PUNJABMAILUSA.COM

ਪੰਜਾਬ ‘ਚ ਨਸ਼ੇ ਦੇ ਮੁੱਦੇ ‘ਤੇ ਅਕਾਲੀ-ਭਾਜਪਾ ਆਹਮੋ-ਸਾਹਮਣੇ

ਪੰਜਾਬ ‘ਚ ਨਸ਼ੇ ਦੇ ਮੁੱਦੇ ‘ਤੇ ਅਕਾਲੀ-ਭਾਜਪਾ ਆਹਮੋ-ਸਾਹਮਣੇ

ਪੰਜਾਬ ‘ਚ ਨਸ਼ੇ ਦੇ ਮੁੱਦੇ ‘ਤੇ ਅਕਾਲੀ-ਭਾਜਪਾ ਆਹਮੋ-ਸਾਹਮਣੇ
February 21
20:33 2016

akali bjp
ਜਲੰਧਰ, 21 ਫਰਵਰੀ (ਪੰਜਾਬ ਮੇਲ)-ਭਾਜਪਾ ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਨਸ਼ਿਆਂ ਬਾਰੇ ਪੇਸ਼ ਕੀਤੇ ਅੰਕੜਿਆਂ ਨੂੰ ਮੁੱਢੋਂ ਰੱਦ ਕੀਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਕਮਲ ਸ਼ਰਮਾ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਨਸ਼ਿਆਂ ਦਾ ਰੁਝਾਨ ਹੈ, ਪ੍ਰੰਤੂ ਪੰਜਾਬ ਵਿੱਚ ਸਭ ਤੋਂ ਵੱਧ ਨਸ਼ੇ ਵਰਤੇ ਜਾਂਦੇ ਹਨ।
ਕਮਲ ਸ਼ਰਮਾ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਨਵੀਂ ਦਿੱਲੀ ਦੇ ਘਟਨਾਕ੍ਰਮ ਵਿਰੁੱਧ ਭਾਜਪਾ ਵੱਲੋਂ ਕੀਤੇ ਰੋਸ ਮੁਜ਼ਾਹਰੇ ‘ਚ ਸ਼ਾਮਲ ਹੋਣ ਆਏ ਸਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼ਰਮਾ ਨੇ ਕਿਹਾ ਕਿ ਇਸ ਸਮੇਂ ਨਸ਼ੇ ਪੰਜਾਬ ਵਿੱਚ ਸਭ ਤੋਂ ਵੱਡੀ ਚੁਣੌਤੀ ਹਨ। ਇਹ ਪੁੱਛੇ ਜਾਣ ‘ਤੇ ਕਿ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਦੀ 2.77 ਕਰੋੜ ਆਬਾਦੀ ਹੈ ਤੇ ਏਮਜ਼ ਵੱਲੋਂ ਕੀਤੇ ਸਰਵੇ ਅਨੁਸਾਰ ਇਥੇ 0.06 ਫੀਸਦੀ ਲੋਕ ਹੀ ਨਸ਼ਿਆਂ ਦੀ ਵਰਤੋਂ ਕਰਦੇ ਹਨ, ਭਾਜਪਾ ਪ੍ਰਧਾਨ ਨੇ ਕਿਹਾ ਕਿ ਉਹ ਅੰਕੜਿਆਂ ਵਿੱਚ ਨਹੀਂ ਜਾਣਾ ਚਾਹੁੰਦੇ ਅਤੇ ਨਾ ਉਨ੍ਹਾਂ ਨੇ ਰਿਪੋਰਟ ਦੇਖੀ ਹੈ। ਨਸ਼ੇ ਸਾਰੇ ਦੇਸ਼ ਵਿੱਚ ਹਨ, ਪ੍ਰੰਤੂ ਪੰਜਾਬ ‘ਚ ਸਭ ਤੋਂ ਵੱਧ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਭ ਸਿਆਸੀ ਪਾਰਟੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ। ਨਸ਼ਿਆਂ ਤੋਂ ਬਿਨਾਂ ਸੁਖਬੀਰ ਬਾਦਲ ਵੱਲੋਂ ਕੀਤੇ ਹੋਰ ਦਾਅਵਿਆਂ ਨੂੰ ਵੀ ਭਾਜਪਾ ਆਗੂ ਨੇ ਇਕ-ਇਕ ਕਰਕੇ ਰੱਦ ਕਰ ਦਿੱਤਾ।
ਪਠਾਨਕੋਟ ਹਮਲੇ ਬਾਰੇ ਕੇਂਦਰ ਸਰਕਾਰ ਵੱਲੋਂ ਪੰਜਾਬ ਤੋਂ ਮੰਗੇ 12 ਕਰੋੜ ਰੁਪਏ ਦੇਣ ਤੋਂ ਉਪ ਮੁੱਖ ਮੰਤਰੀ ਵੱਲੋਂ ਕੀਤੀ ਨਾਂਹ ਬਾਰੇ ਪੁੱਛੇ ਜਾਣ ‘ਤੇ ਕਮਲ ਸ਼ਰਮਾ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਨਾਲ ਜੁੜੇ ਇਸ ਮਸਲੇ ਬਾਰੇ ਜਨਤਕ ਬਹਿਸ ਨਹੀਂ ਕਰਨੀ ਚਾਹੀਦੀ। ਇਹ ਪੁੱਛੇ ਜਾਣ ‘ਤੇ ਕਿ ਦਿੱਲੀ ਵਿੱਚ ਪਾਰਟੀ ਦੀ ਮੀਟਿੰਗ ਵਿੱਚ ਇਹ ਮੁੱਦਾ ਉਠਿਆ ਸੀ ਕਿ ਅਕਾਲੀ ਦਲ ਵੱਲੋਂ ਕਈ ਗੱਲਾਂ ਵਿੱਚ ਵਿਤਕਰਾ ਕੀਤਾ ਜਾ ਰਿਹਾ ਹੈ, ਕਮਲ ਸ਼ਰਮਾ ਨੇ ਕਿਹਾ ਕਿ ਉਹ ਇਸ ਬਾਰੇ ਟਿੱਪਣੀ ਨਹੀਂ ਕਰ ਸਕਦੇ। ਬੀਤੇ ਸਮੇਂ ਵਿੱਚ ਅਕਾਲੀ-ਭਾਜਪਾ ਆਗੂਆਂ ਵਿੱਚ ਜੋ ਵੀ ਮਤਭੇਦ ਆਏ ਹੋਣਗੇ, ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਹੱਲ ਕਰ ਲਿਆ ਜਾਵੇਗਾ। ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ ਨੂੰ ਸਿਰਫ 23 ਵਿਧਾਨ ਸਭਾ ਸੀਟਾਂ ਦੇਣ ਦੀ ਗੱਲ ਕਹਿਣ ਬਾਰੇ ਕਮਲ ਸ਼ਰਮਾ ਨੇ ਕਿਹਾ ਕਿ ਸੀਟਾਂ ਦੀ ਗਿਣਤੀ ਤੇ ਅਦਲਾ ਬਦਲੀ ਦਾ ਅਜੇ ਕੋਈ ਫੈਸਲਾ ਨਹੀਂ ਹੋਇਆ ਹੈ। ਇਸ ਫੈਸਲਾ ਪਾਰਟੀ ਹਾਈ ਕਮਾਂਡ ਕਰੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article