PUNJABMAILUSA.COM

ਪੰਜਾਬ ‘ਚ ਜਬਰ-ਜ਼ਨਾਹ ਦੇ ਮਾਮਲਿਆਂ ‘ਚ ਹੋਇਆ ਕਈ ਗੁਣਾ ਵਾਧਾ

ਪੰਜਾਬ ‘ਚ ਜਬਰ-ਜ਼ਨਾਹ ਦੇ ਮਾਮਲਿਆਂ ‘ਚ ਹੋਇਆ ਕਈ ਗੁਣਾ ਵਾਧਾ

ਪੰਜਾਬ ‘ਚ ਜਬਰ-ਜ਼ਨਾਹ ਦੇ ਮਾਮਲਿਆਂ ‘ਚ ਹੋਇਆ ਕਈ ਗੁਣਾ ਵਾਧਾ
June 07
09:21 2017


ਚੰਡੀਗੜ੍ਹ, 7 ਜੂਨ (ਪੰਜਾਬ ਮੇਲ)-ਪੰਜਾਬ ‘ਚ ਵਾਪਰ ਰਹੀਆਂ ਜਬਰ-ਜ਼ਨਾਹ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ ‘ਚ ਹਰ ਦਹਾਕੇ ਦੇ ਬੀਤਣ ਨਾਲ ਜਬਰ-ਜ਼ਨਾਹ ਦੀਆਂ ਘਟਨਾਵਾਂ ‘ਚ ਕਮੀ ਆਉਣ ਦੀ ਬਜਾਏ ਕਈ ਗੁਣਾ ਵਧ ਰਹੀ ਹੈ, ਜੋ ਸੱਭਿਅਕ ਸਮਾਜ ਵਾਸਤੇ ਗੰਭੀਰ ਚਿੰਤਾ ਦਾ ਵਿਸ਼ਾ ਹੈ। ਦੂਜੇ ਪਾਸੇ ਸੂਬੇ ਵਿਚ ਦਾਜ ਨਾਲ ਮੌਤਾਂ ਹੋਣ ਦੇ ਮਾਮਲਿਆਂ ‘ਚ ਕਮੀ ਆਈ ਹੈ ਪਰ ਅਜੇ ਵੀ ਇਸਦੇ ਅੰਕੜੇ ਸਮਾਜ ਦੇ ਲਾਲਚੀ ਸੁਭਾਅ ਦੀ ਹਾਮੀ ਭਰਦੇ ਹਨ।
ਸਰਕਾਰੀ ਅੰਕੜਿਆਂ ਮੁਤਾਬਕ ਸੂਬੇ ‘ਚ ਸਾਲ 1984 ਤੋਂ 2013 ਦੌਰਾਨ ਜਬਰ-ਜਨਾਹ ਦੀਆਂ 8381 ਘਟਨਾਵਾਂ ਵਾਪਰੀਆਂ। ਸੂਚਨਾ ਦੇ ਅਧਿਕਾਰ ਤਹਿਤ ਪ੍ਰਾਪਤ ਜਾਣਕਾਰੀ ਮੁਤਾਬਕ ਸਾਲ 1984 ਤੋਂ 1993 ਦਰਮਿਆਨ ਪੰਜਾਬ ‘ਚ ਜਬਰ-ਜ਼ਨਾਹ ਦੇ 642 ਕੇਸ ਦਰਜ ਹੋਏ ਸਨ। ਅਗਲੇ ਦਹਾਕੇ (ਸਾਲ 1994 ਤੋਂ 2003) ਦੌਰਾਨ ਬਲਾਤਕਾਰ ਦੇ ਕੇਸਾਂ ਵਿਚ ਚਾਰ ਗੁਣਾ ਵਾਧਾ ਹੋਇਆ। ਇਸ ਦਹਾਕੇ ‘ਚ ਜਬਰ-ਜ਼ਨਾਹ ਦੇ 2369 ਕੇਸ ਸੂਬੇ ‘ਚ ਦਰਜ ਹੋਏ। ਸਾਲ 2004 ਤੋਂ 2013 ਦੌਰਾਨ ਸੂਬੇ ‘ਚ ਜਬਰ-ਜ਼ਨਾਹ ਦੇ 5370 ਕੇਸ ਦਰਜ ਹੋਏ। ਅੰਕੜਿਆਂ ਮੁਤਾਬਕ ਸਾਲ 2004 ਤੋਂ 2013 ਦੌਰਾਨ ਹਰ ਸਾਲ ਲਗਭਗ 540 ਮਹਿਲਾਵਾਂ ਨਾਲ ਜਬਰ-ਜ਼ਨਾਹ ਹੋਇਆ। ਇਸ ਦਹਾਕੇ ‘ਚ ਜਬਰ-ਜ਼ਨਾਹ ਦੇ ਦਰਜ ਹੋਏ ਕੇਸ ਸਾਲ 1984 ਤੋਂ 1993 ਦੌਰਾਨ ਦਰਜ ਹੋਏ ਕੇਸਾਂ ਤੋਂ ਅੱਠ ਗੁਣਾ ਵੱਧ ਹਨ। ਪੰਜਾਬ ‘ਚ ਸਾਲ 1995 ਤੋਂ 2003 ਦੌਰਾਨ ਦਾਜ ਦੀਆਂ ਬਲੀ ਚੜ੍ਹਨ ਦੇ 1541 ਮਾਮਲੇ ਦਰਜ ਹੋਏ। ਅਗਲੇ ਦਹਾਕੇ ਸਾਲ 2004 ਤੋਂ 2013 ਦੌਰਾਨ ਦਾਜ ਨਾਲ ਹੋਈਆਂ ਮੌਤਾਂ ਦੇ 1237 ਮਾਮਲੇ ਪੰਜਾਬ ‘ਚ ਦਰਜ ਹੋਏ। ਜਬਰ-ਜ਼ਨਾਹ ਅਤੇ ਦਾਜ ਨਾਲ ਹੋਈਆਂ ਮੌਤਾਂ ਦੇ ਅੰਕੜੇ ਦਿਨੋ-ਦਿਨ ਮਹਿਲਾਵਾਂ ‘ਤੇ ਵਧਦੇ ਜ਼ੁਲਮਾਂ ਦੀ ਗਵਾਹੀ ਭਰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article