PUNJABMAILUSA.COM

ਪੰਜਾਬ ‘ਚ ਨਸ਼ਿਆਂ ਦੇ ਮੁੱਦੇ ‘ਤੇ ਬੂਰੀ ਤਰ੍ਹਾਂ ਘਿਰੇ ਕੈਪਟਨ

ਪੰਜਾਬ ‘ਚ ਨਸ਼ਿਆਂ ਦੇ ਮੁੱਦੇ ‘ਤੇ ਬੂਰੀ ਤਰ੍ਹਾਂ ਘਿਰੇ ਕੈਪਟਨ

ਪੰਜਾਬ ‘ਚ ਨਸ਼ਿਆਂ ਦੇ ਮੁੱਦੇ ‘ਤੇ ਬੂਰੀ ਤਰ੍ਹਾਂ ਘਿਰੇ ਕੈਪਟਨ
June 30
22:19 2018

ਚੰਡੀਗੜ੍ਹ, 30 ਜੂਨ (ਪੰਜਾਬ ਮੇਲ)- ਪੰਜਾਬ ਸਰਕਾਰ ਅਤੇ ਖਾਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਚੱਲ ਰਹੇ ਨਸ਼ਿਆਂ ਦੇ ਕਹਿਰ ਦੇ ਮੁੱਦੇ ਉਪਰ ਬੁਰੀ ਤਰ੍ਹਾਂ ਘਿਰ ਗਏ ਹਨ। ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਵੱਲੋਂ ਗੁਟਕਾ ਸਾਹਿਬ ਨੂੰ ਹੱਥ ਵਿੱਚ ਫੜ ਕੇ ਚਾਰ ਹਫ਼ਤਿਆਂ ਵਿੱਚ ਨਸ਼ਿਆਂ ਦਾ ਖ਼ਾਤਮਾ ਕਰਨ ਦੀ ਖਾਧੀ ਸਹੁੰ ਦੀ ਵੀਡੀਓ ਉਪਰ ਕਈ ਤਰ੍ਹਾਂ ਦੀਆਂ ਤਿੱਖੀਆਂ ਟਿੱਪਣੀਆਂ ਸੋਸ਼ਲ ਮੀਡੀਆ ਉਪਰ ਚਰਚਾ ਦਾ ਵਿਸ਼ਾ ਬਣੀਆਂ ਪਈਆਂ ਹਨ। ਉਧਰ ਸੋਸ਼ਲ ਮੀਡੀਆ ਰਾਹੀਂ ਕੁਝ ਵਿਅਕਤੀਆਂ ਵੱਲੋਂ ‘ਮਰੋ ਜਾਂ ਵਿਰੋਧ ਕਰੋ’ ਅਤੇ ‘ਚਿੱਟੇ ਵਿਰੁੱਧ ਕਾਲਾ ਸਪਤਾਹ’ ਮਨਾਉਣ ਦੇ ਦਿੱਤੇ ਸੱਦੇ ਉਪਰ ਲੋਕ ਲਹਿਰ ਖੜ੍ਹੀ ਹੋ ਰਹੀ ਹੈ। ਇਸ ਤਹਿਤ 1 ਜੁਲਾਈ ਤੋਂ 7 ਜੁਲਾਈ ਤੱਕ ਸੂਬੇ ਭਰ ਵਿੱਚ ਕਾਲੇ ਕੱਪੜੇ, ਪੱਗਾਂ ਅਤੇ ਚੁੰਨੀਆਂ ਪਹਿਨ ਕੇ ਅਤੇ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟ ਕੀਤਾ ਜਾਵੇਗਾ। ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਨੇ ਨਸ਼ਿਆਂ ਨੂੰ ਠੱਲ੍ਹਣ ਤੋਂ ਅਸਮਰੱਥ ਰਹਿਣ ’ਤੇ 2 ਜੁਲਾਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਵੀ ਸਰਕਾਰ ਵਿਰੁੱਧ ਇਸ ਮੁੱਦੇ ਉਪਰ ਸੰਘਰਸ਼ ਵਿੱਢ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਫਿਲਹਾਲ ਕਿਸੇ ਸੰਘਰਸ਼ ਦਾ ਐਲਾਨ ਨਹੀਂ ਕੀਤਾ ਹੈ। ਪਿਛਲੇ ਦਿਨਾਂ ਤੋਂ ਨਸ਼ੇ ਦੀ ਵਧ ਮਾਤਰਾ (ਓਵਰਡੋਜ਼) ਲੈਣ ਕਾਰਨ ਨਿਰੰਤਰ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਅਤੇ ਪੁਲੀਸ ਅਧਿਕਾਰੀਆਂ ਵੱਲੋਂ ਨਸ਼ਿਆਂ ਦੇ ਰਾਹ ਪਾਈਆਂ ਕੁੜੀਆਂ ਵੱਲੋਂ ਨਿਸੰਗ ਹੋ ਕੇ ਕੈਪਟਨ ਸਰਕਾਰ ਵਿਰੁੱਧ ਮੈਦਾਨ ਵਿੱਚ ਆਉਣ ਕਾਰਨ ਸਰਕਾਰ ਕਸੂਤੀ ਸਥਿਤੀ ’ਚ ਫਸ ਗਈ ਹੈ। ਸੂਤਰਾਂ ਅਨੁਸਾਰ ਡਰੱਗਜ਼ ਦੇ ਮੁੱਦੇ ਉਪਰ ਉੱਠ ਰਹੇ ਸੰਘਰਸ਼ਾਂ ਨੂੰ ਦੇਖਦਿਆਂ ਪੰਜਾਬ ਪੁਲੀਸ ਦੇ ਮੁਖੀ ਸੁਰੇਸ਼ ਅਰੋੜਾ ਨੂੰ ਕੱਲ ਪੁਲੀਸ ਅਧਿਕਾਰੀਆਂ ਦੀ ਹੰਗਾਮੀ ਮੀਟਿੰਗ ਸੱਦ ਕੇ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਦੀਆਂ ਸਖ਼ਤ ਹਦਾਇਤਾਂ ਦੇਣੀਆਂ ਪਈਆਂ ਹਨ। ਜ਼ਿਕਰਯੋਗ ਹੈ ਕਿ ਸਰਕਾਰ ਬਣਨ ਤੋਂ ਕੁਝ ਸਮੇਂ ਬਾਅਦ ਹੀ ਹੁਕਮਰਾਨ ਕਾਂਗਰਸ ਪਾਰਟੀ ਦੇ 40 ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਸਾਂਝਾ ਪੱਤਰ ਲਿਖ ਕੇ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਨਸ਼ਿਆਂ ਦੇ ਵੱਡੇ ਸੌਦਾਗਰਾਂ ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਫਰਿਆਦ ਕੀਤੀ ਸੀ। ਮੁੱਖ ਮੰਤਰੀ ਨੇ ਸਾਰਿਆਂ ਨੂੰ ਇਹ ਕਹਿ ਕੇ ਠੰਢਾ ਕਰ ਦਿੱਤਾ ਸੀ ਕਿ ਠੋਸ ਸਬੂਤ ਮਿਲਣ ’ਤੇ ਹੀ ਕਿਸੇ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ। ਹੁਣ ਸਰਕਾਰ ਵਿਰੁੱਧ ਲੋਕਾਂ ਦੇ ਵਧ ਰਹੇ ਰੋਹ ਨੂੰ ਦੇਖਦਿਆਂ ਕਾਂਗਰਸ ਅੰਦਰ ਵੀ ਘਸਰ-ਮੁਸਰ ਸ਼ੁਰੂ ਹੋ ਗਈ ਹੈ। ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਤਾਂ ਇਸ ਮੁੱਦੇ ਉਪਰ ਆਪਣੀ ਭੜਾਸ ਵੀ ਕੱਢ ਚੁੱਕੇ ਹਨ। ਇਸ ਮੁੱਦੇ ਉਪਰ ਕਲਾਕਾਰ ਪਾਲੀ ਭੁਪਿੰਦਰ, ਪੱਤਰਕਾਰ ਬਲਤੇਜ ਪੰਨੂ, ਵਕੀਲ ਹਾਕਮ ਸਿੰਘ ਆਦਿ ਵੱਲੋਂ ਨਸ਼ਿਆਂ ਵਿਰੁੱਧ ਸੋਸ਼ਲ ਮੀਡੀਆ ਰਾਹੀਂ ਸ਼ੁਰੂ ਕੀਤੀ ਮੁਹਿੰਮ ਹੁਣ ਜ਼ਮੀਨ ਉਪਰ ਵੀ ਚੱਲ ਪਈ ਹੈ ਅਤੇ 1 ਜੁਲਾਈ ਤੋਂ ਪੰਜਾਬ ਵਿੱਚ ‘ਚਿੱਟੇ ਵਿਰੁੱਧ ਕਾਲਾ ਸਪਤਾਹ’ ਮਨਾਉਣ ਦੀ ਚਰਚਾ ਚੱਲ ਪਈ ਹੈ, ਜੋ ਸਰਕਾਰ ਲਈ ਵੱਡੀ ਸਿਰਦਰਦੀ ਬਣ ਸਕਦੀ ਹੈ। ਦੂਸਰੇ ਪਾਸੇ ‘ਆਪ’ ਨੇ ਏਕੇ ਦਾ ਸਬੂਤ ਦੇ ਕੇ ਡਰੱਗਜ਼ ਦੇ ਮੁੱਦੇ ਉਪਰ ਕੈਪਟਨ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ ਹੈ। ਸੰਸਦ ਮੈਂਬਰ ਭਗਵੰਤ ਮਾਨ, ਜੋ ਪਾਰਟੀ ਦੀਆਂ ਸਰਗਰਮੀਆਂ ਤੋਂ ਪੂਰੀ ਤਰਾਂ ਪਾਸਾ ਵੱਟ ਗਏ ਸਨ, ਵੀ ‘ਆਪ’ ਵੱਲੋਂ ਦੋ ਜੁਲਾਈ ਨੂੰ ਕੈਪਟਨ ਦੀ ਰਿਹਾਇਸ਼ ਵੱਲ ਕੀਤੇ ਜਾ ਰਹੇ ਮਾਰਚ ਵਿੱਚ ਸ਼ਾਮਲ ਹੋ ਰਹੇ ਹਨ। ‘ਆਪ’ ਵੱਲੋਂ ਮਿੱਥੇ ਪ੍ਰੋਗਰਾਮ ਅਨੁਸਾਰ ਰੋਸ ਮਾਰਚ ਦੀ ਅਗਵਾਈ ਪੰਜਾਬ ਦੇ ਸਹਿ ਪ੍ਰਧਾਨ ਡਾਕਟਰ ਬਲਬੀਰ ਸਿੰਘ, ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਅਤੇ ਭਗਵੰਤ ਮਾਨ ਕਰਨਗੇ। ਵਿਧਾਇਕ ਬੈਂਸ ਭਰਾਵਾਂ ਦੀ ਜੋੜੀ ਨੇ ਵੀ ਨਸ਼ਿਆਂ ਦੇ ਮੁੱਦੇ ਉਪਰ ਪੀੜਤ ਕੁੜੀਆਂ ਨੂੰ ਲੈ ਕੇ ਸੂਬੇ ਵਿੱਚ ਸੰਘਰਸ਼ ਛੇੜਨ ਦਾ ਐਲਾਨ ਕਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article