ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ 21 ਮੌਤਾਂ

59
Share

ਚੰਡੀਗੜ੍ਹ, 31 ਜੁਲਾਈ (ਪੰਜਾਬ ਮੇਲ) – ਜ਼ਿਲ੍ਹਾ ਅੰਮ੍ਰਿਤਸਰ, ਬਟਾਲਾ ਤੇ ਤਰਨ ਤਾਰਨ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਜ਼ਹਿਰੀਲੀ ਸ਼ਰਾਬ ਬਣਾਉਣ ਵਾਲੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ‘ਚ ਐਸਆਈਟੀ ਬਣਾਈ ਗਈ ਹੈ ਜੋ ਇਸ ਸਾਰੇ ਮਾਮਲੇ ਦੀ ਜਾਂਚ ਕਰੇਗੀ।
ਇਸ ਦੌਰਾਨ ਥਾਣਾ ਤਰਸਿੱਕ ਦੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ‘ਚ ਮੈਜਿਸਟਰੀਅਲ ਜਾਂਚ ਕਰਨ ਦੇ ਆਦੇਸ਼ ਦੇ ਦਿੱਤੇ ਹਨ।
ਇਸ ਮਾਮਲੇ ਦੀ ਪੂਰੀ ਜਾਂਚ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਨੂੰ ਸੌਂਪੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਜਾਂਚ ‘ਚ ਦੋਸ਼ੀ ਪਾਏ ਜਾਣ ਵਾਲੇ ਤੇ ਸਖ਼ਤ ਕਰਵਾਈ ਕੀਤੀ ਜਾਵੇਗੀ। ਇਸ ਮਾਮਲੇ ‘ਚ ਪੁਲਿਸ ਨੇ ਇੱਕ ਮਹਿਲਾ ਨੂੰ ਗ੍ਰਿਫਤਾਰ ਕੀਤਾ ਹੈ।


Share