PUNJABMAILUSA.COM

ਪੰਜਾਬ ‘ਚ ਰਾਇਸ਼ੁਮਾਰੀ 2020 ਦੀ ਬੇਤੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ – ਕੈਪਟਨ ਅਮਰਿੰਦਰ ਸਿੰਘ

ਪੰਜਾਬ ‘ਚ ਰਾਇਸ਼ੁਮਾਰੀ 2020 ਦੀ ਬੇਤੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ – ਕੈਪਟਨ ਅਮਰਿੰਦਰ ਸਿੰਘ

ਪੰਜਾਬ ‘ਚ ਰਾਇਸ਼ੁਮਾਰੀ 2020 ਦੀ ਬੇਤੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ – ਕੈਪਟਨ ਅਮਰਿੰਦਰ ਸਿੰਘ
August 10
17:55 2018

‘ਇੰਗਲੈਂਡ ਵਿੱਚ 12 ਅਗਸਤ ਨੂੰ ਹੋਣ ਵਾਲੀ ਪ੍ਰਸਤਾਵਿਤ ਰੈਲੀ ਦੀ ਕੋਈ ਚਿੰਤਾ ਨਹੀਂ’
ਇਹ ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਮੁੱਠੀਭਰ ਬੁਖਲਾਏ ਹੋਏ ਤੱਤਾਂ ਦੀ ਗੜਬੜ ਪੈਦਾ ਕਰਨ ਦੀ ਕੋਸ਼ਿਸ਼

