PUNJABMAILUSA.COM

ਪੰਜਾਬ ‘ਚ ਗਰਮੀ ਦੇ ਕਹਿਰ ਨੇ ਲਈ ਤਿੰਨ ਦੀ ਜਾਨ

ਪੰਜਾਬ ‘ਚ ਗਰਮੀ ਦੇ ਕਹਿਰ ਨੇ ਲਈ ਤਿੰਨ ਦੀ ਜਾਨ

ਪੰਜਾਬ ‘ਚ ਗਰਮੀ ਦੇ ਕਹਿਰ ਨੇ ਲਈ ਤਿੰਨ ਦੀ ਜਾਨ
June 05
21:38 2017


ਅੰਮ੍ਰਿਤਸਰ, 5 ਜੂਨ (ਪੰਜਾਬ ਮੇਲ)- ਅੰਮ੍ਰਿਤਸਰ ਵਿੱਚ ਤਾਪਮਾਨ 46 ਡਿਗਰੀ ਨੂੰ ਪੁੱਜਣ ਨਾਲ ਆਮ ਜਨਜੀਵਨ ਲੀਹੋਂ ਲੱਥਣ ਲੱਗਾ ਹੈ ਤੇ ਲੋਕਾਂ ਦਾ ਜਿਉਣਾ ਬੇਹਾਲ ਹੋ ਗਿਆ ਹੈ। ਵਧੇਰੇ ਗਰਮੀ ਕਰ ਕੇ ਪਿਛਲੇ 24 ਘੰਟਿਆਂ ਦੌਰਾਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ’ਚੋਂ ਦੋ ਦੀ ਸ਼ਨਾਖਤ ਨਹੀਂ ਹੋ ਸਕੀ। ਉਂਜ ਦੋਵੇਂ ਮੰਗਤੇ ਲਗਦੇ ਹਨ। ਤੀਜੇ ਵਿਅਕਤੀ ਦੀ ਸ਼ਨਾਖਤ ਪਾਲ ਸਿੰਘ ਉਰਫ ਬਾਬਾ ਵਜੋਂ ਹੋਈ ਹੈ। ਇਹ ਵਿਅਕਤੀ ਪ੍ਰਵਾਸੀ ਹੈ ਅਤੇ ਉੱਤਰ ਪ੍ਰਦੇਸ਼ ਦੇ ਬੋਹੜ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਇਸ ਦੀ ਲਾਸ਼ ਭਗਤਾਂਵਾਲਾ ਦਾਣਾ ਮੰਡੀ ਨੇੜਿਓਂ ਮਿਲੀ ਹੈ ਜਦੋਂਕਿ ਅਣਪਛਾਤੇ ਵਿਅਕਤੀਆਂ ਵਿੱਚੋਂ ਇਕ ਦੀ ਲਾਸ਼ ਅਮਨ ਐਵੇਨਿਊ ਕੋਲੋਂ ਮਿਲੀ ਹੈ। ਪੁਲੀਸ ਰਿਪੋਰਟ ਮੁਤਾਬਕ ਇਨ੍ਹਾਂ ਦੀ ਮੌਤ ਵਧੇਰੇ ਤਾਪਮਾਨ ਕਾਰਨ ਹੋਈ ਹੈ। ਲਾਸ਼ਾਂ ਦਾ ਪੋਸਟ ਮਾਰਟਮ ਕਰਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਪਤਾ ਲੱਗੇਗਾ। ਤਾਪਮਾਨ ਵਧਣ ਕਰਕੇ ਕੰਮਕਾਜ ’ਤੇ ਵੀ ਅਸਰ ਪਿਆ ਹੈ। ਸ਼ਹਿਰ ਵਿਚ ਅੱਜ ਖਾਸ ਕਰਕੇ ਸਨਅਤੀ ਇਲਾਕੇ ਵਿਚ ਬਿਜਲੀ ਕੱਟ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਪੇਸ਼ ਆਈ। ਇਸ ਦੌਰਾਨ ਪੀਟੀਆਈ ਦੀ ਖ਼ਬਰ ਅਨੁਸਾਰ ਅੰਮ੍ਰਿਤਸਰ 46 ਡਿਗਰੀ ਤਾਪਮਾਨ ਨਾਲ ਪੰਜਾਬ ਤੇ ਹਰਿਆਣਾ ਵਿੱਚ ਸਭ ਤੋਂ ਗਰਮ ਰਿਹਾ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਇਥੇ ਉਪਰਲਾ ਤਾਪਮਾਨ 43 ਡਿਗਰੀ ਰਿਹਾ ਜੋ ਕਿ ਆਮ ਨਾਲੋਂ ਚਾਰ ਦਰਜੇ ਵੱਧ ਸੀ। ਸਨਅਤੀ ਹੱਬ ਕਹੇ ਜਾਂਦੇ ਲੁਧਿਆਣਾ ਵਿੱਚ 44.5 ਜਦਕਿ ਪਟਿਆਲਾ ਵਿੱਚ 44.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਦਰਜੇ ਉਪਰ ਸੀ। ਹਰਿਆਣਾ ਵਿੱਚ ਹਿਸਾਰ ਸਭ ਤੋਂ ਗਰਮ ਰਿਹਾ। ਇਥੇ ਤਾਪਮਾਨ 44.2 ਡਿਗਰੀ ਰਿਹਾ। ਕਰਨਾਲ ਤੇ ਅੰਬਾਲਾ ਵਿੱਚ ਤਾਪਮਾਨ 43.8 ਡਿਗਰੀ ਰਿਹਾ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ’ਚ ਪੰਜਾਬ ਤੇ ਹਰਿਆਣਾ ਵਿੱਚ ਗਰਮੀ ਦਾ ਕਹਿਰ ਜਾਰੀ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article