹੈ ਤੇ ਅਜੇ ਤੱਕ ਕਿਸੇ ਪਰਿਵਾਰ ਨੂੰ ਦੋ ਟਿਕਟਾਂ ਨਹੀਂ ਦਿੱਤੀਆਂ ਗਈਆਂ। ਜਲੰਧਰ ਉੱਤਰੀ ਤੋਂ ਸਭ ਤੋਂ ਪਹਿਲਾਂ ਤੇਜਿੰਦਰ ਸਿੰਘ ਬਿੱਟੂ ਨੂੰ ਟਿਕਟ ਦਿੱਤੀ ਗਈ ਸੀ ਤੇ ਦੋ ਦਿਨ ਬਾਅਦ ਉਸ ਦੀ ਥਾਂ ਰਾਜਕੁਮਾਰ ਗੁਪਤਾ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ। ਹੁਣ ਅਖ਼ੀਰ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਲੜਕੇ ਬਾਵਾ ਹੈਨਰੀ ਨੂੰ ਟਿਕਟ ਦਿੱਤੀ ਗਈ ਹੈ। ਕਾਂਗਰਸ ਨੇ ਅਧਿਕਾਰਤ ਤੌਰ ‘ਤੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਪਟਿਆਲਾ ਦੇ ਨਾਲ ਲੰਬੀ ਤੋਂ ਵੀ ਉਮੀਦਵਾਰ ਐਲਾਨ ਦਿੱਤਾ ਹੈ। ਉਹ ਉਥੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਡਟਣਗੇ। ਇਸ ਤਰ੍ਹਾਂ ਲੰਬੀ ਦਾ ਮੁਕਾਬਲਾ ਸੂਬੇ ਭਰ ਵਿਚੋਂ ਸਭ ਤੋਂ ਵੱਧ ਦਿਲਚਸਪ ਬਣ ਗਿਆ ਹੈ ਤੇ ਸਿਆਸੀ ਮਾਹਿਰ ਤੇ ਹੋਰ ਲੋਕ ਇਸ ਹਲਕੇ ਦੇ ਨਤੀਜੇ ‘ਤੇ ਡੂੰਘੀ ਨਿਗਾਹ ਰੱਖਣਗੇ। ਕੈਪਟਨ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਜੇ ਹਾਈਕਮਾਂਡ ਨੇ ਆਗਿਆ ਦਿੱਤੀ ਤਾਂ ਉਹ ਲੰਬੀ ਤੋਂ ਵੀ ਚੋਣ ਲੜਨਗੇ। ਇਸ ਦੇ ਨਾਲ ਹੀ ਲੋਕ ਸਭਾ ਮੈਂਬਰ ਤੇ ਨੌਜਵਾਨ ਆਗੂ ਰਵਨੀਤ ਸਿੰਘ ਬਿੱਟੂ ਨੂੰ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ‘ਆਪ’ ਦੇ ਭਗਵੰਤ ਮਾਨ ਖਿਲਾਫ ਜਲਾਲਾਬਾਦ ਤੋਂ ਮੈਦਾਨ ਵਿਚ ਉਤਾਰ ਦਿੱਤਾ ਹੈ।
ਜਲੰਧਰ ਜ਼ਿਲ੍ਹੇ ਦੇ ਦੋ ਹਲਕਿਆਂ ਦਾ ਵੀ ਕਾਫੀ ਰੇੜਕਾ ਚੱਲ ਆ ਰਿਹਾ ਸੀ ਪਰ ਆਖ਼ਰ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੇ ਜਗਬੀਰ ਸਿੰਘ ਬਰਾੜ ਨੂੰ ਪਛਾੜਦਿਆਂ ਜਲੰਧਰ ਛਾਉਣੀ ਤੋਂ ਟਿਕਟ ਹਾਸਲ ਕਰ ਲਈ। ਇਕ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਟਿਕਟ ਮਿਲਣ ਦੀਆਂ ਰਿਪੋਰਟਾਂ ਆ ਗਈਆਂ ਸਨ। ਕਿਹਾ ਜਾਂਦਾ ਹੈ ਕਿ ਉਨ੍ਹਾਂ ਨੂੰ ਇਕ ਦਿਨ ਪਹਿਲਾਂ ਪਾਰਟੀ ‘ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੇ ਟਿਕਟ ਦਿਵਾਉਣ ਲਈ ਅਹਿਮ ਭੂਮਿਕਾ ਨਿਭਾਈ ਹੈ। ਇਸੇ ਕਾਰਨ ਪਰਗਟ ਸਿੰਘ ਦੇ ਹਮਾਇਤੀਆਂ ਬੀਤੇ ਦਿਨ ਹੀ ਸੋਸ਼ਲ ਮੀਡੀਆ ਦੇ ਪਟਾਕੇ ਚਲਾ ਦਿੱਤੇ ਸਨ। ਜਗਬੀਰ ਬਰਾੜ ਨੂੰ ਨਕੋਦਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਸਿੱਧੂ ਜੋੜੇ ਨੂੰ ਕਈ ਦਿਨ ਪਹਿਲਾਂ ਹੀ ਅੰਮ੍ਰਿਤਸਰ ਪੂਰਬੀ ਤੋਂ ਟਿਕਟ ਦੇਣ ਦਾ ਐਲਾਨ ਕਰ ਦਿੱਤਾ ਗਿਆ ਸੀ ਤੇ ਸ਼੍ਰੀ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪਹਿਲਾਂ ਹੀ ਉਥੋਂ ਪ੍ਰਚਾਰ ਮੁਹਿੰਮ ਸ਼ੁਰੂ ਦਿੱਤੀ ਸੀ। ਅਧਿਕਾਰਤ ਤੌਰ ‘ਤੇ ਜਾਰੀ ਸੂਚੀ ਵਿਚ ਉਨ੍ਹਾਂ ਦਾ ਨਾਂ ਸਭ ਤੋਂ ਉਪਰ ਹੈ। ਕਾਂਗਰਸ ਨੇ ਟਿਕਟਾਂ ਦੀ ਵੰਡ ਵਿਚ ਇਸ ਵਾਰ ਵੀ ਕਈ ਕਮਾਲ ਕੀਤੇ ਹਨ ਤੇ ਜਗਰਾਉਂ ਤੋਂ ਫਤਿਹਗੜ੍ਹ ਜ਼ਿਲ੍ਹੇ ਦੇ ਗੇਜਾ ਰਾਮ ਨੂੰ ਮੈਦਾਨ ‘ਚ ਉਤਾਰ ਦਿੱਤਾ ਸੀ। ਉਸ ਨੂੰ ਟਿਕਟ ਦੇਣ ਦੇ ਵਿਰੋਧ ਵਿਚ ਹਲਕੇ ਦੇ ਕਾਂਗਰਸੀ ਸੜਕਾਂ ‘ਤੇ ਲੇਟ ਗਏ ਸਨ। ਅਖੀਰ ਕਾਂਗਰਸ ਨੇ ਉਸ ਦੀ ਟਿਕਟ ਬਦਲਣੀ ਹੀ ਬਿਹਤਰ ਸਮਝੀ। ਹੁਣ ਪਾਰਟੀ ਨੇ ਸਾਬਕਾ ਵਿਧਾਇਕ ਮਲਕੀਤ ਸਿੰਘ ਦਾਖਾ ਨੂੰ ਜਗਰਾਉਂ ਤੋਂ ਉਮੀਦਵਾਰ ਐਲਾਨ ਦਿਤਾ। ਫਿਲੌਰ ਤੋਂ ਵਿਕਰਮਜੀਤ ਚੌਧਰੀ ਨੂੰ ਉਨ੍ਹਾਂ ਦੀ ਮਾਤਾ ਕਰਮਜੀਤ ਕੌਰ ਦੀ ਥਾਂ ਟਿਕਟ ਦਿੱਤੀ ਗਈ ਹੈ। ਇਹ ਟਿਕਟ ਬਦਲਣ ਦਾ ਫੈਸਲਾ ਕੁਝ ਦਿਨ ਪਹਿਲਾਂ ਹੋ ਗਿਆ ਸੀ। ਭੁਲੱਥ ਤੋਂ ਗੁਰਵਿੰਦਰ ਸਿੰਘ ਅਟਵਾਲ ਦੀ ਥਾਂ ਰਣਜੀਤ ਸਿੰਘ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ ਕਿਉਂਕਿ ਸ਼੍ਰੀ ਅਟਵਾਲ ਨੇ ਉਥੋਂ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਸੀ। ਉਨ੍ਹਾਂ ਨੂੰ ਨਕੋਦਰ ਤੋਂ ਟਿਕਟ ਮਿਲਣ ਦੀ ਆਸ ਸੀ ਪਰ ਇਹ ਪੂਰੀ ਨਹੀਂ ਹੋਈ। ਸਾਬਕਾ ਮੰਤਰੀ ਲਾਲ ਸਿੰਘ ਦੇ ਹਲਕੇ ਸਨੌਰ ਤੋਂ ਪਾਰਟੀ ਨੇ ਹਰਿੰਦਰ ਸਿੰਘ ਮਾਨ ਉਰਫ ਹੈਰੀ ਮਾਨ ਨੂੰ ਟਿਕਟ ਦਿੱਤੀ ਹੈ, ਜੋ ਸਮਾਣਾ ਤੋਂ ਟਿਕਟ ਦੇ ਤਕੜੇ ਦਾਅਵੇਦਾਰ ਸਨ। ਹੈਰੀ ਮਾਨ ਨਾਲ ਦੂਜੀਆਂ ਪਾਰਟੀਆਂ ਤੋਂ ਆ ਕੇ ਟਿਕਟਾਂ ਲੈਣ ਵਾਲਿਆਂ ਦੀ ਗਿਣਤੀ 7 ਹੋ ਗਈ ਹੈ। ਸਮਾਣਾ ਹਲਕੇ ਤੋਂ ਸਾਬਕਾ ਮੰਤਰੀ ਲਾਲ ਸਿੰਘ ਆਪਣੇ ਲੜਕੇ ਰਾਜਿੰਦਰ ਸਿੰਘ ਨੂੰ ਟਿਕਟ ਦਿਵਾਉਣ ‘ਚ ਸਫਲ ਰਹੇ, ਜੋ ਖ਼ੁਦ ਸਨੌਰ ਤੋਂ ਟਿਕਟ ਮੰਗਦੇ ਸਨ ਪਰ ‘ਇਕ ਪਰਿਵਾਰ-ਇਕ ਟਿਕਟ’ ਦਾ ਸਿਧਾਂਤ ਉਨ੍ਹਾਂ ਲਈ ਅੜਿੱਕਾ ਬਣ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article