PUNJABMAILUSA.COM

ਪੰਜਾਬ ‘ਚ ਆਰ.ਐੱਸ.ਐੱਸ. ਤੇ ਹਿੰਦੂ ਨੇਤਾਵਾਂ ਦੀਆਂ ਹੱਤਿਆਵਾਂ ਪਿੱਛੇ ਵਿਦੇਸ਼ੀ ਫੰਡਿੰਗ ਅਤੇ ਕੱਟੜਵਾਦੀਆਂ ਦੀ ਸਰਗਰਮੀ ਦਾ ਲੱਗਾ ਪਤਾ

December 09
17:28 2017

ਜਲੰਧਰ, 9 ਦਸੰਬਰ (ਪੰਜਾਬ ਮੇਲ)- ਪੰਜਾਬ ਵਿਚ ਬੀਤੇ ਕੁਝ ਸਾਲਾਂ ਵਿਚ ਹੋਈਆਂ ਆਰ.ਐੱਸ.ਐੱਸ. ਅਤੇ ਹੋਰ ਹਿੰਦੂ ਨੇਤਾਵਾਂ ਦੀਆਂ ਸਿਆਸੀ ਹੱਤਿਆਵਾਂ ਪਿੱਛੇ ਵਿਦੇਸ਼ੀ ਫੰਡਿੰਗ ਅਤੇ ਕੱਟੜਵਾਦੀਆਂ ਦੀ ਸਰਗਰਮੀ ਦਾ ਪਤਾ ਲੱਗਾ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.), ਪੰਜਾਬ ਪੁਲਸ ਅਤੇ ਸੀ. ਬੀ. ਆਈ. ਦੀਆਂ ਵਿਸ਼ੇਸ਼ ਟੀਮਾਂ ਵੱਖ-ਵੱਖ ਮਾਮਲਿਆਂ ਦੀ ਪੜਤਾਲ ਵਿਚ ਲੱਗੀਆਂ ਹੋਈਆਂ ਹਨ ਅਤੇ ਅਜੇ ਤਕ ਦੀ ਜਾਂਚ ਵਿਚ ਕਈ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਹਾਲ ਹੀ ਵਿਚ ਪੰਜਾਬ ਪੁਲਸ ਨੇ ਸ਼ਾਰਪ ਸ਼ੂਟਰ ਹਰਦੀਪ ਸਿੰਘ ਉਰਫ ਸ਼ੇਰਾ ਨੂੰ ਕਾਬੂ ਕੀਤਾ ਹੈ। ‘ਸ਼ੇਰਾ’ ‘ਤੇ ਦੋਸ਼ ਹੈ ਕਿ ਸੂਬੇ ਵਿਚ ਹੋਈਆਂ ਸਿਆਸੀ ਹੱਤਿਆਵਾਂ ‘ਚੋਂ ਜ਼ਿਆਦਾਤਰ ਹੱਤਿਆਵਾਂ ਨੂੰ ਉਸਨੇ ਹੀ ਅੰਜਾਮ ਦਿੱਤਾ ਹੈ। ਉਸਦੀ ਗ੍ਰਿਫਤਾਰੀ ਤੋਂ ਬਾਅਦ ਹੀ ਜਾਂਚ ਏਜੰਸੀਆਂ ਮਾਸਟਰਮਾਈਂਡ ਤਕ ਪਹੁੰਚੀਆਂ ਹਨ।
ਇਟਲੀ ‘ਚ ਮਿਲੇ ਸਨ ਮਿੰਟੂ ਤੇ ਸ਼ੇਰਾ
ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਟਲੀ ਵਿਚ ਸ਼ਾਰਪ ਸ਼ੂਟਰ ਹਰਦੀਪ ਸਿੰਘ ਉਰਫ ਸ਼ੇਰਾ 2014 ਵਿਚ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਚੀਫ ਹਰਮਿੰਦਰ ਸਿੰਘ ਮਿੰਟੂ ਦੇ ਸੰਪਰਕ ਵਿਚ ਆਇਆ ਸੀ। ਉਸ ਦੌਰਾਨ ਸ਼ੇਰਾ ਉਥੇ ਪੜ੍ਹਾਈ ਕਰ ਰਿਹਾ ਸੀ ਅਤੇ ਇਕ ਪਰਿਵਾਰਕ ਸਮਾਗਮ ਦੌਰਾਨ ਦੋਵਾਂ ਦੀ ਮੁਲਾਕਾਤ ਹੋਈ ਸੀ। ਚੰਗੀ ਸਿਹਤ ਤੇ ਕੱਟੜਪੰਥੀ ਵਿਚਾਰਧਾਰਾ ਵੱਲ ਝੁਕਾਅ ਕਾਰਨ ਹੀ ਹਰਮਿੰਦਰ ਸਿੰਘ ਮਿੰਟੂ ਨੇ ਅਜਿਹੀਆਂ ਵਾਰਦਾਤਾਂ ਲਈ ਸ਼ੇਰਾ ਦੀ ਚੋਣ ਕੀਤੀ ਸੀ। ਮੌਜੂਦਾ ਸਮੇਂ ‘ਚ ਜੇਲ ਵਿਚ ਬੰਦ ਮਿੰਟੂ ਨੇ ਹੀ ਉਸ ਦੌਰਾਨ ਸ਼ੇਰਾ ਨੂੰ ਦੁਬਈ ਭਿਜਵਾਇਆ ਸੀ, ਜਿਥੇ ਹਰਮੀਤ ਸਿੰਘ ਉਰਫ ਪੀ. ਐੱਚ. ਡੀ. ਨੇ ਉਸਨੂੰ ਟਰੇਂਡ ਕੀਤਾ।
