PUNJABMAILUSA.COM

ਪੰਜਾਬ ‘ਚ ਖੱਬੀਆਂ ਪਾਰਟੀਆਂ ਵੱਲੋਂ ਆਪਣਾ ਆਧਾਰ ਦੁਬਾਰਾ ਕਾਇਮ ਕਰਨ ਲਈ ਸਰਗਰਮੀਆਂ ਸ਼ੁਰੂ

ਪੰਜਾਬ ‘ਚ ਖੱਬੀਆਂ ਪਾਰਟੀਆਂ ਵੱਲੋਂ ਆਪਣਾ ਆਧਾਰ ਦੁਬਾਰਾ ਕਾਇਮ ਕਰਨ ਲਈ ਸਰਗਰਮੀਆਂ ਸ਼ੁਰੂ

ਪੰਜਾਬ ‘ਚ ਖੱਬੀਆਂ ਪਾਰਟੀਆਂ ਵੱਲੋਂ ਆਪਣਾ ਆਧਾਰ ਦੁਬਾਰਾ ਕਾਇਮ ਕਰਨ ਲਈ ਸਰਗਰਮੀਆਂ ਸ਼ੁਰੂ
March 14
16:43 2019

-ਲੋਕ ਮੁੱਦਿਆਂ ‘ਤੇ ਵੋਟਰਾਂ ਨੂੰ ਇਕਜੁੱਟ ਕਰਨਾ ਹੋਵੇਗਾ ਮੁੱਖ ਚੁਣੌਤੀ
ਚੰਡੀਗੜ੍ਹ, 14 ਮਾਰਚ (ਪੰਜਾਬ ਮੇਲ)-ਖੱਬੀਆਂ ਪਾਰਟੀਆਂ ਦੀ ਕਿਸੇ ਵੇਲੇ ਪੰਜਾਬ ਵਿਚ ਚੰਗੀ ਭੱਲ ਹੁੰਦੀ ਸੀ ਤੇ ਵੱਡੀਆਂ ਰਾਜਨੀਤਕ ਪਾਰਟੀਆਂ ਵੀ ਖੱਬੀਆਂ ਪਾਰਟੀਆਂ ਨਾਲ ਚੋਣ ਗਠਜੋੜ ਕਰਨ ਲਈ ਤੱਤਪਰ ਹੁੰਦੀਆਂ ਸਨ ਪਰ ਖੱਬੀਆਂ ਪਾਰਟੀਆਂ ਦੇ ਆਧਾਰ ਨੂੰ ਪਿਛਲੇ ਕੁਝ ਸਾਲਾਂ ਵਿਚ ਵੱਡਾ ਖੋਰਾ ਲੱਗ ਗਿਆ ਹੈ ਜਿਸ ਕਾਰਨ ਉਹ ਹਾਸ਼ੀਏ ‘ਤੇ ਚਲੀਆਂ ਗਈਆਂ ਹਨ। ਕਦੇ ਪੰਜਾਬ ਤੋਂ ਖੱਬੀਆਂ ਪਾਰਟੀਆਂ ਦੇ ਦੋ ਦੋ ਸੰਸਦ ਮੈਂਬਰ ਰਹੇ ਹਨ ਤੇ ਇਸ ਵੇਲੇ ਇਨ੍ਹਾਂ ਦਾ ਪੰਜਾਬ ਵਿਧਾਨ ਸਭਾ ਵਿਚ ਇਕ ਵੀ ਵਿਧਾਇਕ ਨਹੀਂ ਹੈ ਜਿਸ ਤੋਂ ਖੱਬੀਆਂ ਪਾਰਟੀਆਂ ਦੀ ਸਥਿਤੀ ਦਾ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ। ਇਸ ਵੇਲੇ 17ਵੀਂ ਲੋਕ ਸਭਾ ਚੋਣਾਂ ਲਈ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਇਨ੍ਹਾਂ ਚੋਣਾਂ ਵਿਚ ਪੰਜਾਬ ਦੀਆਂ ਖੱਬੀਆਂ ਪਾਰਟੀਆਂ ਦੀ ਕਾਰਗੁਜ਼ਾਰੀ ‘ਚ ਰੁਚੀ ਰੱਖਣ ਵਾਲਿਆਂ ਦੀ ਨਿਗ੍ਹਾ ਰਹੇਗੀ।
