ਪੰਜਾਬ ‘ਚ ਪ੍ਰੀ-ਬੋਰਡ ਪ੍ਰੀਖਿਆਵਾਂ ਦੇ ਅਧਾਰ ‘ਤੇ 5, 8, 10 ਕਲਾਸਾਂ ਦੇ ਵਿਦਿਆਰਥੀਆਂ ਨੂੰ ਕੀਤਾ ਜਾਏਗਾ ਪ੍ਰਮੋਟ

508
Share

ਚੰਡੀਗੜ੍ਹ, 8 ਮਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਕਲਾਸਾਂ 5, 8 ਅਤੇ 10 ਦੇ ਵਿਦਿਆਰਥੀਆਂ ਨੂੰ ਅਗਲੀ ਕਲਾਸ ‘ਚ ਪ੍ਰਮੋਟ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਟਵਿੱਟਰ ‘ਤੇ ਇਹ ਐਲਾਨ ਕੀਤਾ। ਮੀਟਿੰਗ ਇੱਕ ਵੀਡੀਓ ਲਿੰਕ ਰਾਹੀਂ ਕੀਤੀ ਗਈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਦੇ ਅਧਾਰ ‘ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕੀਤਾ ਜਾਏਗਾ।


Share