ਪੰਜਾਬ ਪੁਲਸ ਦੇ ਇਕ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਜਾਂਚ ਟੀਮਾਂ ਨੇ ਪਤਾ ਲਾਇਆ ਹੈ ਕਿ ਸਾਰੀਆਂ ਹੱਤਿਆਵਾਂ ਦਾ ਪੈਟਰਨ ਇਕੋ ਜਿਹਾ ਸੀ। ਸਾਰੇ ਪੀੜਤਾਂ ਦੇ ਮਹੱਤਵਪੂਰਨ ਅੰਗਾਂ ‘ਤੇ ਗੋਲੀਆਂ ਮਾਰੀਆਂ ਗਈਆਂ ਸਨ। ਇਸੇ ਨਾਲ ਜਾਂਚ ਅਧਿਕਾਰੀਆਂ ਨੂੰ ਅੰਦਾਜ਼ਾ ਹੋਇਆ ਕਿ ਇਹ ਕਿਸੇ ਸ਼ਾਰਪ ਸ਼ੂਟਰ ਦਾ ਹੀ ਕੰਮ ਹੋ ਸਕਦਾ ਹੈ। ਲਿਹਾਜ਼ਾ ਸਾਰੇ ਮਾਮਲਿਆਂ ਨੂੰ ਮਿਲਾਉਣ ਤੋਂ ਬਾਅਦ ਜਾਂਚ ਦੀ ਦਿਸ਼ਾ ਨੂੰ ਅੱਗੇ ਵਧਾਇਆ ਗਿਆ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਾਰਪ ਸ਼ੂਟਰ ਹਰਦੀਪ ਸਿੰਘ ਉਰਫ ਸ਼ੇਰਾ ਵਾਰਦਾਤ ਤੋਂ 15 ਦਿਨ ਪਹਿਲਾਂ ਹੀ ਇਟਲੀ ਤੋਂ ਭਾਰਤ ਆਉਂਦਾ ਸੀ। ਵਾਰਦਾਤ ਤੋਂ ਪਹਿਲਾਂ ਉਹ ਕਈ ਦਿਨਾਂ ਤਕ ਰੇਕੀ ਕਰਦਾ ਅਤੇ ਪੀੜਤ ਦੇ ਮਹੱਤਵਪੂਰਨ ਅੰਗਾਂ ‘ਤੇ 3 ਵਾਰ ਗੋਲੀਆਂ ਮਾਰਦਾ ਸੀ।
ਇਕ ਕਤਲ ਦੇ ਮਿਲਦੇ ਸਨ 5 ਲੱਖ ਰੁਪਏ
ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰਦੀਪ ਸਿੰਘ ਉਰਫ ਸ਼ੇਰਾ ਵਾਰਦਾਤ ਨੂੰ ਅੰਜਾਮ ਦੇਣ ਤੋਂ 2-3 ਦਿਨਾਂ ਬਾਅਦ ਇਟਲੀ ਵਾਪਸ ਚਲਾ ਜਾਂਦਾ ਸੀ। ਉਸ ਨੂੰ ਹਰੇਕ ਕਤਲ ਦੇ ਬਦਲੇ 5 ਲੱਖ ਰੁਪਏ ਮਿਲਦੇ ਸਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਵਾਰਦਾਤ ਤੋਂ ਪਹਿਲਾਂ ਪੋਲੀਟੀਕਲ ਐਫੀਲੀਏਸ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਟਾਰਗੈੱਟ ਸੈੱਟ ਕੀਤੇ ਜਾਂਦੇ ਸਨ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਵਾਰਦਾਤਾਂ ਪੰਜਾਬ ਦੇ ਹਾਲਾਤ ਨੂੰ ਫਿਰ ਤੋਂ ਵਿਗਾੜਨ ਦੇ ਮਕਸਦ ਨਾਲ ਕੀਤੀਆਂ ਗਈਆਂ ਹਨ। ਮਾਮਲੇ ਦੀ ਜਾਂਚ ਜਾਰੀ ਹੈ।

About Author

Punjab Mail USA

Punjab Mail USA

Related Articles

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article