ਪੰਜਾਬ ਦੀਆਂ ਛੇ ਖੱਬੀਆਂ ਪਾਰਟੀਆਂ ਸੀ.ਪੀ.ਆਈ., ਸੀ.ਪੀ.ਐੱਮ., ਐੱਮ.ਸੀ.ਪੀ.ਆਈ., ਆਰ.ਐੱਮ.ਸੀ.ਪੀ.ਆਈ., ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ, ਸੀ.ਪੀ.ਆਈ. ਨਿਊ ਡੈਮੋਕਰੇਸੀ ਪਾਰਲੀਮਾਨੀ ਚੋਣਾਂ ਲੜਦੀਆਂ ਆ ਰਹੀਆਂ ਹਨ। ਸੀ.ਪੀ.ਆਈ. ਅਤੇ ਸੀ.ਪੀ.ਐੱਮ. ਨੂੰ ਲੰਮੇ ਅਰਸੇ ਤੋਂ ਚੋਣਾਂ ਲੜਨ ਦਾ ਤਜਰਬਾ ਹੈ। ਦੇਸ਼ ਦੀਆਂ ਪਹਿਲੀਆਂ ਲੋਕ ਸਭਾ ਚੋਣਾਂ ਸਮੇਂ ਭਾਰਤੀ ਕਮਿਊਨਿਸਟ ਪਾਰਟੀ ਦੇਸ਼ ਦੀ ਮੁੱਖ ਵਿਰੋਧੀ ਧਿਰ ਵਜੋਂ ਉਭਰੀ ਸੀ। ਸੀ.ਪੀ.ਆਈ. ‘ਚ 1964 ਵਿਚ ਚੀਨ ਦੇ ਹਮਲੇ ਨੂੰ ਲੈ ਕੇ ਫੁੱਟ ਪੈ ਗਈ ਸੀ ਤੇ ਪਾਰਟੀ ਦੋ ਹਿੱਸਿਆਂ ਸੀ.ਪੀ.ਆਈ. ਤੇ ਸੀ.ਪੀ.ਐੱਮ. ਵਿਚ ਵੰਡੀ ਗਈ। ਬਾਅਦ ਵਿਚ ਸੀ.ਪੀ.ਐੱਮ. ਵਿਚੋਂ ਨਿਕਲੇ ਕੁਝ ਆਗੂਆਂ ਨੇ ਹੋਰ ਪਾਰਟੀਆਂ ਬਣਾਈਆਂ ਜਿਨ੍ਹਾਂ ਨੂੰ ਨਕਸਲੀਆਂ ਦੀਆਂ ਪਾਰਟੀਆਂ ਵਜੋਂ ਜਾਣਿਆ ਜਾਂਦਾ ਹੈ। ਪੰਜਾਬ ਵਿਚ ਨਕਸਲੀਆਂ ਦੇ ਕਈ ਧੜੇ ਤੇ ਪਾਰਟੀਆਂ ਹਨ ਪਰ ਇਨ੍ਹਾਂ ਵਿਚੋਂ ਦੋ ਪਾਰਟੀਆਂ ਹੀ ਚੋਣਾਂ ਲੜਦੀਆਂ ਆ ਰਹੀਆਂ ਹਨ। ਇਨ੍ਹਾਂ ਦੋਵਾਂ ਵਲੋਂ ਵੀ ਲੋਕ ਸਭਾ ਚੋਣਾਂ ਵਿਚ ਉਮੀਦਵਾਰ ਖੜ੍ਹੇ ਕੀਤੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਵਿਚੋਂ ਇਕ ਪਾਰਟੀ ਬਠਿੰਡਾ ਲੋਕ ਸਭਾ ਹਲਕੇ ਦੀ ਚੋਣ ਲੜਨੀ ਚਾਹੁੰਦੀ ਸੀ ਕਿਉਂਕਿ ਇਸ ਦਾ ਆਧਾਰ ਇਸ ਇਲਾਕੇ ਵਿਚ ਹੈ ਪਰ ਪੰਜਾਬ ਡੈਮੋਕਰੈਟਿਕ ਅਲਾਇੰਸ ਨੇ ਇਹ ਸੀਟ ਇਸ ਨੂੰ ਛੱਡਣ ਦੀ ਹਾਮੀ ਨਹੀਂ ਭਰੀ ਜਿਸ ਕਰਕੇ ਇਹ ਗੱਠਜੋੜ ਵਿਚ ਸ਼ਾਮਲ ਨਹੀਂ ਹੋ ਸਕੀ।
ਦੱਸਣਯੋਗ ਹੈ ਕਿ ਸੂਬੇ ਦੀਆਂ ਦੋ ਖੱਬੀਆਂ ਪਾਰਟੀਆਂ ਸੀ.ਪੀ.ਆਈ. ਅਤੇ ਸੀ.ਪੀ.ਐੱਮ. ਨੇ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲੁਧਿਆਣਾ ਵਿਚ ਇਸ ਸਾਲ 28 ਜਨਵਰੀ ਨੂੰ ਭਰਵੀਂ ਰੈਲੀ ਕੀਤੀ ਸੀ ਤੇ ਆਸ ਸੀ ਕਿ ਖੱਬੀਆਂ ਪਾਰਟੀਆਂ ਲੋਕ ਸਭਾ ਚੋਣਾਂ ਵੀ ਆਪਸੀ ਤਾਲਮੇਲ ਨਾਲ ਲੜਨਗੀਆਂ ਪਰ ਖੱਬੀਆਂ ਪਾਰਟੀਆਂ ਦੀ ਚੋਣਾਂ ਨੂੰ ਲੈ ਕੇ ਸੁਰ ਵੱਖੋ-ਵੱਖ ਹੋ ਗਈ ਹੈ ਤੇ ਦੋ ਪਾਰਟੀਆਂ ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਆਗੂ ਸੁਖਪਾਲ ਸਿੰਘ ਖਹਿਰਾ ਦੀ ਪੰਜਾਬ ਡੈਮੋਕਰੈਟਿਕ ਅਲਾਇੰਸ ਵਿਚ ਸ਼ਾਮਲ ਹੋ ਗਈਆਂ ਹਨ ਤੇ ਸੀ.ਪੀ.ਐੱਮ. ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੀ ਚੋਣ ਆਪਣੇ ਤੌਰ ‘ਤੇ ਲੜਨ ਦਾ ਫੈਸਲਾ ਕੀਤਾ ਹੈ। ਪਿਛਲੇ ਕੁਝ ਸਾਲਾਂ ਤੋਂ ਖੱਬੀਆਂ ਪਾਰਟੀਆਂ ਲੋਕਾਂ ਦੇ ਮੁੱਦਿਆਂ ‘ਤੇ ਖੱਬੀ ਏਕਤਾ ਉਸਾਰਨ ਦੇ ਦਾਅਵੇ ਕਰਦੀਆਂ ਆ ਰਹੀਆਂ ਹਨ ਤੇ ਚੋਣਾਂ ਇਕੱਠੀਆਂ ਲੜਨ ਦੇ ਮੁੱਦੇ ‘ਤੇ ਤੜਿੱਕ ਹੋ ਗਈਆਂ ਹਨ। ਪੰਜਾਬ ਡੈਮੋਕਰੇਟਿਕ ਅਲਾਇੰਸ ਵਿਚ ਸ਼ਾਮਲ ਸੀ.ਪੀ.