ਚੰਡੀਗੜ੍ਹ, 10 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਰਾਇਸ਼ੁਮਾਰੀ 2020 ਦੀ ਬੇਤੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ ਹੈ। ਉਨ੍ਹਾਂ ਨੇ 12 ਅਗਸਤ ਨੂੰ ਲੰਡਨ ਦੇ ਟ੍ਰੈਫਲਗਰ ਸਕੇਅਰ ਵਿਖੇ ਹੋਣ ਵਾਲੀ ਪ੍ਰਸਤਾਵਿਤ ਰੈਲੀ ਨੂੰ ਨਕਾਰਦਿਆਂ ਕਿਹਾ ਹੈ ਕਿ ਇਹ ਵਿਦੇਸ਼ਾਂ ਵਿੱਚ ਵਸੇ ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਮੁੱਠੀਭਰ ਬੁਖਲਾਏ ਹੋਏ ਸਿੱਖਾਂ ਦੀ ਪੰਜਾਬ ਅਤੇ ਭਾਰਤ ਵਿੱਚ ਫੁੱਟ ਪਾਊ ਨਾਅਰਿਆਂ ਦੇ ਨਾਲ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਹੈ।
ਅੱਜ ਇੱਥੇ ਕੁੱਝ ਪੱਤਰਕਾਰਾਂ ਨਾਲ ਰਸਮੀਂ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਨੁੱਕਰੇ ਲੱਗੇ ਹੋਏ ਤੱਤਾਂ ਅਤੇ ਇਨ੍ਹਾਂ ਦੀ ਲੰਡਨ ਵਿਖੇ 12 ਅਗਸਤ ਦੀ ਪ੍ਰਸਤਾਵਿਤ ਰੈਲੀ ਤੋਂ ਕੋਈ ਵੀ ਚਿੰਤਾ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਆਈ.ਐਸ.ਆਈ. ਦੇ ਹੱਥਾਂ ਵਿੱਚ ਖੇਡ ਰਹੇ ਹਨ ਜਿਸ ਦਾ ਖੁਲ੍ਹਾ ਏਜੰਡਾ ਪੰਜਾਬ ਅਤੇ ਭਾਰਤ ਵਿੱਚ ਹਿੰਸਾ ਨੂੰ ਭੜਕਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਸੂਬੇ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜ਼ਾਜਤ ਨਹੀਂ ਦੇਣਗੇ।
ਇਸ ਸਬੰਧ ਵਿੱਚ ਸਖ਼ਤ ਅਤੇ ਦ੍ਰਿੜ ਰੁਖ ਅਪਣਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਇਹ ਤੱਤ ਇਹ ਸੋਚਦੇ ਹਨ ਕਿ ਉਹ ਮੇਰੇ ਦੇਸ਼ ਅਤੇ ਮੇਰੇ ਸੂਬੇ ਦੀ ਸ਼ਾਂਤੀ ਭੰਗ ਕਰ ਸਕਦੇ ਹਨ ਤਾਂ ਉਹ ਬਹੁਤ ਗਲਤਫਹਿਮੀ ਵਿੱਚ ਹਨ। ਮੁੱਖ ਮੰਤਰੀ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਸੂਬੇ ਵਿੱਚ ਅੱਤਵਾਦ ਨੂੰ ਸੁਰਜੀਤ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਸਖ਼ਤੀ ਨਾਲ ਮਸਲਣ ਲਈ ਪੰਜਾਬ ਪੁਲਿਸ ਨੂੰ ਆਖਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਪਿਛਲੇ 15 ਮਹੀਨਿਆਂ ਦੇ ਸ਼ਾਸਨ ਦੌਰਾਨ ਪੁਲਿਸ ਨੇ ਬਹੁਤ ਸਾਰੇ ਅੱਤਵਾਦੀ ਗਿਰੋਹਾਂ ‘ਤੇ ਨਿਸ਼ਾਨਾ ਸਾਧਿਆ ਹੈ ਅਤੇ ਉਨ੍ਹਾਂ ਕੋਲੋ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕੇ ਤੋਂ ਇਲਾਵਾ ਨਸ਼ੀਲੀਆਂ ਵਸਤਾਂ ਵੀ ਫੜੀਆਂ ਹਨ।
2020 ਰਾਇਸ਼ੁਮਾਰੀ ਰੈਲੀ ਨੂੰ ਰੋਕਣ ਤੋਂ ਇੰਗਲੈਂਡ ਦੀ ਸਰਕਾਰ ਵੱਲੋਂ ਨਾਂਹ ਕਰਨ ਬਾਰੇ ਇਕ ਸਵਾਲ ਦੇ ਜ਼ਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਉਨ੍ਹਾਂ ਨੂੰ ਕੋਈ ਵੀ ਪਰਵਾਹ ਨਹੀਂ ਹੈ। ਰਾਇਸ਼ੁਮਾਰੀ ਦਾ ਸਮੁੱਚਾ ਵਪਾਰ ਸਿੱਖ ਫਾਰ ਜਸਟਿਸ ਅਤੇ ਇਸ ਨੂੰ ਬੜ੍ਹਾਵਾ ਦੇਣ ਵਾਲਿਆਂ ਦਾ ਪੈਸਾ ਇਕੱਠਾ ਕਰਨ ਦਾ ਇਕ ਸਕੈਂਡਲ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਮੁਹਿੰਮ ਬਾਰੇ ਗੱਲ ਕਰਨ ਵਾਲਾ ਕੋਈ ਵੀ ਨਹੀਂ ਹੈ ਕਿਉਂਕਿ ਪੰਜਾਬ ਦੇ ਲੋਕ ਸ਼ਾਂਤੀ ਅਤੇ ਵਿਕਾਸ ਚਾਹੁੰਦੇ ਹਨ।
ਮੁੱਖ ਮੰਤਰੀ ਨੇ ਐਸ.ਐਫ.ਜੇ. ਨੂੰ ਪਖੰਡੀਆਂ ਦੀ ਇਕ ਜੱਥੇਬੰਦੀ ਦੱਸਿਆ ਹੈ ਜਿਸ ਦਾ ਮਾਨਵੀ ਅਧਿਕਾਰਾਂ ਦੇ ਕਾਰਜਾਂ ਨਾਲ ਰੱਤੀ ਭਰ ਵੀ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੰਗਲੈਂਡ, ਕੈਨੇਡਾ, ਅਮਰੀਕਾ ਅਤੇ ਜਰਮਨੀ ਵਰਗੇ ਦੇਸ਼ਾਂ ਦੇ ਮੁੱਠੀਭਰ ਬੁਖਲਾਏ ਹੋਏ ਸਿੱਖ ਇਸ ਮੁਹਿੰਮ ਦਾ ਸਮਰਥਣ ਕਰ ਰਹੇ ਹਨ ਜੋ ਜ਼ਿਆਦਾ ਸਮਾਂ ਨਹੀਂ ਚਲ ਸਕਦੀ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਨ੍ਹਾਂ ਖਾਲਿਸਤਾਨੀ ਤੱਤਾਂ ਨਾਲ ਨਿਪਟਨ ਲਈ ਪੂਰੀ ਤਰ੍ਹਾਂ ਤਿਆਰ ਹਨ ਜੇ ਉਹ ਹਥਿਆਰਾਂ ਨਾਲ ਆਉਂਦੇ ਹਨ ਤਾਂ ਮੇਰੀ ਸਲਾਹ ਉਨ੍ਹਾਂ ਨੂੰ ਇਹੋ ਹੀ ਹੋਵੇਗੀ ਕਿ ਉਹ ਇਨ੍ਹਾਂ ਦਾ ਸਮਰਪਨ ਕਰ ਦੇਣ ਨਹੀਂ ਤਾਂ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article