PUNJABMAILUSA.COM

ਪੰਜਾਬ ‘ਚ ਧਾਰਮਿਕ ਨੇਤਾਵਾਂ ਦੀਆਂ ਹੱਤਿਆਵਾਂ ਪਿੱਛੇ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਹੱਥ ਹੋਣ ਦਾ ਸ਼ੱਕ!

ਪੰਜਾਬ ‘ਚ ਧਾਰਮਿਕ ਨੇਤਾਵਾਂ ਦੀਆਂ ਹੱਤਿਆਵਾਂ ਪਿੱਛੇ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਹੱਥ ਹੋਣ ਦਾ ਸ਼ੱਕ!

ਪੰਜਾਬ ‘ਚ ਧਾਰਮਿਕ ਨੇਤਾਵਾਂ ਦੀਆਂ ਹੱਤਿਆਵਾਂ ਪਿੱਛੇ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਹੱਥ ਹੋਣ ਦਾ ਸ਼ੱਕ!
November 18
15:46 2017

ਜਲੰਧਰ, 18 ਨਵੰਬਰ (ਪੰਜਾਬ ਮੇਲ)- ਪੰਜਾਬ ‘ਚ ਪਿਛਲੇ 2 ਸਾਲਾਂ ਦੌਰਾਨ ਧਾਰਮਿਕ ਨੇਤਾਵਾਂ ਦੀਆਂ ਹੋਈਆਂ ਹੱਤਿਆਵਾਂ ਦੇ ਪਿੱਛੇ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਹੱਥ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਦੇ ਆਲਾ ਅਧਿਕਾਰੀ ਬੱਬਰ ਖਾਲਸਾ ਦੀ ਭੂਮਿਕਾ ਦੀ ਜਾਂਚ ‘ਚ ਜੁਟੇ ਹੋਏ ਹਨ। ਸੂਬੇ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਦਾ ਵੀ ਮੰਨਣਾ ਹੈ ਕਿ ਬੱਬਰ ਖਾਲਸਾ ਨੇ ਹੀ ਧਾਰਮਿਕ ਨੇਤਾਵਾਂ ਦੇ ਕਤਲ ਕਰਵਾਏ ਹੋਣਗੇ। ਸੂਬੇ ‘ਚ ਸ਼ਿਅਦ ਅਤੇ ਭਾਜਪਾ ਗਠਜੋੜ ਸਰਕਾਰ ਦੇ ਕਾਰਜਕਾਲ ‘ਚ ਕਈ ਧਾਰਮਿਕ ਨੇਤਾਵਾਂ ਦੇ ਕਤਲ ਹੋਏ ਸਨ। 28 ਜੁਲਾਈ 2009 ਨੂੰ ਪਟਿਆਲਾ ‘ਚ ਰਾਸ਼ਟਰੀ ਸਿੱਖ ਸੰਗਤ ਦੇ ਮੁਖੀ ਰੂਲਦਾ ਸਿੰਘ ਦਾ ਕਤਲ ਕੀਤਾ ਗਿਆ ਸੀ।
ਇਹ ਸੰਗਠਨ ਆਰ. ਐੱਸ. ਐੱਸ. ਦੇ ਨਾਲ ਜੁੜਿਆ ਹੋਇਆ ਹੈ। ਰੂਲਦਾ ਸਿੰਘ ਦੀ ਹੱਤਿਆ ਦੇ ਪਿੱਛੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇਕ ਮੈਂਬਰ ਗੁਰਸ਼ਰਨਬੀਰ ਸਿੰਘ ਦਾ ਹੱਥ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਆਲਾ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੱਬਰ ਖਾਲਸਾ ਦਾ ਉਕਤ ਮੈਂਬਰ ਗੁਰਸ਼ਰਨਬੀਰ ਸਿੰਘ ਰੂਲਦਾ ਦੀ ਹੱਤਿਆ ਕਰਨ ਤੋਂ ਬਾਅਦ ਇੰਗਲੈਂਡ ਚਲਾ ਗਿਆ ਸੀ। ਜੁਲਾਈ 2010 ‘ਚ ਪੰਜਾਬ ਪੁਲਿਸ ਦੀ ਇੰਗਲੈਂਡ ‘ਚ ਵੈਸਟ ਮਿਡਲੈਂਡਸ ਪੁਲਿਸ ਦੇ ਨਾਲ ਇਸ ਮਾਮਲੇ ਨੂੰ ਲੈ ਕੇ ਕੁਝ ਜਾਣਕਾਰੀ ਸਾਂਝੀ ਕੀਤੀ ਸੀ।