ਆਈ. ਫਿਰੋਜ਼ਪੁਰ ਤੋਂ ਤੇ ਕਾਮਰੇਡ ਮੰਗਤ ਰਾਮ ਪਾਸਲਾ ਦੀ ਪਾਰਟੀ ਗੁਰਦਾਸਪੁਰ ਤੋਂ ਉਮੀਦਵਾਰ ਮੈਦਾਨ ਵਿਚ ਉਤਾਰੇਗੀ। ਖੱਬੀ ਲਹਿਰ ਨਾਲ ਨੇੜਤਾ ਰੱਖਣ ਵਾਲੇ ਦਾਨਿਸ਼ਵਰਾਂ ਦਾ ਕਹਿਣਾ ਹੈ ਕਿ ਖੱਬੀਆਂ ਪਾਰਟੀਆਂ ਨੂੰ ਪਾਰਲੀਮਾਨੀ ਜਮਹੂਰੀਅਤ ਨੂੰ ਲੋਕ ਹਿੱਤ ਵਿਚ ਵਰਤਣਾ ਆਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਲੋਕਾਂ ਦੇ ਮੁੱਦਿਆਂ ‘ਤੇ ਜਨਤਾ ਨੂੰ ਇਕੱਠੇ ਕਰਨਾ ਚਾਹੀਦਾ ਹੈ ਤੇ ਸਰਮਾਏਦਾਰੀ ਦੀ ਸਿਆਸਤ ਦੇ ਪਾਜ ਉਘੇੜਣੇ ਚਾਹੀਦੇ ਹਨ ਤੇ ਸਮੱਸਿਆਵਾਂ ਦੇ ਹੱਲ ਵਾਸਤੇ ਬਦਲਵੀਂ ਸਿਆਸਤ ਪੇਸ਼ ਕਰਨੀ ਚਾਹੀਦੀ ਹੈ।
ਪੰਜਾਬ ਦੀਆਂ ਛੇ ਖੱਬੀਆਂ ਪਾਰਟੀਆਂ ਵਿਚੋਂ ਦੋ ਪਾਰਟੀਆਂ ਸੀ.ਪੀ.ਆਈ. ਅਤੇ ਰੈਵੋਲਿਊਸ਼ਨਰੀ ਮਾਰਕਸਿਸਟ ਕਮਿਊਨਿਸਟ ਪਾਰਟੀ ਆਫ ਇੰਡੀਆ ਦੀ ਕਾਰਗੁਜ਼ਾਰੀ ਪੰਜਾਬ ਡੈਮੋਕਰੈਟਿਕ ਅਲਾਇੰਸ ਦੀ ਕਾਰਗੁਜ਼ਾਰੀ ਨਾਲ ਜੁੜ ਗਈ ਹੈ। 17ਵੀਆਂ ਲੋਕ ਸਭਾ ਚੋਣਾਂ ਵਿਚ ਖੱਬੀਆਂ ਪਾਰਟੀਆਂ ਦੀ ਕਾਰਗੁਜ਼ਾਰੀ ਵਿਚ ਕੋਈ ਸੁਧਾਰ ਹੋਣ ਦੀ ਸੰਭਾਵਨਾ ਬਹੁਤ ਹੀ ਮੱਧਮ ਹੈ। ਜੇਕਰ ਇਹ ਸਾਲ 2014 ਦੀਆਂ ਲੋਕ ਸਭਾ ਚੋਣਾਂ ਵਾਲੀ ਕਾਰਗੁਜ਼ਾਰੀ ਕਾਇਮ ਰੱਖ ਸਕੇ ਤਾਂ ਉਹ ਵੀ ਬਹੁਤ ਵੱਡੀ ਗੱਲ ਹੋਵੇਗੀ। ਮਾਹਿਰਾਂ ਦਾ ਕਹਿਣਾ ਹੈ ਕਿ ਖੱਬੀਆਂ ਪਾਰਟੀਆਂ ਦੇ ਆਗੂਆਂ ਨੂੰ ਵਕਤ ਦੀ ਨਜ਼ਾਕਤ ਸਮਝਣੀ ਚਾਹੀਦੀ ਹੈ ਤੇ ਉਸ ਮੁਤਾਬਕ ਰਣਨੀਤੀ ਘੜਨੀ ਤੇ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article