ਪੰਜਾਬ ’ਚ ਕਰੋਨਾ ਕਾਰਨ ਮੁੜ ਬੰਦ ਹੋ ਸਕਦੇ ਨੇ ਰੈਸਟੋਰੈਂਟ, ਮਾਲਜ਼ ਤੇ ਸਿਨੇਮਾ ਘਰ

100
Share

ਚੰਡੀਗੜ੍ਹ, 8 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਕਿਹਾ ਕਿ ਕੋਰੋਨਾ ਦੀ ਸਥਿਤੀ ’ਤੇ ਸਰਕਾਰ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਲੋੜ ਪੈਣ ’ਤੇ ਆਉਣ ਵਾਲੇ ਦਿਨਾਂ ਵਿਚ ਰੈਸਟੋਰੈਂਟਾਂ, ਮਾਲਾਂ ਅਤੇ ਸਿਨੇਮਾ ਘਰਾਂ ਵਿਚ ਵਿਅਕਤੀਆਂ ਦੀ ਗਿਣਤੀ ਨੂੰ ਸੀਮਤ ਕਰਨ ਜਾਂ ਬੰਦ ਕਰਨ ਦਾ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਨੇ ਮਾਹਿਰਾਂ ਨਾਲ ਦੂਜੀ ਲਹਿਰ ਦੌਰਾਨ ਮਹਾਮਾਰੀ ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਸੰਭਾਵਿਤ ਕਦਮਾਂ ਬਾਰੇ ਵਿਚਾਰ-ਚਰਚਾ ਕੀਤੀ ਅਤੇ ਇਸ ਸਬੰਧੀ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਪੰਜਾਬ ਵਿਚ ਕੋਰੋਨਾ ਦਾ ਫੈਲਾਅ ਸਿਰਫ ਸਕੂਲਾਂ ਤੱਕ ਹੀ ਸੀਮਤ ਨਹੀਂ ਹੈ ਕਿਉਂਕਿ ਹੋਰ ਥਾਵਾਂ ਵੀ ਪ੍ਰਭਾਵਿਤ ਹੋਈਆਂ ਹਨ ਅਤੇ ਸੂਬੇ ਵਿਚ ਵੱਧ ਰਹੇ ਮਾਮਲਿਆਂ ਦਾ ਮੁੱਢਲਾ ਕਾਰਣ ਲੋਕਾਂ ਵੱਲੋਂ ਸਿਹਤ ਸਾਵਧਾਨੀਆਂ ਵਿਚ ਕੀਤੀ ਜਾ ਰਹੀ ਕੁਤਾਹੀ ਹੈ। ਲੋਕ ਸੁਰੱਖਿਆ ਪ੍ਰੋਟੋਕਾਲ ਦੀ ਸੁਹਿਰਦਤਾ ਨਾਲ ਪਾਲਣਾ ਨਹੀਂ ਕਰ ਰਹੇ।
ਜ਼ਿਲ੍ਹਾ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਦੇ ਪੱਧਰ ’ਤੇ ਟੀਕਾਕਰਨ ਵਾਲੀਆਂ ਥਾਵਾਂ ਦੀ ਗਿਣਤੀ ਵਧਾਈ ਜਾਵੇਗੀ, ਤਾਂ ਜੋ ਯੋਗ ਲੋਕਾਂ ਨੂੰ ਟੀਕਾਕਰਨ ਦੀ ਸਹੂਲਤ ਦਿੱਤੀ ਜਾ ਸਕੇ।

Share