ਇੰਗਲੈਂਡ ਦੀ ਪੁਲਿਸ ਦਸੰਬਰ 2010 ‘ਚ ਪਟਿਆਲਾ ਦਾ ਦੌਰਾ ਕਰ ਚੁੱਕੀ ਹੈ ਅਤੇ ਉਸ ਨੇ ਨਾਭਾ ਜੇਲ ‘ਚ ਬੰਦ ਕੁਝ ਕੈਦੀਆਂ ਤੋਂ ਪੁੱਛਗਿੱਛ ਵੀ ਕੀਤੀ ਸੀ। ਫਰਵਰੀ 2015 ‘ਚ ਪਟਿਆਲਾ ਦੀ ਅਦਾਲਤ ‘ਚ ਰੂਲਦਾ ਸਿੰਘ ਦੀ ਹੱਤਿਆ ਦੇ ਮਾਮਲੇ ‘ਚ 5 ਲੋਕਾਂ ਨੂੰ ਰਿਹਾਅ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਦੇ ਖਿਲਾਫ ਸਬੂਤ ਨਹੀਂ ਸਨ। ਇਸ ਮਾਮਲੇ ‘ਚ ਪੰਜਾਬ ਪੁਲਿਸ ਗੁਰਸ਼ਰਨ ਨੂੰ ਲੋੜੀਂਦਾ ਦੋਸ਼ੀ ਕਰਾਰ ਦੇ ਚੁੱਕੀ ਹੈ। ਸੂਬਾ ਪੁਲਿਸ ਨੂੰ ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ‘ਚ ਟਾਰਗੇਟ ਕਿਲਿੰਗ ਦੀਆਂ ਯੋਜਨਾਵਾਂ ਪਾਕਿਸਤਾਨ, ਇੰਗਲੈਂਡ, ਕੈਨੇਡਾ ਅਤੇ ਹਾਂਗਕਾਂਗ ‘ਚ ਬੈਠੇ ਕੁਝ ਅੱਤਵਾਦੀ ਤੱਤਾਂ ਵੱਲੋਂ ਤਿਆਰ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ ਹੁਣ ਸਬੰਧਤ ਦੇਸ਼ ਦੇ ਨਾਲ ਗੱਲਬਾਤ ਕਰਨ ‘ਚ ਲੱਗੀ ਹੋਈ ਹੈ। ਪੰਜਾਬ ‘ਚ ਸੂਬਾ ਪੁਲਿਸ ਨੇ ਹਾਲ ਹੀ ‘ਚ ਕਈ ਅਪਰਾਧਕ ਹੱਤਿਆਵਾਂ ਦਾ ਪਰਦਾਫਾਸ਼ ਕਰਨ ‘ਚ ਕਾਮਯਾਬੀ ਹਾਸਲ ਕੀਤੀ ਹੈ।
ਪੰਜਾਬ ਪੁਲਿਸ ਨੇ ਆਰ.ਐੱਸ.ਐੱਸ. ਨੇਤਾ ਜਗਦੀਸ਼ ਗਗਨੇਜਾ, ਲੁਧਿਆਣਾ ‘ਚ ਰਵਿੰਦਰ ਗੋਸਾਈਂ ਸਮੇਤ ਲਗਭਗ ਕਤਲਾਂ ਦੀ ਗੁੱਥੀ ਨੂੰ ਸੁਲਝਾਇਆ, ਜਿਸ ‘ਚ ਇਹ ਗੱਲ ਉਭਰ ਕੇ ਸਾਹਮਣੇ ਆਈ ਹੈ ਕਿ ਕੁਝ ਵਿਦੇਸ਼ੀ ਤਾਕਤਾਂ ਵੀ ਪੰਜਾਬ ਨੂੰ ਅਸਥਿਰ ਕਰਨ ‘ਚ ਲੱਗੀਆਂ ਹੋਈਆਂ ਹਨ। ਇਸੇ ਦੇ ਤਹਿਤ ਸੂਬਾ ਸਰਕਾਰ ਹੁਣ ਬੱਬਰ ਖਾਲਸਾ ਦੇ ਕੁਝ ਹੋਰ ਹੱਤਿਆਵਾਂ ਦੇ ਪਿੱਛੇ ਹੱਥ ਹੋਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ‘ਚ ਜੁਟ ਗਈ ਹੈ। ਆਉਣ ਵਾਲੇ ਦਿਨਾਂ ‘ਚ ਪੁਲਿਸ ਨੂੰ ਇਸ ਸਬੰਧ ‘ਚ ਕੁਝ ਕਾਮਯਾਬੀ ਹਾਸਲ ਹੋ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article