PUNJABMAILUSA.COM

ਪੰਜਾਬ ‘ਚ ਜੇਲ੍ਹਾਂ ਦੀ ਸੁਰੱਖਿਆ ਲਈ ਸੀ.ਆਈ.ਐੱਸ.ਐੱਫ. ਦੇ 200 ਕਮਾਂਡੋ ਤਾਇਨਾਤ ਕਰਨ ਨੂੰ ਪ੍ਰਵਾਨਗੀ

ਪੰਜਾਬ ‘ਚ ਜੇਲ੍ਹਾਂ ਦੀ ਸੁਰੱਖਿਆ ਲਈ ਸੀ.ਆਈ.ਐੱਸ.ਐੱਫ. ਦੇ 200 ਕਮਾਂਡੋ ਤਾਇਨਾਤ ਕਰਨ ਨੂੰ ਪ੍ਰਵਾਨਗੀ

ਪੰਜਾਬ ‘ਚ ਜੇਲ੍ਹਾਂ ਦੀ ਸੁਰੱਖਿਆ ਲਈ ਸੀ.ਆਈ.ਐੱਸ.ਐੱਫ. ਦੇ 200 ਕਮਾਂਡੋ ਤਾਇਨਾਤ ਕਰਨ ਨੂੰ ਪ੍ਰਵਾਨਗੀ
May 09
10:20 2018

ਨਵੀਂ ਦਿੱਲੀ, 9 ਮਈ (ਪੰਜਾਬ ਮੇਲ)-ਪੰਜਾਬ ‘ਚ ਅੱਤਵਾਦ ਮੁੜ ਉਭਰਨ ਦੀਆਂ ਰਿਪੋਰਟਾਂ ਦਰਮਿਆਨ ਕੇਂਦਰ ਨੇ ਪੰਜਾਬ ਦੀਆਂ ਉੱਚ ਸੁਰੱਖਿਆ ਵਾਲੀਆਂ 6 ਜੇਲ੍ਹਾਂ ਜਿਥੇ ਖਾਲਿਸਤਾਨੀ ਖਾੜਕੂਆਂ ਸਮੇਤ ਖ਼ਤਰਨਾਕ ਅਪਰਾਧੀ ਬੰਦ ਹਨ, ਦੀ ਰਾਖੀ ਲਈ ਕੇਂਦਰੀ ਸਨਅਤੀ ਸੁਰੱਖਿਆ ਬਲ (ਸੀ.ਆਈ.ਐੱਸ.ਐੱਫ.) ਦੇ 200 ਕਮਾਂਡੋ ਭੇਜਣ ਦਾ ਫ਼ੈਸਲਾ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਪਟਿਆਲਾ, ਲੁਧਿਆਣਾ, ਕਪੂਰਥਲਾ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਬਠਿੰਡਾ, ਅੰਮ੍ਰਿਤਸਰ ਅਤੇ ਨਾਭਾ ਦੀਆਂ ਜੇਲ੍ਹਾਂ ‘ਚ ਸੀ.ਆਈ.ਐੱਸ.ਐੱਫ. ਦੇ 200 ਮੁਲਾਜ਼ਮ ਤਾਇਨਾਤ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੇ ਮਹੀਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਆਪਣੇ ਸੂਬੇ ਲਈ ਨੀਮ ਬਲਾਂ ਦੇ ਵਿਸ਼ੇਸ਼ ਟੁਕੜੀ ਭੇਜਣ ਲਈ ਕੀਤੀ ਬੇਨਤੀ ਪਿੱਛੋਂ ਇਹ ਤਜਵੀਜ਼ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਸੀ.ਆਈ.ਐੱਸ.ਐੱਫ. ਦੀਆਂ ਦੋ ਕੰਪਨੀਆਂ (ਲਗਪਗ 200 ਮੁਲਾਜ਼ਮ) ਛੇਤੀ ਹੀ ਪੰਜਾਬ ਭੇਜੀਆਂ ਜਾਣਗੀਆਂ ਅਤੇ ਉਨ੍ਹਾਂ ਦੀ ਲੋੜ ਮੁਤਾਬਿਕ ਉਨ੍ਹਾਂ ਨੂੰ ਜੇਲ੍ਹਾਂ ਵਿਚ ਤਾਇਨਾਤ ਕੀਤਾ ਜਾਵੇਗਾ।
ਮੰਤਰਾਲੇ ਨੇ ਸੀ.ਆਈ.ਐੱਸ.ਐੱਫ. ਨੂੰ ਵਿਸ਼ੇਸ਼ ਅਧਿਕਾਰੀਆਂ ਦੀ ਟੀਮ ਵੀ ਤਾਇਨਾਤ ਕਰਨ ਲਈ ਕਿਹਾ ਹੈ, ਜਿਹੜੀ ਜੇਲ੍ਹਾਂ ਦਾ ਸਰਵੇਖਣ ਕਰੇਗੀ, ਤਾਂ ਜੋ ਸੀ.ਆਈ.ਐੱਸ.ਐੱਫ. ਨੂੰ ਪੱਕੇ ਤੌਰ ‘ਤੇ ਤਾਇਨਾਤ ਕੀਤਾ ਜਾ ਸਕੇ।
ਪੰਜਾਬ ਦੇ ਮੁੱਖ ਮੰਤਰੀ ਨੇ ਰਾਜਨਾਥ ਸਿੰਘ ਨਾਲ ਮੀਟਿੰਗ ਦੌਰਾਨ ਅਪੀਲ ਕੀਤੀ ਸੀ ਕਿ ਇਨ੍ਹਾਂ ਰਿਪੋਰਟਾਂ ਕਿ ਸਿੱਖ ਨੌਜਵਾਨਾਂ ਨੂੰ ਪਾਕਿਸਤਾਨ ਵਿਚ ਆਈ.ਐੱਸ.ਆਈ. ਦੇ ਠਿਕਾਣਿਆਂ ‘ਤੇ ਸਿਖਲਾਈ ਦਿੱਤੀ ਜਾ ਰਹੀ ਹੈ, ਦਰਮਿਆਨ ਸੂਬੇ ਵਿਚ ਮੁੜ ਉਭਰ ਰਹੇ ਕੱਟੜਵਾਦ ਨਾਲ ਨਜਿੱਠਣ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਜਾਵੇ। ਉਨ੍ਹਾਂ ਨੇ ਟਾਰਗਿਟ ਕਤਲਾਂ ਨਾਲ ਸੂਬੇ ਵਿਚ ਗੜਬੜ ਪੈਦਾ ਕਰਨ ਦੇ ਯਤਨਾਂ ਨਾਲ ਸਬੰਧਤ ਮੁੱਦਿਆਂ ਸਮੇਤ ਪੰਜਾਬ ਵਿਚਲੀ ਅਮਨ ਤੇ ਕਾਨੂੰਨ ਦੀ ਸਥਿਤੀ ਬਾਰੇ ਵੀ ਗ੍ਰਹਿ ਮੰਤਰੀ ਨੂੰ ਜਾਣਕਾਰੀ ਦਿੱਤੀ ਸੀ। ਸੀ.ਆਈ.ਐੱਸ.ਐੱਫ. ਨੂੰ ਦੇਸ਼ ਵਿਚ ਹਵਾਈ ਅੱਡਿਆਂ ਅਤੇ ਅਹਿਮ ਪ੍ਰਮਾਣੂ ਟਿਕਾਣਿਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article