PUNJABMAILUSA.COM

ਪੰਜਾਬ ‘ਚ ਨਸ਼ੇ ਕਾਰਨ ਤਿੰਨ ਹੋਰ ਮੋਤਾਂ

ਪੰਜਾਬ ‘ਚ ਨਸ਼ੇ ਕਾਰਨ ਤਿੰਨ ਹੋਰ ਮੋਤਾਂ

ਪੰਜਾਬ ‘ਚ ਨਸ਼ੇ ਕਾਰਨ ਤਿੰਨ ਹੋਰ ਮੋਤਾਂ
July 07
22:04 2018

ਅੰਮ੍ਰਿਤਸਰ, 7 ਜੁਲਾਈ (ਪੰਜਾਬ ਮੇਲ)- ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੱਜ ਨਸ਼ਿਆਂ ਦੇ ਕਾਰਨ ਪਿੰਡ ਕਲੇਰ ਘੁਮਾਣ ਅਤੇ ਕੱਲੇਵਾਲ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਪਿੰਡ ਕੱਲੇਵਾਲ ਦੇ ਮ੍ਰਿਤਕ ਨੌਜਵਾਨ ਦੀ ਸ਼ਨਾਖਤ ਸਰਵਣ ਸਿੰਘ ਵਜੋਂ ਹੋਈ ਹੈ। ਉਹ ਪਿਛਲੇ ਇਕ ਮਹੀਨੇ ਤੋਂ ਨਸ਼ਿਆਂ ਦਾ ਇਲਾਜ ਕਰਾ ਰਿਹਾ ਸੀ। ਅੱਜ ਜਦੋਂ ਪੁਲੀਸ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਤਾਂ ਪੁਲੀਸ ਪਾਰਟੀ ਮੌਕੇ ਉੱਤੇ ਪੁੱਜੀ ਪਰ ਇਸ ਦੌਰਾਨ ਪਰਿਵਾਰਕ ਵੱਲੋਂ ਲਾਸ਼ ਦਾ ਸਸਕਾਰ ਕੀਤਾ ਜਾ ਚੁੱਕਾ ਸੀ।
ਰਈਆ, (ਦਵਿੰਦਰ ਭੰਗੂ): ਪੁਲੀਸ ਥਾਣਾ ਖਲਚੀਆਂ ਅਧੀਨ ਪੈਂਦੇ ਪਿੰਡ ਕਲੇਰ ਘੁਮਾਣ ਵਿੱਚ ਨਸ਼ੇ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਸਾਲ ਨਸ਼ੇ ਕਾਰਨ ਇਸ ਪਿੰਡ ਵਿੱਚ ਇਹ ਦੂਜੀ ਮੌਤ ਹੈ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਐੱਸਐੱਸਪੀ ਅੰਮ੍ਰਿਤਸਰ (ਦਿਹਾਤੀ) ਪਰਮਪਾਲ ਸਿੰਘ, ਡੀਐੱਸਪੀ ਬਾਬਾ ਬਕਾਲਾ ਲਖਵਿੰਦਰ ਸਿੰਘ ਮੱਲ ਪਿੰਡ ਕਲੇਰ ਘੁਮਾਣ ਪੁੱਜੇ ਅਤੇ ਲਾਸ਼ ਕਬਜ਼ੇ ਵਿੱਚ ਲੈ ਕਿ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲੀਸ ਨੇ ਚਾਰ ਵਿਅਕਤੀਆਂ ਵਿਰੁੱਧ ਜੇਰੇ ਧਾਰਾ 304-201ਆਈਪੀਸੀ ਤਹਿਤ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਲੇਰ ਘੁਮਾਣ ਦੇ ਜੱਟ ਸਿੱਖ ਪਰਿਵਾਰ ਨਾਲ ਸਬੰਧਤ ਨੌਜਵਾਨ ਜਤਿੰਦਰ ਸਿੰਘ (22 ਸਾਲ) ਪੁੱਤਰ ਬਲਬੀਰ ਸਿੰਘ ਜੋ ਕਿ ਨਸ਼ੇ ਲੈਣ ਦਾ ਆਦੀ ਸੀ ਅਤੇ ਅੱਜ ਨਸ਼ੇ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਜਿਸ ਦੀ ਦੋ ਸਾਲ ਦੀ ਛੋਟੀ ਬੱਚੀ ਹੈ। ਪੁਲੀਸ ਥਾਣਾ ਖਲਚੀਆਂ ਦੇ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਨਿੰਦਰ ਕੌਰ ਦੇ ਬਿਆਨਾਂ ਉੱਤੇ ਚਾਰ ਵਿਅਕਤੀਆਂ ਵਿਰੁੱਧ ਆਈਪੀਸੀ ਦੀ ਧਾਰਾ 304-201 ਤਹਿਤ ਕੇਸ ਦਰਜ ਕਰ ਲਿਆ ਹੈ ਪਰ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸੇ ਸਾਲ ਅਪਰੈਲ ਮਹੀਨੇ ਵਿੱਚ ਇਸ ਪਿੰਡ ਦੇ ਨੌਜਵਾਨ ਹਾਕਮਜੀਤ ਸਿੰਘ ਦੀ ਨਸ਼ੇ ਦੀ ਵੱਧ ਡੋਜ਼ ਲੈਣ ਕਾਰਨ ਮੌਤ ਹੋ ਗਈ ਸੀ। ਜਾਣਾਕਰੀ ਅਨੁਸਾਰ ਪੁਲੀਸ ਥਾਣਾ ਖਲਚੀਆਂ ਵਿੱਚ ਕੁੱਝ ਇੱਕ ਅਜਿਹੇ ਪਿੰਡ ਹਨ ਜਿੱਥੇ ਅਜੇ ਵੀ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਕਲੇਰ ਘੁਮਾਣ ਦੇ ਨਜ਼ਦੀਕ ਹੀ ਇੱਕ ਨਿੱਕੇ ਜਿਹੇ ਪਿੰਡ ਵਿੱਚ ਦਰਜਨ ਤੋਂ ਵੱਧ ਨੌਜਵਾਨ ਭੈੜੇ ਨਸ਼ਿਆਂ ਦੇ ਆਦੀ ਬਣ ਚੁੱਕੇ ਹਨ ਅਤੇ ਨਸ਼ੇ ਦੇ ਸੌਦਾਗਰ ਅਜੇ ਤੱਕ ਬੇਰੋਕ ਟੋਕ ਨਸ਼ਾ ਸਪਲਾਈ ਕਰ ਰਹੇ ਹਨ।
ਜਲੰਧਰ, (ਪਾਸ ਸਿੰਘ ਨੌਲੀ): ਪੰਜਾਬ ਇੰਸਟੀਚਿਊਸ਼ਨ ਆਫ ਮੈਡੀਕਲ ਸਾਇੰਸਜ਼ (ਪਿਮਸ) ਦੇ ਨਸ਼ਾ ਛੁਡਾਊ ਕੇਂਦਰ ਵਿੱਚ ਇੱਕ 24 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੌਕੀ ਲਾਹੌਰੀਆ ਵਾਸੀ ਮੁਹੱਲਾ ਨੰਬਰ 32 ਜਲੰਧਰ ਛਾਉਣੀ ਵਜੋਂ ਹੋਈ ਹੈ। ਉਸ ਦਾ ਵਿਆਹ ਅਜੇ ਡੇਢ ਮਹੀਨਾ ਪਹਿਲਾਂ ਅਮਨ ਨਾਂ ਦੀ ਲੜਕੀ ਨਾਲ ਹੋਇਆ ਸੀ। ਮ੍ਰਿਤਕ ਦੇ ਚਾਚਾ ਰਾਜੇਸ਼ ਕੁਮਾਰ ਨੇ ਦੱਸਿਆ ਕਿ 11 ਦਿਨ ਪਹਿਲਾਂ ਰੌਕੀ ਲਾਹੌਰੀਆ ਨੂੰ ਉਸ ਦੀ ਚਾਚੀ ਹੀ ਪਿਮਸ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾ ਕੇ ਆਈ ਸੀ। ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਰੌਕੀ ਪਿਛਲੇ ਪੰਜ-ਛੇ ਸਾਲਾਂ ਤੋਂ ਚਿੱਟਾ ਲੈਣ ਦਾ ਆਦੀ ਹੋ ਗਿਆ ਸੀ। ਇਸ ਦੇ ਨਾਲ ਹੋਰ ਵੀ ਕਈ ਨਸ਼ੇ ਕਰਨ ਲੱਗ ਪਿਆ ਸੀ। ਉਧਰ ਥਾਣਾ ਜਲੰਧਰ ਛਾਉਣੀ ਦੇ ਐਸਐਚਓ ਸਤਬੀਰ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਰੌਕੀ ਲਾਹੌਰੀਆ ਦੀ ਮੌਤ ਪੀਲੀਏ ਕਾਰਨ ਹੋਈ ਹੈ।
