PUNJABMAILUSA.COM

ਪੰਜਾਬ ‘ਚ ਨਸ਼ੇ ਨੇ ਕਬੱਡੀ ਦੇ ਖਿਡਾਰੀ ਨੂੰ ਲਿਆ ਆਪਣੀ ਲਪੇਟ ‘ਚ; ਮੌਤ

ਪੰਜਾਬ ‘ਚ ਨਸ਼ੇ ਨੇ ਕਬੱਡੀ ਦੇ ਖਿਡਾਰੀ ਨੂੰ ਲਿਆ ਆਪਣੀ ਲਪੇਟ ‘ਚ; ਮੌਤ

ਪੰਜਾਬ ‘ਚ ਨਸ਼ੇ ਨੇ ਕਬੱਡੀ ਦੇ ਖਿਡਾਰੀ ਨੂੰ ਲਿਆ ਆਪਣੀ ਲਪੇਟ ‘ਚ; ਮੌਤ
July 08
17:33 2018

ਮੋਗਾ, 8 ਜੁਲਾਈ (ਪੰਜਾਬ ਮੇਲ)- ਪੰਜਾਬ ‘ਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਮੋਗਾ ਜ਼ਿਲੇ ਦੇ ਹਲਕਾ ਨਿਹਾਲਸਿੰਘ ਵਾਲਾ ਦੇ ਪਿੰਡ ਬੁਰਜ ਹਮੀਰਾ ਦਾ ਹੈ, ਜਿੱਥੇ ਨਸ਼ੇ ਨੇ ਇਕ 24 ਸਾਲਾ ਕਬੱਡੀ ਦੇ ਖਿਡਾਰੀ ਨੂੰ ਆਪਣੀ ਲਪੇਟ ‘ਚ ਲੈ ਲਿਆ। ਮਿਲੀ ਜਾਣਕਾਰੀ ਮੁਤਾਬਕ ਚਰਨ ਸਿੰਘ ਨਾਂ ਦੇ ਇਸ ਖਿਡਾਰੀ ਨੂੰ ਬੇਹੋਸ਼ੀ ਦੀ ਹਾਲਤ ‘ਚ ਪਹਿਲਾਂ ਬਠਿੰਡਾ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ‘ਚ ਉਸ ਨੂੰ ਡਾਕਟਰਾਂ ਨੇ ਲੁਧਿਆਣਾ ਦੇ ਡੀ. ਐੱਮ. ਸੀ. ਰੈਫਰ ਕਰ ਦਿੱਤਾ ਸੀ, ਇਥੋਂ ਫਿਰ ਡਾਕਟਰਾਂ ਨੇ ਇਸ ਨੌਜਵਾਨ ਨੂੰ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਕਬੱਡੀ ਖਿਡਾਰੀ ਚਰਨ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਉਸ ਦੇ ਪਿਤਾ ਸਾਬਕਾ ਫੌਜੀ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਕਬੱਡੀ ਦਾ ਵਧੀਆ ਖਿਡਾਰੀ ਸੀ ਅਤੇ ਕਬੱਡੀ ਖੇਡਦੇ ਸਮੇਂ ਹੀ ਨਸ਼ੇ ਦੀ ਗ੍ਰਿਫਤ ‘ਚ ਆ ਗਿਆ। 6 ਕੁ ਮਹੀਨੇ ਚਰਨ ਸਿੰਘ ਨੂੰ ਪਹਿਲਾਂ ਗੰਗਾਨਗਰ ਵਿਖੇ ਨਸ਼ਾ ਛੁਡਾਊ ਕੇਂਦਰ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਕੁਝ ਦਿਨ ਪਹਿਲਾਂ ਹੀ ਇਸ ਨੂੰ ਘਰ ਲਿਆਂਦਾ ਸੀ। ਉਨ੍ਹਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਚਰਨ ਸਿੰਘ ਘਰੋਂ ਵਾਲਾਂ ਦੀ ਕਟਿੰਗ ਦਾ ਬਹਾਨਾ ਬਣਾ ਕੇ ਚਲਾ ਗਿਆ ਸੀ ਅਤੇ ਆਪਣੇ ਦੋਸਤਾਂ ਦੇ ਨਾਲ ਬਾਹਰ ਜਾ ਕੇ ਉਸ ਨੇ ਨਸ਼ੇ ਦਾ ਟੀਕਾ ਲਗਾ ਲਿਆ, ਜਿਸ ਤੋਂ ਬਾਅਦ ਉਸ ਦੀ ਹਾਲਤ ਖਰਾਬ ਹੋ ਗਈ। ਇਸ ਨੂੰ ਇਲਾਜ ਲਈ ਪਹਿਲਾਂ ਬਠਿੰਡਾ ਫਿਰ ਡੀ. ਐੱਮ. ਸੀ. ਲੁਧਿਆਣਾ ਅਤੇ ਬਾਅਦ ‘ਚ ਪੀ. ਜੀ. ਆਈ. ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।
ਪਿੰਡ ਵਾਸੀ ਪ੍ਰਧਾਨ ਸੁੱਖਾ ਸਿੰਘ ਅਤੇ ਹੋਰਾਂ ਨੇ ਕਿਹਾ ਕਿ ਪੁਲਿਸ ਖੁਦ ਇਸ ਘਟਨਾ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਅਮਲ ‘ਚ ਲਿਆਵੇ ਤਾਂਕਿ ਅੱਗੇ ਤੋਂ ਕੋਈ ਅਜਿਹੀ ਘਟਨਾ ਨਾ ਵਾਪਰ ਸਕੇ। ਇਸ ਸਬੰਧੀ ਜਦੋਂ ਡੀ. ਐੱਸ. ਪੀ. ਸੁਬੇਗ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਉਸ ਦੀ ਮੌਤ ਦਾ ਖੁਲਾਸਾ ਹੋ ਸਕੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article