PUNJABMAILUSA.COM

ਪੰਜਾਬ ‘ਚ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਵੀ ਹਰ ਪਾਸੇ ‘ਬਾਦਲਾਂ’ ਦੀ ਤੂਤੀ

ਪੰਜਾਬ ‘ਚ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਵੀ ਹਰ ਪਾਸੇ ‘ਬਾਦਲਾਂ’ ਦੀ ਤੂਤੀ

ਪੰਜਾਬ ‘ਚ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਵੀ ਹਰ ਪਾਸੇ ‘ਬਾਦਲਾਂ’ ਦੀ ਤੂਤੀ
March 15
16:50 2018

ਚੰਡੀਗੜ੍ਹ, 15 ਮਾਰਚ (ਪੰਜਾਬ ਮੇਲ)- ਪੰਜਾਬ ‘ਚ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਵੀ ਹਰ ਪਾਸੇ ‘ਬਾਦਲਾਂ’ ਦੀ ਤੂਤੀ ਬੋਲ ਰਹੀ ਹੈ, ਜਿਸ ਕਾਰਨ ਕੈਪਟਨ ਵਜ਼ਾਰਤ ਦੇ ਮੰਤਰੀ ਡਾਹਢੇ ਹੈਰਾਨ-ਪਰੇਸ਼ਾਨ ਹਨ ਅਤੇ ਇਨ੍ਹਾਂ ਮੰਤਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਜੇਕਰ ਹਾਲਾਤ ਇਹੀ ਰਹੇ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਮੂੰਹ ਦੀ ਖਾਣੀ ਪਵੇਗੀ। ਕੈਪਟਨ ਦੇ ਮੰਤਰੀਆਂ ਵਿਚਕਾਰ ਬਾਦਲਾਂ ਪ੍ਰਤੀ ਗੁੱਸਾ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਦਿਖਾਈ ਦਿੱਤਾ।
ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਇਸ ਮੀਟਿੰਗ ਦੌਰਾਨ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਸੱਤਾ ਖਤਮ ਹੋਣ ਤੋਂ ਬਾਅਦ ਕਾਂਗਰਸ ਦੇ ਰਾਜ ‘ਚ ਵੀ ਉਨ੍ਹਾਂ ਦਾ ਕਾਰੋਬਾਰ ਦਿਨ-ਦੁੱਗਣੀ ਰਾਤ-ਚੁੱਗਣੀ ਤਰੱਕੀ ਕਰ ਰਿਹਾ ਹੈ ਅਤੇ ਸਿਵਲ ਅਤੇ ਪੁਲਸ ਪ੍ਰਸ਼ਾਸਨ ‘ਤੇ ਵੀ ਬਾਦਲਾਂ ਦਾ ਪੂਰਾ ਦਬਦਬਾ ਹੈ, ਜੋ ਕਿ ਬਿਲਕੁਲ ਗਲਤ ਹੈ। ਜਿੱਥੇ ਇਸ ਮੀਟਿੰਗ ਦੌਰਾਨ ਨਵਜੋਤ ਸਿੱਧੂ ਨੇ ਬਾਦਲਾਂ ਦੇ ਬੱਸਾਂ ਦੇ ਕਾਰੋਬਾਰ ਦਾ ਮੁੱਦਾ ਚੁੱਕਿਆ, ਉੱਥੇ ਹੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਜੇਕਰ ਇਹੀ ਹਾਲ ਰਿਹਾ ਤਾਂ ਸਿਰਫ ਲੰਬੀ ਵਿਧਾਨ ਸਭਾ ਹਲਕੇ ਤੋਂ ਹੀ ਅਕਾਲੀ ਦਲ ਦੇ ਉਮੀਦਵਾਰ ਦੀ ਲੀਡ 70 ਹਜ਼ਾਰ ਵੋਟਾਂ ਤੱਕ ਹੋ ਸਕਦੀ ਹੈ। ਤ੍ਰਿਪਤ ਰਾਜਿੰਦਰ ਬਾਜਵਾ ਨੇ ਵੀ ਮਨਪ੍ਰੀਤ ਬਾਦਲ ਦੀ ਇਸ ਗੱਲ ‘ਚ ਹਾਂ ਨਾਲ ਹਾਂ ਮਿਲਾਈ।
ਨਵਜੋਤ ਸਿੱਧੂ ਨੇ ਖਾਸ ਤੌਰ ‘ਤੇ ਮੁੱਖ ਮੰਤਰੀ ਨੂੰ ਦੱਸਿਆ ਕਿ ਜਿਸ ਤਰ੍ਹਾਂ ਲੁਧਿਆਣਾ ‘ਚ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬਾਦਲਾਂ ਦੀਆਂ ਬੱਸਾਂ ਦਾ ਬੋਲਬਾਲਾ ਹੋਣ ਦਾ ਮੁੱਦਾ ਸੋਸ਼ਲ ਮੀਡੀਆ ‘ਤੇ ਚੁੱਕਿਆ ਹੈ, ਇਸ ਨਾਲ ਸਰਕਾਰ ਦੇ ਵੱਕਾਰ ਨੂੰ ਸੱਟ ਵੱਜੀ ਹੈ। ਇਸ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਅੱਗੇ-ਪਿੱਛੇ ਵੀ ਜਿਪਸੀਆਂ ਘੁੰਮਦੀਆਂ ਹਨ ਅਤੇ ਅੱਜ ਵੀ ਸਰਕਾਰੀ ਅਧਿਕਾਰੀ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੰਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਤਿੰਨਾਂ ਮੰਤਰੀਆਂ ਦੀਆਂ ਗੱਲਾਂ ਨੂੰ ਤਾਂ ਬੜੇ ਧਿਆਨ ਨਾਲ ਸੁਣ ਲਿਆ ਪਰ ਇਸ ਬਾਰੇ ਕੋਈ ਵੀ ਟਿੱਪਣੀ ਨਹੀਂ ਕੀਤੀ, ਜਿਸ ਤੋਂ ਬਾਅਦ ਮੰਤਰੀਆਂ ‘ਚ ਕਾਫੀ ਹੈਰਾਨੀ ਪਾਈ ਜਾ ਰਹੀ ਹੈ ਕਿ ਸਭ ਕੁੱਝ ਦੱਸਣ ਦੇ ਬਾਵਜੂਦ ਵੀ ਕੈਪਟਨ ਅਮਰਿੰਦਰ ਸਿੰਘ ਇਸ ਬਾਰੇ ਕੋਈ ਕਦਮ ਕਿਉਂ ਨਹੀਂ ਚੁੱਕ ਰਹੇ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article