ਖਿੱਤੇ ਵਿੱਚ ਵਧਦੀ ਤਸਕਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਸਥਿਤੀ ਏਨੀ ਖਤਰਨਾਕ ਹੋ ਗਈ ਹੈ ਕਿ ਇਸ ਦੇ ਪ੍ਰਗਟਾਵੇ ਲਈ ਸ਼ਬਦ ਨਹੀਂ ਅਹੁੜਦੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਐੱਚ ਐੱਸ ਮਦਾਨ ਨੇ ਤਸਕਰਾਂ ਪ੍ਰਤੀ ਹਮਦਰਦੀ ਵਰਤਣ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਕਿਹਾ ਕਿ ਅਜਿਹੇ ਲੋਕਾਂ ਨਾਲ ਸਖਤੀ ਨਾਲ ਪੇਸ਼ ਆਉਣਾ ਚਾਹੀਦਾ ਹੈ, ਇਹ ਕਿਸੇ ਪ੍ਰਕਾਰ ਦੀ ਨਰਮੀ ਦੇ ਹੱਕਦਾਰ ਨਹੀਂ ਹਨ। ਜੇ ਕਾਰਵਾਈ ਇਨ੍ਹਾਂ ਦੇ ਅਨੁਸਾਰ ਹੋ ਜਾਂਦੀ ਹੈ ਤਾਂ ਇਸ ਦਾ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਤਸਕਰੀ ਹੋਰ ਵਧਦੀ ਹੈ। ਹਾਈ ਕੋਰਟ ਨੇ ਇਹ ਫੈਸਲਾ ਉਦੋਂ ਸੁਣਾਇਆ ਜਦੋਂ ਤਸਕਰੀ ਦੇ ਮੁਲਜ਼ਮ ਨੇ ਇਸ ਆਧਾਰ ਉੱਤੇ ਪੱਕੀ ਜ਼ਮਾਨਤ ਮੰਗੀ ਕਿ ਉਸ ਕੋਲੋਂ ਫੜੇ ਗਏ ਨਸ਼ੇ ਦੀ ਮਾਤਰਾ ਵਪਾਰਕ ਸ਼੍ਰੇਣੀ ਵਿੱਚ ਨਹੀਂ ਆਉਂਦੀ। ਜਸਟਿਸ ਮਦਾਨ ਨੇ ਕਿਹਾ ਕਿ ਇਹ ਮੁੱਦਾ ਟਰਾਇਲ ਕੋਰਟ ਉੱਤੇ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਇਹ ਮੰਨ ਵੀ ਲਈਏ ਕਿ ਮੁਲਜ਼ਮ ਕੋਲੋਂ ਫੜੀ ਨਸ਼ਿਆਂ ਦੀ ਖੇਪ ਵਪਾਰਕ ਸ਼੍ਰੇਣੀ ਵਿੱਚ ਨਹੀਂ ਆਉਂਦੀ ਤਾਂ ਵੀ ਪਟੀਸ਼ਨਰ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਤਾਂ ਹੈ, ਜੋ ਕਿ ਬਹੁਤ ਗੰਭੀਰ ਮਾਮਲਾ ਹੈ ਅਤੇ ਇਸ ਨੂੰ ਸਹਿਜ ਨਾਲ ਨਹੀਂ ਲਿਆ ਜਾ ਸਕਦਾ। ਜਸਟਿਸ ਮਦਾਨ ਨੇ ਕਿਹਾ ਕਿ ਤਸਕਰੀ ਕਾਰਨ ਸਾਡੇ ਨੌਜਵਾਨਾਂ ਅਤੇ ਮੁਟਿਆਰਾਂ ਦਾ ਜੀਵਨ ਤਬਾਹ ਹੋ ਗਿਆ ਹੈ। ਤਸਕਰ ਆਪਣੇ ਆਰਥਿਕ ਲਾਭ ਲਈ ਨੌਜਵਾਨਾਂ ਨੂੰ ਨਸ਼ਿਆਂ ਦੇ ਆਦੀ ਬਣਾ ਰਹੇ ਹਨ। ਨਸ਼ਾ ਤਸਕਰਾਂ ਨੇ ਸਾਡੇ ਸਮਾਜ ਦੇ ਤਾਣੇ ਬਾਣੇ ਨੂੰ ਤਬਾਹ ਕਰ ਦਿੱਤਾ ਹੈ ਅਤੇ ਨੌਜਵਾਨਾਂ ਨੂੰ ਕੁਰਾਹੇ ਪਾ ਦਿੱਤਾ ਹੈ।
ਇਸ ਕੇਸ ਵਿੱਚ ਮੁਲਜ਼ਮਾਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 307, 34, 427 ਅਤੇ ਐੱਨਡੀਪੀਐੱਸ ਐਕਟ ਤਹਿਤ ਚੰਡੀਗੜ੍ਹ ਦੇ ਸੈਕਟਰ 39 ਵਿੱਚ ਕੇਸ ਦਰਜ ਹੋਇਆ ਸੀ। ਉਨ੍ਹਾਂ ਕਿਹਾ ਕਿ ਪਟੀਸ਼ਨ ਵਿੱਚ ਕੋਈ ਦਮ ਨਹੀਂ ਹੈ। ਮੁਲਜ਼ਮ ਭਗੌੜਾ ਹੋ ਸਕਦਾ ਹੈ। ਇਨ੍ਹਾਂ ਟਿੱਪਣੀਆਂ ਦੇ ਨਾਲ ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article